Sunday, October 18, 2026
BREAKING NEWS
• ਤਪਾ ਦੇ ਹੋਟਲ ਵਿੱਚ ਔਰਤ ਦਾ ਪ੍ਰੇਮੀ ਹੀ ਕਾਤਲ ਬਣਿਆ, ਸਰੀਰ ’ਤੇ ਤੇਜ਼ਧਾਰ ਹਥਿਆਰ ਨਾਲ ਕਈ ਹਮਲੇ ਦੇ ਨਿਸ਼ਾਨ • ਸਕੂਲਾਂ ’ਚ ਅਧਿਆਪਕਾਂ ਦੀ ਘਾਟ ਨੂੰ ਲੈ ਕੇ ਵਿਧਾਇਕ ਸੁਖਬੀਰ ਸਿੰਘ ਮਾਇਸਰਖਾਨਾ ਭਾਵੁਕ, ਲਾਈਵ ਹੋ ਕੇ ਆਪਣੀ ਹੀ ਸਰਕਾਰ ਖਿਲਾਫ ਕੱਢੀ ਭੜਾਸ • ਭ੍ਰਿਸ਼ਟਾਚਾਰ ਤੋਂ ਤੰਗ ਨੌਜਵਾਨ ਨੇ ਧਨੌਲਾ ਥਾਣੇ ਅੰਦਰ ਵੀਡੀਓ ਬਣਾ ਕੇ ਨਿਗਲਿਆ ਜ਼ਹਿਰ: ਪੁਲਿਸ ਤੇ ਮਾਲ ਵਿਭਾਗ ’ਤੇ ਲਾਏ ਰਿਸ਼ਵਤਖੋਰੀ ਦੇ ਗੰਭੀਰ ਦੋਸ਼, ਹਾਲਤ ਨਾਜ਼ੁਕ • ਤਪਾ ਵਿਚ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਵੱਡੇ ਭਾਜਪਾਈ ਲੀਡਰਾਂ ਦੇ ਨਾ ਆਉਣ ਕਾਰਨ ਫਿੱਕੀ ਜਾਪੀ, ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਅਤੇ ਤਪਾ ਮੰਡੀ ਰੈਲੀ • ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ • ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ • ‘ਮਿਸ਼ਨ ਕਲੀਨ ਪੰਜਾਬ’ ਸਾਫ਼ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵੱਲ ਅਹਿਮ ਕਦਮ: ਵਿਧਾਇਕ ਉੱਗੋਕੇ • ਪਾਣੀ ਦੇ ਛਿੱਟੇ ਮਿੰਟਾਂ ਸੈਕਿੰਡਾਂ ਬਾਅਦ ਹੀ ਲਹੂ ਵਿਚ ਤਬਦੀਲ, ਪਿਸਤੋਲ ਨਿਕਲਿਆ, ਗੱਡੀਆਂ ਭੰਨੀਆ, ਹਸਪਤਾਲ ਦਾਖਿਲ • ਰਾਈਸ ਮਿਲਰਜ਼ ਐਸੋਸੀਏਸ਼ਨ ’ਚ ਖਿੱਚੋਤਾਣ’ ਬਿੰਟਾ ਬਾਂਸਲ ਦਾ ਤਿੱਖਾ ਹਮਲਾ, ਕਿਹਾ—“ਪ੍ਰਧਾਨਗੀ ਕਿਸੇ ਦੀ ਨਿੱਜੀ ਜਾਇਦਾਦ ਨਹੀਂ”, • ਭਦੌੜ ਹਲਕੇ ’ਚ ‘ਆਪ’ ਦੀ ਬੂਥ ਇੰਚਾਰਜ ਮਿਲਣੀ, ਮਨੀਸ਼ ਸਿਸੋਦੀਆ ਨੇ ਵਰਕਰਾਂ ਨੂੰ ਦਿੱਤਾ ਜਿੱਤ ਦਾ ਮੰਤਰ, ਵਿਧਾਇਕ ਲਾਭ ਸਿੰਘ ਉਗੋਕੇ ਨੇ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ, ਭਦੌੜ ਨੂੰ ‘ਆਪ’ ਦਾ ਮਜ਼ਬੂਤ ਸਿਆਸੀ ਗੜ੍ਹ ਦੱਸਿਆ

Punjab

ਤਪਾ ਸਿਟੀ ਵਿਖੇ ਬਲਜੀਤ ਸਿੰਘ ਢਿਲੋ ਨੇ ਇੰਚਾਰਜ ਵਜੋ ਅਹੁਦਾ ਸੰਭਾਲਿਆ, ਯੁੱਧ ਨਸ਼ਿਆਂ ਵਿਰੁੱਧ ਵਿਚ ਲੋਕਾਂ ਦੇ ਸਹਿਯੋਗ ਦੀ ਅਪੀਲ

March 29, 2025 04:58 PM

ਤਪਾ ਸਿਟੀ ਵਿਖੇ ਬਲਜੀਤ ਸਿੰਘ ਢਿਲੋ ਨੇ ਇੰਚਾਰਜ ਵਜੋ ਅਹੁਦਾ ਸੰਭਾਲਿਆ,ਯੁੱਧ ਨਸ਼ਿਆਂ ਵਿਰੁੱਧ ਵਿਚ ਲੋਕਾਂ ਦੇ ਸਹਿਯੋਗ ਦੀ ਅਪੀਲ

ਤਪਾ ਮੰਡੀ 29 ਮਾਰਚ (ਲੁਭਾਸ਼ ਸਿੰਗਲਾ/ਵਿਸ਼ਵਜੀਤ ਸ਼ਰਮਾ/ ਗੁਰਪ੍ਰੀਤ ਸਿੰਘ) :- ਉੱਚ ਪੁਲਿਸ ਅਧਿਕਾਰੀਆਂ ਵੱਲੋ ਕੀਤੇ ਪੁਲਿਸ ਮੁਲਾਜਮਾਂ ਦੇ ਤਬਾਦਲਿਆਂ ਤਹਿਤ ਸਿਟੀ ਚੌਕੀ ਦੇ ਇੰਚਾਰਜ ਦਾ ਤਬਾਦਲਾ ਵੀ ਕੀਤਾ ਗਿਆ। ਸਥਾਨਕ ਸ਼ਹਿਰ ਅੰਦਰ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਵਾਲੀ ਸਿਟੀ ਚੌਂਕੀ ਵਿਖੇ ਵੀ ਨਵੇਂ ਇੰਚਾਰਜ ਵਜੋ ਬਲਜੀਤ ਸਿੰਘ ਢਿਲੋ ਸਹਾਇਕ ਥਾਣੇਦਾਰ ਨੇ ਚਾਰਜ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਉਪਰੰਤ ਇੰਚਾਰਜ ਬਲਜੀਤ ਸਿੰਘ ਢਿਲੋ ਨੇ ਪੱਤਰਕਾਰ ਮਿਲਣੀ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਦੇ ’ ਯੁੱਧ ਨਸ਼ਿਆਂ ਵਿਰੁੱਧ ‘ ਚਲਾਈ ਮੁਹਿੰਮ ਤਹਿਤ ਉੱਚ ਪੁਲਿਸ ਅਧਿਕਾਰੀਆਂ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਕਿਸੇ ਵੀ ਨਸ਼ਾਂ ਤਸਕਰ ਜਾਂ ਅਸਮਾਜਿਕ ਤੱਤ ਨੂੰ ਬਖਸ਼ਿਆ ਨਹੀ ਜਾਵੇਗਾ। ਜਿਨ੍ਹਾਂ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ। ਇੰਚਾਰਜ ਢਿਲੋ ਨੇ ਅੱਗੇ ਬੋਲਦਿਆ ਕਿਹਾ ਕਿ ਪੁਲਿਸ ਆਮ ਨਾਗਰਿਕ ਦੀ ਦੋਸਤ ਅਤੇ ਉਨ੍ਹਾਂ ਦੀ ਰੱਖਿਆ ਲਈ ਈਮਾਨਦਾਰੀ ਨਾਲ ਡਿੳੂਟੀ ਨਿਭਾਉਦੀ ਹੈ ਜਦਕਿ ਨਸ਼ਿਆਂ ਵਰਗੇ ਸਮਾਜ ਦੀ ਭੈੜੀ ਅਲਾਮਤ ਨੂੰ ਖਤਮ ਕਰਨ ਲਈ ਲੋਕਾਂ ਦੇ ਸਹਿਯੋਗ ਦੀ ਲੋੜ ਹੈ ਕਿਉਕਿ ਪਿਛਲੇ ਸਮੇਂ ਜਿਨੀਆਂ ਸਮਾਜ ਵਿਰੋਧੀ ਮੁਹਿੰਮਾਂ ਨੂੰ ਠੱਲ ਪਈ ਹੈ, ਨੂੰ ਲੋਕਾਂ ਦੇ ਸਹਿਯੋਗ ਨਾਲ ਹੀ ਸੰਭਵ ਬਣਾਇਆ ਜਾ ਸਕਿਆ ਹੈ ਅਤੇ ਹੁਣ ਵੀ ਸਮਾਜ ਅੰਦਰੋ ਨਸ਼ੇਂ ਦੇ ਖਾਤਮੇ ਲਈ ਸਾਨੂੰ ਸਭ ਨੂੰ ਮਿਲ ਕੇ ਹੰਭਲਾ ਮਾਰਨ ਦੀ ਲੋੜ ਹੈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦਾ ਧਿਆਣ ਰੱਖਣ ਅਤੇ ਉਨ੍ਹਾਂ ਨਾਲ ਦੋਸਤਾਂ ਵਰਗਾ ਵਤੀਰਾ ਰੱਖ ਕੇ ਉਨ੍ਹਾਂ ਦੀਆ ਗਤੀਵਿਧੀਆ ਅਤੇ ਪੜਾਈ ਵੱਲ ਖਾਸ ਧਿਆਣ ਰੱਖਣ ਤਾਂ ਜੋ ਇਕ ਨਿਰੋਏ ਸਮਾਜ ਦੀ ਸਿਰਜਣਾ ਵਿਚ ਵਧੀਆ ਰੋਲ ਨਿਭਾਇਆ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਸ਼ਹਿਰ ਦੇ ਵਪਾਰੀਆਂ/ਕਾਰੋਬਾਰੀਆਂ ਸਣੇ ਮੋਹਤਬਰਾਂ ਨਾਲ ਆਉਦੇਂ ਦਿਨਾਂ ਵਿਚ ਬੈਠਕਾਂ ਕੀਤੀਆ ਜਾਣਗੀਆ। ਜਿਸ ਵਿਚ ਸ਼ਹਿਰੀਆਂ ਦੇ ਜਾਨ ਮਾਲ ਦੀ ਰੱਖਿਆ ਨੂੰ ਯਕੀਨੀ ਬਣਾਉਣ ਦੇ ਨਾਲ ਸਿਟੀ ਪੁਲਿਸ ਵੱਲੋ ਰਾਤਰੀ ਗਸ਼ਤ ਵਿਚ ਤੇਜੀ ਲਿਆਉਣ ਅਤੇ ਉਕਤ ਸੰਸਥਾਵਾਂ ਨੂੰ ਅਪੀਲ ਵੀ ਕੀਤੀ ਜਾਵੇਗੀ ਕਿ ਦੁਕਾਨਦਾਰ ਇਕਠੇ ਹੋ ਕੇ ਸਾਝੇਂ ਤੌਰ ’ਤੇ ਚੋਕੀਦਾਰ ਜਰੁੂਰ ਰੱਖਣ ਤਾਂ ਜੋ ਚੋਰੀ ਵਰਗੀਆ ਘਟਨਾਵਾਂ ਤੋ ਬਚਿਆ ਜਾ ਸਕੇ। ਉਨ੍ਹਾਂ ਆਉਦੇਂ ਹਾੜੀ ਦੇ ਸੀਂਜਣ ਸਬੰਧੀ ਵੀ ਕਿਹਾ ਕਿ ਫੁੱਟਪਾਥਾਂ ’ਤੇ ਨਜਾਇਜ ਆਰਜੀ ਕਬਜੇ ਨਾ ਕੀਤੇ ਜਾਣ ਤਾਂ ਜੋ ਆਵਾਜਾਈ ਨਿਰਵਿਘਨ ਚਲ ਸਕੇ। ਉਨ੍ਹਾਂ ਸ਼ਹਿਰੀਆਂ ਨੂੰ ਯਕੀਨ ਦਿਵਾਇਆ ਕਿ ਸਿਟੀ ਚੌਕੀ ਅੰਦਰ ਕੰਮਕਾਜ ਲਈ ਪੁੱਜਣ ਵਾਲੇ ਹਰੇਕ ਵਿਅਕਤੀ ਨੂੰ ਮਾਣ ਸਤਿਕਾਰ ਦਿੱਤਾ ਜਾਵੇਗਾ। ਦੱਸਣਯੋਗ ਹੈ ਕਿ ਨਵੇਂ ਇੰਚਾਰਜ ਬਲਜੀਤ ਸਿੰਘ ਢਿਲੋ ਬਰਨਾਲਾ ਸਿਟੀ-1 ਵਿਚ ਬਦਲ ਕੇ ਇਥੇ ਆਏ ਹਨ ਜਦਕਿ ਇਥੋ ਦੇ ਇੰਚਾਰਜ ਕਰਮਜੀਤ ਸਿੰਘ ਨੂੰ ਪੱਖੋ ਕੈਂਚੀਆ ਵਿਖੇ ਤੈਨਾਤ ਕੀਤਾ ਗਿਆ ਹੈ। ਇਸ ਮੌਕੇ ਸਤਿਗੁਰੂ ਸਿੰਘ ਸਹਾਇਕ ਥਾਣੇਦਾਰ ਬਲਜੀਤ ਸਿੰਘ ਸਹਾਇਕ ਥਾਣੇਦਾਰ, ਗੁਰਪਿਆਰ ਸਿੰਘ ਹੋਲਦਾਰ ਸਣੇ ਸਿਟੀ ਚੈਕੀ ਵਿਚਲੇ ਤੈਨਾਤ ਪੁਲਿਸ ਕਰਮੀ ਵੀ ਹਾਜਰ ਸਨ।

Have something to say? Post your comment

More in Punjab

ਤਪਾ ਦੇ ਹੋਟਲ ਵਿੱਚ ਔਰਤ ਦਾ ਪ੍ਰੇਮੀ ਹੀ ਕਾਤਲ ਬਣਿਆ, ਸਰੀਰ ’ਤੇ ਤੇਜ਼ਧਾਰ ਹਥਿਆਰ ਨਾਲ ਕਈ ਹਮਲੇ ਦੇ ਨਿਸ਼ਾਨ

ਸਕੂਲਾਂ ’ਚ ਅਧਿਆਪਕਾਂ ਦੀ ਘਾਟ ਨੂੰ ਲੈ ਕੇ ਵਿਧਾਇਕ ਸੁਖਬੀਰ ਸਿੰਘ ਮਾਇਸਰਖਾਨਾ ਭਾਵੁਕ, ਲਾਈਵ ਹੋ ਕੇ ਆਪਣੀ ਹੀ ਸਰਕਾਰ ਖਿਲਾਫ ਕੱਢੀ ਭੜਾਸ

ਭ੍ਰਿਸ਼ਟਾਚਾਰ ਤੋਂ ਤੰਗ ਨੌਜਵਾਨ ਨੇ ਧਨੌਲਾ ਥਾਣੇ ਅੰਦਰ ਵੀਡੀਓ ਬਣਾ ਕੇ ਨਿਗਲਿਆ ਜ਼ਹਿਰ: ਪੁਲਿਸ ਤੇ ਮਾਲ ਵਿਭਾਗ ’ਤੇ ਲਾਏ ਰਿਸ਼ਵਤਖੋਰੀ ਦੇ ਗੰਭੀਰ ਦੋਸ਼, ਹਾਲਤ ਨਾਜ਼ੁਕ

ਤਪਾ ਵਿਚ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਵੱਡੇ ਭਾਜਪਾਈ ਲੀਡਰਾਂ ਦੇ ਨਾ ਆਉਣ ਕਾਰਨ ਫਿੱਕੀ ਜਾਪੀ, ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਅਤੇ ਤਪਾ ਮੰਡੀ ਰੈਲੀ

ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ

ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ

‘ਮਿਸ਼ਨ ਕਲੀਨ ਪੰਜਾਬ’ ਸਾਫ਼ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵੱਲ ਅਹਿਮ ਕਦਮ: ਵਿਧਾਇਕ ਉੱਗੋਕੇ

ਪਾਣੀ ਦੇ ਛਿੱਟੇ ਮਿੰਟਾਂ ਸੈਕਿੰਡਾਂ ਬਾਅਦ ਹੀ ਲਹੂ ਵਿਚ ਤਬਦੀਲ, ਪਿਸਤੋਲ ਨਿਕਲਿਆ, ਗੱਡੀਆਂ ਭੰਨੀਆ, ਹਸਪਤਾਲ ਦਾਖਿਲ

ਰਾਈਸ ਮਿਲਰਜ਼ ਐਸੋਸੀਏਸ਼ਨ ’ਚ ਖਿੱਚੋਤਾਣ’ ਬਿੰਟਾ ਬਾਂਸਲ ਦਾ ਤਿੱਖਾ ਹਮਲਾ, ਕਿਹਾ—“ਪ੍ਰਧਾਨਗੀ ਕਿਸੇ ਦੀ ਨਿੱਜੀ ਜਾਇਦਾਦ ਨਹੀਂ”,

ਭਦੌੜ ਹਲਕੇ ’ਚ ‘ਆਪ’ ਦੀ ਬੂਥ ਇੰਚਾਰਜ ਮਿਲਣੀ, ਮਨੀਸ਼ ਸਿਸੋਦੀਆ ਨੇ ਵਰਕਰਾਂ ਨੂੰ ਦਿੱਤਾ ਜਿੱਤ ਦਾ ਮੰਤਰ, ਵਿਧਾਇਕ ਲਾਭ ਸਿੰਘ ਉਗੋਕੇ ਨੇ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ, ਭਦੌੜ ਨੂੰ ‘ਆਪ’ ਦਾ ਮਜ਼ਬੂਤ ਸਿਆਸੀ ਗੜ੍ਹ ਦੱਸਿਆ