Sunday, October 18, 2026
BREAKING NEWS
• ਤਪਾ ਦੇ ਹੋਟਲ ਵਿੱਚ ਔਰਤ ਦਾ ਪ੍ਰੇਮੀ ਹੀ ਕਾਤਲ ਬਣਿਆ, ਸਰੀਰ ’ਤੇ ਤੇਜ਼ਧਾਰ ਹਥਿਆਰ ਨਾਲ ਕਈ ਹਮਲੇ ਦੇ ਨਿਸ਼ਾਨ • ਸਕੂਲਾਂ ’ਚ ਅਧਿਆਪਕਾਂ ਦੀ ਘਾਟ ਨੂੰ ਲੈ ਕੇ ਵਿਧਾਇਕ ਸੁਖਬੀਰ ਸਿੰਘ ਮਾਇਸਰਖਾਨਾ ਭਾਵੁਕ, ਲਾਈਵ ਹੋ ਕੇ ਆਪਣੀ ਹੀ ਸਰਕਾਰ ਖਿਲਾਫ ਕੱਢੀ ਭੜਾਸ • ਭ੍ਰਿਸ਼ਟਾਚਾਰ ਤੋਂ ਤੰਗ ਨੌਜਵਾਨ ਨੇ ਧਨੌਲਾ ਥਾਣੇ ਅੰਦਰ ਵੀਡੀਓ ਬਣਾ ਕੇ ਨਿਗਲਿਆ ਜ਼ਹਿਰ: ਪੁਲਿਸ ਤੇ ਮਾਲ ਵਿਭਾਗ ’ਤੇ ਲਾਏ ਰਿਸ਼ਵਤਖੋਰੀ ਦੇ ਗੰਭੀਰ ਦੋਸ਼, ਹਾਲਤ ਨਾਜ਼ੁਕ • ਤਪਾ ਵਿਚ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਵੱਡੇ ਭਾਜਪਾਈ ਲੀਡਰਾਂ ਦੇ ਨਾ ਆਉਣ ਕਾਰਨ ਫਿੱਕੀ ਜਾਪੀ, ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਅਤੇ ਤਪਾ ਮੰਡੀ ਰੈਲੀ • ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ • ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ • ‘ਮਿਸ਼ਨ ਕਲੀਨ ਪੰਜਾਬ’ ਸਾਫ਼ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵੱਲ ਅਹਿਮ ਕਦਮ: ਵਿਧਾਇਕ ਉੱਗੋਕੇ • ਪਾਣੀ ਦੇ ਛਿੱਟੇ ਮਿੰਟਾਂ ਸੈਕਿੰਡਾਂ ਬਾਅਦ ਹੀ ਲਹੂ ਵਿਚ ਤਬਦੀਲ, ਪਿਸਤੋਲ ਨਿਕਲਿਆ, ਗੱਡੀਆਂ ਭੰਨੀਆ, ਹਸਪਤਾਲ ਦਾਖਿਲ • ਰਾਈਸ ਮਿਲਰਜ਼ ਐਸੋਸੀਏਸ਼ਨ ’ਚ ਖਿੱਚੋਤਾਣ’ ਬਿੰਟਾ ਬਾਂਸਲ ਦਾ ਤਿੱਖਾ ਹਮਲਾ, ਕਿਹਾ—“ਪ੍ਰਧਾਨਗੀ ਕਿਸੇ ਦੀ ਨਿੱਜੀ ਜਾਇਦਾਦ ਨਹੀਂ”, • ਭਦੌੜ ਹਲਕੇ ’ਚ ‘ਆਪ’ ਦੀ ਬੂਥ ਇੰਚਾਰਜ ਮਿਲਣੀ, ਮਨੀਸ਼ ਸਿਸੋਦੀਆ ਨੇ ਵਰਕਰਾਂ ਨੂੰ ਦਿੱਤਾ ਜਿੱਤ ਦਾ ਮੰਤਰ, ਵਿਧਾਇਕ ਲਾਭ ਸਿੰਘ ਉਗੋਕੇ ਨੇ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ, ਭਦੌੜ ਨੂੰ ‘ਆਪ’ ਦਾ ਮਜ਼ਬੂਤ ਸਿਆਸੀ ਗੜ੍ਹ ਦੱਸਿਆ

Punjab

ਵਿਧਾਇਕ ਉਗੋਕੇ ਨੇ ਤਪਾ ਵਿਚ ਆਧੁਨਿਕ ਸੀ.ਸੀ.ਟੀ.ਵੀ ਕੈਮਰਾ ਪ੍ਰੋਜੈਕਟ ਦਾ ਕੀਤਾ ਆਗਾਜ,

April 10, 2026 12:56 PM

ਵਿਧਾਇਕ ਉਗੋਕੇ ਨੇ ਤਪਾ ਵਿਚ ਆਧੁਨਿਕ ਸੀ.ਸੀ.ਟੀ.ਵੀ ਕੈਮਰਾ ਪ੍ਰੋਜੈਕਟ ਦਾ ਕੀਤਾ ਆਗਾਜ,
ਸਹਿਰ ਦੀ ਸੁਰੱਖਿਆ ਹੋਵੇਗੀ ਹੋਰ ਮਜਬੂਤ- ਵਿਧਾਇਕ ਉਗੋਕੇ
ਤਪਾ ਮੰਡੀ 10 ਅਪ੍ਰੈਲ (ਸੁਭਾਸ਼ ਸਿੰਗਲਾ) :- ਪੰਜਾਬ ਸਰਕਾਰ ਦੇ ਸਥਾਨਕ ਸਰਕਾਰ ਵਿਭਾਗ ਹੇਠ ਸਹਿਰਾਂ ਵਿਚ ਸੁਰੱਖਿਆ ਪ੍ਰਬੰਧ ਮਜਬੂਤ ਕਰਨ ਦੇ ਯਤਨਾਂ ਤਹਿਤ ਨਗਰ ਕੌਂਸਲ ਤਪਾ ਵਿਚ ਅੱਜ ਇਕ ਮਹੱਤਵਪੂਰਨ ਕਦਮ ਚੁੱਕਿਆ ਗਿਆ। ਵਿਧਾਇਕ ਲਾਭ ਸਿੰਘ ਉਗੋਕੇ ਨੇ ਤਪਾ ਸਹਿਰ ਵਿਚ ਸੀ.ਸੀ.ਟੀ.ਵੀ ਕੈਮਰੇ ਲਗਾਉਣ ਦੇ ਪ੍ਰੋਜੈਕਟ ਦਾ ਉਦਘਾਟਨ ਕੀਤਾ ਗਿਆ। ਇਹ ਉਦਘਾਟਨ ਵਿਧਾਇਕ ਉਗੋਕੇ ਵੱਲੋਂ ਸਮੂਹ ਸਹਿਰੀਆਂ ਦੀ ਹਾਜਰੀ ਵਿਚ ਕੀਤਾ। ਇਸ ਪ੍ਰੋਜੈਕਟ ਤਹਿਤ ਲਗਭਗ 50.92 ਲੱਖ ਰੁਪਏ ਦੀ ਲਾਗਤ ਨਾਲ ਸਹਿਰ ਵਿਚ ਆਧੁਨਿਕ ਨਿਗਰਾਨੀ ਪ੍ਰਣਾਲੀ ਸਥਾਪਿਤ ਕੀਤੀ ਜਾ ਰਹੀ ਹੈ। ਵਿਧਾਇਕ ਲਾਭ ਸਿੰਘ ਉਗੋਕੇ ਨੇ ਕਿਹਾ ਕਿ ਤਪਾ ਸਹਿਰ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਇਹ ਪ੍ਰੋਜੈਕਟ ਸੁਰੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਲਗਭਗ 51 ਲੱਖ ਰੁਪਏ ਦੀ ਕੁੱਲ ਲਾਗਤ ਨਾਲ 88 ਦੇ ਕਰੀਬ ਆਧੁਨਿਕ ਸੀ.ਸੀ.ਟੀ.ਵੀ ਕੈਮਰੇ ਲਗਾਏ ਗਏ ਹਨ, ਜੋ ਸਹਿਰ ਦੇ ਵੱਖ-ਵੱਖ ਸੰਵੇਦਨਸੀਲ ਅਤੇ ਮਹੱਤਵਪੂਰਨ ਸਥਾਨਾਂ ‘ਤੇ ਨਿਗਰਾਨੀ ਕਰਨਗੇ। ਇਹ ਕੈਮਰੇ ਨਾ ਸਿਰਫ ਟ੍ਰੈਫਿਕ ਕੰਟਰੋਲ ਵਿਚ ਮੱਦਦਗਾਰ ਸਾਬਤ ਹੋਣਗੇ, ਸਗੋਂ ਅਪਰਾਧਿਕ ਗਤੀਵਿਧੀਆਂ ‘ਤੇ ਵੀ ਨਿਗਰਾਨੀ ਰੱਖਣਗੇ। ਉਗੋਕੇ ਨੇ ਹੋਰ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਹਿਰੀ ਵਿਕਾਸ ਅਤੇ ਸੁਰੱਖਿਆ ਦੋਹਾਂ ਨੂੰ ਬਰਾਬਰ ਤਰਜੀਹ ਦਿੱਤੀ ਜਾ ਰਹੀ ਹੈ। ਤਪਾ ਵਿਚ ਇਹ ਪ੍ਰੋਜੈਕਟ ਲਾਗੂ ਹੋਣ ਨਾਲ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਵਧੇਗੀ ਅਤੇ ਪੁਲਿਸ ਨੂੰ ਵੀ ਆਪਣੀ ਕਾਰਗੁਜਾਰੀ ਵਿਚ ਸੁਵਿਧਾ ਮਿਲੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਹੋਰ ਵੀ ਅਧੁਨਿਕ ਤਕਨੀਕੀ ਪ੍ਰੋਜੈਕਟ ਸਹਿਰ ਵਿਚ ਲਿਆਂਦੇ ਜਾਣਗੇ, ਜਿਸ ਨਾਲ ਤਪਾ ਨੂੰ ਇਕ ਮਾਡਲ ਸਹਿਰ ਵਜੋਂ ਵਿਕਸਿਤ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਭਦੌੜ ਅੰਦਰ ਵੀ ਅਗਲੇ ਕੁਝ ਦਿਨਾਂ ਵਿਚ ਅਤੇ ਹਲਕੇ ਦੇ ਅੱਧੀ ਦਰਜਣ ਪਿੰਡਾਂ ਅੰਦਰ ਵੀ ਅਜਿਹੇ ਕੈਮਰੇ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਕੈਮਰਿਆਂ ਦੀ ਮੱਦਦ ਨਾਲ ਕਿਸੇ ਵੀ ਵਾਹਨ ਜਾਂ ਸੱਕੀ ਵਿਅਕਤੀ ਦੀ ਪੂਰੀ ਜਾਣਕਾਰੀ ਰਿਕਾਰਡ ਹੋ ਸਕਦੀ ਹੈ, ਜਿਸ ਨਾਲ ਕਾਨੂੰਨ-ਵਿਵਸਥਾ ਬਣਾਈ ਰੱਖਣ ਵਿਚ ਵੱਡੀ ਮੱਦਦ ਮਿਲੇਗੀ। ਇਹ ਕਦਮ ਨਿਸਚਿਤ ਤੌਰ ‘ਤੇ ਸਹਿਰ ਦੀ ਸੁਰੱਖਿਆ ਵਿਚ ਇਕ ਮੀਲ ਪੱਥਰ ਸਾਬਤ ਹੋਵੇਗਾ।

ਇਸ ਮੌਕੇ ਵਿਸੇਸ ਤੌਰ ‘ਤੇ ਮੌਜੂਦ ਐਸ.ਐਸ.ਪੀ ਮੁਹੰਮਦ ਸਰਫਰਾਜ ਆਲਮ ਬਰਨਾਲਾ ਨੇ ਕਿਹਾ ਕਿ ਤਪਾ ਵਿਚ ਲਗਾਏ ਗਏ ਇਹ ਆਧੁਨਿਕ ਸੀ.ਸੀ.ਟੀ.ਵੀ ਕੈਮਰੇ ਪੁਲਿਸ ਲਈ ਬਹੁਤ ਹੀ ਲਾਭਦਾਇਕ ਸਾਬਤ ਹੋਣਗੇ। ਉਨ੍ਹਾਂ ਦੱਸਿਆ ਕਿ ਇਹ ਸਾਰੇ ਕੈਮਰੇ ਸਿੱਧੇ ਤੌਰ ‘ਤੇ ਪੁਲਿਸ ਥਾਣੇ ਨਾਲ ਜੁੜੇ ਹੋਣਗੇ ਅਤੇ ਬਰਨਾਲਾ ਪੁਲਿਸ ਹੈੱਡਕੁਆਰਟਰ ਤੋਂ ਵੀ ਇਨ੍ਹਾਂ ਦੀ ਮਾਨੀਟਰਿੰਗ ਹੋਵੇਗੀ। ਉਨ੍ਹਾਂ ਕਿਹਾ ਕਿ ਜੇ ਕੋਈ ਵਾਹਨ ਸਹਿਰ ਵਿਚ ਦਾਖਲ ਹੁੰਦਾ ਹੈ ਜਾਂ ਬਾਹਰ ਜਾਂਦਾ ਹੈ, ਤਾਂ ਉਸਦੀ ਪੂਰੀ ਜਾਣਕਾਰੀ ਰਿਕਾਰਡ ਹੋਵੇਗੀ, ਜਿਸ ਨਾਲ ਅਪਰਾਧੀਆਂ ਨੂੰ ਫੜਨਾ ਆਸਾਨ ਹੋ ਜਾਵੇਗਾ। ਇਹ ਪ੍ਰਣਾਲੀ ਨਾ ਸਿਰਫ ਚੋਰੀ, ਲੁੱਟ ਖੋਹ ਜਾਂ ਹੋਰ ਅਪਰਾਧਾਂ ਨੂੰ ਰੋਕਣ ਵਿਚ ਮੱਦਦਗਾਰ ਸਾਬਿਤ ਹੋਵੇਗੀ, ਸਗੋਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਵੀ ਨਿਗਰਾਨੀ ਰੱਖੇਗੀ। ਉਨ੍ਹਾਂ ਵਿਧਾਇਕ ਉਗੋਕੇ ਦੇ ਯਤਨਾਂ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਜੈਕਟ ਲੋਕਾਂ ਦੀ ਸੁਰੱਖਿਆ ਲਈ ਬਹੁਤ ਜਰੂਰੀ ਹਨ ਅਤੇ ਪੁਲਿਸ ਹਮੇਸਾਂ ਲੋਕਾਂ ਦੀ ਸੁਰੱਖਿਆ ਲਈ ਵਚਨਬੱਧ ਹੈ। ਇਸ ਮੋਕੇ ਪੁਲਿਸ ਕਪਤਾਨ ਅਸ਼ੋਕ ਸ਼ਰਮਾ, ਉਪ ਪੁਲਿਸ ਕਪਤਾਨ ਗੁਰਪ੍ਰੀਤ ਸਿੰਘ, ਸਿਟੀ ਇੰਚਾਰਜ ਬਲਜੀਤ ਸਿੰਘ ਢਿਲੋ ਸਣੇ ਵੱਡੀ ਗਿਣਤੀ ਵਿਚ ਪੁਲਿਸ ਅਧਿਕਾਰੀ ਕਰਮਚਾਰੀ ਹਾਜਰ ਸਨ। ਉਧਰ ਨਗਰ ਕੌਂਸਲ ਤਪਾ ਦੀ ਪ੍ਰਧਾਨ ਡਾ ਸੋਨਿਕਾ ਬਾਂਸਲ ਨੇ ਕਿਹਾ ਕਿ ਇਹ ਪ੍ਰੋਜੈਕਟ ਤਪਾ ਸਹਿਰ ਲਈ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਸਹਿਰੀਆਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਇਹ ਕਦਮ ਚੁੱਕਿਆ ਗਿਆ ਹੈ। ਇਸ ਨਾਲ ਨਾ ਸਿਰਫ ਅਪਰਾਧਾਂ ‘ਤੇ ਕਾਬੂ ਪਾਇਆ ਜਾ ਸਕੇਗਾ, ਸਗੋਂ ਲੋਕਾਂ ਵਿਚ ਭਰੋਸਾ ਵੀ ਵਧੇਗਾ। ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਉਗੋਕੇ ਦਾ ਧੰਨਵਾਦ ਕੀਤਾ। ਕਾਰਜ ਸਾਧਕ ਅਫਸਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਪ੍ਰੋਜੈਕਟ ਨਿਰਧਾਰਤ ਸਮੇਂ ਅੰਦਰ ਪੂਰਾ ਕੀਤਾ ਗਿਆ ਹੈ ਅਤੇ ਕੈਮਰੇ ਸਹਿਰ ਦੇ ਮੁੱਖ ਸਥਾਨਾਂ ‘ਤੇ ਲਗਾਏ ਗਏ ਹਨ ਤਾਂ ਜੋ ਵੱਧ ਤੋਂ ਵੱਧ ਨਿਗਰਾਨੀ ਯਕੀਨੀ ਬਣਾਈ ਜਾ ਸਕੇ। ਇਸ ਮੋਕੇ ਡਾ ਬਾਲ ਚੰਦ ਬਾਂਸਲ, ਹੈਰੀ ਧੂੁਰਕੋਟ ਨਿੱਜੀ ਸਹਾਇਕ, ਅਰਵਿੰਦ ਰੰਗੀ, ਇੰਜੀ: ਨਿਖਿਲ ਸ਼ਰਮਾ ਭਾਗ ਅਫਸਰ, ਮਨਜੀਤ ਸ਼ਰਮਾ, ਜੱਸੀ ਪੁਰਬਾ, ਸ਼ਿਵਮ ਕੁਮਾਰ ਸਣੇ ਵੱਡੀ ਗਿਣਤੀ ਵਿਚ ਸ਼ਹਿਰੀ ਹਾਜਰ ਸਨ।

Have something to say? Post your comment

More in Punjab

ਤਪਾ ਦੇ ਹੋਟਲ ਵਿੱਚ ਔਰਤ ਦਾ ਪ੍ਰੇਮੀ ਹੀ ਕਾਤਲ ਬਣਿਆ, ਸਰੀਰ ’ਤੇ ਤੇਜ਼ਧਾਰ ਹਥਿਆਰ ਨਾਲ ਕਈ ਹਮਲੇ ਦੇ ਨਿਸ਼ਾਨ

ਸਕੂਲਾਂ ’ਚ ਅਧਿਆਪਕਾਂ ਦੀ ਘਾਟ ਨੂੰ ਲੈ ਕੇ ਵਿਧਾਇਕ ਸੁਖਬੀਰ ਸਿੰਘ ਮਾਇਸਰਖਾਨਾ ਭਾਵੁਕ, ਲਾਈਵ ਹੋ ਕੇ ਆਪਣੀ ਹੀ ਸਰਕਾਰ ਖਿਲਾਫ ਕੱਢੀ ਭੜਾਸ

ਭ੍ਰਿਸ਼ਟਾਚਾਰ ਤੋਂ ਤੰਗ ਨੌਜਵਾਨ ਨੇ ਧਨੌਲਾ ਥਾਣੇ ਅੰਦਰ ਵੀਡੀਓ ਬਣਾ ਕੇ ਨਿਗਲਿਆ ਜ਼ਹਿਰ: ਪੁਲਿਸ ਤੇ ਮਾਲ ਵਿਭਾਗ ’ਤੇ ਲਾਏ ਰਿਸ਼ਵਤਖੋਰੀ ਦੇ ਗੰਭੀਰ ਦੋਸ਼, ਹਾਲਤ ਨਾਜ਼ੁਕ

ਤਪਾ ਵਿਚ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਵੱਡੇ ਭਾਜਪਾਈ ਲੀਡਰਾਂ ਦੇ ਨਾ ਆਉਣ ਕਾਰਨ ਫਿੱਕੀ ਜਾਪੀ, ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਅਤੇ ਤਪਾ ਮੰਡੀ ਰੈਲੀ

ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ

ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ

‘ਮਿਸ਼ਨ ਕਲੀਨ ਪੰਜਾਬ’ ਸਾਫ਼ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵੱਲ ਅਹਿਮ ਕਦਮ: ਵਿਧਾਇਕ ਉੱਗੋਕੇ

ਪਾਣੀ ਦੇ ਛਿੱਟੇ ਮਿੰਟਾਂ ਸੈਕਿੰਡਾਂ ਬਾਅਦ ਹੀ ਲਹੂ ਵਿਚ ਤਬਦੀਲ, ਪਿਸਤੋਲ ਨਿਕਲਿਆ, ਗੱਡੀਆਂ ਭੰਨੀਆ, ਹਸਪਤਾਲ ਦਾਖਿਲ

ਰਾਈਸ ਮਿਲਰਜ਼ ਐਸੋਸੀਏਸ਼ਨ ’ਚ ਖਿੱਚੋਤਾਣ’ ਬਿੰਟਾ ਬਾਂਸਲ ਦਾ ਤਿੱਖਾ ਹਮਲਾ, ਕਿਹਾ—“ਪ੍ਰਧਾਨਗੀ ਕਿਸੇ ਦੀ ਨਿੱਜੀ ਜਾਇਦਾਦ ਨਹੀਂ”,

ਭਦੌੜ ਹਲਕੇ ’ਚ ‘ਆਪ’ ਦੀ ਬੂਥ ਇੰਚਾਰਜ ਮਿਲਣੀ, ਮਨੀਸ਼ ਸਿਸੋਦੀਆ ਨੇ ਵਰਕਰਾਂ ਨੂੰ ਦਿੱਤਾ ਜਿੱਤ ਦਾ ਮੰਤਰ, ਵਿਧਾਇਕ ਲਾਭ ਸਿੰਘ ਉਗੋਕੇ ਨੇ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ, ਭਦੌੜ ਨੂੰ ‘ਆਪ’ ਦਾ ਮਜ਼ਬੂਤ ਸਿਆਸੀ ਗੜ੍ਹ ਦੱਸਿਆ