Wednesday, September 02, 2026
BREAKING NEWS
‘ਮਿਸ਼ਨ ਕਲੀਨ ਪੰਜਾਬ’ ਸਾਫ਼ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵੱਲ ਅਹਿਮ ਕਦਮ: ਵਿਧਾਇਕ ਉੱਗੋਕੇਪਾਣੀ ਦੇ ਛਿੱਟੇ ਮਿੰਟਾਂ ਸੈਕਿੰਡਾਂ ਬਾਅਦ ਹੀ ਲਹੂ ਵਿਚ ਤਬਦੀਲ, ਪਿਸਤੋਲ ਨਿਕਲਿਆ, ਗੱਡੀਆਂ ਭੰਨੀਆ, ਹਸਪਤਾਲ ਦਾਖਿਲ ਰਾਈਸ ਮਿਲਰਜ਼ ਐਸੋਸੀਏਸ਼ਨ ’ਚ ਖਿੱਚੋਤਾਣ’ ਬਿੰਟਾ ਬਾਂਸਲ ਦਾ ਤਿੱਖਾ ਹਮਲਾ, ਕਿਹਾ—“ਪ੍ਰਧਾਨਗੀ ਕਿਸੇ ਦੀ ਨਿੱਜੀ ਜਾਇਦਾਦ ਨਹੀਂ”, ਭਦੌੜ ਹਲਕੇ ’ਚ ‘ਆਪ’ ਦੀ ਬੂਥ ਇੰਚਾਰਜ ਮਿਲਣੀ, ਮਨੀਸ਼ ਸਿਸੋਦੀਆ ਨੇ ਵਰਕਰਾਂ ਨੂੰ ਦਿੱਤਾ ਜਿੱਤ ਦਾ ਮੰਤਰ, ਵਿਧਾਇਕ ਲਾਭ ਸਿੰਘ ਉਗੋਕੇ ਨੇ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ, ਭਦੌੜ ਨੂੰ ‘ਆਪ’ ਦਾ ਮਜ਼ਬੂਤ ਸਿਆਸੀ ਗੜ੍ਹ ਦੱਸਿਆਤਪਾ ਡਾਕਟਰ ਐਸੋਸੀਏਸ਼ਨ ਨੇ ਵਿਧਾਇਕ ਲਾਭ ਸਿੰਘ ਉਗੋਕੇ ਨੂੰ ਕੀਤਾ ਸਨਮਾਨਿਤ, ਸੇਵਾ ਭਾਵਨਾ ਨੂੰ ਮਿਲੀ ਸਰਾਹਨਾਪ੍ਰੈੱਸ ਕਲੱਬ (ਰਜਿ.) ਵੱਲੋਂ "ਧਰਤੀ, ਰੁੱਖ, ਹਵਾ ਤੇ ਪਾਣੀ ਨਾ ਸਾਂਭੇ ਤਾਂ ਖ਼ਤਮ ਕਹਾਣੀ" ਵਿਸ਼ੇ 'ਤੇ ਪ੍ਰਭਾਵਸ਼ਾਲੀ ਸੈਮੀਨਾਰਕਾਲੇ ਦੌਰ ਦੀ ਇੱਕ ਯਾਦ: ਵੀਡੀਓ ਕੈਸਟਾਂ, ਵੰਗਾਰ ਅਤੇ ਇਨਸਾਨੀਅਤ ਦਾ ਦਰਦਵੱਡੇ-ਵੱਡੇ ਸਿਆਸੀ ਧੁੰਨਤਰਾਂ ਜੋ ਨਾ ਕਰ ਸਕੇ, ਉਹ 'ਕੁੱਲੀਆਂ' 'ਚੋਂ ਉੱਠੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਕਰ ਵਿਖਾਇਆ; ਤਪਾ ਨਗਰ ਕੌਂਸਲ 'ਚ ਸਰਬਸੰਮਤੀ ਨਾਲ ਪ੍ਰਧਾਨਗੀ ਚੋਣ ਕਰਵਾ ਕੇ ਰਚਿਆ ਨਵਾਂ ਇਤਿਹਾਸਸਬ ਡਿਵੀਜ਼ਨਲ ਹਸਪਤਾਲ ਤਪਾ ਨੂੰ ਮਿਲੇ ਨਵੇਂ ਸੀਨੀਅਰ ਮੈਡੀਕਲ ਅਫਸਰ, ਡਾ. ਸੰਜੇ ਕੁਮਾਰ ਨੇ ਸੰਭਾਲਿਆ ਅਹੁਦਾFCI ਰਾਮਪੁਰਾ ਫੂਲ ਮੁੜ ਵਿਵਾਦ ਵਿਚ, ਅਧਿਕਾਰੀਆਂ ‘ਤੇ ਮਿੱਲਰ ਵੱਲੋਂ ਰਿਸ਼ਵਤ ਮੰਗਣ ਦੇ ਗੰਭੀਰ ਦੋਸ਼

Punjab

ਤਪਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਕਾਰਵਾਈ, ਤਾਜੋਕੇ ਤੋਂ ਲਾਹਣ ਤੇ ਨਜਾਇਜ਼ ਸ਼ਰਾਬ ਬਰਾਮਦ

March 31, 2026 12:24 PM

ਤਪਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਕਾਰਵਾਈ, ਤਾਜੋਕੇ ਤੋਂ ਲਾਹਣ ਤੇ ਨਜਾਇਜ਼ ਸ਼ਰਾਬ ਬਰਾਮਦ                                                                      ਤਪਾ (ਲੁਭਾਸ਼ ਸਿੰਗਲਾ/ਗੁਰਪ੍ਰੀਤ ਸਿੰਘ) :-  ਤਪਾ ਪੁਲਿਸ ਨੇ ਉੱਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਖਿਲਾਫ਼ ਚੱਲ ਰਹੀ ਵੱਡੀ ਮੁਹਿੰਮ ਤਹਿਤ ਇੱਕ ਮਹੱਤਵਪੂਰਨ ਸਫਲਤਾ ਹਾਸਲ ਕੀਤੀ ਹੈ। ਇਸ ਸੰਬੰਧੀ ਥਾਣਾ ਮੁਖੀ ਸ਼ਰੀਫ ਖਾਨ ਨੇ ਫੋਨ ਰਾਹੀਂ ਦੱਸਿਆ ਕਿ ਸਹਾਇਕ ਥਾਣੇਦਾਰ ਮਨਜਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਮੁਖਬਰੀ ਦੇ ਆਧਾਰ ’ਤੇ ਪਿੰਡ ਤਾਜੋਕੇ ਵਿੱਚ ਛਾਪੇਮਾਰੀ ਕੀਤੀ। ਛਾਪੇਮਾਰੀ ਦੌਰਾਨ ਪੁਲਿਸ ਨੇ ਦੋ ਢੋਲਾਂ ਵਿੱਚੋਂ ਕਰੀਬ 400 ਲੀਟਰ ਲਾਹਣ ਅਤੇ 40 ਲੀਟਰ ਨਜਾਇਜ਼ ਸ਼ਰਾਬ ਬਰਾਮਦ ਕੀਤੀ। ਇਹ ਕਾਰਵਾਈ ਨਸ਼ਿਆਂ ਦੇ ਗੈਰਕਾਨੂੰਨੀ ਕਾਰੋਬਾਰ ਨੂੰ ਰੋਕਣ ਵੱਲ ਇਕ ਵੱਡਾ ਕਦਮ ਮੰਨੀ ਜਾ ਰਹੀ ਹੈ। ਪੁਲਿਸ ਨੇ ਮੌਕੇ ਤੋਂ ਮਿਲੀ ਇਸ ਬਰਾਮਦਗੀ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਮੁਖੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਰੇਸ਼ਮ ਸਿੰਘ ਵਾਸੀ ਤਾਜੋਕੇ ਖਿਲਾਫ਼ ਮੁਕਦਮਾ ਨੰਬਰ 33 ਆਬਾਕਾਰੀ ਐਕਟ ਅਧੀਨ ਦਰਜ ਕੀਤਾ ਗਿਆ ਹੈ। ਹਾਲਾਂਕਿ ਛਾਪੇਮਾਰੀ ਦੀ ਭਿਣਕ ਪੈਣ ’ਤੇ ਨਾਮਜ਼ਦ ਵਿਅਕਤੀ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ। ਪੁਲਿਸ ਵੱਲੋਂ ਉਸਦੀ ਭਾਲ ਲਈ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀਆਂ ਕੀਤੀਆਂ ਜਾ ਰਹੀਆਂ ਹਨ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਇਲਾਕੇ ਵਿੱਚ ਨਸ਼ਿਆਂ ਦੇ ਖਾਤਮੇ ਲਈ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਕਿਸੇ ਵੀ ਤਰ੍ਹਾਂ ਦੀ ਗੈਰਕਾਨੂੰਨੀ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਨਸ਼ਿਆਂ ਖਿਲਾਫ਼ ਲੜਾਈ ਵਿੱਚ ਪੁਲਿਸ ਦਾ ਸਹਿਯੋਗ ਕਰਨ ਤਾਂ ਜੋ ਸਮਾਜ ਨੂੰ ਇਸ ਬੁਰਾਈ ਤੋਂ ਬਚਾਇਆ ਜਾ ਸਕੇ।

Have something to say? Post your comment

More in Punjab

‘ਮਿਸ਼ਨ ਕਲੀਨ ਪੰਜਾਬ’ ਸਾਫ਼ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵੱਲ ਅਹਿਮ ਕਦਮ: ਵਿਧਾਇਕ ਉੱਗੋਕੇ

ਪਾਣੀ ਦੇ ਛਿੱਟੇ ਮਿੰਟਾਂ ਸੈਕਿੰਡਾਂ ਬਾਅਦ ਹੀ ਲਹੂ ਵਿਚ ਤਬਦੀਲ, ਪਿਸਤੋਲ ਨਿਕਲਿਆ, ਗੱਡੀਆਂ ਭੰਨੀਆ, ਹਸਪਤਾਲ ਦਾਖਿਲ

ਰਾਈਸ ਮਿਲਰਜ਼ ਐਸੋਸੀਏਸ਼ਨ ’ਚ ਖਿੱਚੋਤਾਣ’ ਬਿੰਟਾ ਬਾਂਸਲ ਦਾ ਤਿੱਖਾ ਹਮਲਾ, ਕਿਹਾ—“ਪ੍ਰਧਾਨਗੀ ਕਿਸੇ ਦੀ ਨਿੱਜੀ ਜਾਇਦਾਦ ਨਹੀਂ”,

ਭਦੌੜ ਹਲਕੇ ’ਚ ‘ਆਪ’ ਦੀ ਬੂਥ ਇੰਚਾਰਜ ਮਿਲਣੀ, ਮਨੀਸ਼ ਸਿਸੋਦੀਆ ਨੇ ਵਰਕਰਾਂ ਨੂੰ ਦਿੱਤਾ ਜਿੱਤ ਦਾ ਮੰਤਰ, ਵਿਧਾਇਕ ਲਾਭ ਸਿੰਘ ਉਗੋਕੇ ਨੇ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ, ਭਦੌੜ ਨੂੰ ‘ਆਪ’ ਦਾ ਮਜ਼ਬੂਤ ਸਿਆਸੀ ਗੜ੍ਹ ਦੱਸਿਆ

ਤਪਾ ਡਾਕਟਰ ਐਸੋਸੀਏਸ਼ਨ ਨੇ ਵਿਧਾਇਕ ਲਾਭ ਸਿੰਘ ਉਗੋਕੇ ਨੂੰ ਕੀਤਾ ਸਨਮਾਨਿਤ, ਸੇਵਾ ਭਾਵਨਾ ਨੂੰ ਮਿਲੀ ਸਰਾਹਨਾ

ਪ੍ਰੈੱਸ ਕਲੱਬ (ਰਜਿ.) ਵੱਲੋਂ "ਧਰਤੀ, ਰੁੱਖ, ਹਵਾ ਤੇ ਪਾਣੀ ਨਾ ਸਾਂਭੇ ਤਾਂ ਖ਼ਤਮ ਕਹਾਣੀ" ਵਿਸ਼ੇ 'ਤੇ ਪ੍ਰਭਾਵਸ਼ਾਲੀ ਸੈਮੀਨਾਰ

ਕਾਲੇ ਦੌਰ ਦੀ ਇੱਕ ਯਾਦ: ਵੀਡੀਓ ਕੈਸਟਾਂ, ਵੰਗਾਰ ਅਤੇ ਇਨਸਾਨੀਅਤ ਦਾ ਦਰਦ

ਵੱਡੇ-ਵੱਡੇ ਸਿਆਸੀ ਧੁੰਨਤਰਾਂ ਜੋ ਨਾ ਕਰ ਸਕੇ, ਉਹ 'ਕੁੱਲੀਆਂ' 'ਚੋਂ ਉੱਠੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਕਰ ਵਿਖਾਇਆ; ਤਪਾ ਨਗਰ ਕੌਂਸਲ 'ਚ ਸਰਬਸੰਮਤੀ ਨਾਲ ਪ੍ਰਧਾਨਗੀ ਚੋਣ ਕਰਵਾ ਕੇ ਰਚਿਆ ਨਵਾਂ ਇਤਿਹਾਸ

ਸਬ ਡਿਵੀਜ਼ਨਲ ਹਸਪਤਾਲ ਤਪਾ ਨੂੰ ਮਿਲੇ ਨਵੇਂ ਸੀਨੀਅਰ ਮੈਡੀਕਲ ਅਫਸਰ, ਡਾ. ਸੰਜੇ ਕੁਮਾਰ ਨੇ ਸੰਭਾਲਿਆ ਅਹੁਦਾ

FCI ਰਾਮਪੁਰਾ ਫੂਲ ਮੁੜ ਵਿਵਾਦ ਵਿਚ, ਅਧਿਕਾਰੀਆਂ ‘ਤੇ ਮਿੱਲਰ ਵੱਲੋਂ ਰਿਸ਼ਵਤ ਮੰਗਣ ਦੇ ਗੰਭੀਰ ਦੋਸ਼