Sunday, October 18, 2026
BREAKING NEWS
• ਤਪਾ ਦੇ ਹੋਟਲ ਵਿੱਚ ਔਰਤ ਦਾ ਪ੍ਰੇਮੀ ਹੀ ਕਾਤਲ ਬਣਿਆ, ਸਰੀਰ ’ਤੇ ਤੇਜ਼ਧਾਰ ਹਥਿਆਰ ਨਾਲ ਕਈ ਹਮਲੇ ਦੇ ਨਿਸ਼ਾਨ • ਸਕੂਲਾਂ ’ਚ ਅਧਿਆਪਕਾਂ ਦੀ ਘਾਟ ਨੂੰ ਲੈ ਕੇ ਵਿਧਾਇਕ ਸੁਖਬੀਰ ਸਿੰਘ ਮਾਇਸਰਖਾਨਾ ਭਾਵੁਕ, ਲਾਈਵ ਹੋ ਕੇ ਆਪਣੀ ਹੀ ਸਰਕਾਰ ਖਿਲਾਫ ਕੱਢੀ ਭੜਾਸ • ਭ੍ਰਿਸ਼ਟਾਚਾਰ ਤੋਂ ਤੰਗ ਨੌਜਵਾਨ ਨੇ ਧਨੌਲਾ ਥਾਣੇ ਅੰਦਰ ਵੀਡੀਓ ਬਣਾ ਕੇ ਨਿਗਲਿਆ ਜ਼ਹਿਰ: ਪੁਲਿਸ ਤੇ ਮਾਲ ਵਿਭਾਗ ’ਤੇ ਲਾਏ ਰਿਸ਼ਵਤਖੋਰੀ ਦੇ ਗੰਭੀਰ ਦੋਸ਼, ਹਾਲਤ ਨਾਜ਼ੁਕ • ਤਪਾ ਵਿਚ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਵੱਡੇ ਭਾਜਪਾਈ ਲੀਡਰਾਂ ਦੇ ਨਾ ਆਉਣ ਕਾਰਨ ਫਿੱਕੀ ਜਾਪੀ, ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਅਤੇ ਤਪਾ ਮੰਡੀ ਰੈਲੀ • ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ • ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ • ‘ਮਿਸ਼ਨ ਕਲੀਨ ਪੰਜਾਬ’ ਸਾਫ਼ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵੱਲ ਅਹਿਮ ਕਦਮ: ਵਿਧਾਇਕ ਉੱਗੋਕੇ • ਪਾਣੀ ਦੇ ਛਿੱਟੇ ਮਿੰਟਾਂ ਸੈਕਿੰਡਾਂ ਬਾਅਦ ਹੀ ਲਹੂ ਵਿਚ ਤਬਦੀਲ, ਪਿਸਤੋਲ ਨਿਕਲਿਆ, ਗੱਡੀਆਂ ਭੰਨੀਆ, ਹਸਪਤਾਲ ਦਾਖਿਲ • ਰਾਈਸ ਮਿਲਰਜ਼ ਐਸੋਸੀਏਸ਼ਨ ’ਚ ਖਿੱਚੋਤਾਣ’ ਬਿੰਟਾ ਬਾਂਸਲ ਦਾ ਤਿੱਖਾ ਹਮਲਾ, ਕਿਹਾ—“ਪ੍ਰਧਾਨਗੀ ਕਿਸੇ ਦੀ ਨਿੱਜੀ ਜਾਇਦਾਦ ਨਹੀਂ”, • ਭਦੌੜ ਹਲਕੇ ’ਚ ‘ਆਪ’ ਦੀ ਬੂਥ ਇੰਚਾਰਜ ਮਿਲਣੀ, ਮਨੀਸ਼ ਸਿਸੋਦੀਆ ਨੇ ਵਰਕਰਾਂ ਨੂੰ ਦਿੱਤਾ ਜਿੱਤ ਦਾ ਮੰਤਰ, ਵਿਧਾਇਕ ਲਾਭ ਸਿੰਘ ਉਗੋਕੇ ਨੇ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ, ਭਦੌੜ ਨੂੰ ‘ਆਪ’ ਦਾ ਮਜ਼ਬੂਤ ਸਿਆਸੀ ਗੜ੍ਹ ਦੱਸਿਆ

Punjab

ਪੁਲਿਸ ਨੇ ਘੁੰਨਸ ਕਤਲ ਮਾਮਲੇ ’ਚ ਲੋੜੀਦੇ ਨਾਮਜਦ ਵਿਅਕਤੀ ਦਬੋਚੇ

December 11, 2025 12:59 PM

 ਪੁਲਿਸ ਨੇ ਘੁੰਨਸ ਕਤਲ ਮਾਮਲੇ ’ਚ ਲੋੜੀਦੇ ਨਾਮਜਦ ਵਿਅਕਤੀ ਦਬੋਚੇ
7ਡੇਅ ਨਿੳੂਜ ਸਰਵਿਸ,
ਜਿਲਾ ਬਰਨਾਲਾ ਦੀ ਸਬ ਡਵੀਜਨ ਤਪਾ ਅਧੀਨ ਪੈਂਦੇ ਪਿੰਡ ਘੁੰਨਸ ਵਿਖੇ ਪਿਛਲੇ ਦਿਨੀ ਸ਼ਰਾਬ ਦੇ ਠੇਕੇ ’ਤੇ ਬੱਕਰੀਆ ਚਾਰਨ ਵਾਲੇ ਅਤੇ ਉਸ ਦੇ ਸਾਥੀ ਨਾਲ ਹੋਈ ਲੜਾਈ ਉਪਰੰਤ ਆਜ੍ਹੜੀ ਦੇ ਘਰ ਆ ਕੇ ਕੁਝ ਨੋਜਵਾਨਾਂ ਵੱਲੋ ਕਥਿਤ ਤੌਰ ’ਤੇ ਮਾਰੂ ਹਥਿਆਰਾਂ ਨਾਲ ਕੀਤੇ ਹਮਲੇ ਵਿਚ ਕਤਲ ਵਿਚ ਲੋੜੀਦੇ ਨੋਜਵਾਨਾਂ ਨੂੰ ਤਪਾ ਪੁਲਿਸ ਨੇ ਕੁਝ ਦਿਨਾਂ ਵਿਚ ਹੀ ਦਬੋਚ ਕੇ ਵੱਡੀ ਸਫਲਤਾ ਹਾਸਿਲ ਕੀਤੀ ਹੈ। ਥਾਣਾ ਮੁੱਖੀ ਸ਼ਰੀਫ ਖਾਂ ਨੇ ਦੱਸਿਆਂ ਕਿ ਮੁਹੰਮਦ ਸਰਵਰਾਜ ਆਲਮ ਐਸ.ਐਸ.ਪੀ ਬਰਨਾਲਾ ਦੇ ਨਿਰਦੇਸਾਂ ਤਹਿਤ ਅਸੋਕ ਕੁਮਾਰ ਐਸ.ਪੀ ਦੀ ਰਹਿਨਮਾਈ ਅਤੇ ਗੁਰਪ੍ਰੀਤ ਸਿੰਘ ਸਿੱਧੂ, ਉਪ ਕਪਤਾਨ ਸਬ ਡਵੀਜਨ ਤਪਾ ਦੀ ਅਗਵਾਈ ਹੇਠ ਤਪਾ ਪੁਲਿਸ ਦੀ ਟੀਮ ਨੇ ਕਤਲ ਦੀ ਗੁੱਥੀ ਨੂੰ ਸੁਚੱਜੇ ਢੰਗ ਨਾਲ ਸੁਲਝਾਇਆ ਹੈ। ਥਾਣਾ ਮੁੱਖੀ ਨੇ ਅੱਗੇ ਦੱਸਿਆਂ ਕਿ ਕੁਝ ਦਿਨ ਪਹਿਲਾ ਪਿੰਡ ਘੁੰਨਸ ਵਿਖੇ ਦੋ ਨੌਜਵਾਨ ਧੜਿਆਂ ਦਰਮਿਆਨ ਸਰਾਬ ਦੇ ਠੇਕੇ ’ਤੇ ਹੋਈ ਬਹਿਸ ਨੇ ਲੜਾਈ ਦਾ ਰੂਪ ਧਾਰ ਲਿਆ ਹੈ ਅਤੇ ਲੜਾਈ ਦੌਰਾਨ ਇਕ ਨੌਜਵਾਨ ਨਾਮਕ ਤਰਸੇਮ ਸਿੰਘ ਉਰਫ ਸੋਮੀ ਪੁੱਤਰ ਬੂਟਾ ਸਿੰਘ ਦੀ ਮੌਤ ਹੋ ਗਈ ਹੈ। ਜਿਸ ਸਬੰਧੀ ਮਿ੍ਰਤਕ ਤਰਸੇਮ ਸਿੰਘ ਦੇ ਭਰਾ ਰੇਸਮ ਸਿੰਘ ਉਰਫ ਰੋਸੀ ਨੇ ਤਪਾ ਥਾਣਾ ਵਿਚ ਬਿਆਨ ਦਰਜ ਕਰਵਾਇਆ ਕਿ ਉਸ ਦਾ ਛੋਟਾ ਭਰਾ ਤਰਸੇਮ ਸਿੰਘ ਸੇਮੀ (32) ਜੋ ਕਿ ਪਿੰਡ ਮਹਿਤਾ ਵਿਖੇ ਬਲਜਿੰਦਰ ਸਿੰਘ ਵਾਸੀ ਮਹਿਤਾ ਨਾਲ ਬੱਕਰੀਆਂ ਚਾਰਨ ਦਾ ਕੰਮ ਕਰਦਾ ਸੀ, ਪਰ ਲੰਘੀ 6 ਦਸੰਬਰ ਪਰ ਮੈਨੂੰ ਪਤਾ ਲੱਗਿਆ ਕਿ ਮੇਰੇ ਭਰਾ ਅਤੇ ਉਸਦੇ ਸਾਥੀ ਨਾਲ ਸਾਡੇ ਪਿੰਡ ਦੇ ਕੁਝ ਵਿਅਕਤੀਆ ਸਰਾਬ ਦੇ ਠੇਕੇ ਕੋਲ ਲੜਾਈ ਝਗੜਾ ਕਰ ਰਹੇ ਹਨ। ਪੁਲਿਸ ਨੇ ਅੱਗੇ ਦੱਸਿਆ ਕਿ ਮੁੱਦਈ ਅਨੁਸਾਰ ਠੇਕੇ ’ਤੇ ਹਾਜਰ ਨੌਜਵਾਨਾਂ ਵਿਚੋ ਜੋਨੀ ਸਿੰਘ, ਗੁਰਪ੍ਰੀਤ ਸਿੰਘ ਉਰਫ ਗੋਪੀ, ਗੁਰਦੀਪ ਸਿੰਘ ਉਰਫ ਬੱਛਾ ਵਾਸੀਆਨ ਘੰੁਨਸ ਵਗੈਰਾ ਨੇ ਮੇਰੇ ਭਰਾ ਨਾਲ ਝਗੜੇ ਕਰਨ ਦੋਰਾਨ ਉਹਨਾ ਦੀ ਕਾਰ ਵੀ ਭੰਨਣ ਦੇ ਨਾਲੋ ਨਾਲ ਮੇਰੇ ਭਰਾ ਨੂੰ ਜਾਨੋ ਮਾਰਨ ਦੀਆ ਧਮਕੀਆ ਵੀ ਦਿੱਤੀਆ, ਪਰ ਮੁਦੱਈ ਨੇ ਦੋਵੇਂ ਧਿਰਾਂ ਨੂੰ ਸਮਝਾ ਕੇ ਘਰ ਭੇਜ ਦਿੱਤਾ ਪਰ ਉਕਤ ਨੋਜਵਾਨ ਵੱਖ ਵੱਖ ਮਾਰੂ ਹਥਿਆਰਾਂ ਨਾਲ ਲੈਸ ਹੋ ਕੇ ਸਾਡੇ ਪਿੱਛੇ ਆ ਗਏ। ਜਿੰਨ੍ਹਾਂ ਨੇ ਆਉਂਦੀਆ ਸਾਰ ਹੀ ਪਹਿਲਾ ਤਾਂ ਇੱਟਾਂ ਰੋੜੇ ਸਾਡੇ ਵੱਲ ਮਾਰਨੇ ਸੁਰੂ ਕਰ ਦਿੱਤੇ ਫਿਰ ਕਥਿਤ ਤੋਰ ’ਤੇ ਮਾਰੂੁ ਹਥਿਆਰ ਨਾਲ ਜਾਨਲੇਵਾ ਹਮਲਾ, ਜਿਸ ਕਾਰਨ ਉਸ ਦੀ ਮੋਤ ਹੋ ਗਈ। ਉਧਰ ਪੁਲਿਸ ਨੇ ਮੁਦੱਈ ਦੇ ਬਿਆਨਾਂ ’ਤੇ ਵੱਖ ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਬਰਖਿਲਾਫ ਜੋਨੀ ਸਿੰਘ, ਗੁਰਦੀਪ ਸਿੰਘ, ਅਮਿ੍ਰਤਪਾਲ ਸਿੰਘ, ਗੁਰਪ੍ਰੀਤ ਸਿੰਘ ਉਰਫ ਗੋਪੀ ਅਤੇ ਸੁਰਿੰਦਰ ਸਿੰਘ ਨੂਰੀ ਵਾਸੀਅਨ ਚੰਡੀਗੜ ਬਸਤੀ ਘੁੰਨਸ ਖਿਲਾਫ ਦਰਜ ਕੀਤਾ ਗਿਆ। ਪੁਲਿਸ ਨੇ ਮਾਮਲੇ ਵਿਚ ਲੋੜੀਦੇ ਨੋਜਵਾਨਾਂ ਨੂੰ ਦਬੋਚ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Have something to say? Post your comment

More in Punjab

ਤਪਾ ਦੇ ਹੋਟਲ ਵਿੱਚ ਔਰਤ ਦਾ ਪ੍ਰੇਮੀ ਹੀ ਕਾਤਲ ਬਣਿਆ, ਸਰੀਰ ’ਤੇ ਤੇਜ਼ਧਾਰ ਹਥਿਆਰ ਨਾਲ ਕਈ ਹਮਲੇ ਦੇ ਨਿਸ਼ਾਨ

ਸਕੂਲਾਂ ’ਚ ਅਧਿਆਪਕਾਂ ਦੀ ਘਾਟ ਨੂੰ ਲੈ ਕੇ ਵਿਧਾਇਕ ਸੁਖਬੀਰ ਸਿੰਘ ਮਾਇਸਰਖਾਨਾ ਭਾਵੁਕ, ਲਾਈਵ ਹੋ ਕੇ ਆਪਣੀ ਹੀ ਸਰਕਾਰ ਖਿਲਾਫ ਕੱਢੀ ਭੜਾਸ

ਭ੍ਰਿਸ਼ਟਾਚਾਰ ਤੋਂ ਤੰਗ ਨੌਜਵਾਨ ਨੇ ਧਨੌਲਾ ਥਾਣੇ ਅੰਦਰ ਵੀਡੀਓ ਬਣਾ ਕੇ ਨਿਗਲਿਆ ਜ਼ਹਿਰ: ਪੁਲਿਸ ਤੇ ਮਾਲ ਵਿਭਾਗ ’ਤੇ ਲਾਏ ਰਿਸ਼ਵਤਖੋਰੀ ਦੇ ਗੰਭੀਰ ਦੋਸ਼, ਹਾਲਤ ਨਾਜ਼ੁਕ

ਤਪਾ ਵਿਚ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਵੱਡੇ ਭਾਜਪਾਈ ਲੀਡਰਾਂ ਦੇ ਨਾ ਆਉਣ ਕਾਰਨ ਫਿੱਕੀ ਜਾਪੀ, ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਅਤੇ ਤਪਾ ਮੰਡੀ ਰੈਲੀ

ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ

ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ

‘ਮਿਸ਼ਨ ਕਲੀਨ ਪੰਜਾਬ’ ਸਾਫ਼ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵੱਲ ਅਹਿਮ ਕਦਮ: ਵਿਧਾਇਕ ਉੱਗੋਕੇ

ਪਾਣੀ ਦੇ ਛਿੱਟੇ ਮਿੰਟਾਂ ਸੈਕਿੰਡਾਂ ਬਾਅਦ ਹੀ ਲਹੂ ਵਿਚ ਤਬਦੀਲ, ਪਿਸਤੋਲ ਨਿਕਲਿਆ, ਗੱਡੀਆਂ ਭੰਨੀਆ, ਹਸਪਤਾਲ ਦਾਖਿਲ

ਰਾਈਸ ਮਿਲਰਜ਼ ਐਸੋਸੀਏਸ਼ਨ ’ਚ ਖਿੱਚੋਤਾਣ’ ਬਿੰਟਾ ਬਾਂਸਲ ਦਾ ਤਿੱਖਾ ਹਮਲਾ, ਕਿਹਾ—“ਪ੍ਰਧਾਨਗੀ ਕਿਸੇ ਦੀ ਨਿੱਜੀ ਜਾਇਦਾਦ ਨਹੀਂ”,

ਭਦੌੜ ਹਲਕੇ ’ਚ ‘ਆਪ’ ਦੀ ਬੂਥ ਇੰਚਾਰਜ ਮਿਲਣੀ, ਮਨੀਸ਼ ਸਿਸੋਦੀਆ ਨੇ ਵਰਕਰਾਂ ਨੂੰ ਦਿੱਤਾ ਜਿੱਤ ਦਾ ਮੰਤਰ, ਵਿਧਾਇਕ ਲਾਭ ਸਿੰਘ ਉਗੋਕੇ ਨੇ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ, ਭਦੌੜ ਨੂੰ ‘ਆਪ’ ਦਾ ਮਜ਼ਬੂਤ ਸਿਆਸੀ ਗੜ੍ਹ ਦੱਸਿਆ