Sunday, October 18, 2026
BREAKING NEWS
• ਤਪਾ ਦੇ ਹੋਟਲ ਵਿੱਚ ਔਰਤ ਦਾ ਪ੍ਰੇਮੀ ਹੀ ਕਾਤਲ ਬਣਿਆ, ਸਰੀਰ ’ਤੇ ਤੇਜ਼ਧਾਰ ਹਥਿਆਰ ਨਾਲ ਕਈ ਹਮਲੇ ਦੇ ਨਿਸ਼ਾਨ • ਸਕੂਲਾਂ ’ਚ ਅਧਿਆਪਕਾਂ ਦੀ ਘਾਟ ਨੂੰ ਲੈ ਕੇ ਵਿਧਾਇਕ ਸੁਖਬੀਰ ਸਿੰਘ ਮਾਇਸਰਖਾਨਾ ਭਾਵੁਕ, ਲਾਈਵ ਹੋ ਕੇ ਆਪਣੀ ਹੀ ਸਰਕਾਰ ਖਿਲਾਫ ਕੱਢੀ ਭੜਾਸ • ਭ੍ਰਿਸ਼ਟਾਚਾਰ ਤੋਂ ਤੰਗ ਨੌਜਵਾਨ ਨੇ ਧਨੌਲਾ ਥਾਣੇ ਅੰਦਰ ਵੀਡੀਓ ਬਣਾ ਕੇ ਨਿਗਲਿਆ ਜ਼ਹਿਰ: ਪੁਲਿਸ ਤੇ ਮਾਲ ਵਿਭਾਗ ’ਤੇ ਲਾਏ ਰਿਸ਼ਵਤਖੋਰੀ ਦੇ ਗੰਭੀਰ ਦੋਸ਼, ਹਾਲਤ ਨਾਜ਼ੁਕ • ਤਪਾ ਵਿਚ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਵੱਡੇ ਭਾਜਪਾਈ ਲੀਡਰਾਂ ਦੇ ਨਾ ਆਉਣ ਕਾਰਨ ਫਿੱਕੀ ਜਾਪੀ, ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਅਤੇ ਤਪਾ ਮੰਡੀ ਰੈਲੀ • ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ • ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ • ‘ਮਿਸ਼ਨ ਕਲੀਨ ਪੰਜਾਬ’ ਸਾਫ਼ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵੱਲ ਅਹਿਮ ਕਦਮ: ਵਿਧਾਇਕ ਉੱਗੋਕੇ • ਪਾਣੀ ਦੇ ਛਿੱਟੇ ਮਿੰਟਾਂ ਸੈਕਿੰਡਾਂ ਬਾਅਦ ਹੀ ਲਹੂ ਵਿਚ ਤਬਦੀਲ, ਪਿਸਤੋਲ ਨਿਕਲਿਆ, ਗੱਡੀਆਂ ਭੰਨੀਆ, ਹਸਪਤਾਲ ਦਾਖਿਲ • ਰਾਈਸ ਮਿਲਰਜ਼ ਐਸੋਸੀਏਸ਼ਨ ’ਚ ਖਿੱਚੋਤਾਣ’ ਬਿੰਟਾ ਬਾਂਸਲ ਦਾ ਤਿੱਖਾ ਹਮਲਾ, ਕਿਹਾ—“ਪ੍ਰਧਾਨਗੀ ਕਿਸੇ ਦੀ ਨਿੱਜੀ ਜਾਇਦਾਦ ਨਹੀਂ”, • ਭਦੌੜ ਹਲਕੇ ’ਚ ‘ਆਪ’ ਦੀ ਬੂਥ ਇੰਚਾਰਜ ਮਿਲਣੀ, ਮਨੀਸ਼ ਸਿਸੋਦੀਆ ਨੇ ਵਰਕਰਾਂ ਨੂੰ ਦਿੱਤਾ ਜਿੱਤ ਦਾ ਮੰਤਰ, ਵਿਧਾਇਕ ਲਾਭ ਸਿੰਘ ਉਗੋਕੇ ਨੇ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ, ਭਦੌੜ ਨੂੰ ‘ਆਪ’ ਦਾ ਮਜ਼ਬੂਤ ਸਿਆਸੀ ਗੜ੍ਹ ਦੱਸਿਆ

Punjab

ਪਿੰਡ ਨੈਣੇਵਾਲ ਦੇ ਡੇਰਾ ਬਾਬਾ ਰਾਮ ਸਿੰਘ ਦੇ ਸੇਵਾਦਾਰਾਂ ’ਤੇ ਜਾਨਲੇਵਾ ਹਮਲਾ, ਤਪਾ ਹਸਪਤਾਲ ਦਾਖਲ

April 16, 2026 06:51 PM

ਪਿੰਡ ਨੈਣੇਵਾਲ ਦੇ ਡੇਰਾ ਬਾਬਾ ਰਾਮ ਸਿੰਘ ਦੇ ਸੇਵਾਦਾਰਾਂ ’ਤੇ ਜਾਨਲੇਵਾ ਹਮਲਾ, ਤਪਾ ਹਸਪਤਾਲ ਦਾਖਲ
ਬਰਨਾਲਾ, 16 ਅਪ੍ਰੈਲ (): ਬਰਨਾਲਾ ਜ਼ਿਲ੍ਹੇ ਦੇ ਪਿੰਡ ਨੈਣੇਵਾਲ ਵਿਖੇ ਸਥਿਤ ਇਤਿਹਾਸਕ ਡੇਰਾ ਬਾਬਾ ਰਾਮ ਸਿੰਘ ’ਚ ਉਸ ਸਮੇਂ ਸਥਿਤੀ ਤਣਾਅਪੂਰਨ ਹੋ ਗਈ। ਜਦੋਂ ਮਹਾਤਮਾ ਜੀ ਨੂੰ ਮਿਲਣ ਆਏ ਸੇਵਾਦਾਰਾਂ ’ਤੇ ਕੁਝ ਸਥਾਨਕ ਲੋਕਾਂ ਵਲੋਂ ਘਾਤ ਲਗਾ ਕੇ ਜਾਨਲੇਵਾ ਹਮਲਾ ਕਰ ਦਿੱਤਾ ਗਿਆ। ਇਸ ਹਮਲੇ ’ਚ ਦੋ ਸੇਵਾਦਾਰ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ ਹਨ। ਜਿਨ੍ਹਾਂ ਨੂੰ ਇਲਾਜ ਲਈ ਤਪਾ ਦੇ ਸਿਵਲ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਦਾ ਜਾਇਜਾ ਲਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸੇਵਾਦਾਰ ਮਹੰਤ ਪਿਆਰਾ ਸਿੰਘ ਤੇ ਮਹੰਤ ਸੁਖਪ੍ਰੀਤ ਸਿੰਘ ਵਾਸੀ ਕੋਟਫੱਤਾ ਲੰਮੇ ਸਮੇਂ ਤੋਂ ਇਸ ਡੇਰੇ ਨਾਲ ਜੁੜੇ ਹੋਏ ਹਨ ਤੇ ਉਹ ਅਕਸਰ ਆਪਣੇ ਗੁਰੂ ਮਹਾਤਮਾ ਜਗਤਾਰ ਸਿੰਘ ਜੀ ਦਾ ਆਸ਼ੀਰਵਾਦ ਲੈਣ ਲਈ ਇਥੇ ਆਉਂਦੇ ਰਹਿੰਦੇ ਹਨ। ਅੱਜ ਜਦੋਂ ਉਹ ਆਪਣੀ ਗੱਡੀ ’ਚ ਸਵਾਰ ਹੋ ਕੇ ਡੇਰੇ ਪਹੁੰਚੇ ਤਾਂ ਪਹਿਲਾਂ ਤੋਂ ਹੀ ਤਿਆਰ ਬੈਠੇ ਕੁਝ ਵਿਅਕਤੀਆਂ ਨੇ ਉਨ੍ਹਾਂ ’ਤੇ ਡੰਡਿਆਂ ਤੇ ਕਿਰਪਾਨਾਂ ਨਾਲ ਅਚਾਨਕ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਨਾ ਸਿਰਫ਼ ਸੇਵਾਦਾਰਾਂ ਨੂੰ ਨਿਸ਼ਾਨਾ ਬਣਾਇਆ। ਸਗੋਂ ਉਨ੍ਹਾਂ ਦੀ ਗੱਡੀ ਦੀ ਵੀ ਭਾਰੀ ਭੰਨਤੋੜ ਕੀਤੀ। ਸਿਵਲ ਹਸਪਤਾਲ ਤਪਾ ਵਿਚ ਜ਼ੇਰੇ ਇਲਾਜ ਮਹੰਤ ਪਿਆਰਾ ਸਿੰਘ ਤੇ ਸੁਖਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਕਰੀਬ 25-30 ਸਾਲਾਂ ਤੋਂ ਡੇਰੇ ਦੀ ਸੇਵਾ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪਿੰਡ ਦੇ ਹੀ ਕੁਝ ਵਿਅਕਤੀ ਡੇਰੇ ਦੀ ਜ਼ਮੀਨ ਤੇ ਜਾਇਦਾਦ ਨੂੰ ਹਥਿਆਉਣ ਦੀ ਨੀਅਤ ਰੱਖਦੇ ਹਨ। ਉਨ੍ਹਾਂ ਕਿਹਾ ਕਿ ਡੇਰੇ ਦੇ ਅੰਦਰੂਨੀ ਪ੍ਰਬੰਧਾਂ ’ਚ ਵਿਘਨ ਪਾਉਣ ਤੇ ਉੱਥੋਂ ਦੀ ਸ਼ਾਂਤੀ ਨੂੰ ਭੰਗ ਕਰਨ ਲਈ ਉਨ੍ਹਾਂ ਨੂੰ ਜਾਣਬੁਝ ਕੇ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਹਮਲਾਵਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਡੇਰੇ ਦੀ ਮਰਿਆਦਾ ਕਾਇਮ ਰਹਿ ਸਕੇ।
---ਬਿਆਨਾਂ ਦੇ ਆਧਾਰ ’ਤੇ ਹੋਵੇਗੀ ਕਾਨੂੰਨੀ ਕਾਰਵਾਈ: ਐੱਸਐੱਚਓ
ਇਸ ਮਾਮਲੇ ਸਬੰਧੀ ਥਾਣਾ ਮੁਖੀ ਭਦੌੜ ਇੰਸਪੈਕਟਰ ਹਰਸਿਮਰਨ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਘਟਨਾ ਦੀ ਸ਼ਿਕਾਇਤ ਮਿਲ ਚੁੱਕੀ ਹੈ। ਉਨ੍ਹਾਂ ਕਿਹਾ ਕਿ ਹਸਪਤਾਲ ਤੋਂ ਮੈਡੀਕਲ ਰਿਪੋਰਟ ਮਿਲਣ ਉਪਰੰਤ ਜ਼ਖ਼ਮੀਆਂ ਦੇ ਬਿਆਨ ਦਰਜ ਕੀਤੇ ਜਾਣਗੇ। ਇੰਸਪੈਕਟਰ ਹਰਸਿਮਰਨ ਸਿੰਘ ਨੇ ਕਿਹਾ ਕਿ ਕਾਨੂੰਨ ਨੂੰ ਹੱਥ ’ਚ ਲੈਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਤੇ ਬਿਆਨਾਂ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਤੁਰੰਤ ਅਮਲ ’ਚ ਲਿਆਂਦੀ ਜਾਵੇਗੀ।

Have something to say? Post your comment

More in Punjab

ਤਪਾ ਦੇ ਹੋਟਲ ਵਿੱਚ ਔਰਤ ਦਾ ਪ੍ਰੇਮੀ ਹੀ ਕਾਤਲ ਬਣਿਆ, ਸਰੀਰ ’ਤੇ ਤੇਜ਼ਧਾਰ ਹਥਿਆਰ ਨਾਲ ਕਈ ਹਮਲੇ ਦੇ ਨਿਸ਼ਾਨ

ਸਕੂਲਾਂ ’ਚ ਅਧਿਆਪਕਾਂ ਦੀ ਘਾਟ ਨੂੰ ਲੈ ਕੇ ਵਿਧਾਇਕ ਸੁਖਬੀਰ ਸਿੰਘ ਮਾਇਸਰਖਾਨਾ ਭਾਵੁਕ, ਲਾਈਵ ਹੋ ਕੇ ਆਪਣੀ ਹੀ ਸਰਕਾਰ ਖਿਲਾਫ ਕੱਢੀ ਭੜਾਸ

ਭ੍ਰਿਸ਼ਟਾਚਾਰ ਤੋਂ ਤੰਗ ਨੌਜਵਾਨ ਨੇ ਧਨੌਲਾ ਥਾਣੇ ਅੰਦਰ ਵੀਡੀਓ ਬਣਾ ਕੇ ਨਿਗਲਿਆ ਜ਼ਹਿਰ: ਪੁਲਿਸ ਤੇ ਮਾਲ ਵਿਭਾਗ ’ਤੇ ਲਾਏ ਰਿਸ਼ਵਤਖੋਰੀ ਦੇ ਗੰਭੀਰ ਦੋਸ਼, ਹਾਲਤ ਨਾਜ਼ੁਕ

ਤਪਾ ਵਿਚ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਵੱਡੇ ਭਾਜਪਾਈ ਲੀਡਰਾਂ ਦੇ ਨਾ ਆਉਣ ਕਾਰਨ ਫਿੱਕੀ ਜਾਪੀ, ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਅਤੇ ਤਪਾ ਮੰਡੀ ਰੈਲੀ

ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ

ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ

‘ਮਿਸ਼ਨ ਕਲੀਨ ਪੰਜਾਬ’ ਸਾਫ਼ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵੱਲ ਅਹਿਮ ਕਦਮ: ਵਿਧਾਇਕ ਉੱਗੋਕੇ

ਪਾਣੀ ਦੇ ਛਿੱਟੇ ਮਿੰਟਾਂ ਸੈਕਿੰਡਾਂ ਬਾਅਦ ਹੀ ਲਹੂ ਵਿਚ ਤਬਦੀਲ, ਪਿਸਤੋਲ ਨਿਕਲਿਆ, ਗੱਡੀਆਂ ਭੰਨੀਆ, ਹਸਪਤਾਲ ਦਾਖਿਲ

ਰਾਈਸ ਮਿਲਰਜ਼ ਐਸੋਸੀਏਸ਼ਨ ’ਚ ਖਿੱਚੋਤਾਣ’ ਬਿੰਟਾ ਬਾਂਸਲ ਦਾ ਤਿੱਖਾ ਹਮਲਾ, ਕਿਹਾ—“ਪ੍ਰਧਾਨਗੀ ਕਿਸੇ ਦੀ ਨਿੱਜੀ ਜਾਇਦਾਦ ਨਹੀਂ”,

ਭਦੌੜ ਹਲਕੇ ’ਚ ‘ਆਪ’ ਦੀ ਬੂਥ ਇੰਚਾਰਜ ਮਿਲਣੀ, ਮਨੀਸ਼ ਸਿਸੋਦੀਆ ਨੇ ਵਰਕਰਾਂ ਨੂੰ ਦਿੱਤਾ ਜਿੱਤ ਦਾ ਮੰਤਰ, ਵਿਧਾਇਕ ਲਾਭ ਸਿੰਘ ਉਗੋਕੇ ਨੇ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ, ਭਦੌੜ ਨੂੰ ‘ਆਪ’ ਦਾ ਮਜ਼ਬੂਤ ਸਿਆਸੀ ਗੜ੍ਹ ਦੱਸਿਆ