Sunday, October 18, 2026
BREAKING NEWS
• ਤਪਾ ਦੇ ਹੋਟਲ ਵਿੱਚ ਔਰਤ ਦਾ ਪ੍ਰੇਮੀ ਹੀ ਕਾਤਲ ਬਣਿਆ, ਸਰੀਰ ’ਤੇ ਤੇਜ਼ਧਾਰ ਹਥਿਆਰ ਨਾਲ ਕਈ ਹਮਲੇ ਦੇ ਨਿਸ਼ਾਨ • ਸਕੂਲਾਂ ’ਚ ਅਧਿਆਪਕਾਂ ਦੀ ਘਾਟ ਨੂੰ ਲੈ ਕੇ ਵਿਧਾਇਕ ਸੁਖਬੀਰ ਸਿੰਘ ਮਾਇਸਰਖਾਨਾ ਭਾਵੁਕ, ਲਾਈਵ ਹੋ ਕੇ ਆਪਣੀ ਹੀ ਸਰਕਾਰ ਖਿਲਾਫ ਕੱਢੀ ਭੜਾਸ • ਭ੍ਰਿਸ਼ਟਾਚਾਰ ਤੋਂ ਤੰਗ ਨੌਜਵਾਨ ਨੇ ਧਨੌਲਾ ਥਾਣੇ ਅੰਦਰ ਵੀਡੀਓ ਬਣਾ ਕੇ ਨਿਗਲਿਆ ਜ਼ਹਿਰ: ਪੁਲਿਸ ਤੇ ਮਾਲ ਵਿਭਾਗ ’ਤੇ ਲਾਏ ਰਿਸ਼ਵਤਖੋਰੀ ਦੇ ਗੰਭੀਰ ਦੋਸ਼, ਹਾਲਤ ਨਾਜ਼ੁਕ • ਤਪਾ ਵਿਚ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਵੱਡੇ ਭਾਜਪਾਈ ਲੀਡਰਾਂ ਦੇ ਨਾ ਆਉਣ ਕਾਰਨ ਫਿੱਕੀ ਜਾਪੀ, ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਅਤੇ ਤਪਾ ਮੰਡੀ ਰੈਲੀ • ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ • ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ • ‘ਮਿਸ਼ਨ ਕਲੀਨ ਪੰਜਾਬ’ ਸਾਫ਼ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵੱਲ ਅਹਿਮ ਕਦਮ: ਵਿਧਾਇਕ ਉੱਗੋਕੇ • ਪਾਣੀ ਦੇ ਛਿੱਟੇ ਮਿੰਟਾਂ ਸੈਕਿੰਡਾਂ ਬਾਅਦ ਹੀ ਲਹੂ ਵਿਚ ਤਬਦੀਲ, ਪਿਸਤੋਲ ਨਿਕਲਿਆ, ਗੱਡੀਆਂ ਭੰਨੀਆ, ਹਸਪਤਾਲ ਦਾਖਿਲ • ਰਾਈਸ ਮਿਲਰਜ਼ ਐਸੋਸੀਏਸ਼ਨ ’ਚ ਖਿੱਚੋਤਾਣ’ ਬਿੰਟਾ ਬਾਂਸਲ ਦਾ ਤਿੱਖਾ ਹਮਲਾ, ਕਿਹਾ—“ਪ੍ਰਧਾਨਗੀ ਕਿਸੇ ਦੀ ਨਿੱਜੀ ਜਾਇਦਾਦ ਨਹੀਂ”, • ਭਦੌੜ ਹਲਕੇ ’ਚ ‘ਆਪ’ ਦੀ ਬੂਥ ਇੰਚਾਰਜ ਮਿਲਣੀ, ਮਨੀਸ਼ ਸਿਸੋਦੀਆ ਨੇ ਵਰਕਰਾਂ ਨੂੰ ਦਿੱਤਾ ਜਿੱਤ ਦਾ ਮੰਤਰ, ਵਿਧਾਇਕ ਲਾਭ ਸਿੰਘ ਉਗੋਕੇ ਨੇ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ, ਭਦੌੜ ਨੂੰ ‘ਆਪ’ ਦਾ ਮਜ਼ਬੂਤ ਸਿਆਸੀ ਗੜ੍ਹ ਦੱਸਿਆ

Punjab

ਪੰਜਾਬ ਦੇ ਪਾਣੀਆਂ ’ਤੇ ਪੈਣ ਜਾ ਰਿਹਾ ਇੱਕ ਹੋਰ ਡਾਕਾ? ਨਹਿਰੀ ਪਟਵਾਰੀਆਂ ਨੇ ਕੀਤੇ ਹੈਰਾਨੀਜਨਕ ਖੁਲਾਸੇ :-ਸਤਿੰਦਰ ਪਾਲ ਸਿੰਘ

May 16, 2024 07:24 PM

ਪੰਜਾਬ ਦੇ ਪਾਣੀਆਂ ’ਤੇ ਪੈਣ ਜਾ ਰਿਹਾ ਇੱਕ ਹੋਰ ਡਾਕਾ? ਨਹਿਰੀ ਪਟਵਾਰੀਆਂ ਨੇ ਕੀਤੇ ਹੈਰਾਨੀਜਨਕ ਖੁਲਾਸੇ :-ਸਤਿੰਦਰ ਪਾਲ ਸਿੰਘ
ਬਠਿੰਡਾ 16 ਮਈ (ਲੁਭਾਸ਼ ਸਿੰਗਲਾ/ਗੁਰਪ੍ਰੀਤ ਸਿੰਘ) :- -  ਇੱਕ ਪਾਸੇ ਲੋਕਸਭਾ ਚੋਣਾਂ ਨੂੰ ਲੈ ਕੇ ਸਰਗਰਮੀ ਸਿਖਰਾਂ ਤੇ ਹੈ ਤਾਂ ਦੂਜੇ ਪਾਸੇ ਚੋਣਾਂ ਦੀ ਆੜ 'ਚ ਪੰਜਾਬ ਦਾ 'ਆਬ' ਖ਼ਤਰੇ 'ਚ ਹੋ ਗਿਆ ਹੈ। ਨਹਿਰੀ ਵਿਭਾਗ ਦੇ ਪਟਵਾਰੀਆਂ ਨੇ ਪੀਟੀਸੀ ਨਿਊਜ਼ ’ਤੇ ਵੱਡਾ ਖੁਲਾਸਾ ਕੀਤਾ ਹੈ, ਇਹ ਮਸਲਾ ਉਦੋਂ ਉੱਠਿਆ ਜਦੋਂ ਪੰਜਾਬ 'ਚ ਲੋਕ ਸਭਾ ਦੀਆਂ ਚੋਣਾਂ ਬਿਲਕੁੱਲ ਨੇੜੇ ਆਈਆਂ। ਦਰਅਸਲ ਨਹਿਰੀ ਪਟਵਾਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਜਸਕਰਨ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਕਿਉਂਕਿ ਉਨ੍ਹਾਂ ਨੇ ਪੰਜਾਬ ਦੇ ਰਜਬਾਹੇ, ਮਾਈਨਰਾਂ 'ਚ ਪਾਣੀ ਜੋ 21 ਫੀਸਦ ਪਾਇਆ ਗਿਆ ਸੀ, ਉਸਨੂੰ 100 ਫੀਸਦ ਲਿਖਣ ਲਈ ਕਿਹਾ ਗਿਆ, ਪਰ ਜਸਕਰਨ ਸਿੰਘ ਮੁਤਾਬਿਕ ਉਨ੍ਹਾਂ ਨੇ ਮਨ੍ਹਾ ਕਰ ਦਿੱਤਾ। ਇਸ ਤੋਂ ਬਾਅਦ ਉਨ੍ਹਾਂ ਨੂੰ ਮੁਅੱਤਲ ਕਰਕੇ ਪੰਜਾਬ ਸਰਕਾਰ ਨੇ 250 ਮੁਲਾਜ਼ਮਾਂ ਨੂੰ ਚਾਰਜਸ਼ੀਟ ਕਰ ਦਿੱਤਾ ਹੈ। ਪੰਜਾਬ ਸਰਕਾਰ, ਕੇਂਦਰ ਨੂੰ ਇੱਕ ਅਜਿਹੀ ਰਿਪੋਰਟ ਦਿਖਾਉਣਾ ਚਾਹ ਰਹੀ ਹੈ, ਜਿਸ 'ਚ ਪੰਜਾਬ ਕੋਲ ਪਾਣੀ ਦੀ ਬਹੁਤਾਤ ਹੈ ਅਤੇ ਨਤੀਜੇ ਵੱਜੋਂ ਪੰਜਾਬ ਦਾ ਪਾਣੀ ਹਰਿਆਣਾ ਜਾਂ ਹੋਰ ਸੂਬਿਆਂ ਨੂੰ ਦਿੱਤਾ ਜਾ ਸਕੇ ਇਹ ਸਾਰੀ ਖੇਡ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਅਧੀਨ ਖੇਡੀ ਜਾ ਰਹੀ ਹੈ, ਜੋ ਕਿ ਰੈਵੇਨਿਊ ਸਟਾਫ 'ਤੇ ਦਬਾਅ ਪਾ ਕੇ ਗਲਤ ਰਿਪੋਰਟ ਤਿਆਰ ਕਰਵਾਈ ਜਾ ਰਹੀ ਹੈ।ਸਿੰਚਾਈ ਦਰਜ ਕਰਨ ਦਾ ਮੁਢਲਾ ਅਧਿਕਾਰ ਕੇਵਲ ਪਟਵਾਰੀ ਕੋਲ ਹੁੰਦਾ ਹੈ। ਇਸ ਲਈ ਪੰਜਾਬ ਸਰਕਾਰ ਵੱਲੋਂ ਵਿਭਾਗ ਦੇ ਸਮੂਹ ਸਟਾਫ 'ਤੇ 100 ਫ਼ੀਸਦੀ ਸਿੰਚਾਈ ਅੰਕੜੇ ਦੇਣ ਦਾ ਦਬਾਅ ਪਾਇਆ ਗਿਆ। ਭਾਵੇਂ ਕਿ ਇਨ੍ਹਾਂ ਵਿੱਚ ਕਈ ਰਜਬਾਹਿਆਂ, ਮਾਈਨਰਾਂ ਅਤੇ ਟੇਲਾਂ ਆਦਿ ਦੀ ਹਾਲਤ ਪਾਣੀ ਵਗਣਯੋਗ ਵੀ ਨਹੀਂ। ਪਰ ਜਿਨ੍ਹਾਂ ਨਹਿਰ ਪਟਵਾਰੀਆਂ ਨੇ ਇਹ ਅੰਕੜਾ 100 ਫ਼ੀਸਦੀ ਨਹੀਂ ਵਿਖਾਇਆ ਗਿਆ ਹੈ, ਉਨ੍ਹਾਂ ਨੂੰ ਸਰਕਾਰ ਵੱਲੋਂ ਚਾਰਜਸ਼ੀਟ ਕਰ ਲਿਆ ਗਿਆ। ਇਥੋਂ ਤੱਕ ਕਿ 89 ਫ਼ੀਸਦੀ ਦੇਣ ਵਾਲੇ ਮੁਲਾਜ਼ਮਾਂ 'ਤੇ ਵੀ ਗਾਜ਼ ਡਿੱਗੀ।
ਇਸ ਲਈ ਸੋ, ਇਲਜ਼ਾਮ ਬੇਹੱਦ ਗੰਭੀਰ ਹਨ, ਕਿਉਂਕਿ ਇੱਕ ਪਾਸੇ ਚੋਣਾਂ ਹਨ ਅਤੇ ਦੂਜੇ ਪਾਸੇ ਪਾਣੀਆਂ ਦਾ ਰੌਲਾ। ਇਸ ਲਈ ਨਹਿਰੀ ਪਟਵਾਰ ਯੂਨੀਅਨ ਦੇ ਇਲਜ਼ਾਮ ਅੱਖੋਂ-ਪਰੋਖੇ ਨਹੀਂ ਕੀਤੇ ਜਾ ਸਕਦੇ, ਕਿਉਂਕਿ ਜੇਕਰ ਸੱਚ ਨਿਕਲਦੇ ਨੇ ਤਾਂ ਪੰਜਾਬ ਦਾ ਨੁਕਸਾਨ ਵੱਡੇ ਪੱਧਰ ’ਤੇ ਹੋ ਸਕਦਾ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸਤਿੰਦਰ ਪਾਲ ਸਿੰਘ ਜਨਰਲ ਸਕੱਤਰ ਯੂਥ ਅਕਾਲੀ ਦਲ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਜਲ ਸਰੋਤ ਸਰੋਤ ਵਿਭਾਗ 'ਚ ਜਿਥੇ ਪਹਿਲਾਂ ਹੀ ਮੁਲਾਜ਼ਮਾਂ ਦੀ ਘਾਟ ਹੈ, ਹੁਣ 250 ਹੋਰ ਮੁਲਾਜ਼ਮਾਂ ਨੂੰ ਸਸਪੈਂਡ ਕਰਨਾ ਸੱਚ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਟਵਾਰ ਯੂਨੀਅਨ ਦੇ ਇਨ੍ਹਾਂ ਮੁਲਾਜ਼ਮਾਂ ਨੂੰ ਕੱਟੜ ਈਮਾਨਦਾਰ ਸਰਕਾਰ ਨੇ ਝੂਠ ਬੋਲਣ ਲਈ ਨਹੀਂ ਸਗੋਂ ਪੰਜਾਬ 'ਚ ਟੇਲਾਂ 'ਤੇ ਪਾਣੀ ਪਹੁੰਚਣ ਦੀ ਸਥਿਤੀ ਬਾਰੇ ਸੱਚ 'ਤੇ ਪਹਿਰਾ ਦੇਣ ਦਾ ਇਨਾਮ ਦਿੱਤਾ ਹੈ, ਕਿਉਂਕਿ ਇਨ੍ਹਾਂ ਨੇ ਸਰਕਾਰ ਦਾ ਕਹਿਣਾ ਮੰਨ ਕੇ ਝੂਠ ਨਹੀਂ ਬੋਲਿਆ।
ਸਤਿੰਦਰ ਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਮੁਲਾਜ਼ਮਾਂ ਨੂੰ ਪੰਜਾਬ ਦੇ ਮਾਈਨਰਾਂ, ਨਹਿਰਾਂ ਅਤੇ ਜਿਥੇ ਵੀ ਜਲ ਸਰੋਤ ਦੇ ਸਾਧਨ ਹਨ, ਉਨ੍ਹਾਂ ਵਿੱਚ ਆਪਣੀ ਰਿਪੋਰਟ 100 ਫ਼ੀਸਦੀ ਪਾਣੀ ਪਹੁੰਚਣ ਦੀ ਦੇਣ ਲਈ ਕਿਹਾ ਗਿਆ, ਜਿਸ ਵਿੱਚ ਉਨ੍ਹਾਂ ਨੂੰ ਪ੍ਰਮੋਸ਼ਨ ਆਦਿ ਦੇ ਕਈ ਲਾਲਚ ਵੀ ਦਿੱਤੇ ਗਏ, ਪਰ ਇਨ੍ਹਾਂ 250 ਮੁਲਾਜ਼ਮਾਂ ਨੇ ਇਨਕਾਰ ਕਰ ਦਿੱਤਾ ਅਤੇ ਕਿਹਾ ਹੈ ਕਿ ਪੰਜਾਬ 'ਚ ਟੇਲਾਂ ਤੱਕ ਪਾਣੀ ਨਹੀਂ ਪਹੁੰਚ ਰਿਹਾ ਹੈ ਇਸ ਲਈ ਸਰਕਾਰ ਨੇ ਆਪਣੇ ਹੱਕ 'ਚ ਮੁਲਾਜ਼ਮਾਂ ਨੂੰ ਭੁਗਤਦਾ ਨਾ ਦੇਖ ਕੇ ਸਸਪੈਂਡ ਕੀਤੇ ਹੈ

Have something to say? Post your comment

More in Punjab

ਤਪਾ ਦੇ ਹੋਟਲ ਵਿੱਚ ਔਰਤ ਦਾ ਪ੍ਰੇਮੀ ਹੀ ਕਾਤਲ ਬਣਿਆ, ਸਰੀਰ ’ਤੇ ਤੇਜ਼ਧਾਰ ਹਥਿਆਰ ਨਾਲ ਕਈ ਹਮਲੇ ਦੇ ਨਿਸ਼ਾਨ

ਸਕੂਲਾਂ ’ਚ ਅਧਿਆਪਕਾਂ ਦੀ ਘਾਟ ਨੂੰ ਲੈ ਕੇ ਵਿਧਾਇਕ ਸੁਖਬੀਰ ਸਿੰਘ ਮਾਇਸਰਖਾਨਾ ਭਾਵੁਕ, ਲਾਈਵ ਹੋ ਕੇ ਆਪਣੀ ਹੀ ਸਰਕਾਰ ਖਿਲਾਫ ਕੱਢੀ ਭੜਾਸ

ਭ੍ਰਿਸ਼ਟਾਚਾਰ ਤੋਂ ਤੰਗ ਨੌਜਵਾਨ ਨੇ ਧਨੌਲਾ ਥਾਣੇ ਅੰਦਰ ਵੀਡੀਓ ਬਣਾ ਕੇ ਨਿਗਲਿਆ ਜ਼ਹਿਰ: ਪੁਲਿਸ ਤੇ ਮਾਲ ਵਿਭਾਗ ’ਤੇ ਲਾਏ ਰਿਸ਼ਵਤਖੋਰੀ ਦੇ ਗੰਭੀਰ ਦੋਸ਼, ਹਾਲਤ ਨਾਜ਼ੁਕ

ਤਪਾ ਵਿਚ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਵੱਡੇ ਭਾਜਪਾਈ ਲੀਡਰਾਂ ਦੇ ਨਾ ਆਉਣ ਕਾਰਨ ਫਿੱਕੀ ਜਾਪੀ, ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਅਤੇ ਤਪਾ ਮੰਡੀ ਰੈਲੀ

ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ

ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ

‘ਮਿਸ਼ਨ ਕਲੀਨ ਪੰਜਾਬ’ ਸਾਫ਼ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵੱਲ ਅਹਿਮ ਕਦਮ: ਵਿਧਾਇਕ ਉੱਗੋਕੇ

ਪਾਣੀ ਦੇ ਛਿੱਟੇ ਮਿੰਟਾਂ ਸੈਕਿੰਡਾਂ ਬਾਅਦ ਹੀ ਲਹੂ ਵਿਚ ਤਬਦੀਲ, ਪਿਸਤੋਲ ਨਿਕਲਿਆ, ਗੱਡੀਆਂ ਭੰਨੀਆ, ਹਸਪਤਾਲ ਦਾਖਿਲ

ਰਾਈਸ ਮਿਲਰਜ਼ ਐਸੋਸੀਏਸ਼ਨ ’ਚ ਖਿੱਚੋਤਾਣ’ ਬਿੰਟਾ ਬਾਂਸਲ ਦਾ ਤਿੱਖਾ ਹਮਲਾ, ਕਿਹਾ—“ਪ੍ਰਧਾਨਗੀ ਕਿਸੇ ਦੀ ਨਿੱਜੀ ਜਾਇਦਾਦ ਨਹੀਂ”,

ਭਦੌੜ ਹਲਕੇ ’ਚ ‘ਆਪ’ ਦੀ ਬੂਥ ਇੰਚਾਰਜ ਮਿਲਣੀ, ਮਨੀਸ਼ ਸਿਸੋਦੀਆ ਨੇ ਵਰਕਰਾਂ ਨੂੰ ਦਿੱਤਾ ਜਿੱਤ ਦਾ ਮੰਤਰ, ਵਿਧਾਇਕ ਲਾਭ ਸਿੰਘ ਉਗੋਕੇ ਨੇ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ, ਭਦੌੜ ਨੂੰ ‘ਆਪ’ ਦਾ ਮਜ਼ਬੂਤ ਸਿਆਸੀ ਗੜ੍ਹ ਦੱਸਿਆ