Sunday, October 18, 2026
BREAKING NEWS
• ਤਪਾ ਦੇ ਹੋਟਲ ਵਿੱਚ ਔਰਤ ਦਾ ਪ੍ਰੇਮੀ ਹੀ ਕਾਤਲ ਬਣਿਆ, ਸਰੀਰ ’ਤੇ ਤੇਜ਼ਧਾਰ ਹਥਿਆਰ ਨਾਲ ਕਈ ਹਮਲੇ ਦੇ ਨਿਸ਼ਾਨ • ਸਕੂਲਾਂ ’ਚ ਅਧਿਆਪਕਾਂ ਦੀ ਘਾਟ ਨੂੰ ਲੈ ਕੇ ਵਿਧਾਇਕ ਸੁਖਬੀਰ ਸਿੰਘ ਮਾਇਸਰਖਾਨਾ ਭਾਵੁਕ, ਲਾਈਵ ਹੋ ਕੇ ਆਪਣੀ ਹੀ ਸਰਕਾਰ ਖਿਲਾਫ ਕੱਢੀ ਭੜਾਸ • ਭ੍ਰਿਸ਼ਟਾਚਾਰ ਤੋਂ ਤੰਗ ਨੌਜਵਾਨ ਨੇ ਧਨੌਲਾ ਥਾਣੇ ਅੰਦਰ ਵੀਡੀਓ ਬਣਾ ਕੇ ਨਿਗਲਿਆ ਜ਼ਹਿਰ: ਪੁਲਿਸ ਤੇ ਮਾਲ ਵਿਭਾਗ ’ਤੇ ਲਾਏ ਰਿਸ਼ਵਤਖੋਰੀ ਦੇ ਗੰਭੀਰ ਦੋਸ਼, ਹਾਲਤ ਨਾਜ਼ੁਕ • ਤਪਾ ਵਿਚ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਵੱਡੇ ਭਾਜਪਾਈ ਲੀਡਰਾਂ ਦੇ ਨਾ ਆਉਣ ਕਾਰਨ ਫਿੱਕੀ ਜਾਪੀ, ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਅਤੇ ਤਪਾ ਮੰਡੀ ਰੈਲੀ • ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ • ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ • ‘ਮਿਸ਼ਨ ਕਲੀਨ ਪੰਜਾਬ’ ਸਾਫ਼ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵੱਲ ਅਹਿਮ ਕਦਮ: ਵਿਧਾਇਕ ਉੱਗੋਕੇ • ਪਾਣੀ ਦੇ ਛਿੱਟੇ ਮਿੰਟਾਂ ਸੈਕਿੰਡਾਂ ਬਾਅਦ ਹੀ ਲਹੂ ਵਿਚ ਤਬਦੀਲ, ਪਿਸਤੋਲ ਨਿਕਲਿਆ, ਗੱਡੀਆਂ ਭੰਨੀਆ, ਹਸਪਤਾਲ ਦਾਖਿਲ • ਰਾਈਸ ਮਿਲਰਜ਼ ਐਸੋਸੀਏਸ਼ਨ ’ਚ ਖਿੱਚੋਤਾਣ’ ਬਿੰਟਾ ਬਾਂਸਲ ਦਾ ਤਿੱਖਾ ਹਮਲਾ, ਕਿਹਾ—“ਪ੍ਰਧਾਨਗੀ ਕਿਸੇ ਦੀ ਨਿੱਜੀ ਜਾਇਦਾਦ ਨਹੀਂ”, • ਭਦੌੜ ਹਲਕੇ ’ਚ ‘ਆਪ’ ਦੀ ਬੂਥ ਇੰਚਾਰਜ ਮਿਲਣੀ, ਮਨੀਸ਼ ਸਿਸੋਦੀਆ ਨੇ ਵਰਕਰਾਂ ਨੂੰ ਦਿੱਤਾ ਜਿੱਤ ਦਾ ਮੰਤਰ, ਵਿਧਾਇਕ ਲਾਭ ਸਿੰਘ ਉਗੋਕੇ ਨੇ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ, ਭਦੌੜ ਨੂੰ ‘ਆਪ’ ਦਾ ਮਜ਼ਬੂਤ ਸਿਆਸੀ ਗੜ੍ਹ ਦੱਸਿਆ

Punjab

ਸਿਹਤ ਪਰਿਵਾਰ ਅਤੇ ਭਲਾਈ ਵਿਭਾਗ ਦੀ ਨਵੀਂ ਜਾਰੀ ਡਾਕਟਰ ਸੂਚੀ ਵਿਚੋ ਤਪਾ ਸਬ ਡਵੀਜਨਲ ਹਸਪਤਾਲ ਅੰਦਰ ਤੈਨਾਤ ਹੋਣਗੇ ਦੋ ਮਾਹਿਰ ਡਾਕਟਰ

March 26, 2025 02:30 PM

ਸਿਹਤ ਪਰਿਵਾਰ ਅਤੇ ਭਲਾਈ ਵਿਭਾਗ ਦੀ ਨਵੀਂ ਜਾਰੀ ਡਾਕਟਰ ਸੂਚੀ ਵਿਚੋ ਤਪਾ ਸਬ ਡਵੀਜਨਲ ਹਸਪਤਾਲ ਅੰਦਰ ਤੈਨਾਤ ਹੋਣਗੇ ਦੋ ਮਾਹਿਰ ਡਾਕਟਰ
ਤਪਾ ਮੰਡੀ 7 ਡੇਅ ਨਿੳੂਜ ਸਰਵਿਸ, 26 ਮਾਰਚ  :- ਪੰਜਾਬ ਸਰਕਾਰ ਦੇ ਸਿਹਤ ਪਰਿਵਾਰ ਅਤੇ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਕੁਮਾਰ ਰਾਹੁਲ ਆਈ.ਏ.ਐਸ ਦੇ ਦਸਤਖਤਾਂ ਹੇਠ ਜਾਰੀ ਹੋਈ ਪੰਜਾਬ ਦੇ ਵੱਖ ਵੱਖ ਸਰਕਾਰੀ ਹਸਪਤਾਲਾਂ ਅੰਦਰ 255 ਡਾਕਟਰਾਂ ਦੀ ਤੈਨਾਤੀ ਵਿਚੋ ਦੋ ਮਾਹਿਰ ਡਾਕਟਰ ਤਪਾ ਦੇ ਸਬ ਡਵੀਜਨਲ ਹਸਪਤਾਲ ਨੂੰ ਵੀ ਮਿਲੇ ਹਨ ਜਦਕਿ ਡਾਕਟਰਾਂ ਦੀਆ ਉਕਤ ਤੈਨਾਤੀਆਂ ਪੰਜਾਬ ਸਰਕਾਰ ਵੱਲੋ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ, ਪੰਜਾਬ ਅਧੀਨ ਮੈਡੀਕਲ ਕਾਲਜਾਂ ਤੋਂ ਪੀ.ਜੀ. (ਪੋਸਟ ਗਰੈਜੂਏਟ) ਪਾਸ ਹੋਣ ਉਪਰੰਤ ਬਾਂਡਿਡ ਸਰਕਾਰੀ ਸੇਵਾ, ਸਿਹਤ ਵਿਭਾਗ ਵਿਚ ਕਰਵਾਉਣ ਸਬੰਧੀ ਕੀਤੀਆ ਗਈਆ ਹਨ। ਪੰਜਾਬ ਸਰਕਾਰ ਵੱਲੋ ਜਾਰੀ ਕੀਤੀ ਸੂਚੀ ਵਿਚ ਤਪਾ ਦੇ ਸਬ ਡਵੀਜਨਲ ਹਸਪਤਾਲ ਅੰਦਰ ਅਪ੍ਰੇਸ਼ਨਾਂ ਦੇ ਮਾਹਿਰ ਡਾ ਓਕਾਰ ਬੱਤਸ ਅਤੇ ਔਰਤ ਰੋਗਾਂ ਦੀ ਮਾਹਿਰ ਡਾ ਰਾਵਿੰਦਰ ਕੌਰ ਨੂੰ ਤੈਨਾਤ ਕੀਤਾ ਗਿਆ ਹੈ, ਜੋ ਭਲਕੇ ਆਪਣੇ ਅਹੁਦੇ ਸੰਭਾਲ ਲੈਣਗੇ। ਉਧਰ ਹਲਕਾ ਵਿਧਾਇਕ ਲਾਭ ਸਿੰਘ ਉਗੋਕੇ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮੰਤਵ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਵਾਂ ਦੇਣਾ ਹੈ। ਜਿਸ ਦੇ ਚਲਦਿਆਂ ਹੀ ਤਪਾ ਸਬ ਡਵੀਜਨਲ ਹਸਪਤਾਲ ਅੰਦਰ ਡਾਕਟਰਾਂ ਦੀਆ ਅਸਾਮੀਆ ਪੂਰੀਆ ਕਰਨ ਲਈ ਉਹ ਲਗਾਤਾਰ ਸਿਹਤ ਮੰਤਰੀ ਡਾ ਬਲਵੀਰ ਸਿੰਘ ਨਾਲ ਰਾਬਤਾ ਕਾਇਮ ਰੱਖਦੇ ਹਨ। ਉਧਰ ਹਸਪਤਾਲ ਅੰਦਰ ਨਵੇਂ ਡਾਕਟਰਾਂ ਦੀ ਤੈਨਾਤੀ ਦਾ ਕੈਮਿਸਟ ਐਸੋਸੀਏਸ਼ਨ ਦੇ ਬੁਲਾਰੇ ਅਤੇ ਸਟੇਟ ਐਵਾਰਡੀ ਪਵਨ ਕੁਮਾਰ ਬਤਾਰਾ ਨੇ ਖੁਸ਼ੀ ਜਾਹਿਰ ਕਰਦਿਆਂ ਕਿਹਾ ਕਿ ਤਪਾ ਹਸਪਤਾਲ ਅੰਦਰ ਕਰੀਬ 50 ਕਿਲੋਮੀਟਰ ਤੱਕ ਦੇ ਮਰੀਜ ਲਾਹਾ ਲੈ ਰਹੇ ਹਨ ਕਿਉਕਿ ਹਸਪਤਾਲ ਅੰਦਰ ਤੈਨਾਤ ਕਈ ਮਾਹਿਰ ਡਾਕਟਰਾਂ ਦੀ ਇਲਾਜ ਪੱਖ ਤੋ ਦੂਰ ਦੁਰੇਡੇ ਤੱਕ ਪ੍ਰਸਿੱਧੀ ਹੈ ਅਤੇ ਹੁਣ ਦੋ ਨਵੇਂ ਡਾਕਟਰਾਂ ਦੀ ਤੈਨਾਤੀ ਦਾ ਮਰੀਜਾਂ ਨੂੰ ਹੋਰ ਵੀ ਵਧੇਰੇ ਲਾਭ ਮਿਲੇਗਾ। ਜਿਕਰਯੋਗ ਹੈ ਕਿ ਉਕਤ ਹਸਪਤਾਲ ਅੰਦਰ ਦਰਜਣਾਂ ਪਿੰਡਾਂ ਦੇ ਲੋਕ ਇਲਾਜ ਲਈ ਪੁੱਜਦੇ ਹਨ।

Have something to say? Post your comment

More in Punjab

ਤਪਾ ਦੇ ਹੋਟਲ ਵਿੱਚ ਔਰਤ ਦਾ ਪ੍ਰੇਮੀ ਹੀ ਕਾਤਲ ਬਣਿਆ, ਸਰੀਰ ’ਤੇ ਤੇਜ਼ਧਾਰ ਹਥਿਆਰ ਨਾਲ ਕਈ ਹਮਲੇ ਦੇ ਨਿਸ਼ਾਨ

ਸਕੂਲਾਂ ’ਚ ਅਧਿਆਪਕਾਂ ਦੀ ਘਾਟ ਨੂੰ ਲੈ ਕੇ ਵਿਧਾਇਕ ਸੁਖਬੀਰ ਸਿੰਘ ਮਾਇਸਰਖਾਨਾ ਭਾਵੁਕ, ਲਾਈਵ ਹੋ ਕੇ ਆਪਣੀ ਹੀ ਸਰਕਾਰ ਖਿਲਾਫ ਕੱਢੀ ਭੜਾਸ

ਭ੍ਰਿਸ਼ਟਾਚਾਰ ਤੋਂ ਤੰਗ ਨੌਜਵਾਨ ਨੇ ਧਨੌਲਾ ਥਾਣੇ ਅੰਦਰ ਵੀਡੀਓ ਬਣਾ ਕੇ ਨਿਗਲਿਆ ਜ਼ਹਿਰ: ਪੁਲਿਸ ਤੇ ਮਾਲ ਵਿਭਾਗ ’ਤੇ ਲਾਏ ਰਿਸ਼ਵਤਖੋਰੀ ਦੇ ਗੰਭੀਰ ਦੋਸ਼, ਹਾਲਤ ਨਾਜ਼ੁਕ

ਤਪਾ ਵਿਚ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਵੱਡੇ ਭਾਜਪਾਈ ਲੀਡਰਾਂ ਦੇ ਨਾ ਆਉਣ ਕਾਰਨ ਫਿੱਕੀ ਜਾਪੀ, ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਅਤੇ ਤਪਾ ਮੰਡੀ ਰੈਲੀ

ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ

ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ

‘ਮਿਸ਼ਨ ਕਲੀਨ ਪੰਜਾਬ’ ਸਾਫ਼ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵੱਲ ਅਹਿਮ ਕਦਮ: ਵਿਧਾਇਕ ਉੱਗੋਕੇ

ਪਾਣੀ ਦੇ ਛਿੱਟੇ ਮਿੰਟਾਂ ਸੈਕਿੰਡਾਂ ਬਾਅਦ ਹੀ ਲਹੂ ਵਿਚ ਤਬਦੀਲ, ਪਿਸਤੋਲ ਨਿਕਲਿਆ, ਗੱਡੀਆਂ ਭੰਨੀਆ, ਹਸਪਤਾਲ ਦਾਖਿਲ

ਰਾਈਸ ਮਿਲਰਜ਼ ਐਸੋਸੀਏਸ਼ਨ ’ਚ ਖਿੱਚੋਤਾਣ’ ਬਿੰਟਾ ਬਾਂਸਲ ਦਾ ਤਿੱਖਾ ਹਮਲਾ, ਕਿਹਾ—“ਪ੍ਰਧਾਨਗੀ ਕਿਸੇ ਦੀ ਨਿੱਜੀ ਜਾਇਦਾਦ ਨਹੀਂ”,

ਭਦੌੜ ਹਲਕੇ ’ਚ ‘ਆਪ’ ਦੀ ਬੂਥ ਇੰਚਾਰਜ ਮਿਲਣੀ, ਮਨੀਸ਼ ਸਿਸੋਦੀਆ ਨੇ ਵਰਕਰਾਂ ਨੂੰ ਦਿੱਤਾ ਜਿੱਤ ਦਾ ਮੰਤਰ, ਵਿਧਾਇਕ ਲਾਭ ਸਿੰਘ ਉਗੋਕੇ ਨੇ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ, ਭਦੌੜ ਨੂੰ ‘ਆਪ’ ਦਾ ਮਜ਼ਬੂਤ ਸਿਆਸੀ ਗੜ੍ਹ ਦੱਸਿਆ