Sunday, October 18, 2026
BREAKING NEWS
• ਤਪਾ ਦੇ ਹੋਟਲ ਵਿੱਚ ਔਰਤ ਦਾ ਪ੍ਰੇਮੀ ਹੀ ਕਾਤਲ ਬਣਿਆ, ਸਰੀਰ ’ਤੇ ਤੇਜ਼ਧਾਰ ਹਥਿਆਰ ਨਾਲ ਕਈ ਹਮਲੇ ਦੇ ਨਿਸ਼ਾਨ • ਸਕੂਲਾਂ ’ਚ ਅਧਿਆਪਕਾਂ ਦੀ ਘਾਟ ਨੂੰ ਲੈ ਕੇ ਵਿਧਾਇਕ ਸੁਖਬੀਰ ਸਿੰਘ ਮਾਇਸਰਖਾਨਾ ਭਾਵੁਕ, ਲਾਈਵ ਹੋ ਕੇ ਆਪਣੀ ਹੀ ਸਰਕਾਰ ਖਿਲਾਫ ਕੱਢੀ ਭੜਾਸ • ਭ੍ਰਿਸ਼ਟਾਚਾਰ ਤੋਂ ਤੰਗ ਨੌਜਵਾਨ ਨੇ ਧਨੌਲਾ ਥਾਣੇ ਅੰਦਰ ਵੀਡੀਓ ਬਣਾ ਕੇ ਨਿਗਲਿਆ ਜ਼ਹਿਰ: ਪੁਲਿਸ ਤੇ ਮਾਲ ਵਿਭਾਗ ’ਤੇ ਲਾਏ ਰਿਸ਼ਵਤਖੋਰੀ ਦੇ ਗੰਭੀਰ ਦੋਸ਼, ਹਾਲਤ ਨਾਜ਼ੁਕ • ਤਪਾ ਵਿਚ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਵੱਡੇ ਭਾਜਪਾਈ ਲੀਡਰਾਂ ਦੇ ਨਾ ਆਉਣ ਕਾਰਨ ਫਿੱਕੀ ਜਾਪੀ, ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਅਤੇ ਤਪਾ ਮੰਡੀ ਰੈਲੀ • ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ • ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ • ‘ਮਿਸ਼ਨ ਕਲੀਨ ਪੰਜਾਬ’ ਸਾਫ਼ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵੱਲ ਅਹਿਮ ਕਦਮ: ਵਿਧਾਇਕ ਉੱਗੋਕੇ • ਪਾਣੀ ਦੇ ਛਿੱਟੇ ਮਿੰਟਾਂ ਸੈਕਿੰਡਾਂ ਬਾਅਦ ਹੀ ਲਹੂ ਵਿਚ ਤਬਦੀਲ, ਪਿਸਤੋਲ ਨਿਕਲਿਆ, ਗੱਡੀਆਂ ਭੰਨੀਆ, ਹਸਪਤਾਲ ਦਾਖਿਲ • ਰਾਈਸ ਮਿਲਰਜ਼ ਐਸੋਸੀਏਸ਼ਨ ’ਚ ਖਿੱਚੋਤਾਣ’ ਬਿੰਟਾ ਬਾਂਸਲ ਦਾ ਤਿੱਖਾ ਹਮਲਾ, ਕਿਹਾ—“ਪ੍ਰਧਾਨਗੀ ਕਿਸੇ ਦੀ ਨਿੱਜੀ ਜਾਇਦਾਦ ਨਹੀਂ”, • ਭਦੌੜ ਹਲਕੇ ’ਚ ‘ਆਪ’ ਦੀ ਬੂਥ ਇੰਚਾਰਜ ਮਿਲਣੀ, ਮਨੀਸ਼ ਸਿਸੋਦੀਆ ਨੇ ਵਰਕਰਾਂ ਨੂੰ ਦਿੱਤਾ ਜਿੱਤ ਦਾ ਮੰਤਰ, ਵਿਧਾਇਕ ਲਾਭ ਸਿੰਘ ਉਗੋਕੇ ਨੇ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ, ਭਦੌੜ ਨੂੰ ‘ਆਪ’ ਦਾ ਮਜ਼ਬੂਤ ਸਿਆਸੀ ਗੜ੍ਹ ਦੱਸਿਆ

Punjab

ਤਾਜੋਕੇ ਵਿੱਚ ਕਹਿਰ ਢਹਿਆ, ਪਤੀ ਪਤਨੀ ਦੀ ਮੌਤ

March 09, 2026 02:54 PM

ਬਰਨਾਲਾ-ਬਠਿੰਡਾ ਮੁਖ ਮਾਰਗ `ਤੇ ਕਹਿਰ: ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਪਤੀ-ਪਤਨੀ ਦੀ ਮੌਤ, ਮਾਸੂਮ ਬੱਚੀ ਜ਼ਿੰਦਗੀ ਤੇ ਮੌਤ ਦੀ ਜੰਗ ਲੜ ਰਹੀ
ਤਪਾ ਮੰਡੀ, 9 ਮਾਰਚ, 7ਡੇਅ ਨਿੳਜ ਸਰਵਿਸ :- ਸੋਮਵਾਰ ਦੀ ਸਵੇਰ ਬਰਨਾਲਾ-ਬਠਿੰਡਾ ਮੁਖ ਮਾਰਗ `ਤੇ ਉਸ ਵੇਲੇ ਮਾਤਮ ਪਸਰ ਗਿਆ। ਜਦੋਂ ਇਕ ਤੇਜ਼ ਰਫ਼ਤਾਰ ਬਰੀਜ਼ਾ ਕਾਰ ਨੇ ਮੋਟਰਸਾਈਕਲ ਸਵਾਰ ਇਕ ਹੱਸਦੇ-ਖੇਡਦੇ ਪਰਿਵਾਰ ਨੂੰ ਆਪਣੀ ਲਪੇਟ ’ਚ ਲੈ ਲਿਆ। ਤਪਾ ਮੰਡੀ ਦੇ ਨਜ਼ਦੀਕ ਧਾਗਾ ਮਿੱਲ ਕੋਲ ਵਾਪਰੇ ਇਸ ਭਿਆਨਕ ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਪਤੀ-ਪਤਨੀ ਦੀ ਮੌਕੇ `ਤੇ ਹੀ ਦਰਦਨਾਕ ਮੌਤ ਹੋ ਗਈ। ਜਦਕਿ ਉਨ੍ਹਾਂ ਦੀ ਤਿੰਨ ਸਾਲਾ ਮਾਸੂਮ ਬੱਚੀ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਤਾਜੋਕੇ ਦੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਇੰਦਰਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਆਪਣੀ ਪਤਨੀ ਗੁਰਮੀਤ ਕੌਰ ਤੇ ਤਿੰਨ ਸਾਲਾ ਧੀ ਨਾਲ ਮੋਟਰਸਾਈਕਲ `ਤੇ ਸਵਾਰ ਹੋ ਕੇ ਰਾਮਪੁਰਾ ਵੱਲ ਜਾ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਮਾਸੂਮ ਬੱਚੀ ਦੀ ਤਬੀਅਤ ਖ਼ਰਾਬ ਹੋਣ ਕਾਰਨ ਮਾਪੇ ਉਸ ਨੂੰ ਦਵਾਈ ਦਿਵਾਉਣ ਲਈ ਘਰੋਂ ਨਿਕਲੇ ਸਨ। ਪਰ ਕਿਸੇ ਨੂੰ ਕੀ ਪਤਾ ਸੀ ਕਿ ਰਸਤੇ ’ਚ ਮੌਤ ਉਨ੍ਹਾਂ ਦਾ ਇੰਤਜ਼ਾਰ ਕਰ ਰਹੀ ਹੈ। ਜਦੋਂ ਇਹ ਪਰਿਵਾਰ ਧਾਗਾ ਮਿੱਲ ਦੇ ਨੇੜੇ ਪਹੁੰਚਿਆ ਤਾਂ ਪਿਛੋਂ ਆ ਰਹੀ ਇਕ ਤੇਜ਼ ਰਫ਼ਤਾਰ 

ਬਰੀਜ਼ਾ ਕਾਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਇੰਨੀ ਜ਼ਬਰਦਸਤ ਟੱਕਰ ਮਾਰੀ ਕਿ ਮੋਟਰਸਾਈਕਲ ਦੇ ਪਰਖੱਚੇ ਉਡ ਗਏ। ਟੱਕਰ ਇੰਨੀ ਭਿਆਨਕ ਸੀ ਕਿ ਇੰਦਰਜੀਤ ਸਿੰਘ ਤੇ ਉਨ੍ਹਾਂ ਦੀ ਪਤਨੀ ਗੁਰਮੀਤ ਕੌਰ ਨੇ ਮੌਕੇ `ਤੇ ਹੀ ਦਮ ਤੋੜ ਦਿੱਤਾ। ਹਾਦਸੇ ਤੋਂ ਬਾਅਦ ਹਾਈਵੇਅ `ਤੇ ਚੀਕ-ਚਿਹਾੜਾ ਮਚ ਗਿਆ ਤੇ ਰਾਹਗੀਰਾਂ ਨੇ ਤੁਰੰਤ ਮਦਦ ਲਈ ਪਹੁੰਚ ਕੀਤੀ। ਗਿੱਲ ਕਲਾਂ ਪੁਲਿਸ ਚੌਕੀ ਦੀ ਟੀਮ ਨੇ ਮੌਕੇ `ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਨੇ ਦੋਵਾਂ ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਰਾਮਪੁਰਾ ਹਸਪਤਾਲ ਦੀ ਮੋਰਚਰੀ ’ਚ ਰਖਵਾ ਦਿੱਤਾ ਹੈ। ਪੁਲਿਸ ਨੇ ਦੋਸ਼ੀਆਂ ਦੀ ਕਾਰ ਨੂੰ ਕਬਜ਼ੇ ’ਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਦੁਖਾਂਤਕ ਖ਼ਬਰ ਨਾਲ ਪਿੰਡ ਤਾਜੋਕੇ ’ਚ ਸੋਗ ਦੀ ਲਹਿਰ ਦੌੜ ਗਈ ਹੈ।
---ਤਿੰਨ ਸਾਲਾ ਮਾਸੂਮ ਬੱਚੀ ਦੀ ਹਾਲਤ ਨਾਜ਼ੁਕ
ਇਸ ਦਰਦਨਾਕ ਹਾਦਸੇ ’ਚ ਤਿੰਨ ਸਾਲਾ ਬੱਚੀ ਬਚ ਤਾਂ ਗਈ। ਪਰ ਉਸ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਉਸ ਨੂੰ ਤੁਰੰਤ ਰਾਮਪੁਰਾ ਦੇ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਜਿੱਥੇ ਡਾਕਟਰਾਂ ਵਲੋਂ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਮਾਪਿਆਂ ਦੇ ਸਿਰ ਤੋਂ ਉੱਠਿਆ ਸਾਇਆ ਤੇ ਬੱਚੀ ਦੀ ਗੰਭੀਰ ਹਾਲਤ ਨੇ ਹਰ ਅੱਖ ਨਮ ਕਰ ਦਿੱਤੀ ਹੈ।
---ਹਾਦਸੇ ਤੋਂ ਬਾਅਦ ਕਾਰ ਛੱਡ ਕੇ ਫ਼ਰਾਰ ਹੋਏ ਦੋਸ਼ੀ
ਜਾਣਕਾਰਾਂ ਅਨੁਸਾਰ ਕਾਰ ਸਵਾਰ ਕਿਸੇ ਭੋਗ ਜਾਂ ਸੰਸਕਾਰ ਸਮਾਗਮ ’ਚ ਸ਼ਾਮਲ ਹੋਣ ਲਈ ਜਾ ਰਹੇ ਸਨ। ਹਾਦਸਾ ਵਾਪਰਨ ਤੋਂ ਤੁਰੰਤ ਬਾਅਦ ਕਾਰ ਸਵਾਰ ਆਪਣੀ ਗੱਡੀ ਮੌਕੇ `ਤੇ ਹੀ ਛੱਡ ਕੇ ਫ਼ਰਾਰ ਹੋਣ ’ਚ ਕਾਮਯਾਬ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਪਿੰਡ ਤਾਜੋਕੇ ਦੇ ਮੁਖ ਸੇਵਾਦਾਰ ਬਾਬਾ ਬੂਟਾ ਸਿੰਘ, ਸਮਾਜ ਸੇਵੀ ਪਰਮਜੀਤ ਸਿੰਘ ਤੇੇ ਵੱਡੀ ਗਿਣਤੀ ’ਚ ਪਿੰਡ ਵਾਸੀ ਮੌਕੇ `ਤੇ ਪਹੁੰਚੇ।

Have something to say? Post your comment

More in Punjab

ਤਪਾ ਦੇ ਹੋਟਲ ਵਿੱਚ ਔਰਤ ਦਾ ਪ੍ਰੇਮੀ ਹੀ ਕਾਤਲ ਬਣਿਆ, ਸਰੀਰ ’ਤੇ ਤੇਜ਼ਧਾਰ ਹਥਿਆਰ ਨਾਲ ਕਈ ਹਮਲੇ ਦੇ ਨਿਸ਼ਾਨ

ਸਕੂਲਾਂ ’ਚ ਅਧਿਆਪਕਾਂ ਦੀ ਘਾਟ ਨੂੰ ਲੈ ਕੇ ਵਿਧਾਇਕ ਸੁਖਬੀਰ ਸਿੰਘ ਮਾਇਸਰਖਾਨਾ ਭਾਵੁਕ, ਲਾਈਵ ਹੋ ਕੇ ਆਪਣੀ ਹੀ ਸਰਕਾਰ ਖਿਲਾਫ ਕੱਢੀ ਭੜਾਸ

ਭ੍ਰਿਸ਼ਟਾਚਾਰ ਤੋਂ ਤੰਗ ਨੌਜਵਾਨ ਨੇ ਧਨੌਲਾ ਥਾਣੇ ਅੰਦਰ ਵੀਡੀਓ ਬਣਾ ਕੇ ਨਿਗਲਿਆ ਜ਼ਹਿਰ: ਪੁਲਿਸ ਤੇ ਮਾਲ ਵਿਭਾਗ ’ਤੇ ਲਾਏ ਰਿਸ਼ਵਤਖੋਰੀ ਦੇ ਗੰਭੀਰ ਦੋਸ਼, ਹਾਲਤ ਨਾਜ਼ੁਕ

ਤਪਾ ਵਿਚ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਵੱਡੇ ਭਾਜਪਾਈ ਲੀਡਰਾਂ ਦੇ ਨਾ ਆਉਣ ਕਾਰਨ ਫਿੱਕੀ ਜਾਪੀ, ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਅਤੇ ਤਪਾ ਮੰਡੀ ਰੈਲੀ

ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ

ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ

‘ਮਿਸ਼ਨ ਕਲੀਨ ਪੰਜਾਬ’ ਸਾਫ਼ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵੱਲ ਅਹਿਮ ਕਦਮ: ਵਿਧਾਇਕ ਉੱਗੋਕੇ

ਪਾਣੀ ਦੇ ਛਿੱਟੇ ਮਿੰਟਾਂ ਸੈਕਿੰਡਾਂ ਬਾਅਦ ਹੀ ਲਹੂ ਵਿਚ ਤਬਦੀਲ, ਪਿਸਤੋਲ ਨਿਕਲਿਆ, ਗੱਡੀਆਂ ਭੰਨੀਆ, ਹਸਪਤਾਲ ਦਾਖਿਲ

ਰਾਈਸ ਮਿਲਰਜ਼ ਐਸੋਸੀਏਸ਼ਨ ’ਚ ਖਿੱਚੋਤਾਣ’ ਬਿੰਟਾ ਬਾਂਸਲ ਦਾ ਤਿੱਖਾ ਹਮਲਾ, ਕਿਹਾ—“ਪ੍ਰਧਾਨਗੀ ਕਿਸੇ ਦੀ ਨਿੱਜੀ ਜਾਇਦਾਦ ਨਹੀਂ”,

ਭਦੌੜ ਹਲਕੇ ’ਚ ‘ਆਪ’ ਦੀ ਬੂਥ ਇੰਚਾਰਜ ਮਿਲਣੀ, ਮਨੀਸ਼ ਸਿਸੋਦੀਆ ਨੇ ਵਰਕਰਾਂ ਨੂੰ ਦਿੱਤਾ ਜਿੱਤ ਦਾ ਮੰਤਰ, ਵਿਧਾਇਕ ਲਾਭ ਸਿੰਘ ਉਗੋਕੇ ਨੇ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ, ਭਦੌੜ ਨੂੰ ‘ਆਪ’ ਦਾ ਮਜ਼ਬੂਤ ਸਿਆਸੀ ਗੜ੍ਹ ਦੱਸਿਆ