Thursday, June 04, 2026
BREAKING NEWS
ਭਦੌੜ 'ਚ ਗਰਗ ਪਰਿਵਾਰ ਦੀ ਨੂੰਹ ਨੇ ਰਚਿਆ ਲੋਕਤੰਤਰ ਦਾ ਨਵਾਂ ਅਧਿਆਇ: ਜ਼ਿਲ੍ਹਾ ਬਰਨਾਲਾ ਵਿੱਚ ਸਭ ਤੋਂ ਵੱਧ ਵੋਟ ਪ੍ਰਤੀਸ਼ਤ ਨਾਲ ਜਿੱਤ ਕੇ ਸ਼੍ਰੀਮਤੀ ਸਿਰਾਜ ਗਰਗ ਨੇ ਬਣਾਇਆ ਰਿਕਾਰਡ, ਜਿੱਥੇ ਲੋਕਾਂ ਦਾ ਪਿਆਰ, ਉੱਥੇ ਜਿੱਤ ਦੀ ਬਹਾਰ” — ਸ਼੍ਰੀਮਤੀ ਗਰਗ ਦੀ ਇਤਿਹਾਸਕ ਫਤਹਿ ਨੇ ਵਿਰੋਧੀਆਂ ਨੂੰ ਕੀਤਾ ਚਿੱਤ,ਟਾਂਡਾ ਨਗਰ ਕੌਸਲ ਚੋਣ ਦਾ ਵੱਖਰਾ ਵਿਵਾਦ: FIR ਤੋ ਬਗੈਰ ਹੀ ਨੌਜਵਾਨ ਨੂੰ ਜੇਲ੍ਹ ਭੇਜਣ 'ਤੇ ਕਾਨੂੰਨੀ ਬਹਿਸ ਛਿੜੀਕੇਵਲ ਢਿੱਲੋਂ ਨੂੰ ਭਾਜਪਾ ਪ੍ਰਧਾਨ ਬਣਾਉਣ ’ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਤਿੱਖਾ ਤਨਜ਼: ਸੁਨੀਲ ਜਾਖੜ ਨਾਲ ਜਤਾਈ ਹਮਦਰਦੀ, ਕਿਹਾ- ਪਾਰਟੀ ਦੇ ਟਕਸਾਲੀ ਨੇਤਾ ਇਹ ‘ਜਿੱਲਤ’ ਝੱਲਣ ਲਈ ਮਜਬੂਰਨਗਰ ਕੌਂਸਲ ਚੋਣਾਂ ਲਈ ਹਫ਼ਤਾ ਭਰ ਚੱਲੇ ਤਿੱਖੇ ਚੋਣ ਪ੍ਰਚਾਰ ਮਗਰੋਂ ਵੋਟਾਂ ਵਾਲੇ ਦਿਨ ਦੀ ਪਹਿਲੀ ਰਾਤ ਉਮੀਦਵਾਰਾਂ ਅਤੇ ਉਹਨਾਂ ਦੇ ਸਮਰਥਕਾਂ ਲਈ ਇਕ ਅਜਿਹੀ ਰਾਤ ਬਣੀ, ਜਿੱਥੇ ਥਕਾਵਟ, ਚਿੰਤਾ, ਉਮੀਦਾਂ ਅਤੇ ਚਰਚਾਵਾਂ ਸਭ ਕੁਝ ਇਕੱਠੇ ਨਜ਼ਰ ਆਇਆ। ਹਫਤੇ ਭਰ ਤੋਂ ਦੇਰ ਰਾਤ ਤੱਕ ਵੋਟਰਾਂ ਦੇ ਦਰਵਾਜ਼ਿਆਂ ‘ਤੇ ਜਾ ਕੇ “ ਧੂੜ ਫੱਕਣ” ਵਾਲੇ ਚੋਣ ਦੰਗਲ ਤਪਾ, ਵਾਰਡ ਨੰਬਰ 6 ‘ਚ ਭਾਜਪਾ ਦਾ ਸ਼ਕਤੀ ਪ੍ਰਦਰਸ਼ਨ, ਪੰਡਿਤ ਸੋਮਨਾਥ ਸ਼ਰਮਾ ਦੇ ਚੋਣ ਦਫਤਰ ਖੁੱਲ੍ਹਣ ‘ਤੇ ਉਮੜਿਆ ਲੋਕਾਂ ਦਾ ਸੈਲਾਬਚੋਣ ਦੰਗਲ- ਵਾਰਡ15 ਤੋਂ ਸੁਨੀਤਾ ਰਾਣੀ ਸਿੰਗਲਾ ਦਾ ਚੋਣ ਚਿੰਨ੍ਹ “ਬੈਟਰੀ ਦਾ ਬਟਨ ਦਬਾਓ, ਵਾਰਡ ਨੂੰ ਵਿਕਾਸ ਦੀ ਰੌਸ਼ਨੀ ਨਾਲ ਚਮਕਾਓ”ਤਪਾ ਨਗਰ ਕੋਸਲ ਚੋਣ- ਵਾਰਡ ਨੰਬਰ 6, ਟੀਡਿਆਂ ਨਾਲ ਢੋਲਕੀ ਵੱਜਣੀ ਹੋਈ ਸ਼ੁਰੂਨਗਰ ਕੌਸਲ ਚੋਣ - ਵਾਰਡ ਨੰਬਰ 15 ਤੋ ਸਰਬ ਸਾਂਝੇ ਆਜਾਦ ਉਮੀਦਵਾਰ ਵਜੋ ਸ੍ਰੀਮਤੀ ਸੁਨੀਤਾ ਰਾਣੀ ਸਿੰਗਲਾ (ਸ਼ਹਿਣੇ ਵਾਲੇ) ਨੇ ਭਰੇ ਨਾਮਜ਼ਦਗੀ ਪੱਤਰਤਪਾ ਪੁਲਿਸ ਵੱਲੋਂ ਨਜਾਇਜ਼ ਸ਼ਰਾਬ ਬਣਾਉਣ ਵਾਲਾ ਕਾਬੂ, 45 ਲੀਟਰ ਲਾਹਣ ਬਰਾਮਦ‘ ਆਪ ’ ਸੰਸਦ ਮੈਂਬਰਾਂ ਦੀ ਦਲ-ਬਦਲੀ ਦਾ ਅਸਰ ਹਲਕਾ ਭਦੌੜ ’ਚ, ਮਿਹਣੋ ਮੇਹਣੀ ਹੋਏ, ਕਾਹਨੇਕੇ ’ਤੇ ਧੌਲਾ, ਤਿੱਖੀ ਬਿਆਨਬਾਜੀ

Punjab

ਰਾਮਪੁਰਾ ਫੂਲ ਵਿਖੇ ਡਾਕਟਰ ਦਾ ਹਸਪਤਾਲ ਬਣਨ ਤੋ ਪਹਿਲਾ ਹੀ ਆਇਆ ਵਿਵਾਦਾਂ ਦੇ ਘੇਰੇ ’ਚ

August 05, 2024 06:33 PM

ਰਾਮਪੁਰਾ ਫੂਲ ਵਿਖੇ ਡਾਕਟਰ ਦਾ ਹਸਪਤਾਲ ਬਣਨ ਤੋ ਪਹਿਲਾ ਹੀ ਆਇਆ ਵਿਵਾਦਾਂ ਦੇ ਘੇਰੇ ’ਚ   
ਰਾਮਪੁਰਾ ਫੂਲ, (ਘੀਚਰ ਸਿੰਘ ਸਿੱਧੂ) : - ਨਗਰ ਕੌਂਸਲ ਰਾਮਪੁਰਾ ਫੂਲ ਦਾ ਅਖਬਾਰਾਂ ਦੀਆਂ ਸੁਰਖੀਆਂ ਦਾ ਸਿੰਗਾਰ ਬਨਣਾ ਕੋਈ ਨਵੀਂ ਗੱਲ ਨਹੀਂ ਕਿਉਂਕਿ ਇੱਥੇ ਹੋ ਰਹੇ ਘਪਲਿਆਂ ਅਤੇ ਗਲਤ ਕੰਮਾਂ ਕਰਕੇ ਇਹ ਅਕਸਰ ਹੀ ਚਰਚਾ ਵਿੱਚ ਰਹਿੰਦੀ ਹੈ ਸਰਕਾਰ ਭਾਵੇਂ ਅਕਾਲੀਆਂ ਦੀ ਹੋਵੇ ਜਾਂ ਕਾਂਗਰਸ ਦੀ ਹੋਵੇ ਇੱਥੇ ਅਕਸਰ ਹੀ ਵੱਡੀ ਪੱਧਰ ਤੇ ਧਾਂਦਲੀਆਂ ਹੁੰਦੀਆਂ ਆਈਆਂ ਹਨ, ਪਰ ਹੁਣ ਭਾਵੇਂ ਆਮ ਜਨਤਾ ਨੂੰ ਉਮੀਦ ਸੀ ਕਿ ਦੋਹਾਂ ਪਾਰਟੀਆਂ ਦੀ ਲੁੱਟ ਖਸੁੱਟ ਤੋਂ ਬਾਅਦ ਸੱਤਾ ਵਿੱਚ ਬਦਲਾਅ ਦੇ ਨਾਮ ਤੇ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨਾਲ ਇੰਨਾਂ ਧਾਂਦਲੀਆਂ ਨੂੰ ਠੱਲ ਜ਼ਰੂਰ ਪਵੇਗੀ ਪ੍ਰੰਤੂ ਅਫ਼ਸੋਸ ਨਾਲ ਲਿਖਣਾ ਪੈ ਰਿਹਾ ਹੈ ਕਿ ਇਹ ਲੁੱਟ ਖਸੁੱਟ ਪਹਿਲਾਂ ਵਾਲਿਆਂ ਨਾਲੋਂ ਵੀ ਵੱਧ ਜਾਵੇਗੀ,ਜਦ ਕਿ ਚਾਹੀਦਾ ਇਹ ਸੀ ਕਿ ਪਹਿਲੀਆਂ ਸਰਕਾਰਾਂ ਸਮੇਂ ਹੋਏ ਗਲਤ ਕੰਮਾਂ ਦੀ ਜਾਂਚ ਕਰਵਾਈ ਜਾਂਦੀ ਅਤੇ ਨਵੇਂ ਕੰਮਾਂ ਨੂੰ ਪਾਰਦਰਸ਼ੀ ਢੰਗ ਨਾਲ ਕਰਵਾਇਆ ਜਾਂਦਾ ਪ੍ਰੰਤੂ ਹੁਣ ਵਾਲੀ ਸਰਕਾਰ ਦੇ ਸਮੇਂ ਹੋਏ ਕੰਮਾਂ ਵਿੱਚ ਵੀ ਵੱਡੀ ਪੱਧਰ ਤੇ ਧਾਂਦਲੀਆਂ ਹੋਈਆਂ ਹਨ ਅਤੇ ਹੋ ਰਹੀਆਂ ਹਨ । ਪਤਾ ਲੱਗਿਆ ਹੈ ਕਿ ਨਗਰ ਕੌਂਸਲ ਦੇ ਛੋਟੇ ਅਹੁਦਿਆਂ ਤੇ ਤਾਇਨਾਤ ਮੁਲਾਜ਼ਮ ਹੀ ਬਾਹਰ ਜਨਤਾ ਨੂੰ ਆਪਣੇ ਆਪ ਨੂੰ ਵੱਡੇ ਅਹੁਦਿਆਂ ਤੇ ਦੱਸ ਕੇ ਅਤੇ ਕੌਂਸਲ ਦੇ ਰਿਟਾਇਰਡ ਮੁਲਾਜ਼ਮ ਜੋਕਿ ਦੁਬਾਰਾ ਕਾਨਟ੍ਰੈਕਟ ਤੇ ਰੱਖੇ ਹੋਏ ਹਨ ਸੱਤਾਧਾਰੀ ਧਿਰ ਦੇ ਆਹੁਦੇਦਾਰਾਂ ਅਤੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਨਗਰ ਕੌਂਸਲ ਵਿੱਚ ਵੱਡੀ ਪੱਧਰ ਤੇ ਜਾਅਲੀ ਬਿੱਲਾਂ ਰਾਹੀਂ ਨਗਰ ਕੌਂਸਲ ਨੂੰ ਵੱਡੀ ਪੱਧਰ ਤੇ ਚੂਨਾ ਲਗਾ ਰਹੇ ਹਨ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਨਗਰ ਕੌਂਸਲ ਦੇ ਜਨਰਲ ਕੋਟੇ ਨਾਲ ਸਬੰਧਤ ਮੁਲਾਜ਼ਮਾਂ ਨੂੰ ਪੱਛੜੀਆਂ ਸ਼੍ਰੇਣੀਆਂ ਦੇ ਕੋਟੇ ਅਧੀਨ ਪਦ ਉੱਨਤ ਕੀਤਾ ਜਾ ਰਿਹਾ ਹੈ। ਨਗਰ ਕੌਂਸਲ ਦੀ ਆਮਦਨ ਦਾ ਮੁੱਖ ਸਰੋਤ ਨਕਸ਼ੇ ਅਤੇ ਪ੍ਰਾਪਰਟੀ ਟੈਕਸ ਹੁੰਦੇ ਹਨ ਪਰ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਗਲਤ ਨਕਸ਼ੇ ਪਾਸ ਕਰਕੇ ਅਤੇ ਬਣਦਾ ਪ੍ਰਾਪਰਟੀ ਟੈਕਸ ਵਸੂਲ ਨਾਂ ਕਰਨ ਕਾਰਣ, ਇਸ ਨੂੰ ਬਾਹਰ ਦੀ ਬਾਹਰ ਪ੍ਰਾਪਤ ਕਰਕੇ ਨਗਰ ਕੌਂਸਲ ਨੂੰ ਵੱਡੀ ਪੱਧਰ ਤੇ ਵਿੱਤੀ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ ਜਿਵੇਂ ਕਿ
ਬਾਈਪਾਸ ਤੇ ਬਣ ਰਹੇ ਹਸਪਤਾਲਾਂ ਦੇ ਨਕਸ਼ਿਆਂ ਵਿੱਚ ਵੱਡੀ ਪੱਧਰ ਤੇ ਊਣਤਾਈਆਂ ਹੋਣ ਦੇ ਬਾਵਜੂਦ ਵੀ ਨਗਰ ਕੌਂਸਲ ਦੇ ਅਧਿਕਾਰੀਆਂ ਵੱਲੋਂ ਸਿਆਸੀ ਪ੍ਭਾਵ ਹੇਠ ਨਕਸ਼ੇ ਪਾਸ ਕੀਤੇ ਗਏ ਹਨ ਜਦੋਂ ਕਿ ਇਹ ਨਕਸ਼ੇ ਕਾਨੂੰਨ ਮੁਤਾਬਕ ਪਾਸ ਹੋਣ ਯੋਗ ਨਹੀਂ ਸਨ। ਬਾਈਪਾਸ ਤੇ ਇੱਕ ਡਾਕਟਰ ਵੱਲੋਂ ਜ਼ੋ ਹਸਪਤਾਲ ਦੀ ਬਿਲਡਿੰਗ ਬਣਾਈ ਜਾ ਰਹੀ ਹੈ ਉਸ ਦੀ ਬੇਸਮੈਂਟ ਬਿਲਕੁਲ ਫੂਲ ਰਜਵਾਹੇ ਦੀ ਪਟੜੀ ਦੇ ਨਾਲ ਬਣਾਈ ਗਈ ਹੋਣ ਕਰਕੇ ਨਹਿਰੀ ਮਹਿਕਮੇ ਦੀ ਕੁੱਝ ਸਰਕਾਰੀ ਜਗ੍ਹਾ ਤੇ ਵੀ ਨਜਾਇਜ਼ ਕਬਜ਼ਾ ਕੀਤਾ ਗਿਆ ਹੈ ਜਦੋਂ ਕਿ ਇਸ ਦਾ ਨਕਸ਼ਾ ਸਿੰਚਾਈ ਵਿਭਾਗ ਦੇ ਇਤਰਾਜ਼ਹੀਣਤਾ ਸਰਟੀਫਿਕੇਟ ਤੋਂ ਬਾਅਦ ਹੀ ਪਾਸ ਕੀਤਾ ਜਾ ਸਕਦਾ ਸੀ ਕਿਉਂਕਿ ਕੈਨਾਲ ਐਕਟ ਦੇ ਮੁਤਾਬਿਕ ਰਜਵਾਹੇ ਦੇ ਬਿਲਕੁਲ ਨਾਲ ਬੇਸਮੈਂਟ ਨਹੀਂ ਬਣ ਸਕਦੀ । ਇਸ ਸਬੰਧੀ ਜਦੋਂ ਸਿੰਚਾਈ ਵਿਭਾਗ ਦੇ ਉੱਪ ਮੰਡਲ ਅਫ਼ਸਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਇਸ ਹਸਪਤਾਲ ਦੀ ਬੇਸਮੈਂਟ ਸਬੰਧੀ ਮਹਿਕਮੇ ਤੋਂ ਕੋਈ ਵੀ ਇਤਰਾਜ਼ਹੀਣਤਾ ਸਰਟੀਫਿਕੇਟ ਨਹੀਂ ਲਿਆ ਗਿਆ, ਜਦੋਂ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਤੋਂ ਇੰਨਾਂ ਨਕਸ਼ਿਆਂ ਅਤੇ ਧਾਂਦਲੀਆਂ ਸਬੰਧੀ ਪੁੱਛਿਆ ਗਿਆ ਤਾਂ ਉਨ੍ਹਾਂ ਫੋਨ ਚੁੱਕਣਾ ਮੁਨਾਸਿਬ ਨਹੀਂ ਸਮਝਿਆ, ਜਦੋਂ ਨਗਰ ਕੌਂਸਲ ਦੇ ਪ੍ਰਬੰਧਕ ਐਸ ਡੀ ਐਮ ਫੂਲ ਤੋਂ ਇਸ ਸਬੰਧੀ ਜਾਨਣਾ ਚਾਹਿਆ ਤਾਂ ਉਨ੍ਹਾਂ ਨੇ ਵੀ ਫੋਨ ਚੁੱਕਣਾ ਮੁਨਾਸਿਬ ਨਹੀਂ ਸਮਝਿਆ। ਪਰੰਤੂ ਇਸ ਸਬੰਧ ਵਿੱਚ ਜਦੋਂ ਸਮਾਜਸੇਵੀ ਜਨ ਕਲਿਆਣ ਸਭਾ ਰਾਮਪੁਰਾ ਫੂਲ ਦੇ ਪ੍ਰਧਾਨ ਸੀਤਾਰਾਮ ਦੀਪਕ ਨਾਲ ਗੱਲ ਕੀਤੀ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਨਗਰ ਕੌਂਸਲ ਦੇ ਕਰੋੜਾਂ ਦੇ ਘਪਲਿਆਂ ਸਬੰਧੀ ਅਨੇਕਾਂ ਲਿਖਤੀ ਦਰਖਾਸਤਾਂ ਮਹਿਕਮੇ ਦੇ ਉੱਚ ਅਧਿਕਾਰੀਆਂ ਨੂੰ ਦਿੱਤੀਆਂ ਹੋਈਆਂ ਹਨ ਪ੍ਰੰਤੂ ਅਫ਼ਸੋਸ ਮਹਿਕਮੇ ਦੇ ਉੱਚ ਅਧਿਕਾਰੀ ਅਤੇ ਮਹਿਕਮੇ ਦਾ ਚੌਕਸੀ ਵਿਭਾਗ ਕੁੰਭ ਕਰਨੀ ਨੀਂਦ ਸੁੱਤਾ ਹੋਇਆ ਹੈ। ਉਸ ਨੂੰ ਕਦੇ ਵੀ ਲੱਖਾਂ ਰੁਪਏ ਦਾ ਘਪਲਾ ਇਸ ਨਗਰ ਕੌਂਸਲ ਵਿੱਚੋਂ ਨਜਰੀ ਨਹੀਂ ਆਇਆ ਜੋ ਕਿ ਭਗਵੰਤ ਮਾਨ ਸਰਕਾਰ ਦੀ ਪਾਰਦਰਸ਼ਤਾ ਤੇ ਵੱਡਾ ਸੁਆਲੀਆ ਚਿੰਨ੍ਹ ਹੈ।

Have something to say? Post your comment

More in Punjab

ਭਦੌੜ 'ਚ ਗਰਗ ਪਰਿਵਾਰ ਦੀ ਨੂੰਹ ਨੇ ਰਚਿਆ ਲੋਕਤੰਤਰ ਦਾ ਨਵਾਂ ਅਧਿਆਇ: ਜ਼ਿਲ੍ਹਾ ਬਰਨਾਲਾ ਵਿੱਚ ਸਭ ਤੋਂ ਵੱਧ ਵੋਟ ਪ੍ਰਤੀਸ਼ਤ ਨਾਲ ਜਿੱਤ ਕੇ ਸ਼੍ਰੀਮਤੀ ਸਿਰਾਜ ਗਰਗ ਨੇ ਬਣਾਇਆ ਰਿਕਾਰਡ, ਜਿੱਥੇ ਲੋਕਾਂ ਦਾ ਪਿਆਰ, ਉੱਥੇ ਜਿੱਤ ਦੀ ਬਹਾਰ” — ਸ਼੍ਰੀਮਤੀ ਗਰਗ ਦੀ ਇਤਿਹਾਸਕ ਫਤਹਿ ਨੇ ਵਿਰੋਧੀਆਂ ਨੂੰ ਕੀਤਾ ਚਿੱਤ,

ਟਾਂਡਾ ਨਗਰ ਕੌਸਲ ਚੋਣ ਦਾ ਵੱਖਰਾ ਵਿਵਾਦ: FIR ਤੋ ਬਗੈਰ ਹੀ ਨੌਜਵਾਨ ਨੂੰ ਜੇਲ੍ਹ ਭੇਜਣ 'ਤੇ ਕਾਨੂੰਨੀ ਬਹਿਸ ਛਿੜੀ

ਕੇਵਲ ਢਿੱਲੋਂ ਨੂੰ ਭਾਜਪਾ ਪ੍ਰਧਾਨ ਬਣਾਉਣ ’ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਤਿੱਖਾ ਤਨਜ਼: ਸੁਨੀਲ ਜਾਖੜ ਨਾਲ ਜਤਾਈ ਹਮਦਰਦੀ, ਕਿਹਾ- ਪਾਰਟੀ ਦੇ ਟਕਸਾਲੀ ਨੇਤਾ ਇਹ ‘ਜਿੱਲਤ’ ਝੱਲਣ ਲਈ ਮਜਬੂਰ

ਨਗਰ ਕੌਂਸਲ ਚੋਣਾਂ ਲਈ ਹਫ਼ਤਾ ਭਰ ਚੱਲੇ ਤਿੱਖੇ ਚੋਣ ਪ੍ਰਚਾਰ ਮਗਰੋਂ ਵੋਟਾਂ ਵਾਲੇ ਦਿਨ ਦੀ ਪਹਿਲੀ ਰਾਤ ਉਮੀਦਵਾਰਾਂ ਅਤੇ ਉਹਨਾਂ ਦੇ ਸਮਰਥਕਾਂ ਲਈ ਇਕ ਅਜਿਹੀ ਰਾਤ ਬਣੀ, ਜਿੱਥੇ ਥਕਾਵਟ, ਚਿੰਤਾ, ਉਮੀਦਾਂ ਅਤੇ ਚਰਚਾਵਾਂ ਸਭ ਕੁਝ ਇਕੱਠੇ ਨਜ਼ਰ ਆਇਆ। ਹਫਤੇ ਭਰ ਤੋਂ ਦੇਰ ਰਾਤ ਤੱਕ ਵੋਟਰਾਂ ਦੇ ਦਰਵਾਜ਼ਿਆਂ ‘ਤੇ ਜਾ ਕੇ “ ਧੂੜ ਫੱਕਣ” ਵਾਲੇ

ਚੋਣ ਦੰਗਲ ਤਪਾ, ਵਾਰਡ ਨੰਬਰ 6 ‘ਚ ਭਾਜਪਾ ਦਾ ਸ਼ਕਤੀ ਪ੍ਰਦਰਸ਼ਨ, ਪੰਡਿਤ ਸੋਮਨਾਥ ਸ਼ਰਮਾ ਦੇ ਚੋਣ ਦਫਤਰ ਖੁੱਲ੍ਹਣ ‘ਤੇ ਉਮੜਿਆ ਲੋਕਾਂ ਦਾ ਸੈਲਾਬ

ਚੋਣ ਦੰਗਲ- ਵਾਰਡ15 ਤੋਂ ਸੁਨੀਤਾ ਰਾਣੀ ਸਿੰਗਲਾ ਦਾ ਚੋਣ ਚਿੰਨ੍ਹ “ਬੈਟਰੀ ਦਾ ਬਟਨ ਦਬਾਓ, ਵਾਰਡ ਨੂੰ ਵਿਕਾਸ ਦੀ ਰੌਸ਼ਨੀ ਨਾਲ ਚਮਕਾਓ”

ਤਪਾ ਨਗਰ ਕੋਸਲ ਚੋਣ- ਵਾਰਡ ਨੰਬਰ 6, ਟੀਡਿਆਂ ਨਾਲ ਢੋਲਕੀ ਵੱਜਣੀ ਹੋਈ ਸ਼ੁਰੂ

ਨਗਰ ਕੌਸਲ ਚੋਣ - ਵਾਰਡ ਨੰਬਰ 15 ਤੋ ਸਰਬ ਸਾਂਝੇ ਆਜਾਦ ਉਮੀਦਵਾਰ ਵਜੋ ਸ੍ਰੀਮਤੀ ਸੁਨੀਤਾ ਰਾਣੀ ਸਿੰਗਲਾ (ਸ਼ਹਿਣੇ ਵਾਲੇ) ਨੇ ਭਰੇ ਨਾਮਜ਼ਦਗੀ ਪੱਤਰ

ਤਪਾ ਪੁਲਿਸ ਵੱਲੋਂ ਨਜਾਇਜ਼ ਸ਼ਰਾਬ ਬਣਾਉਣ ਵਾਲਾ ਕਾਬੂ, 45 ਲੀਟਰ ਲਾਹਣ ਬਰਾਮਦ

‘ ਆਪ ’ ਸੰਸਦ ਮੈਂਬਰਾਂ ਦੀ ਦਲ-ਬਦਲੀ ਦਾ ਅਸਰ ਹਲਕਾ ਭਦੌੜ ’ਚ, ਮਿਹਣੋ ਮੇਹਣੀ ਹੋਏ, ਕਾਹਨੇਕੇ ’ਤੇ ਧੌਲਾ, ਤਿੱਖੀ ਬਿਆਨਬਾਜੀ