Wednesday, September 02, 2026
BREAKING NEWS
‘ਮਿਸ਼ਨ ਕਲੀਨ ਪੰਜਾਬ’ ਸਾਫ਼ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵੱਲ ਅਹਿਮ ਕਦਮ: ਵਿਧਾਇਕ ਉੱਗੋਕੇਪਾਣੀ ਦੇ ਛਿੱਟੇ ਮਿੰਟਾਂ ਸੈਕਿੰਡਾਂ ਬਾਅਦ ਹੀ ਲਹੂ ਵਿਚ ਤਬਦੀਲ, ਪਿਸਤੋਲ ਨਿਕਲਿਆ, ਗੱਡੀਆਂ ਭੰਨੀਆ, ਹਸਪਤਾਲ ਦਾਖਿਲ ਰਾਈਸ ਮਿਲਰਜ਼ ਐਸੋਸੀਏਸ਼ਨ ’ਚ ਖਿੱਚੋਤਾਣ’ ਬਿੰਟਾ ਬਾਂਸਲ ਦਾ ਤਿੱਖਾ ਹਮਲਾ, ਕਿਹਾ—“ਪ੍ਰਧਾਨਗੀ ਕਿਸੇ ਦੀ ਨਿੱਜੀ ਜਾਇਦਾਦ ਨਹੀਂ”, ਭਦੌੜ ਹਲਕੇ ’ਚ ‘ਆਪ’ ਦੀ ਬੂਥ ਇੰਚਾਰਜ ਮਿਲਣੀ, ਮਨੀਸ਼ ਸਿਸੋਦੀਆ ਨੇ ਵਰਕਰਾਂ ਨੂੰ ਦਿੱਤਾ ਜਿੱਤ ਦਾ ਮੰਤਰ, ਵਿਧਾਇਕ ਲਾਭ ਸਿੰਘ ਉਗੋਕੇ ਨੇ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ, ਭਦੌੜ ਨੂੰ ‘ਆਪ’ ਦਾ ਮਜ਼ਬੂਤ ਸਿਆਸੀ ਗੜ੍ਹ ਦੱਸਿਆਤਪਾ ਡਾਕਟਰ ਐਸੋਸੀਏਸ਼ਨ ਨੇ ਵਿਧਾਇਕ ਲਾਭ ਸਿੰਘ ਉਗੋਕੇ ਨੂੰ ਕੀਤਾ ਸਨਮਾਨਿਤ, ਸੇਵਾ ਭਾਵਨਾ ਨੂੰ ਮਿਲੀ ਸਰਾਹਨਾਪ੍ਰੈੱਸ ਕਲੱਬ (ਰਜਿ.) ਵੱਲੋਂ "ਧਰਤੀ, ਰੁੱਖ, ਹਵਾ ਤੇ ਪਾਣੀ ਨਾ ਸਾਂਭੇ ਤਾਂ ਖ਼ਤਮ ਕਹਾਣੀ" ਵਿਸ਼ੇ 'ਤੇ ਪ੍ਰਭਾਵਸ਼ਾਲੀ ਸੈਮੀਨਾਰਕਾਲੇ ਦੌਰ ਦੀ ਇੱਕ ਯਾਦ: ਵੀਡੀਓ ਕੈਸਟਾਂ, ਵੰਗਾਰ ਅਤੇ ਇਨਸਾਨੀਅਤ ਦਾ ਦਰਦਵੱਡੇ-ਵੱਡੇ ਸਿਆਸੀ ਧੁੰਨਤਰਾਂ ਜੋ ਨਾ ਕਰ ਸਕੇ, ਉਹ 'ਕੁੱਲੀਆਂ' 'ਚੋਂ ਉੱਠੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਕਰ ਵਿਖਾਇਆ; ਤਪਾ ਨਗਰ ਕੌਂਸਲ 'ਚ ਸਰਬਸੰਮਤੀ ਨਾਲ ਪ੍ਰਧਾਨਗੀ ਚੋਣ ਕਰਵਾ ਕੇ ਰਚਿਆ ਨਵਾਂ ਇਤਿਹਾਸਸਬ ਡਿਵੀਜ਼ਨਲ ਹਸਪਤਾਲ ਤਪਾ ਨੂੰ ਮਿਲੇ ਨਵੇਂ ਸੀਨੀਅਰ ਮੈਡੀਕਲ ਅਫਸਰ, ਡਾ. ਸੰਜੇ ਕੁਮਾਰ ਨੇ ਸੰਭਾਲਿਆ ਅਹੁਦਾFCI ਰਾਮਪੁਰਾ ਫੂਲ ਮੁੜ ਵਿਵਾਦ ਵਿਚ, ਅਧਿਕਾਰੀਆਂ ‘ਤੇ ਮਿੱਲਰ ਵੱਲੋਂ ਰਿਸ਼ਵਤ ਮੰਗਣ ਦੇ ਗੰਭੀਰ ਦੋਸ਼

Punjab

ਕੁਦਰਤ ਦੀ ਕਰੋਪੀ: ਤਾਸ ਦੇ ਪਤਿਆਂ ਵਾਂਗ ਢੇਰੀ ਹੋਈ ਅਧਿਆਪਕ ਦੀ ਕਰੋੜਾਂ ਦੀ ਕੋਠੀ, ਪਲਾਂ ਵਿਚ ਮਿਟੀ `ਚ ਮਿਲੀ ਜ਼ਿੰਦਗੀ ਭਰ ਦੀ ਕਮਾਈ

February 13, 2026 06:51 PM

ਕੁਦਰਤ ਦੀ ਕਰੋਪੀ: ਤਾਸ ਦੇ ਪਤਿਆਂ ਵਾਂਗ ਢੇਰੀ ਹੋਈ ਅਧਿਆਪਕ ਦੀ ਕਰੋੜਾਂ ਦੀ ਕੋਠੀ, ਪਲਾਂ ਵਿਚ ਮਿਟੀ `ਚ ਮਿਲੀ ਜ਼ਿੰਦਗੀ ਭਰ ਦੀ ਕਮਾਈ
---ਨੀਂਹਾਂ `ਚ ਭਰੇ ਪਾਣੀ ਨੇ ਦਿੱਤਾ ਧੋਖਾ: 8 ਫਰਵਰੀ ਦੀ ਉਹ ਕਾਲੀ ਰਾਤ
ਤਪਾ ਮੰਡੀ\ਬਰਨਾਲਾ, 13 ਫਰਵਰੀ (((ਲੁਭਾਸ਼ ਸਿੰਗਲਾ ))): ਤਪਾ ਮੰਡੀ ਦੇ ਨੇੜਲੇ ਪਿੰਡ ਢਿੱਲਵਾਂ ਵਿਖੇ ਪਿਛਲੇ ਸਾਲ ਪਏ ਭਾਰੀ ਮੀਹਾਂ ਤੇ ਹੜ੍ਹਾਂ ਦੇ ਕਹਿਰ ਨੇ ਇਸ ਸਾਲ ਇਕ ਹੱਸਦੇ-ਵਸਦੇ ਪਰਿਵਾਰ ਦੀਆਂ ਖੁਸ਼ੀਆਂ ਨੂੰ ਗ੍ਰਹਿਣ ਲਗਾ ਦਿੱਤਾ ਹੈ। ਲੰਘੇ ਦਿਨੀਂ ਇਥੋਂ ਦੇ ਇਕ ਸਰਕਾਰੀ ਅਧਿਆਪਕ ਦੀ ਦੋ ਮੰਜ਼ਿਲਾ ਸ਼ਾਨਦਾਰ ਕੋਠੀ ਦੇਖਦੇ ਹੀ ਦੇਖਦੇ ਮਲਬੇ ਦੇ ਢੇਰ ’ਚ ਤਬਦੀਲ ਹੋ ਗਈ। ਪਿਛਲੇ ਸਾਲ ਦੀ ਆਈ ਕੁਦਰਤੀ ਆਫ਼ਤ ਨੇ ਨਾ ਸਿਰਫ਼ ਇਕ ਇਮਾਰਤ ਨੂੰ ਡੇਗਿਆ ਹੈ। ਸਗੋਂ ਇਕ ਪਿਤਾ ਦੇ ਆਪਣੇ ਬੱਚਿਆਂ ਦੇ ਭਵਿੱਖ ਲਈ ਬੁਣੇ ਸੁਪਨਿਆਂ ਨੂੰ ਵੀ ਚਕਨਾਚੂਰ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਸਰਕਾਰੀ ਪ੍ਰਾਇਮਰੀ ਸਕੂਲ ਭਗਤਪੁਰਾ ਮੌੜ ਵਿਖੇ ਬਤੌਰ ਹੈੱਡ ਟੀਚਰ ਸੇਵਾਵਾਂ ਨਿਭਾ ਰਹੇ ਪੂਰਨ ਸਿੰਘ ਨੇ ਸਾਲ 2018 ’ਚ ਆਪਣੀ ਸਾਰੀ ਜਮ੍ਹਾਂ ਪੂੰਜੀ ਤੇ ਬੈਂਕ ਤੋਂ 49 ਲੱਖ ਰੁਪਏ ਦਾ ਕਰਜ਼ਾ ਲੈ ਕੇ ਬੜੇ ਚਾਵਾਂ ਨਾਲ ਇਹ ਦੋ ਮੰਜ਼ਿਲਾ ਕੋਠੀ ਬਣਵਾਈ ਸੀ। ਪਿਛਲੇ ਦਿਨੀਂ ਹੋਈਆਂ ਤੇਜ਼ ਬਰਸਾਤਾਂ ਕਾਰਨ ਕੋਠੀ ਦੀਆਂ ਨੀਂਹਾਂ ’ਚ ਪਾਣੀ ਜਮ੍ਹਾ ਹੋ ਗਿਆ ਸੀ। ਨੀਂਹਾਂ ਕਮਜ਼ੋਰ ਹੋਣ ਕਾਰਨ ਇਮਾਰਤ ’ਚ ਤਰੇੜਾਂ ਆਉਣੀਆਂ ਸ਼ੁਰੂ ਹੋ ਗਈਆਂ ਤੇ 8 ਫਰਵਰੀ ਦੀ ਰਾਤ ਕਰੀਬ 8 ਵਜੇ ਪੂਰੀ ਕੋਠੀ ਤਾਸ ਦੇ ਪੱਤਿਆਂ ਵਾਂਗ ਢਹਿ ਗਈ।
- --ਜਾਨੀ ਨੁਕਸਾਨ ਤੋਂ ਬਚਾਅ, ਪਰ ਆਰਥਿਕ ਪੱਖੋਂ ਰੁਲਿਆ ਪਰਿਵਾਰ
ਖੁਸ਼ਕਿਸਮਤੀ ਇਹ ਰਹੀ ਕਿ ਘਟਨਾ ਤੋਂ ਮਹਿਜ਼ ਦੋ ਘੰਟੇ ਪਹਿਲਾਂ ਪੂਰਨ ਸਿੰਘ ਆਪਣੇ ਪਰਿਵਾਰ ਸਮੇਤ ਕਿਸੇ ਰਿਸ਼ਤੇਦਾਰ ਦੇ ਘਰ ਗਏ ਹੋਏ ਸਨ। ਜਿਸ ਕਾਰਨ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ। ਪਰ ਆਰਥਿਕ ਨੁਕਸਾਨ ਇੰਨਾ ਵੱਡਾ ਹੈ ਕਿ ਉਸਦੀ ਭਰਪਾਈ ਹੋਣੀ ਅਸੰਭਵ ਜਾਪਦੀ ਹੈ। ਕੋਠੀ ਦੇ ਮਲਬੇ ਹੇਠਾਂ ਘਰ ਦਾ ਸਾਰਾ ਕੀਮਤੀ ਫਰਨੀਚਰ, ਬਿਜਲੀ ਦਾ ਸਮਾਨ ਤੇ ਜ਼ਰੂਰੀ ਦਸਤਾਵੇਜ਼ ਦਬ ਕੇ ਨਸ਼ਟ ਹੋ ਗਏ। ਪੀੜਤ ਮੁਤਾਬਕ ਨੁਕਸਾਨ ਇਕ ਕਰੋੜ ਰੁਪਏ ਦੇ ਕਰੀਬ ਹੈ।
---ਧੀ ਦੇ ਵਿਆਹ ਦੀਆਂ ਤਿਆਰੀਆਂ `ਤੇ ਪਿਆ ਮਾਰੂ ਅਸਰ
ਪੂਰਨ ਸਿੰਘ ਆਪਣੇ 25 ਸਾਲਾ ਪੁੱਤਰ ਤੇ 23 ਸਾਲਾ ਧੀ ਦੇ ਭਵਿੱਖ ਨੂੰ ਲੈ ਕੇ ਫਿਕਰਮੰਦ ਸਨ। ਖ਼ਬਰ ਹੈ ਕਿ ਪਰਿਵਾਰ ’ਚ ਧੀ ਦੇ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ। ਪਰ ਇਸ ਅਚਾਨਕ ਆਈ ਮੁਸੀਬਤ ਨੇ ਪਰਿਵਾਰ ਨੂੰ ਗੰਭੀਰ ਆਰਥਿਕ ਸੰਕਟ ’ਚ ਧੱਕ ਦਿੱਤਾ ਹੈ। ਇਕ ਪਾਸੇ ਸਿਰ ਤੋਂ ਛੱਤ ਖੁਸ ਗਈ ਹੈ ਤੇ ਦੂਜੇ ਪਾਸੇ ਬੈਂਕ ਦੇ ਲੱਖਾਂ ਰੁਪਏ ਦੇ ਕਰਜ਼ੇ ਦੀ ਕਿਸ਼ਤ ਸਾਹਮਣੇ ਖੜ੍ਹੀ ਹੈ।
---ਪ੍ਰਸ਼ਾਸਨਿਕ ਬੇਰੁਖੀ: ਪਿੰਡ ਵਾਸੀਆਂ ਤੇ ਜਥੇਬੰਦੀਆਂ ’ਚ ਰੋਸ
ਘਟਨਾ ਦੀ ਸੂਚਨਾ ਮਿਲਦੇ ਹੀ ਪਿੰਡ ਦੇ ਸਰਪੰਚ ਕੁਲਵਿੰਦਰ ਸਿੰਘ ਕਿੰਦੀ, ਸਾਬਕਾ ਚੇਅਰਮੈਨ ਰਣਜੀਤ ਸਿੰਘ ਤੇ ਹੋਰ ਮੋਹਤਬਰਾਂ ਸਮੇਤ ਵੱਡੀ ਗਿਣਤੀ ’ਚ ਪਿੰਡ ਵਾਸੀ ਮੌਕੇ `ਤੇ ਪਹੁੰਚੇ। ਪਿੰਡ ਦੀ ਪੰਚਾਇਤ ਤੇ ਕਿਸਾਨ ਜਥੇਬੰਦੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੀੜਤ ਪਰਿਵਾਰ ਨੂੰ ਤੁਰੰਤ ਢੁਕਵਾਂ ਮੁਆਵਜ਼ਾ ਦਿੱਤਾ ਜਾਵੇ। ਬੈਂਕ ਦਾ 49 ਲੱਖ ਰੁਪਏ ਦਾ ਕਰਜ਼ਾ ਮਾਫ ਕੀਤਾ ਜਾਵੇ। ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਤੁਰੰਤ ਮੌਕੇ ਦਾ ਦੌਰਾ ਕਰਕੇ ਨੁਕਸਾਨ ਦਾ ਜਾਇਜ਼ਾ ਲੈਣ। ਪਿੰਡ ਵਾਸੀਆਂ ਨੇ ਅਫ਼ਸੋਸ ਜਤਾਇਆ ਕਿ ਲਿਖਤੀ ਅਰਜ਼ੀ ਦੇਣ ਦੇ ਬਾਵਜੂਦ ਅਜੇ ਤਕ ਕਿਸੇ ਵੀ ਸਰਕਾਰੀ ਅਧਿਕਾਰੀ ਨੇ ਪੀੜਤ ਪਰਿਵਾਰ ਦੀ ਸਾਰ ਨਹੀਂ ਲਈ।
- --ਪੀੜ੍ਹਤ ਨੇ ਲਗਾਈ ਮਦਦ ਦੀ ਗੁਹਾਰ
ਦੁਖੀ ਮਨ ਨਾਲ ਪੂਰਨ ਸਿੰਘ ਨੇ ਕਿਹਾ ਮੈਂ ਆਪਣੀ ਸਾਰੀ ਉਮਰ ਦੀ ਮਿਹਨਤ ਇਸ ਘਰ ਦੀਆਂ ਇੱਟਾਂ ’ਚ ਲਗਾ ਦਿੱਤੀ ਸੀ। ਪਰ ਰੱਬ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਪਿੰਡ ਵਾਸੀਆਂ ਨੇ ਦੇਸ਼-ਵਿਦੇਸ਼ ’ਚ ਬੈਠੇ ਦਾਨੀ ਸੱਜਣਾਂ ਤੇ ਐੱਨਆਰਆਈ ਵੀਰਾਂ ਨੂੰ ਵੀ ਅਪੀਲ ਕੀਤੀ ਹੈ ਕਿ ਇਸ ਔਖੀ ਘੜੀ ’ਚ ਪੀੜਤ ਅਧਿਆਪਕ ਦਾ ਸਾਥ ਦਿੱਤਾ ਜਾਵੇ।

Have something to say? Post your comment

More in Punjab

‘ਮਿਸ਼ਨ ਕਲੀਨ ਪੰਜਾਬ’ ਸਾਫ਼ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵੱਲ ਅਹਿਮ ਕਦਮ: ਵਿਧਾਇਕ ਉੱਗੋਕੇ

ਪਾਣੀ ਦੇ ਛਿੱਟੇ ਮਿੰਟਾਂ ਸੈਕਿੰਡਾਂ ਬਾਅਦ ਹੀ ਲਹੂ ਵਿਚ ਤਬਦੀਲ, ਪਿਸਤੋਲ ਨਿਕਲਿਆ, ਗੱਡੀਆਂ ਭੰਨੀਆ, ਹਸਪਤਾਲ ਦਾਖਿਲ

ਰਾਈਸ ਮਿਲਰਜ਼ ਐਸੋਸੀਏਸ਼ਨ ’ਚ ਖਿੱਚੋਤਾਣ’ ਬਿੰਟਾ ਬਾਂਸਲ ਦਾ ਤਿੱਖਾ ਹਮਲਾ, ਕਿਹਾ—“ਪ੍ਰਧਾਨਗੀ ਕਿਸੇ ਦੀ ਨਿੱਜੀ ਜਾਇਦਾਦ ਨਹੀਂ”,

ਭਦੌੜ ਹਲਕੇ ’ਚ ‘ਆਪ’ ਦੀ ਬੂਥ ਇੰਚਾਰਜ ਮਿਲਣੀ, ਮਨੀਸ਼ ਸਿਸੋਦੀਆ ਨੇ ਵਰਕਰਾਂ ਨੂੰ ਦਿੱਤਾ ਜਿੱਤ ਦਾ ਮੰਤਰ, ਵਿਧਾਇਕ ਲਾਭ ਸਿੰਘ ਉਗੋਕੇ ਨੇ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ, ਭਦੌੜ ਨੂੰ ‘ਆਪ’ ਦਾ ਮਜ਼ਬੂਤ ਸਿਆਸੀ ਗੜ੍ਹ ਦੱਸਿਆ

ਤਪਾ ਡਾਕਟਰ ਐਸੋਸੀਏਸ਼ਨ ਨੇ ਵਿਧਾਇਕ ਲਾਭ ਸਿੰਘ ਉਗੋਕੇ ਨੂੰ ਕੀਤਾ ਸਨਮਾਨਿਤ, ਸੇਵਾ ਭਾਵਨਾ ਨੂੰ ਮਿਲੀ ਸਰਾਹਨਾ

ਪ੍ਰੈੱਸ ਕਲੱਬ (ਰਜਿ.) ਵੱਲੋਂ "ਧਰਤੀ, ਰੁੱਖ, ਹਵਾ ਤੇ ਪਾਣੀ ਨਾ ਸਾਂਭੇ ਤਾਂ ਖ਼ਤਮ ਕਹਾਣੀ" ਵਿਸ਼ੇ 'ਤੇ ਪ੍ਰਭਾਵਸ਼ਾਲੀ ਸੈਮੀਨਾਰ

ਕਾਲੇ ਦੌਰ ਦੀ ਇੱਕ ਯਾਦ: ਵੀਡੀਓ ਕੈਸਟਾਂ, ਵੰਗਾਰ ਅਤੇ ਇਨਸਾਨੀਅਤ ਦਾ ਦਰਦ

ਵੱਡੇ-ਵੱਡੇ ਸਿਆਸੀ ਧੁੰਨਤਰਾਂ ਜੋ ਨਾ ਕਰ ਸਕੇ, ਉਹ 'ਕੁੱਲੀਆਂ' 'ਚੋਂ ਉੱਠੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਕਰ ਵਿਖਾਇਆ; ਤਪਾ ਨਗਰ ਕੌਂਸਲ 'ਚ ਸਰਬਸੰਮਤੀ ਨਾਲ ਪ੍ਰਧਾਨਗੀ ਚੋਣ ਕਰਵਾ ਕੇ ਰਚਿਆ ਨਵਾਂ ਇਤਿਹਾਸ

ਸਬ ਡਿਵੀਜ਼ਨਲ ਹਸਪਤਾਲ ਤਪਾ ਨੂੰ ਮਿਲੇ ਨਵੇਂ ਸੀਨੀਅਰ ਮੈਡੀਕਲ ਅਫਸਰ, ਡਾ. ਸੰਜੇ ਕੁਮਾਰ ਨੇ ਸੰਭਾਲਿਆ ਅਹੁਦਾ

FCI ਰਾਮਪੁਰਾ ਫੂਲ ਮੁੜ ਵਿਵਾਦ ਵਿਚ, ਅਧਿਕਾਰੀਆਂ ‘ਤੇ ਮਿੱਲਰ ਵੱਲੋਂ ਰਿਸ਼ਵਤ ਮੰਗਣ ਦੇ ਗੰਭੀਰ ਦੋਸ਼