Sunday, October 18, 2026
BREAKING NEWS
• ਤਪਾ ਦੇ ਹੋਟਲ ਵਿੱਚ ਔਰਤ ਦਾ ਪ੍ਰੇਮੀ ਹੀ ਕਾਤਲ ਬਣਿਆ, ਸਰੀਰ ’ਤੇ ਤੇਜ਼ਧਾਰ ਹਥਿਆਰ ਨਾਲ ਕਈ ਹਮਲੇ ਦੇ ਨਿਸ਼ਾਨ • ਸਕੂਲਾਂ ’ਚ ਅਧਿਆਪਕਾਂ ਦੀ ਘਾਟ ਨੂੰ ਲੈ ਕੇ ਵਿਧਾਇਕ ਸੁਖਬੀਰ ਸਿੰਘ ਮਾਇਸਰਖਾਨਾ ਭਾਵੁਕ, ਲਾਈਵ ਹੋ ਕੇ ਆਪਣੀ ਹੀ ਸਰਕਾਰ ਖਿਲਾਫ ਕੱਢੀ ਭੜਾਸ • ਭ੍ਰਿਸ਼ਟਾਚਾਰ ਤੋਂ ਤੰਗ ਨੌਜਵਾਨ ਨੇ ਧਨੌਲਾ ਥਾਣੇ ਅੰਦਰ ਵੀਡੀਓ ਬਣਾ ਕੇ ਨਿਗਲਿਆ ਜ਼ਹਿਰ: ਪੁਲਿਸ ਤੇ ਮਾਲ ਵਿਭਾਗ ’ਤੇ ਲਾਏ ਰਿਸ਼ਵਤਖੋਰੀ ਦੇ ਗੰਭੀਰ ਦੋਸ਼, ਹਾਲਤ ਨਾਜ਼ੁਕ • ਤਪਾ ਵਿਚ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਵੱਡੇ ਭਾਜਪਾਈ ਲੀਡਰਾਂ ਦੇ ਨਾ ਆਉਣ ਕਾਰਨ ਫਿੱਕੀ ਜਾਪੀ, ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਅਤੇ ਤਪਾ ਮੰਡੀ ਰੈਲੀ • ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ • ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ • ‘ਮਿਸ਼ਨ ਕਲੀਨ ਪੰਜਾਬ’ ਸਾਫ਼ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵੱਲ ਅਹਿਮ ਕਦਮ: ਵਿਧਾਇਕ ਉੱਗੋਕੇ • ਪਾਣੀ ਦੇ ਛਿੱਟੇ ਮਿੰਟਾਂ ਸੈਕਿੰਡਾਂ ਬਾਅਦ ਹੀ ਲਹੂ ਵਿਚ ਤਬਦੀਲ, ਪਿਸਤੋਲ ਨਿਕਲਿਆ, ਗੱਡੀਆਂ ਭੰਨੀਆ, ਹਸਪਤਾਲ ਦਾਖਿਲ • ਰਾਈਸ ਮਿਲਰਜ਼ ਐਸੋਸੀਏਸ਼ਨ ’ਚ ਖਿੱਚੋਤਾਣ’ ਬਿੰਟਾ ਬਾਂਸਲ ਦਾ ਤਿੱਖਾ ਹਮਲਾ, ਕਿਹਾ—“ਪ੍ਰਧਾਨਗੀ ਕਿਸੇ ਦੀ ਨਿੱਜੀ ਜਾਇਦਾਦ ਨਹੀਂ”, • ਭਦੌੜ ਹਲਕੇ ’ਚ ‘ਆਪ’ ਦੀ ਬੂਥ ਇੰਚਾਰਜ ਮਿਲਣੀ, ਮਨੀਸ਼ ਸਿਸੋਦੀਆ ਨੇ ਵਰਕਰਾਂ ਨੂੰ ਦਿੱਤਾ ਜਿੱਤ ਦਾ ਮੰਤਰ, ਵਿਧਾਇਕ ਲਾਭ ਸਿੰਘ ਉਗੋਕੇ ਨੇ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ, ਭਦੌੜ ਨੂੰ ‘ਆਪ’ ਦਾ ਮਜ਼ਬੂਤ ਸਿਆਸੀ ਗੜ੍ਹ ਦੱਸਿਆ

Punjab

ਬੰਦੂਕਾਂ ਬੀਜ਼ਣ ਦੀ ਸੋਚ ਦੇ ਨਾਲੋਂ ਨਾਲ ਕਲਮਾਂ ਦੇ ਬੀਜ ਬੀਜਣਾ ਸਮੇਂ ਦੀ ਲੋੜ- ਇੰਜੀ: ਅਵਤਾਰ ਸਿੰਘ ਢਿਲੋ

March 23, 2026 01:29 PM

ਬੰਦੂਕਾਂ ਬੀਜ਼ਣ ਦੀ ਸੋਚ ਦੇ ਨਾਲੋਂ ਨਾਲ ਕਲਮਾਂ ਦੇ ਬੀਜ ਬੀਜਣਾ ਸਮੇਂ ਦੀ ਲੋੜ- ਇੰਜੀ: ਅਵਤਾਰ ਸਿੰਘ ਢਿਲੋ                                              ਬਠਿੰਡਾ 23 ਮਾਰਚ (ਲੁਭਾਸ ਸਿੰਗਲਾ/ਗੁਰਪ੍ਰੀਤ ਸਿੰਘ) : ਡੀ ਐਮ ਗਰੁੱਪ ਆਫ ਇੰਸਟੀਚਿਊਸ਼ਨ ਕਰਾੜ੍ਵਵਾਲਾ ਦੇ ਮੈਨੇਜਿੰਗ ਡਾਇਰੈਕਟਰ ਇੰਜੀ: ਅਵਤਾਰ ਸਿੰਘ ਢਿੱਲੋਂ ਨੇ 23 ਮਾਰਚ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਹੀਦ ਏ ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀਆਂ ਅਮਰ ਕੁਰਬਾਨੀਆਂ ਨੂੰ ਨਮਨ ਕਰਦਿਆਂ ਕਿਹਾ ਕਿ ਇਹ ਦਿਨ ਸਿਰਫ ਭਾਰਤ ਹੀ ਨਹੀਂ, ਸਗੋਂ ਸਮੂਹ ਸੰਸਾਰ ਦੇ ਕ੍ਰਾਂਤੀਕਾਰੀਆਂ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਭਗਤ ਸਿੰਘ ਵਰਗੇ ਮਹਾਨ ਯੋਧਿਆਂ ਨੇ ਆਪਣੇ ਖੂਨ ਨਾਲ ਜੋ ਇਤਿਹਾਸ ਲਿਖਿਆ, ਉਹ ਅੱਜ ਵੀ ਨੌਜਵਾਨ ਪੀੜੀ ਲਈ ਰਾਹ-ਦਸੇਰਾ ਬਣਿਆ ਹੋਇਆ ਹੈ। ਇੰਜੀ: ਢਿੱਲੋਂ ਨੇ ਅੱਗੇ ਕਿਹਾ ਕਿ ਜੇ ਅਸੀਂ ਪੰਜਾਬ ਦੇ ਇਤਿਹਾਸ ‘ਤੇ ਨਜ਼ਰ ਮਾਰੀਆਂ ਤਾਂ ਇਹ ਸਪਸ਼ਟ ਹੁੰਦਾ ਹੈ ਕਿ ਇਸ ਧਰਤੀ ‘ਤੇ ਸ਼ਹਾਦਤਾਂ ਦੀ ਪ੍ਰੰਪਰਾ ਕੋਈ ਨਵੀਂ ਗੱਲ ਨਹੀਂ। ਆਜ਼ਾਦੀ ਦੇ ਸੰਗਰਾਮ ਤੋਂ ਲੈ ਕੇ ਫਿਰ ਅਜੋਕੇ ਸਮੇਂ ਵਿੱਚ ਵੀ ਵੱਖ-ਵੱਖ ਰੂਪਾਂ ਵਿੱਚ ਸੰਘਰਸ਼ ਜਾਰੀ ਹੈ। ਉਨ੍ਹਾਂ ਦੱਸਿਆ ਕਿ ਨਕਸਲਵਾਦ, ਖਾੜਕੂਵਾਦ ਦੇ ਸਿਧਾਂਤ ਜਾਂ ਅੱਜਕੱਲ੍ਹ ਨੌਜਵਾਨਾਂ ਵਿੱਚ ਵਧ ਰਹੀ ਗੈਂਗਸਟਰ ਸੋਚ ਇਹਨਾਂ ਘਟਨਾਵਾਂ ਨੂੰ ਸਮਝਣ ਦੀ ਲੋੜ ਹੈ, ਤਾਂ ਜੋ ਸਮਾਜ ਨੂੰ ਸਹੀ ਦਿਸ਼ਾ ਦਿੱਤੀ ਜਾ ਸਕੇ। ਉਨ੍ਹਾਂ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਅੱਜ ਦੀ ਸਭ ਤੋਂ ਵੱਡੀ ਕਮੀ ਇਹ ਹੈ ਕਿ ਅਸੀਂ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤੇ ਸਾਂਝੀਵਾਲਤਾ ਅਤੇ ਸੰਵਾਦ ਦੇ ਸਿਧਾਂਤਾਂ ਤੋਂ ਅਸੀਂ ਦੂਰ ਹੋ ਰਹੇ ਹਾਂ। “ਜੇ ਅਸੀਂ ਵੱਖ-ਵੱਖ ਖੇਤਰਾਂ ਦੇ ਮਾਹਿਰਾਂ—ਇਤਿਹਾਸਕਾਰਾਂ, ਲੇਖਕਾਂ ਅਤੇ ਸਮਾਜਿਕ ਵਿਦਵਾਨਾਂ—ਨੂੰ ਇਕ ਮੰਚ ‘ਤੇ ਬਿਠਾ ਕੇ ਗੰਭੀਰ ਸੰਵਾਦ ਕਰੀਏ, ਤਾਂ ਕਈ ਸਮੱਸਿਆਵਾਂ ਦਾ ਹੱਲ ਲੱਭ ਸਕਦੇ ਹਾਂ,”। ਇੰਜੀ: ਢਿੱਲੋਂ ਨੇ ਮੀਡੀਆ ਦੀ ਭੂਮਿਕਾ ‘ਤੇ ਵੀ ਚਰਚਾ ਕਰਦਿਆਂ ਕਿਹਾ ਕਿ ਭਾਵੇਂ ਅੱਜ ਸੋਸ਼ਲ ਮੀਡੀਆ ਦੀ ਪਹੁੰਚ ਹਰ ਵਿਅਕਤੀ ਤੱਕ ਹੈ, ਪਰ ਪ੍ਰਿੰਟ ਮੀਡੀਆ ਦੀ ਭਰੋਸੇਯੋਗਤਾ ਨੂੰ ਅਣਦੇਖਾ ਕਰਨਾ ਵੱਡੀ ਗਲਤੀ ਹੋਵੇਗੀ। ਉਨ੍ਹਾਂ ਕਿਹਾ ਕਿ ਇਤਿਹਾਸ ਨੂੰ ਲਿਖਤੀ ਰੂਪ ਵਿੱਚ ਸੰਭਾਲਣਾ ਅਤੇ ਤੱਥਾਂ ਦੇ ਆਧਾਰ ‘ਤੇ ਪੇਸ਼ ਕਰਨਾ ਬਹੁਤ ਜ਼ਰੂਰੀ ਹੈ, ਤਾਂ ਜੋ ਆਉਣ ਵਾਲੀਆਂ ਪੀੜੀਆਂ ਨੂੰ ਸਹੀ ਦਿਸ਼ਾ ਮਿਲ ਸਕੇ। ਉਨ੍ਹਾਂ ਅੱਗੇ ਕਿਹਾ ਕਿ ਸ਼ਹੀਦੇ ਆਜ਼ਮ ਭਗਤ ਸਿੰਘ ਦੇ ਜੀਵਨ ਦੇ ਅਨੇਕਾਂ ਪਹਿਲੂ ਅਜੇ ਵੀ ਅਨਛੋਹੇ ਹਨ, ਜਿਨ੍ਹਾਂ ਤੋਂ ਸਾਨੂੰ ਸਿੱਖਣ ਦੀ ਲੋੜ ਹੈ। “ਸਿਰਫ਼ ਨਾਅਰੇ ਲਗਾਉਣ ਨਾਲ ਨਹੀਂ, ਸਗੋਂ ਉਨ੍ਹਾਂ ਦੀ ਸੋਚ ਨੂੰ ਅਪਣਾਉਣ ਨਾਲ ਹੀ ਅਸੀਂ ਅਸਲ ਮਾਇਨੇ ਵਿੱਚ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ,”, ਉਨ੍ਹਾਂ ਦੇਸ਼ ਦੇ ਬੁੱਧੀਜੀਵੀਆਂ, ਲੇਖਕਾਂ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸੰਵਾਦ ਅਤੇ ਸਾਂਝੀਵਾਲਤਾ ਦੀ ਰਾਹ ‘ਤੇ ਚੱਲਦੇ ਹੋਏ ਸਮਾਜ ਨੂੰ ਨਵੀਂ ਦਿਸ਼ਾ ਦੇਣ ਲਈ ਅੱਗੇ ਆਉਣ। ਉਨ੍ਹਾਂ ਕਿਹਾ ਕਿ ਇਹੀ ਸ਼ਹੀਦਾਂ ਦੀ ਕੁਰਬਾਨੀ ਦਾ ਸੱਚਾ ਸਨਮਾਨ ਹੋਵੇਗਾ ਅਤੇ ਇਹੀ ਰਾਹ ਸਾਡੇ ਦੇਸ਼ ਨੂੰ ਤਰੱਕੀ ਦੀਆਂ ਉੱਚਾਈਆਂ ਤੱਕ ਲੈ ਕੇ ਜਾਵੇਗਾ। ਇਸ ਮੌਕੇ ਉਨਾਂ ਦੇ ਭਰਾ ਅਮਰੀਕ ਸਿੰਘ ਢਿੱਲੋ, ਹੈਪੀ ਢਿੱਲੋਂ ਸਣੇ ਸਮੂਹ ਸਕੂਲ ਸਟਾਫ ਹਾਜ਼ਰ ਸੀ।

Have something to say? Post your comment

More in Punjab

ਤਪਾ ਦੇ ਹੋਟਲ ਵਿੱਚ ਔਰਤ ਦਾ ਪ੍ਰੇਮੀ ਹੀ ਕਾਤਲ ਬਣਿਆ, ਸਰੀਰ ’ਤੇ ਤੇਜ਼ਧਾਰ ਹਥਿਆਰ ਨਾਲ ਕਈ ਹਮਲੇ ਦੇ ਨਿਸ਼ਾਨ

ਸਕੂਲਾਂ ’ਚ ਅਧਿਆਪਕਾਂ ਦੀ ਘਾਟ ਨੂੰ ਲੈ ਕੇ ਵਿਧਾਇਕ ਸੁਖਬੀਰ ਸਿੰਘ ਮਾਇਸਰਖਾਨਾ ਭਾਵੁਕ, ਲਾਈਵ ਹੋ ਕੇ ਆਪਣੀ ਹੀ ਸਰਕਾਰ ਖਿਲਾਫ ਕੱਢੀ ਭੜਾਸ

ਭ੍ਰਿਸ਼ਟਾਚਾਰ ਤੋਂ ਤੰਗ ਨੌਜਵਾਨ ਨੇ ਧਨੌਲਾ ਥਾਣੇ ਅੰਦਰ ਵੀਡੀਓ ਬਣਾ ਕੇ ਨਿਗਲਿਆ ਜ਼ਹਿਰ: ਪੁਲਿਸ ਤੇ ਮਾਲ ਵਿਭਾਗ ’ਤੇ ਲਾਏ ਰਿਸ਼ਵਤਖੋਰੀ ਦੇ ਗੰਭੀਰ ਦੋਸ਼, ਹਾਲਤ ਨਾਜ਼ੁਕ

ਤਪਾ ਵਿਚ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਵੱਡੇ ਭਾਜਪਾਈ ਲੀਡਰਾਂ ਦੇ ਨਾ ਆਉਣ ਕਾਰਨ ਫਿੱਕੀ ਜਾਪੀ, ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਅਤੇ ਤਪਾ ਮੰਡੀ ਰੈਲੀ

ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ

ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ

‘ਮਿਸ਼ਨ ਕਲੀਨ ਪੰਜਾਬ’ ਸਾਫ਼ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵੱਲ ਅਹਿਮ ਕਦਮ: ਵਿਧਾਇਕ ਉੱਗੋਕੇ

ਪਾਣੀ ਦੇ ਛਿੱਟੇ ਮਿੰਟਾਂ ਸੈਕਿੰਡਾਂ ਬਾਅਦ ਹੀ ਲਹੂ ਵਿਚ ਤਬਦੀਲ, ਪਿਸਤੋਲ ਨਿਕਲਿਆ, ਗੱਡੀਆਂ ਭੰਨੀਆ, ਹਸਪਤਾਲ ਦਾਖਿਲ

ਰਾਈਸ ਮਿਲਰਜ਼ ਐਸੋਸੀਏਸ਼ਨ ’ਚ ਖਿੱਚੋਤਾਣ’ ਬਿੰਟਾ ਬਾਂਸਲ ਦਾ ਤਿੱਖਾ ਹਮਲਾ, ਕਿਹਾ—“ਪ੍ਰਧਾਨਗੀ ਕਿਸੇ ਦੀ ਨਿੱਜੀ ਜਾਇਦਾਦ ਨਹੀਂ”,

ਭਦੌੜ ਹਲਕੇ ’ਚ ‘ਆਪ’ ਦੀ ਬੂਥ ਇੰਚਾਰਜ ਮਿਲਣੀ, ਮਨੀਸ਼ ਸਿਸੋਦੀਆ ਨੇ ਵਰਕਰਾਂ ਨੂੰ ਦਿੱਤਾ ਜਿੱਤ ਦਾ ਮੰਤਰ, ਵਿਧਾਇਕ ਲਾਭ ਸਿੰਘ ਉਗੋਕੇ ਨੇ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ, ਭਦੌੜ ਨੂੰ ‘ਆਪ’ ਦਾ ਮਜ਼ਬੂਤ ਸਿਆਸੀ ਗੜ੍ਹ ਦੱਸਿਆ