Thursday, June 04, 2026
BREAKING NEWS
ਭਦੌੜ 'ਚ ਗਰਗ ਪਰਿਵਾਰ ਦੀ ਨੂੰਹ ਨੇ ਰਚਿਆ ਲੋਕਤੰਤਰ ਦਾ ਨਵਾਂ ਅਧਿਆਇ: ਜ਼ਿਲ੍ਹਾ ਬਰਨਾਲਾ ਵਿੱਚ ਸਭ ਤੋਂ ਵੱਧ ਵੋਟ ਪ੍ਰਤੀਸ਼ਤ ਨਾਲ ਜਿੱਤ ਕੇ ਸ਼੍ਰੀਮਤੀ ਸਿਰਾਜ ਗਰਗ ਨੇ ਬਣਾਇਆ ਰਿਕਾਰਡ, ਜਿੱਥੇ ਲੋਕਾਂ ਦਾ ਪਿਆਰ, ਉੱਥੇ ਜਿੱਤ ਦੀ ਬਹਾਰ” — ਸ਼੍ਰੀਮਤੀ ਗਰਗ ਦੀ ਇਤਿਹਾਸਕ ਫਤਹਿ ਨੇ ਵਿਰੋਧੀਆਂ ਨੂੰ ਕੀਤਾ ਚਿੱਤ,ਟਾਂਡਾ ਨਗਰ ਕੌਸਲ ਚੋਣ ਦਾ ਵੱਖਰਾ ਵਿਵਾਦ: FIR ਤੋ ਬਗੈਰ ਹੀ ਨੌਜਵਾਨ ਨੂੰ ਜੇਲ੍ਹ ਭੇਜਣ 'ਤੇ ਕਾਨੂੰਨੀ ਬਹਿਸ ਛਿੜੀਕੇਵਲ ਢਿੱਲੋਂ ਨੂੰ ਭਾਜਪਾ ਪ੍ਰਧਾਨ ਬਣਾਉਣ ’ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਤਿੱਖਾ ਤਨਜ਼: ਸੁਨੀਲ ਜਾਖੜ ਨਾਲ ਜਤਾਈ ਹਮਦਰਦੀ, ਕਿਹਾ- ਪਾਰਟੀ ਦੇ ਟਕਸਾਲੀ ਨੇਤਾ ਇਹ ‘ਜਿੱਲਤ’ ਝੱਲਣ ਲਈ ਮਜਬੂਰਨਗਰ ਕੌਂਸਲ ਚੋਣਾਂ ਲਈ ਹਫ਼ਤਾ ਭਰ ਚੱਲੇ ਤਿੱਖੇ ਚੋਣ ਪ੍ਰਚਾਰ ਮਗਰੋਂ ਵੋਟਾਂ ਵਾਲੇ ਦਿਨ ਦੀ ਪਹਿਲੀ ਰਾਤ ਉਮੀਦਵਾਰਾਂ ਅਤੇ ਉਹਨਾਂ ਦੇ ਸਮਰਥਕਾਂ ਲਈ ਇਕ ਅਜਿਹੀ ਰਾਤ ਬਣੀ, ਜਿੱਥੇ ਥਕਾਵਟ, ਚਿੰਤਾ, ਉਮੀਦਾਂ ਅਤੇ ਚਰਚਾਵਾਂ ਸਭ ਕੁਝ ਇਕੱਠੇ ਨਜ਼ਰ ਆਇਆ। ਹਫਤੇ ਭਰ ਤੋਂ ਦੇਰ ਰਾਤ ਤੱਕ ਵੋਟਰਾਂ ਦੇ ਦਰਵਾਜ਼ਿਆਂ ‘ਤੇ ਜਾ ਕੇ “ ਧੂੜ ਫੱਕਣ” ਵਾਲੇ ਚੋਣ ਦੰਗਲ ਤਪਾ, ਵਾਰਡ ਨੰਬਰ 6 ‘ਚ ਭਾਜਪਾ ਦਾ ਸ਼ਕਤੀ ਪ੍ਰਦਰਸ਼ਨ, ਪੰਡਿਤ ਸੋਮਨਾਥ ਸ਼ਰਮਾ ਦੇ ਚੋਣ ਦਫਤਰ ਖੁੱਲ੍ਹਣ ‘ਤੇ ਉਮੜਿਆ ਲੋਕਾਂ ਦਾ ਸੈਲਾਬਚੋਣ ਦੰਗਲ- ਵਾਰਡ15 ਤੋਂ ਸੁਨੀਤਾ ਰਾਣੀ ਸਿੰਗਲਾ ਦਾ ਚੋਣ ਚਿੰਨ੍ਹ “ਬੈਟਰੀ ਦਾ ਬਟਨ ਦਬਾਓ, ਵਾਰਡ ਨੂੰ ਵਿਕਾਸ ਦੀ ਰੌਸ਼ਨੀ ਨਾਲ ਚਮਕਾਓ”ਤਪਾ ਨਗਰ ਕੋਸਲ ਚੋਣ- ਵਾਰਡ ਨੰਬਰ 6, ਟੀਡਿਆਂ ਨਾਲ ਢੋਲਕੀ ਵੱਜਣੀ ਹੋਈ ਸ਼ੁਰੂਨਗਰ ਕੌਸਲ ਚੋਣ - ਵਾਰਡ ਨੰਬਰ 15 ਤੋ ਸਰਬ ਸਾਂਝੇ ਆਜਾਦ ਉਮੀਦਵਾਰ ਵਜੋ ਸ੍ਰੀਮਤੀ ਸੁਨੀਤਾ ਰਾਣੀ ਸਿੰਗਲਾ (ਸ਼ਹਿਣੇ ਵਾਲੇ) ਨੇ ਭਰੇ ਨਾਮਜ਼ਦਗੀ ਪੱਤਰਤਪਾ ਪੁਲਿਸ ਵੱਲੋਂ ਨਜਾਇਜ਼ ਸ਼ਰਾਬ ਬਣਾਉਣ ਵਾਲਾ ਕਾਬੂ, 45 ਲੀਟਰ ਲਾਹਣ ਬਰਾਮਦ‘ ਆਪ ’ ਸੰਸਦ ਮੈਂਬਰਾਂ ਦੀ ਦਲ-ਬਦਲੀ ਦਾ ਅਸਰ ਹਲਕਾ ਭਦੌੜ ’ਚ, ਮਿਹਣੋ ਮੇਹਣੀ ਹੋਏ, ਕਾਹਨੇਕੇ ’ਤੇ ਧੌਲਾ, ਤਿੱਖੀ ਬਿਆਨਬਾਜੀ

Punjab

ਅਰਵਿੰਦ ਕੇਜਰੀਵਾਲ ਗਿ੍ਰਫਤਾਰੀ ਮਾਮਲਾ, ਸੱਚ ਦੀ ਹਮੇਸ਼ਾਂ ਜਿੱਤ ਹੁੰਦੀ ਹੈ, ਲੋਕ ਭਾਜਪਾ ਦਾ ਸਿਆਸੀ ਤਖਤਾ ਪਲਟਣ ਦੀ ਤਿਆਰੀ ’ਚ-ਵਿਧਾਇਕ ਉਗੋਕੇ

April 02, 2024 07:08 PM

ਅਰਵਿੰਦ ਕੇਜਰੀਵਾਲ ਗਿ੍ਰਫਤਾਰੀ ਮਾਮਲਾ, ਸੱਚ ਦੀ ਹਮੇਸ਼ਾਂ ਜਿੱਤ ਹੁੰਦੀ ਹੈ, ਲੋਕ ਭਾਜਪਾ ਦਾ ਸਿਆਸੀ ਤਖਤਾ ਪਲਟਣ ਦੀ ਤਿਆਰੀ ’ਚ-ਵਿਧਾਇਕ ਉਗੋਕੇ
ਤਪਾ ਮੰਡੀ, 7ਡੇਅ ਨਿੳੂਜ ਸਰਵਿਸ,  ਪੰਜਾਬ ਦੇ ਸੀਨੀਅਰ ਆਪ ਆਗੂ ਅਤੇ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗਿ੍ਰਫਤਾਰੀ ਦੇ ਵਿਰੋਧ ਵਿਚ ਦਿੱਲੀ ਵਿਖੇ ਬੀਤੇ ਦਿਨੀ ਹੋਈ ਇੰਡੀਆ ਗਠਜੋੜ ਦੀ ਰੈਲੀ ਵਿਚ ਹੋਏ ਇਕਠ ਸਬੰਧੀ ਬੋਲਦਿਆਂ ਕਿਹਾ ਕਿ ਰੈਲੀ ਵਿਚ ਲੋਕਾਂ ਦਾ ਆਪ ਮੁਹਾਰੇ ਹੋ ਕੇ ਪੁੱਜਣਾ ਸਾਬਿਤ ਕਰਦਾ ਹੈ ਕਿ ਦੇਸ਼ ਦੇ ਲੋਕ ਈਮਾਨਦਾਰ ਆਗੂ ਅਰਵਿੰਦ ਕੇਜਰੀਵਾਲ ਦੀ ਗਿ੍ਰਫਤਾਰੀ ਨੂੰ ਲੈ ਕੇ ਕੇਂਦਰ ਦੀ ਭਾਜਪਾ ਸਰਕਾਰ ਖਿਲਾਫ ਆਪਣਾ ਗੁੱਸਾ ਜਾਹਿਰ ਕਰਨਾ ਚਾਹੁੰਦੇ ਸਨ ਜਦਕਿ ਲੋਕ ਇਹ ਗੁੱਸਾ ਚਲ ਰਹੀਆ ਆਮ ਚੋਣਾਂ ਵਿਚ ਭਾਜਪਾ ਦੇ ਵਿਰੋਧ ਵਿਚ ਵੋਟਾਂ ਪਾ ਕੇ ਕੱਢਣ ਲਈ ਤਿਆਰ ਬੈਠੇ ਹਨ। ਵਿਧਾਇਕ ਉਗੋਕੇ ਨੇ ਅੱਗੇ ਬੋਲਦਿਆਂ ਕਿਹਾ ਕਿ ਦੇਸ਼ ਦੀ ਭਿ੍ਰਸ਼ਟ ਰਾਜਨੀਤੀ ਨੂੰ ਬਦਲਣ ਵਾਲੇ ਕੌਮੀ ਆਗੂ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਣੇ ਆਪ ਪਾਰਟੀ ਨੂੰ ਲੋਕ ਦਿਲ ਤੋ ਪਿਆਰ ਕਰਦੇ ਹਨ। ਜਿਸ ਕਾਰਨ ਹੀ ਦਿੱਲੀ ਵਿਖੇ ਹੋਈ ਰੈਲੀ ਵਿਚ ਭਾਜਪਾ ਦੀਆ ਹਜਾਰਾਂ ਰੋਕਾਂ ਅਤੇ ਕੋਸ਼ਿਸਾ ਦੇ ਬਾਵਜੂਦ ਲੋਕ ਹਮਦਰਦੀ ਵਜੋ ਪੁੱਜੇ। ਉਨ੍ਹਾਂ ਅੱਗੇ ਕਿਹਾ ਕਿ ਸੱਚ ਦੀ ਹਮੇਸ਼ਾਂ ਜਿੱਤ ਹੁੰਦੀ ਹੈ। ਜਿਸ ਕਾਰਨ ਹੀ ਕੇਜਰੀਵਾਲ ਦੀ ਈਮਾਨਦਾਰ ਸੋਚ ਨੂੰ ਸਿਆਸੀ ਹੱਥਾਂ ਵਿਚ ਖੇਡਣ ਵਾਲੀਆ ਕੇਂਦਰ ਦੀਆ ਏਜੰਸੀਆਂ ਵੀ ਕੈਦ ਨਹੀ ਕਰ ਸਕਦੀਆ ਜਦਕਿ ਅਜਿਹੀਆ ਸਿਆਸਤ ਭਰੀਆ ਗਿ੍ਰਫਤਾਰੀਆਂ ਦੇ ਰੋਸ ਵਜੋ ਹੀ ਦੇਸ਼ ਦੇ ਲੋਕ ਭਾਜਪਾ ਦਾ ਸਿਆਸੀ ਤੌਰ ’ਤੇ ਤਖਤਾ ਪਲਟ ਕੇ ਰੱਖ ਦੇਣਗੇ। ਵਿਧਾਇਕ ਉਗੋਕੇ ਨੇ ਆਪ ਆਗੂ ਸੰਜੇ ਸਿੰਘ ਨੂੰ ਮਾਣਯੋਗ ਅਦਾਲਤ ਤੋ ਮਿਲੀ ਜਮਾਨਤ ’ਤੇ ਖੁਸ਼ੀ ਜਾਹਿਰ ਕੀਤੀ। ਉਨ੍ਹਾਂ ਹਲਕਾ ਭਦੌੜ ਦੇ ਆਪ ਵਲੰਟੀਅਰਾਂ ਦਾ ਵੀ ਧੰਨਵਾਦ ਕੀਤਾ। ਜਿਨ੍ਹਾਂ ਨੇ ਆਪਣੇ ਮਹਿਬੂਬ ਆਗੁੂ ਕੇਜਰੀਵਾਲ ਦੀ ਗਿ੍ਰਫਤਾਰੀ ਖਿਲਾਫ ਬੱਸਾਂ, ਰੇਲ ਗੱਡੀਆ ਰਾਹੀ ਪੱਲਿਓ ਖਰਚ ਕਰਕੇ ਦਿੱਲੀ ਵਿਖੇ ਪੁੱਜ ਕੇ ਭਾਜਪਾ ਖਿਲਾਫ ਆਪਣਾ ਰੋਸ ਜਾਹਿਰ ਕੀਤਾ। ਉਨ੍ਹਾਂ ਸੰਗਰੂੁਰ ਪਾਰਲੀਮਾਨੀ ਸੀਟ ਸਬੰਧੀ ਬੋਲਦਿਆਂ ਕਿਹਾ ਕਿ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਕੈਬਨਿਟ ਮੰਤਰੀ ਪੰਜਾਬ ਇਥੋ ਭਾਰੀ ਬਹੁਮਤ ਨਾਲ ਜਿੱਤ ਦਰਜ ਕਰਨਗੇ ਜਦਕਿ ਉਸ ਵਿਚ ਹਲਕਾ ਭਦੌੜ ਦਾ ਵੱਡਾ ਰੋਲ ਹੋਵੇਗਾ। ਇਸ ਮੌਕੇ ਹੈਰੀ ਧੂਰਕੋਟ ਨਿੱਜੀ ਸਹਾਇਕ, ਜਸਵਿੰਦਰ ਸਿੰਘ ਚੱਠਾ, ਡਾ ਬਾਲ ਚੰਦ ਬਾਂਸਲ, ਦੀਪਕ ਗੋਇਲ ਗੱਗ, ਸਿੰਕਦਰ ਸਿੰਘ ਗੋਲਡ ਸਮਿੱਥ ਸਣੇ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਅਤੇ ਹਲਕੇ ਦੇ ਪੰਚ ਸਰਪੰਚ ਹਾਜਰ ਸਨ।

Have something to say? Post your comment

More in Punjab

ਭਦੌੜ 'ਚ ਗਰਗ ਪਰਿਵਾਰ ਦੀ ਨੂੰਹ ਨੇ ਰਚਿਆ ਲੋਕਤੰਤਰ ਦਾ ਨਵਾਂ ਅਧਿਆਇ: ਜ਼ਿਲ੍ਹਾ ਬਰਨਾਲਾ ਵਿੱਚ ਸਭ ਤੋਂ ਵੱਧ ਵੋਟ ਪ੍ਰਤੀਸ਼ਤ ਨਾਲ ਜਿੱਤ ਕੇ ਸ਼੍ਰੀਮਤੀ ਸਿਰਾਜ ਗਰਗ ਨੇ ਬਣਾਇਆ ਰਿਕਾਰਡ, ਜਿੱਥੇ ਲੋਕਾਂ ਦਾ ਪਿਆਰ, ਉੱਥੇ ਜਿੱਤ ਦੀ ਬਹਾਰ” — ਸ਼੍ਰੀਮਤੀ ਗਰਗ ਦੀ ਇਤਿਹਾਸਕ ਫਤਹਿ ਨੇ ਵਿਰੋਧੀਆਂ ਨੂੰ ਕੀਤਾ ਚਿੱਤ,

ਟਾਂਡਾ ਨਗਰ ਕੌਸਲ ਚੋਣ ਦਾ ਵੱਖਰਾ ਵਿਵਾਦ: FIR ਤੋ ਬਗੈਰ ਹੀ ਨੌਜਵਾਨ ਨੂੰ ਜੇਲ੍ਹ ਭੇਜਣ 'ਤੇ ਕਾਨੂੰਨੀ ਬਹਿਸ ਛਿੜੀ

ਕੇਵਲ ਢਿੱਲੋਂ ਨੂੰ ਭਾਜਪਾ ਪ੍ਰਧਾਨ ਬਣਾਉਣ ’ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਤਿੱਖਾ ਤਨਜ਼: ਸੁਨੀਲ ਜਾਖੜ ਨਾਲ ਜਤਾਈ ਹਮਦਰਦੀ, ਕਿਹਾ- ਪਾਰਟੀ ਦੇ ਟਕਸਾਲੀ ਨੇਤਾ ਇਹ ‘ਜਿੱਲਤ’ ਝੱਲਣ ਲਈ ਮਜਬੂਰ

ਨਗਰ ਕੌਂਸਲ ਚੋਣਾਂ ਲਈ ਹਫ਼ਤਾ ਭਰ ਚੱਲੇ ਤਿੱਖੇ ਚੋਣ ਪ੍ਰਚਾਰ ਮਗਰੋਂ ਵੋਟਾਂ ਵਾਲੇ ਦਿਨ ਦੀ ਪਹਿਲੀ ਰਾਤ ਉਮੀਦਵਾਰਾਂ ਅਤੇ ਉਹਨਾਂ ਦੇ ਸਮਰਥਕਾਂ ਲਈ ਇਕ ਅਜਿਹੀ ਰਾਤ ਬਣੀ, ਜਿੱਥੇ ਥਕਾਵਟ, ਚਿੰਤਾ, ਉਮੀਦਾਂ ਅਤੇ ਚਰਚਾਵਾਂ ਸਭ ਕੁਝ ਇਕੱਠੇ ਨਜ਼ਰ ਆਇਆ। ਹਫਤੇ ਭਰ ਤੋਂ ਦੇਰ ਰਾਤ ਤੱਕ ਵੋਟਰਾਂ ਦੇ ਦਰਵਾਜ਼ਿਆਂ ‘ਤੇ ਜਾ ਕੇ “ ਧੂੜ ਫੱਕਣ” ਵਾਲੇ

ਚੋਣ ਦੰਗਲ ਤਪਾ, ਵਾਰਡ ਨੰਬਰ 6 ‘ਚ ਭਾਜਪਾ ਦਾ ਸ਼ਕਤੀ ਪ੍ਰਦਰਸ਼ਨ, ਪੰਡਿਤ ਸੋਮਨਾਥ ਸ਼ਰਮਾ ਦੇ ਚੋਣ ਦਫਤਰ ਖੁੱਲ੍ਹਣ ‘ਤੇ ਉਮੜਿਆ ਲੋਕਾਂ ਦਾ ਸੈਲਾਬ

ਚੋਣ ਦੰਗਲ- ਵਾਰਡ15 ਤੋਂ ਸੁਨੀਤਾ ਰਾਣੀ ਸਿੰਗਲਾ ਦਾ ਚੋਣ ਚਿੰਨ੍ਹ “ਬੈਟਰੀ ਦਾ ਬਟਨ ਦਬਾਓ, ਵਾਰਡ ਨੂੰ ਵਿਕਾਸ ਦੀ ਰੌਸ਼ਨੀ ਨਾਲ ਚਮਕਾਓ”

ਤਪਾ ਨਗਰ ਕੋਸਲ ਚੋਣ- ਵਾਰਡ ਨੰਬਰ 6, ਟੀਡਿਆਂ ਨਾਲ ਢੋਲਕੀ ਵੱਜਣੀ ਹੋਈ ਸ਼ੁਰੂ

ਨਗਰ ਕੌਸਲ ਚੋਣ - ਵਾਰਡ ਨੰਬਰ 15 ਤੋ ਸਰਬ ਸਾਂਝੇ ਆਜਾਦ ਉਮੀਦਵਾਰ ਵਜੋ ਸ੍ਰੀਮਤੀ ਸੁਨੀਤਾ ਰਾਣੀ ਸਿੰਗਲਾ (ਸ਼ਹਿਣੇ ਵਾਲੇ) ਨੇ ਭਰੇ ਨਾਮਜ਼ਦਗੀ ਪੱਤਰ

ਤਪਾ ਪੁਲਿਸ ਵੱਲੋਂ ਨਜਾਇਜ਼ ਸ਼ਰਾਬ ਬਣਾਉਣ ਵਾਲਾ ਕਾਬੂ, 45 ਲੀਟਰ ਲਾਹਣ ਬਰਾਮਦ

‘ ਆਪ ’ ਸੰਸਦ ਮੈਂਬਰਾਂ ਦੀ ਦਲ-ਬਦਲੀ ਦਾ ਅਸਰ ਹਲਕਾ ਭਦੌੜ ’ਚ, ਮਿਹਣੋ ਮੇਹਣੀ ਹੋਏ, ਕਾਹਨੇਕੇ ’ਤੇ ਧੌਲਾ, ਤਿੱਖੀ ਬਿਆਨਬਾਜੀ