Wednesday, September 02, 2026
BREAKING NEWS
‘ਮਿਸ਼ਨ ਕਲੀਨ ਪੰਜਾਬ’ ਸਾਫ਼ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵੱਲ ਅਹਿਮ ਕਦਮ: ਵਿਧਾਇਕ ਉੱਗੋਕੇਪਾਣੀ ਦੇ ਛਿੱਟੇ ਮਿੰਟਾਂ ਸੈਕਿੰਡਾਂ ਬਾਅਦ ਹੀ ਲਹੂ ਵਿਚ ਤਬਦੀਲ, ਪਿਸਤੋਲ ਨਿਕਲਿਆ, ਗੱਡੀਆਂ ਭੰਨੀਆ, ਹਸਪਤਾਲ ਦਾਖਿਲ ਰਾਈਸ ਮਿਲਰਜ਼ ਐਸੋਸੀਏਸ਼ਨ ’ਚ ਖਿੱਚੋਤਾਣ’ ਬਿੰਟਾ ਬਾਂਸਲ ਦਾ ਤਿੱਖਾ ਹਮਲਾ, ਕਿਹਾ—“ਪ੍ਰਧਾਨਗੀ ਕਿਸੇ ਦੀ ਨਿੱਜੀ ਜਾਇਦਾਦ ਨਹੀਂ”, ਭਦੌੜ ਹਲਕੇ ’ਚ ‘ਆਪ’ ਦੀ ਬੂਥ ਇੰਚਾਰਜ ਮਿਲਣੀ, ਮਨੀਸ਼ ਸਿਸੋਦੀਆ ਨੇ ਵਰਕਰਾਂ ਨੂੰ ਦਿੱਤਾ ਜਿੱਤ ਦਾ ਮੰਤਰ, ਵਿਧਾਇਕ ਲਾਭ ਸਿੰਘ ਉਗੋਕੇ ਨੇ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ, ਭਦੌੜ ਨੂੰ ‘ਆਪ’ ਦਾ ਮਜ਼ਬੂਤ ਸਿਆਸੀ ਗੜ੍ਹ ਦੱਸਿਆਤਪਾ ਡਾਕਟਰ ਐਸੋਸੀਏਸ਼ਨ ਨੇ ਵਿਧਾਇਕ ਲਾਭ ਸਿੰਘ ਉਗੋਕੇ ਨੂੰ ਕੀਤਾ ਸਨਮਾਨਿਤ, ਸੇਵਾ ਭਾਵਨਾ ਨੂੰ ਮਿਲੀ ਸਰਾਹਨਾਪ੍ਰੈੱਸ ਕਲੱਬ (ਰਜਿ.) ਵੱਲੋਂ "ਧਰਤੀ, ਰੁੱਖ, ਹਵਾ ਤੇ ਪਾਣੀ ਨਾ ਸਾਂਭੇ ਤਾਂ ਖ਼ਤਮ ਕਹਾਣੀ" ਵਿਸ਼ੇ 'ਤੇ ਪ੍ਰਭਾਵਸ਼ਾਲੀ ਸੈਮੀਨਾਰਕਾਲੇ ਦੌਰ ਦੀ ਇੱਕ ਯਾਦ: ਵੀਡੀਓ ਕੈਸਟਾਂ, ਵੰਗਾਰ ਅਤੇ ਇਨਸਾਨੀਅਤ ਦਾ ਦਰਦਵੱਡੇ-ਵੱਡੇ ਸਿਆਸੀ ਧੁੰਨਤਰਾਂ ਜੋ ਨਾ ਕਰ ਸਕੇ, ਉਹ 'ਕੁੱਲੀਆਂ' 'ਚੋਂ ਉੱਠੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਕਰ ਵਿਖਾਇਆ; ਤਪਾ ਨਗਰ ਕੌਂਸਲ 'ਚ ਸਰਬਸੰਮਤੀ ਨਾਲ ਪ੍ਰਧਾਨਗੀ ਚੋਣ ਕਰਵਾ ਕੇ ਰਚਿਆ ਨਵਾਂ ਇਤਿਹਾਸਸਬ ਡਿਵੀਜ਼ਨਲ ਹਸਪਤਾਲ ਤਪਾ ਨੂੰ ਮਿਲੇ ਨਵੇਂ ਸੀਨੀਅਰ ਮੈਡੀਕਲ ਅਫਸਰ, ਡਾ. ਸੰਜੇ ਕੁਮਾਰ ਨੇ ਸੰਭਾਲਿਆ ਅਹੁਦਾFCI ਰਾਮਪੁਰਾ ਫੂਲ ਮੁੜ ਵਿਵਾਦ ਵਿਚ, ਅਧਿਕਾਰੀਆਂ ‘ਤੇ ਮਿੱਲਰ ਵੱਲੋਂ ਰਿਸ਼ਵਤ ਮੰਗਣ ਦੇ ਗੰਭੀਰ ਦੋਸ਼

Punjab

ਬਰਨਾਲਾ ਦੇ ਪ੍ਰਸਿੱਧ ਵਿਦਿਆਕ ਅਦਾਰੇ ਵੱਲੋਂ ਧਾਰਮਿਕ ਮਰਿਆਦਾ ਦੀਆਂ ਧੱਜੀਆਂ ਉਡਾਉਣ ਦਾ ਮਾਮਲਾ: ਜੁੱਤੀਆਂ ਸਣੇ ਜੋਤ ਪ੍ਰਚੰਡ ਕਰਕੇ ਨੈਤਿਕਤਾ ਦੇ ਪਾਠ ’ਤੇ ਲੱਗਿਆ ਸਵਾਲੀਆ ਚਿੰਨ੍ਹ

April 02, 2026 12:12 PM

ਬਰਨਾਲਾ ਦੇ ਪ੍ਰਸਿੱਧ ਵਿਦਿਆਕ ਅਦਾਰੇ ਵੱਲੋਂ ਧਾਰਮਿਕ ਮਰਿਆਦਾ ਦੀਆਂ ਧੱਜੀਆਂ ਉਡਾਉਣ ਦਾ ਮਾਮਲਾ: ਜੁੱਤੀਆਂ ਸਣੇ ਜੋਤ ਪ੍ਰਚੰਡ ਕਰਕੇ ਨੈਤਿਕਤਾ ਦੇ ਪਾਠ ’ਤੇ ਲੱਗਿਆ ਸਵਾਲੀਆ ਚਿੰਨ੍ਹ

ਬਰਨਾਲਾ - (ਲੁਭਾਸ਼ ਸਿੰਗਲਾ/ਗੁਰਪ੍ਰੀਤ ਸਿੰਘ) :-  ਬਰਨਾਲਾ ਵਿਖੇ ਵਿਦਿਅਕ ਖੇਤਰ ਵਿਚ ਵੱਡੀ ਪਲਾਂਘ ਪੱਟਣ ਵਾਲੇ ਗਰੁੱਪ ਦੇ ਮੁਖੀ ਵੱਲੋਂ ਧਾਰਮਿਕ ਮਰਿਆਦਾ ਨੂੰ ਤਾਰ-ਤਾਰ ਕਰਨ ਦਾ ਇੱਕ ਅਤਿ ਮੰਦਭਾਗਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ ਸਮਾਜਿਕ ਅਤੇ ਧਾਰਮਿਕ ਹਲਕਿਆਂ ਵਿੱਚ ਵੱਡਾ ਵਿਵਾਦ ਛੇੜ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਠਿੰਡਾ ਰੋਡ ’ਤੇ ਸਥਿਤ ਹੰਡਿਆਇਆ ਵਿਖੇ ਨਸ਼ਿਆਂ ਵਿਰੁੱਧ ਇੱਕ ਵਿਸ਼ੇਸ਼ ਮੁਹਿੰਮ ਤਹਿਤ ਮੀਟਿੰਗ ਰੱਖੀ ਗਈ ਸੀ, ਜਿਸ ਵਿੱਚ ਅਧਿਕਾਰੀ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ। ਸਮਾਗਮ ਦੇ ਸ਼ੁਰੂ ਵਿੱਚ ਜਦੋਂ ਵਿਦਿਆ ਦੀ ਦੇਵੀ ਮਾਤਾ ਸਰਸਵਤੀ ਦੀ ਮੂਰਤੀ ਅੱਗੇ ਜੋਤ ਪ੍ਰਚੰਡ ਕਰਨ ਦੀ ਪਵਿੱਤਰ ਰਸਮ ਅਦਾ ਕੀਤੀ ਗਈ, ਤਾਂ ਸੰਸਥਾ ਦੇ ਮੁਖੀ ਨੇ ਆਪਣੇ ਪੈਰਾਂ ਵਿੱਚ ਪਾਈਆਂ ਜੁੱਤੀਆਂ ਉਤਾਰਨ ਦੀ ਜ਼ਹਿਮਤ ਤੱਕ ਨਹੀਂ ਉਠਾਈ, ਜਿਸ ਨਾਲ ਹਿੰਦੂ ਧਰਮ ਦੀਆਂ ਪ੍ਰਾਚੀਨ ਪਰੰਪਰਾਵਾਂ ਅਤੇ ਆਸਥਾ ਨੂੰ ਗੰਭੀਰ ਸੱਟ ਵੱਜੀ ਹੈ। ਹਿੰਦੂ ਧਰਮ ਅਨੁਸਾਰ ਕਿਸੇ ਵੀ ਦੇਵੀ-ਦੇਵਤੇ ਦੇ ਸਨਮੁੱਖ ਜੋਤ ਜਗਾਉਣ ਵੇਲੇ ਜੁੱਤੀ ਉਤਾਰਨਾ ਕੇਵਲ ਇੱਕ ਰਸਮ ਨਹੀਂ ਬਲਕਿ ਅਥਾਹ ਸ਼ਰਧਾ ਅਤੇ ਸਤਿਕਾਰ ਦਾ ਪ੍ਰਤੀਕ ਮੰਨਿਆ ਜਾਂਦਾ ਹੈ, ਪਰ ਇੱਥੇ ਪ੍ਰਬੰਧਕਾਂ ਦੀ ਇਸ ਹਰਕਤ ਨੇ ਇਹ ਸਵਾਲ ਖੜ੍ਹਾ ਕਰ ਦਿੱਤਾ ਹੈ ਕਿ ਕੀ ਉਹ ਆਪਣੇ ਆਪ ਨੂੰ ਰੱਬ ਅਤੇ ਧਾਰਮਿਕ ਨਿਯਮਾਂ ਤੋਂ ਵੀ ਉੱਪਰ ਸਮਝਣ ਲੱਗ ਪਏ ਹਨ। ਇਹ ਮਾਮਲਾ ਇਸ ਲਈ ਵੀ ਗੰਭੀਰ ਹੈ ਕਿਉਂਕਿ ਵਿਦਿਅਕ ਸੰਸਥਾਵਾਂ ਨੂੰ ਸਮਾਜ ਦਾ ਉਹ ਸ਼ੀਸ਼ਾ ਮੰਨਿਆ ਜਾਂਦਾ ਹੈ ਜਿੱਥੇ ਵਿਦਿਆਰਥੀਆਂ ਨੂੰ ਨੈਤਿਕ ਕਦਰਾਂ-ਕੀਮਤਾਂ ਅਤੇ ਸੱਭਿਆਚਾਰਕ ਸਤਿਕਾਰ ਦਾ ਪਾਠ ਪੜ੍ਹਾਇਆ ਜਾਂਦਾ ਹੈ, ਪਰ ਜੇਕਰ ਸੰਸਥਾ ਦੇ ਸਰਬਰਾਹ ਹੀ ਸੈਂਕੜੇ ਵਿਦਿਆਰਥੀਆਂ ਅਤੇ ਜਨਤਕ ਇਕੱਠ ਦੇ ਸਾਹਮਣੇ ਅਜਿਹੀ ਬੇਅਦਬੀ ਕਰਨਗੇ, ਤਾਂ ਉਹ ਨਵੀਂ ਪੀੜ੍ਹੀ ਨੂੰ ਕੀ ਸੰਦੇਸ਼ ਦੇ ਰਹੇ ਹਨ? ਸਮਾਗਮ ਵਿੱਚ ਮੌਜੂਦ ਲੋਕਾਂ ਅਤੇ ਧਾਰਮਿਕ ਜਥੇਬੰਦੀਆਂ ਵਿੱਚ ਇਸ ਘਟਨਾ ਨੂੰ ਲੈ ਕੇ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਲਾਕੇ ਦੇ ਕਈ ਆਗੂਆਂ ਨੇ ਇਸ ਨੂੰ ਮਹਿਜ਼ ਇੱਕ 'ਗਲਤੀ' ਨਹੀਂ ਬਲਕਿ ਧਾਰਮਿਕ ਕੁਰਹਿਤ ਅਤੇ ਜਾਣਬੁੱਝ ਕੇ ਕੀਤੀ ਗਈ ਬੇਅਦਬੀ ਕਰਾਰ ਦਿੱਤਾ ਹੈ। ਦੂਜੇ ਪਾਸੇ ਜਦੋਂ ਇਸ ਸਬੰਧੀ ਸੰਸਥਾ ਮੁਖੀ ਨੇ ਇਸ ਨੂੰ ਅਣਜਾਣੇ ਵਿੱਚ ਹੋਈ ਭੁੱਲ ਦੱਸ ਕੇ ਪੱਲਾ ਝਾੜਨ ਦੀ ਕੋਸ਼ਿਸ਼ ਕੀਤੀ। ਪਰ ਸਵਾਲ ਇਹ ਉੱਠਦਾ ਹੈ ਕਿ ਕੀ ਪੂਜਾ ਵਰਗੇ ਪਵਿੱਤਰ ਕਾਰਜ ਦੌਰਾਨ ਕੋਈ ਇੰਨਾ ਗੈਰ-ਹਾਜ਼ਰ ਦਿਮਾਗ ਹੋ ਸਕਦਾ ਹੈ ਕਿ ਉਸ ਨੂੰ ਆਪਣੇ ਪੈਰਾਂ ਦੀ ਜੁੱਤੀ ਦਾ ਅਹਿਸਾਸ ਨਾ ਰਹੇ? ਕੀ ਇਹ ਸਮਾਗਮ ਸਿਰਫ਼ ਇੱਕ ਦਿਖਾਵਾ ਅਤੇ ਫੋਟੋ-ਸ਼ੂਟ ਤੱਕ ਸੀਮਤ ਸੀ? ਲੋਕਾਂ ਦਾ ਮੰਨਣਾ ਹੈ ਕਿ ਅਜਿਹੀ ਲਾਪਰਵਾਹੀ ਪ੍ਰਬੰਧਕਾਂ ਦੇ ਹੰਕਾਰ ਅਤੇ ਧਰਮ ਪ੍ਰਤੀ ਗੈਰ-ਸੰਜੀਦਾ ਰਵੱਈਏ ਨੂੰ ਦਰਸਾਉਂਦੀ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਇਲਾਕੇ ਦੀਆਂ ਹਿੰਦੂ ਧਾਰਮਿਕ ਜਥੇਬੰਦੀਆਂ ਇਸ ਮਾਮਲੇ ’ਤੇ ਕੀ ਸਖ਼ਤ ਸਟੈਂਡ ਲੈਂਦੀਆਂ ਹਨ ਅਤੇ ਕੀ ਪ੍ਰਭਾਵਸ਼ਾਲੀ ਲੋਕਾਂ ਵਿਰੁੱਧ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਤਹਿਤ ਕੋਈ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਂਦੀ ਹੈ ਜਾਂ ਫਿਰ ਇਸ ਮਾਮਲੇ ਨੂੰ ਰਫ਼ਾ-ਦਫ਼ਾ ਕਰ ਦਿੱਤਾ ਜਾਵੇਗਾ। ਇਸ ਘਟਨਾ ਨੇ ਪੂਰੇ ਜ਼ਿਲ੍ਹੇ ਵਿੱਚ ਚਰਚਾ ਦਾ ਬਾਜ਼ਾਰ ਗਰਮ ਕਰ ਦਿੱਤਾ ਹੈ ਅਤੇ ਲੋਕ ਪ੍ਰਬੰਧਕਾਂ ਤੋਂ ਜਨਤਕ ਤੌਰ 'ਤੇ ਮਾਫ਼ੀ ਅਤੇ ਪਸ਼ਚਾਤਾਪ ਦੀ ਮੰਗ ਕਰ ਰਹੇ ਹਨ।

Have something to say? Post your comment

More in Punjab

‘ਮਿਸ਼ਨ ਕਲੀਨ ਪੰਜਾਬ’ ਸਾਫ਼ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵੱਲ ਅਹਿਮ ਕਦਮ: ਵਿਧਾਇਕ ਉੱਗੋਕੇ

ਪਾਣੀ ਦੇ ਛਿੱਟੇ ਮਿੰਟਾਂ ਸੈਕਿੰਡਾਂ ਬਾਅਦ ਹੀ ਲਹੂ ਵਿਚ ਤਬਦੀਲ, ਪਿਸਤੋਲ ਨਿਕਲਿਆ, ਗੱਡੀਆਂ ਭੰਨੀਆ, ਹਸਪਤਾਲ ਦਾਖਿਲ

ਰਾਈਸ ਮਿਲਰਜ਼ ਐਸੋਸੀਏਸ਼ਨ ’ਚ ਖਿੱਚੋਤਾਣ’ ਬਿੰਟਾ ਬਾਂਸਲ ਦਾ ਤਿੱਖਾ ਹਮਲਾ, ਕਿਹਾ—“ਪ੍ਰਧਾਨਗੀ ਕਿਸੇ ਦੀ ਨਿੱਜੀ ਜਾਇਦਾਦ ਨਹੀਂ”,

ਭਦੌੜ ਹਲਕੇ ’ਚ ‘ਆਪ’ ਦੀ ਬੂਥ ਇੰਚਾਰਜ ਮਿਲਣੀ, ਮਨੀਸ਼ ਸਿਸੋਦੀਆ ਨੇ ਵਰਕਰਾਂ ਨੂੰ ਦਿੱਤਾ ਜਿੱਤ ਦਾ ਮੰਤਰ, ਵਿਧਾਇਕ ਲਾਭ ਸਿੰਘ ਉਗੋਕੇ ਨੇ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ, ਭਦੌੜ ਨੂੰ ‘ਆਪ’ ਦਾ ਮਜ਼ਬੂਤ ਸਿਆਸੀ ਗੜ੍ਹ ਦੱਸਿਆ

ਤਪਾ ਡਾਕਟਰ ਐਸੋਸੀਏਸ਼ਨ ਨੇ ਵਿਧਾਇਕ ਲਾਭ ਸਿੰਘ ਉਗੋਕੇ ਨੂੰ ਕੀਤਾ ਸਨਮਾਨਿਤ, ਸੇਵਾ ਭਾਵਨਾ ਨੂੰ ਮਿਲੀ ਸਰਾਹਨਾ

ਪ੍ਰੈੱਸ ਕਲੱਬ (ਰਜਿ.) ਵੱਲੋਂ "ਧਰਤੀ, ਰੁੱਖ, ਹਵਾ ਤੇ ਪਾਣੀ ਨਾ ਸਾਂਭੇ ਤਾਂ ਖ਼ਤਮ ਕਹਾਣੀ" ਵਿਸ਼ੇ 'ਤੇ ਪ੍ਰਭਾਵਸ਼ਾਲੀ ਸੈਮੀਨਾਰ

ਕਾਲੇ ਦੌਰ ਦੀ ਇੱਕ ਯਾਦ: ਵੀਡੀਓ ਕੈਸਟਾਂ, ਵੰਗਾਰ ਅਤੇ ਇਨਸਾਨੀਅਤ ਦਾ ਦਰਦ

ਵੱਡੇ-ਵੱਡੇ ਸਿਆਸੀ ਧੁੰਨਤਰਾਂ ਜੋ ਨਾ ਕਰ ਸਕੇ, ਉਹ 'ਕੁੱਲੀਆਂ' 'ਚੋਂ ਉੱਠੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਕਰ ਵਿਖਾਇਆ; ਤਪਾ ਨਗਰ ਕੌਂਸਲ 'ਚ ਸਰਬਸੰਮਤੀ ਨਾਲ ਪ੍ਰਧਾਨਗੀ ਚੋਣ ਕਰਵਾ ਕੇ ਰਚਿਆ ਨਵਾਂ ਇਤਿਹਾਸ

ਸਬ ਡਿਵੀਜ਼ਨਲ ਹਸਪਤਾਲ ਤਪਾ ਨੂੰ ਮਿਲੇ ਨਵੇਂ ਸੀਨੀਅਰ ਮੈਡੀਕਲ ਅਫਸਰ, ਡਾ. ਸੰਜੇ ਕੁਮਾਰ ਨੇ ਸੰਭਾਲਿਆ ਅਹੁਦਾ

FCI ਰਾਮਪੁਰਾ ਫੂਲ ਮੁੜ ਵਿਵਾਦ ਵਿਚ, ਅਧਿਕਾਰੀਆਂ ‘ਤੇ ਮਿੱਲਰ ਵੱਲੋਂ ਰਿਸ਼ਵਤ ਮੰਗਣ ਦੇ ਗੰਭੀਰ ਦੋਸ਼