Sunday, October 18, 2026
BREAKING NEWS
• ਤਪਾ ਦੇ ਹੋਟਲ ਵਿੱਚ ਔਰਤ ਦਾ ਪ੍ਰੇਮੀ ਹੀ ਕਾਤਲ ਬਣਿਆ, ਸਰੀਰ ’ਤੇ ਤੇਜ਼ਧਾਰ ਹਥਿਆਰ ਨਾਲ ਕਈ ਹਮਲੇ ਦੇ ਨਿਸ਼ਾਨ • ਸਕੂਲਾਂ ’ਚ ਅਧਿਆਪਕਾਂ ਦੀ ਘਾਟ ਨੂੰ ਲੈ ਕੇ ਵਿਧਾਇਕ ਸੁਖਬੀਰ ਸਿੰਘ ਮਾਇਸਰਖਾਨਾ ਭਾਵੁਕ, ਲਾਈਵ ਹੋ ਕੇ ਆਪਣੀ ਹੀ ਸਰਕਾਰ ਖਿਲਾਫ ਕੱਢੀ ਭੜਾਸ • ਭ੍ਰਿਸ਼ਟਾਚਾਰ ਤੋਂ ਤੰਗ ਨੌਜਵਾਨ ਨੇ ਧਨੌਲਾ ਥਾਣੇ ਅੰਦਰ ਵੀਡੀਓ ਬਣਾ ਕੇ ਨਿਗਲਿਆ ਜ਼ਹਿਰ: ਪੁਲਿਸ ਤੇ ਮਾਲ ਵਿਭਾਗ ’ਤੇ ਲਾਏ ਰਿਸ਼ਵਤਖੋਰੀ ਦੇ ਗੰਭੀਰ ਦੋਸ਼, ਹਾਲਤ ਨਾਜ਼ੁਕ • ਤਪਾ ਵਿਚ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਵੱਡੇ ਭਾਜਪਾਈ ਲੀਡਰਾਂ ਦੇ ਨਾ ਆਉਣ ਕਾਰਨ ਫਿੱਕੀ ਜਾਪੀ, ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਅਤੇ ਤਪਾ ਮੰਡੀ ਰੈਲੀ • ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ • ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ • ‘ਮਿਸ਼ਨ ਕਲੀਨ ਪੰਜਾਬ’ ਸਾਫ਼ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵੱਲ ਅਹਿਮ ਕਦਮ: ਵਿਧਾਇਕ ਉੱਗੋਕੇ • ਪਾਣੀ ਦੇ ਛਿੱਟੇ ਮਿੰਟਾਂ ਸੈਕਿੰਡਾਂ ਬਾਅਦ ਹੀ ਲਹੂ ਵਿਚ ਤਬਦੀਲ, ਪਿਸਤੋਲ ਨਿਕਲਿਆ, ਗੱਡੀਆਂ ਭੰਨੀਆ, ਹਸਪਤਾਲ ਦਾਖਿਲ • ਰਾਈਸ ਮਿਲਰਜ਼ ਐਸੋਸੀਏਸ਼ਨ ’ਚ ਖਿੱਚੋਤਾਣ’ ਬਿੰਟਾ ਬਾਂਸਲ ਦਾ ਤਿੱਖਾ ਹਮਲਾ, ਕਿਹਾ—“ਪ੍ਰਧਾਨਗੀ ਕਿਸੇ ਦੀ ਨਿੱਜੀ ਜਾਇਦਾਦ ਨਹੀਂ”, • ਭਦੌੜ ਹਲਕੇ ’ਚ ‘ਆਪ’ ਦੀ ਬੂਥ ਇੰਚਾਰਜ ਮਿਲਣੀ, ਮਨੀਸ਼ ਸਿਸੋਦੀਆ ਨੇ ਵਰਕਰਾਂ ਨੂੰ ਦਿੱਤਾ ਜਿੱਤ ਦਾ ਮੰਤਰ, ਵਿਧਾਇਕ ਲਾਭ ਸਿੰਘ ਉਗੋਕੇ ਨੇ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ, ਭਦੌੜ ਨੂੰ ‘ਆਪ’ ਦਾ ਮਜ਼ਬੂਤ ਸਿਆਸੀ ਗੜ੍ਹ ਦੱਸਿਆ

Punjab

ਬਰਨਾਲਾ ਦੇ ਪਿੰਡ ਫਰਵਾਹੀ 'ਚ ਵਾਪਰਿਆ ਭਿਆਨਕ ਹਾਦਸਾ: ਜੈੱਕ ਨਾਲ ਉੱਚਾ ਚੁੱਕਿਆ ਜਾ ਰਿਹਾ ਮਕਾਨ ਡਿੱਗਿਆ, 3 ਮਜ਼ਦੂਰਾਂ ਦੀ ਮੌਤ, ਇਕ ਦੀ ਭਾਲ ਜਾਰੀ

March 29, 2026 01:57 PM

ਬਰਨਾਲਾ ਦੇ ਪਿੰਡ ਫਰਵਾਹੀ 'ਚ ਵਾਪਰਿਆ ਭਿਆਨਕ ਹਾਦਸਾ: ਜੈੱਕ ਨਾਲ ਉੱਚਾ ਚੁੱਕਿਆ ਜਾ ਰਿਹਾ ਮਕਾਨ ਡਿੱਗਿਆ, 3 ਮਜ਼ਦੂਰਾਂ ਦੀ ਮੌਤ, ਇਕ ਦੀ ਭਾਲ ਜਾਰੀ
ਬਰਨਾਲਾ 29 ਮਾਰਚ (ਲੁਭਾਸ਼ ਸਿੰਗਲਾ) :- ਜ਼ਿਲ੍ਹਾ ਬਰਨਾਲਾ ਦੇ ਨਜ਼ਦੀਕੀ ਪਿੰਡ ਫਰਵਾਹੀ ਵਿਖੇ ਐਤਵਾਰ ਤੜਕਸਾਰ ਇਕ ਬੇਹੱਦ ਦਰਦਨਾਕ ਹਾਦਸਾ ਵਾਪਰਿਆ। ਜਿਥੇ ਜੈੱਕ ਦੀ ਮਦਦ ਨਾਲ ਉੱਚਾ ਚੁੱਕਿਆ ਜਾ ਰਿਹਾ ਮਕਾਨ ਅਚਾਨਕ ਜ਼ਮੀਨਦੋਜ਼ ਹੋ ਗਿਆ। ਇਸ ਹਾਦਸੇ ਦੌਰਾਨ ਮਲਬੇ ਹੇਠਾਂ ਦੱਬਣ ਕਾਰਨ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ। ਜਦਕਿ ਇਕ ਹੋਰ ਮਜ਼ਦੂਰ ਨੂੰ ਬਾਹਰ ਕੱਢਣ ਲਈ ਬਚਾਅ ਕਾਰਜ ਕਈ ਘੰਟਿਆਂ ਤੋਂ ਜਾਰੀ ਹੈ। ਮਕਾਨ ਡਿੱਗਣ ਦਾ ਖੜਾਕ ਇੰਨਾ ਭਿਆਨਕ ਸੀ ਕਿ ਇਸ ਦੀ ਗੂੰਜ ਦੂਰ-ਦੂਰ ਤਕ ਸੁਣਾਈ ਦਿੱਤੀ। ਜਿਸ ਨਾਲ ਪੂਰੇ ਪਿੰਡ ’ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਫਰਵਾਹੀ ਦੇ ਨਿਵਾਸੀ ਵਿਸ਼ਾਲ ਪੁੱਤਰ ਸਵਰਗੀ ਜੀਵਨ ਕੁਮਾਰ ਦੇ ਮਕਾਨ ਦੀਆਂ ਕੰਧਾਂ ਸੀਵਰੇਜ ਦਾ ਪਾਣੀ ਪੈਣ ਕਾਰਨ ਇਕ ਪਾਸੇ ਤੋਂ ਬੈਠ ਗਈਆਂ ਸਨ। ਇਸ ਦੀ ਮੁਰੰਮਤ ਲਈ ਮੋਗਾ ਦੇ ਰਣਜੀਤ ਠੇਕੇਦਾਰ ਵਲੋਂ ਜੈੱਕ ਲਗਾ ਕੇ ਘਰ ਨੂੰ ਉੱਚਾ ਚੁੱਕਣ ਦਾ ਕੰਮ ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਸੀ। ਐਤਵਾਰ ਸਵੇਰੇ ਕਰੀਬ 4:15 ਵਜੇ ਜਦੋਂ ਮਕਾਨ ਅੰਦਰ ਚਾਰ ਮਜ਼ਦੂਰ ਸੁੱਤੇ ਹੋਏ ਸਨ ਤਾਂ ਅਚਾਨਕ ਇਕ ਪਾਸੇ ਦੀ ਕੰਧ ਝੁਕਣ ਕਾਰਨ ਪੂਰਾ ਲੈਂਟਰ ਤੇ ਇਮਾਰਤ ਉਨ੍ਹਾਂ ਦੇ ਉੱਪਰ ਆ ਡਿੱਗੀ।
---ਪਿੰਡ ਵਾਸੀਆਂ ਨੇ ਦਿਖਾਈ ਮਨੁੱਖਤਾ, ਪ੍ਰਸ਼ਾਸਨ ਨੂੰ ਦਿੱਤੀ ਸੂਚਨਾ
ਹਾਦਸੇ ਤੋਂ ਤੁਰੰਤ ਬਾਅਦ ਪਿੰਡ ਵਾਸੀ ਵੱਡੀ ਗਿਣਤੀ ’ਚ ਇਕੱਠੇ ਹੋ ਗਏ। ਸਥਿਤੀ ਦੀ ਗੰਭੀਰਤਾ ਨੂੰ ਦੇਖਦਿਆਂ ਸਥਾਨਕ ਗੁਰਦੁਆਰਾ ਸਾਹਿਬ ਤੇ ਡੇਰਾ ਬਾਬਾ ਥੰਮਣ ਸਿੰਘ ਵਿਖੇ ਲਾਊਡ ਸਪੀਕਰ ਰਾਹੀਂ ਅਨਾਊਂਸਮੈਂਟ ਕਰਵਾਈ ਗਈ ਤਾਂ ਜੋ ਵੱਧ ਤੋਂ ਵੱਧ ਲੋਕ ਮਦਦ ਲਈ ਪਹੁੰਚ ਸਕਣ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਦੇ ਡਿਊਟੀ ਅਫ਼ਸਰ ਕੁਲਵੰਤ ਸਿੰਘ ਪੁਲਿਸ ਪਾਰਟੀ ਸਣੇ ਮੌਕੇ 'ਤੇ ਪਹੁੰਚੇ ਤੇ ਜੇਸੀਬੀ ਮਸ਼ੀਨਾਂ ਤੇ ਸਥਾਨਕ ਲੋਕਾਂ ਦੀ ਮਦਦ ਨਾਲ ਰਾਹਤ ਕਾਰਜ ਸ਼ੁਰੂ ਕੀਤੇ ਗਏ।
---ਤਿੰਨ ਮਜ਼ਦੂਰਾਂ ਦੀ ਮੌਤ, ਚੌਥੇ ਦੀ ਭਾਲ ਜਾਰੀ
ਮਲਬੇ ਹੇਠੋਂ ਕੱਢੇ ਗਏ ਮਜ਼ਦੂਰਾਂ ’ਚੋਂ ਤਿੰਨ ਦੀ ਪਛਾਣ ਬੋਬੀ ਸਿੰਘ, ਪ੍ਰਿੰਸ ਤੇ ਗੁਰਜੀਤ ਸਿੰਘ ਵਾਸੀਆਨ ਮੋਗਾ ਵਜੋਂ ਹੋਈ ਹੈ। ਪਿੰਡ ਵਾਸੀਆਂ ਅਨੁਸਾਰ ਇਕ ਮਜ਼ਦੂਰ ਮਲਬੇ ਦੇ ਹੇਠੋਂ ਬਚਾਓ-ਬਚਾਓ ਦੀਆਂ ਆਵਾਜ਼ਾਂ ਵੀ ਲਗਾ ਰਿਹਾ ਸੀ। ਪਰ ਜ਼ਿਆਦਾ ਸੱਟਾਂ ਤੇ ਦਮ ਘੁੱਟਣ ਕਾਰਨ ਜਦੋਂ ਉਨ੍ਹਾਂ ਨੂੰ ਸਿਵਲ ਹਸਪਤਾਲ ਬਰਨਾਲਾ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਖ਼ਬਰ ਲਿਖੇ ਜਾਣ ਤਕ ਚੌਥੇ ਮਜ਼ਦੂਰ ਦੀ ਭਾਲ ਲਈ ਮਲਬਾ ਹਟਾਉਣ ਦਾ ਕੰਮ ਲਗਾਤਾਰ ਜਾਰੀ ਸੀ।
---ਮਾਮਲੇ ਦੀ ਬਾਰੀਕੀ ਨਾਲ ਕੀਤੀ ਜਾ ਰਹੀ ਹੈ ਜਾਂਚ: ਡੀਐੱਸਪੀ
ਉੱਪ ਕਪਤਾਨ ਪੁਲਿਸ ਬਰਨਾਲਾ ਸਤਵੀਰ ਸਿੰਘ ਨੇ ਦੱਸਿਆ ਕਿ ਮਕਾਨ ਦੀ ਹਾਲਤ ਖਸਤਾ ਹੋਣ ਕਾਰਨ ਇਹ ਹਾਦਸਾ ਵਾਪਰਿਆ ਹੈ। ਉਨ੍ਹਾਂ ਪੁਸ਼ਟੀ ਕੀਤੀ ਕਿ ਤਿੰਨ ਨੌਜਵਾਨਾਂ ਦੀਆਂ ਮ੍ਰਿਤਕ ਦੇਹਾਂ ਨੂੰ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾ ਦਿੱਤਾ ਗਿਆ ਹੈ। ਪੁਲਿਸ ਵਲੋਂ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

Have something to say? Post your comment

More in Punjab

ਤਪਾ ਦੇ ਹੋਟਲ ਵਿੱਚ ਔਰਤ ਦਾ ਪ੍ਰੇਮੀ ਹੀ ਕਾਤਲ ਬਣਿਆ, ਸਰੀਰ ’ਤੇ ਤੇਜ਼ਧਾਰ ਹਥਿਆਰ ਨਾਲ ਕਈ ਹਮਲੇ ਦੇ ਨਿਸ਼ਾਨ

ਸਕੂਲਾਂ ’ਚ ਅਧਿਆਪਕਾਂ ਦੀ ਘਾਟ ਨੂੰ ਲੈ ਕੇ ਵਿਧਾਇਕ ਸੁਖਬੀਰ ਸਿੰਘ ਮਾਇਸਰਖਾਨਾ ਭਾਵੁਕ, ਲਾਈਵ ਹੋ ਕੇ ਆਪਣੀ ਹੀ ਸਰਕਾਰ ਖਿਲਾਫ ਕੱਢੀ ਭੜਾਸ

ਭ੍ਰਿਸ਼ਟਾਚਾਰ ਤੋਂ ਤੰਗ ਨੌਜਵਾਨ ਨੇ ਧਨੌਲਾ ਥਾਣੇ ਅੰਦਰ ਵੀਡੀਓ ਬਣਾ ਕੇ ਨਿਗਲਿਆ ਜ਼ਹਿਰ: ਪੁਲਿਸ ਤੇ ਮਾਲ ਵਿਭਾਗ ’ਤੇ ਲਾਏ ਰਿਸ਼ਵਤਖੋਰੀ ਦੇ ਗੰਭੀਰ ਦੋਸ਼, ਹਾਲਤ ਨਾਜ਼ੁਕ

ਤਪਾ ਵਿਚ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਵੱਡੇ ਭਾਜਪਾਈ ਲੀਡਰਾਂ ਦੇ ਨਾ ਆਉਣ ਕਾਰਨ ਫਿੱਕੀ ਜਾਪੀ, ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਅਤੇ ਤਪਾ ਮੰਡੀ ਰੈਲੀ

ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ

ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ

‘ਮਿਸ਼ਨ ਕਲੀਨ ਪੰਜਾਬ’ ਸਾਫ਼ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵੱਲ ਅਹਿਮ ਕਦਮ: ਵਿਧਾਇਕ ਉੱਗੋਕੇ

ਪਾਣੀ ਦੇ ਛਿੱਟੇ ਮਿੰਟਾਂ ਸੈਕਿੰਡਾਂ ਬਾਅਦ ਹੀ ਲਹੂ ਵਿਚ ਤਬਦੀਲ, ਪਿਸਤੋਲ ਨਿਕਲਿਆ, ਗੱਡੀਆਂ ਭੰਨੀਆ, ਹਸਪਤਾਲ ਦਾਖਿਲ

ਰਾਈਸ ਮਿਲਰਜ਼ ਐਸੋਸੀਏਸ਼ਨ ’ਚ ਖਿੱਚੋਤਾਣ’ ਬਿੰਟਾ ਬਾਂਸਲ ਦਾ ਤਿੱਖਾ ਹਮਲਾ, ਕਿਹਾ—“ਪ੍ਰਧਾਨਗੀ ਕਿਸੇ ਦੀ ਨਿੱਜੀ ਜਾਇਦਾਦ ਨਹੀਂ”,

ਭਦੌੜ ਹਲਕੇ ’ਚ ‘ਆਪ’ ਦੀ ਬੂਥ ਇੰਚਾਰਜ ਮਿਲਣੀ, ਮਨੀਸ਼ ਸਿਸੋਦੀਆ ਨੇ ਵਰਕਰਾਂ ਨੂੰ ਦਿੱਤਾ ਜਿੱਤ ਦਾ ਮੰਤਰ, ਵਿਧਾਇਕ ਲਾਭ ਸਿੰਘ ਉਗੋਕੇ ਨੇ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ, ਭਦੌੜ ਨੂੰ ‘ਆਪ’ ਦਾ ਮਜ਼ਬੂਤ ਸਿਆਸੀ ਗੜ੍ਹ ਦੱਸਿਆ