Sunday, October 18, 2026
BREAKING NEWS
• ਤਪਾ ਦੇ ਹੋਟਲ ਵਿੱਚ ਔਰਤ ਦਾ ਪ੍ਰੇਮੀ ਹੀ ਕਾਤਲ ਬਣਿਆ, ਸਰੀਰ ’ਤੇ ਤੇਜ਼ਧਾਰ ਹਥਿਆਰ ਨਾਲ ਕਈ ਹਮਲੇ ਦੇ ਨਿਸ਼ਾਨ • ਸਕੂਲਾਂ ’ਚ ਅਧਿਆਪਕਾਂ ਦੀ ਘਾਟ ਨੂੰ ਲੈ ਕੇ ਵਿਧਾਇਕ ਸੁਖਬੀਰ ਸਿੰਘ ਮਾਇਸਰਖਾਨਾ ਭਾਵੁਕ, ਲਾਈਵ ਹੋ ਕੇ ਆਪਣੀ ਹੀ ਸਰਕਾਰ ਖਿਲਾਫ ਕੱਢੀ ਭੜਾਸ • ਭ੍ਰਿਸ਼ਟਾਚਾਰ ਤੋਂ ਤੰਗ ਨੌਜਵਾਨ ਨੇ ਧਨੌਲਾ ਥਾਣੇ ਅੰਦਰ ਵੀਡੀਓ ਬਣਾ ਕੇ ਨਿਗਲਿਆ ਜ਼ਹਿਰ: ਪੁਲਿਸ ਤੇ ਮਾਲ ਵਿਭਾਗ ’ਤੇ ਲਾਏ ਰਿਸ਼ਵਤਖੋਰੀ ਦੇ ਗੰਭੀਰ ਦੋਸ਼, ਹਾਲਤ ਨਾਜ਼ੁਕ • ਤਪਾ ਵਿਚ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਵੱਡੇ ਭਾਜਪਾਈ ਲੀਡਰਾਂ ਦੇ ਨਾ ਆਉਣ ਕਾਰਨ ਫਿੱਕੀ ਜਾਪੀ, ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਅਤੇ ਤਪਾ ਮੰਡੀ ਰੈਲੀ • ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ • ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ • ‘ਮਿਸ਼ਨ ਕਲੀਨ ਪੰਜਾਬ’ ਸਾਫ਼ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵੱਲ ਅਹਿਮ ਕਦਮ: ਵਿਧਾਇਕ ਉੱਗੋਕੇ • ਪਾਣੀ ਦੇ ਛਿੱਟੇ ਮਿੰਟਾਂ ਸੈਕਿੰਡਾਂ ਬਾਅਦ ਹੀ ਲਹੂ ਵਿਚ ਤਬਦੀਲ, ਪਿਸਤੋਲ ਨਿਕਲਿਆ, ਗੱਡੀਆਂ ਭੰਨੀਆ, ਹਸਪਤਾਲ ਦਾਖਿਲ • ਰਾਈਸ ਮਿਲਰਜ਼ ਐਸੋਸੀਏਸ਼ਨ ’ਚ ਖਿੱਚੋਤਾਣ’ ਬਿੰਟਾ ਬਾਂਸਲ ਦਾ ਤਿੱਖਾ ਹਮਲਾ, ਕਿਹਾ—“ਪ੍ਰਧਾਨਗੀ ਕਿਸੇ ਦੀ ਨਿੱਜੀ ਜਾਇਦਾਦ ਨਹੀਂ”, • ਭਦੌੜ ਹਲਕੇ ’ਚ ‘ਆਪ’ ਦੀ ਬੂਥ ਇੰਚਾਰਜ ਮਿਲਣੀ, ਮਨੀਸ਼ ਸਿਸੋਦੀਆ ਨੇ ਵਰਕਰਾਂ ਨੂੰ ਦਿੱਤਾ ਜਿੱਤ ਦਾ ਮੰਤਰ, ਵਿਧਾਇਕ ਲਾਭ ਸਿੰਘ ਉਗੋਕੇ ਨੇ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ, ਭਦੌੜ ਨੂੰ ‘ਆਪ’ ਦਾ ਮਜ਼ਬੂਤ ਸਿਆਸੀ ਗੜ੍ਹ ਦੱਸਿਆ

Punjab

ਜ਼ਮੀਨੀ ਵਿਵਾਦ ਨੇ ਖ਼ੂਨ ਦੇ ਰਿਸ਼ਤੇ ਕੀਤੇ ਤਾਰ-ਤਾਰ; ਛੋਟੇ ਭਰਾ ਨੇ ਟਰੈਕਟਰ ਚੜ੍ਹਾ ਕੇ ਕੀਤਾ ਵੱਡੇ ਭਰਾ ਦਾ ਬੇਰਹਿਮੀ ਨਾਲ ਕੀਤਾ ਕਤਲ

April 16, 2026 07:00 PM

ਜ਼ਮੀਨੀ ਵਿਵਾਦ ਨੇ ਖ਼ੂਨ ਦੇ ਰਿਸ਼ਤੇ ਕੀਤੇ ਤਾਰ-ਤਾਰ; ਛੋਟੇ ਭਰਾ ਨੇ ਟਰੈਕਟਰ ਚੜ੍ਹਾ ਕੇ ਕੀਤਾ ਵੱਡੇ ਭਰਾ ਦਾ ਬੇਰਹਿਮੀ ਨਾਲ ਕੀਤਾ ਕਤਲ
---ਮਹਿਜ਼ ਕੁਝ ਹਜ਼ਾਰ ਰੁਪਏ ਤੇ ਟਾਹਲੀ ਦੇ ਦਰੱਖਤ ਪਿੱਛੇ ਉੱਜੜਿਆ ਹੱਸਦਾ-ਵੱਸਦਾ ਪਰਿਵਾਰ; ਪੁਲਿਸ ਨੇ ਮ੍ਰਿਤਕ ਦੀ ਪਤਨੀ ਦੇ ਬਿਆਨਾਂ `ਤੇ ਦਰਜ ਕੀਤਾ ਕਤਲ ਦਾ ਪਰਚਾ
ਬਰਨਾਲਾ 16 ਅਪ੍ਰੈਲ (): ਬਰਨਾਲਾ ਜ਼ਿਲ੍ਹੇ ਦੇ ਥਾਣਾ ਧਨੌਲਾ ਅਧੀਨ ਪੈਂਦੇ ਪਿੰਡ ਬਡਬਰ ’ਚ ਜ਼ਮੀਨ ਦੇ ਮਾਮੂਲੀ ਝਗੜੇ ਤੇ ਪੈਸਿਆਂ ਦੇ ਲੈਣ-ਦੇਣ ਨੇ ਅਜਿਹਾ ਖ਼ੂਨੀ ਰੂਪ ਧਾਰ ਲਿਆ ਕਿ ਇਕ ਸਕੇ ਛੋਟੇ ਭਰਾ ਨੇ ਰਿਸ਼ਤਿਆਂ ਦੀ ਮਰਿਆਦਾ ਨੂੰ ਛਿੱਕੇ ਟੰਗਦਿਆਂ ਆਪਣੇ ਹੀ ਵੱਡੇ ਭਰਾ `ਤੇ ਟਰੈਕਟਰ ਚੜ੍ਹਾ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕ ਦੀ ਪਛਾਣ ਮਨਜਿੰਦਰ ਸਿੰਘ ਗੋਗਾ ਵਜੋਂ ਹੋਈ ਹੈ। ਇਸ ਵਹਿਸ਼ੀਆਨਾ ਹਮਲੇ ’ਚ ਮ੍ਰਿਤਕ ਦਾ ਨੌਕਰ ਵੀ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ। ਪਿੰਡ ਦੇ ਸਰਪੰਚ ਜੱਗਾ ਸਿੰਘ ਨੇ ਘਟਨਾ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਮਨਜਿੰਦਰ ਸਿੰਘ ਤੇ ਉਸ ਦੇ ਛੋਟੇ ਭਰਾ ਸੁਖਵਿੰਦਰ ਸਿੰਘ ਵਿਚਕਾਰ ਖੇਤ ’ਚ ਲੱਗੇ ਟਾਹਲੀ ਦੇ ਇਕ ਦਰੱਖਤ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਤਕਰਾਰ ਚੱਲ ਰਹੀ ਸੀ। ਹਾਲਾਂਕਿ ਪੰਚਾਇਤ ਤੇ ਪੁਲਿਸ ਵਲੋਂ ਇਸ ਮਸਲੇ ਨੂੰ ਸੁਲਝਾਉਣ ਲਈ ਅਗਲੇ ਦਿਨ ਦਾ ਸਮਾਂ ਤੈਅ ਕੀਤਾ ਗਿਆ ਸੀ। ਪਰ ਸੁਖਵਿੰਦਰ ਦੇ ਸਿਰ `ਤੇ ਖ਼ੂਨ ਸਵਾਰ ਸੀ। ਅੱਜ ਜਦੋਂ ਮਨਜਿੰਦਰ ਸਿੰਘ ਆਪਣੇ ਸੀਰੀ ਸੋਨੀ ਨਾਲ ਮੋਟਰਸਾਈਕਲ `ਤੇ ਸਵਾਰ ਹੋ ਕੇ ਘਰੋਂ ਨਿਕਲਿਆ, ਤਾਂ ਸੁਖਵਿੰਦਰ ਸਿੰਘ ਨੇ ਪਿੱਛੇ ਤੋਂ ਤੇਜ਼ ਰਫ਼ਤਾਰ ਟਰੈਕਟਰ ਲਿਆ ਕੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਤੋਂ ਬਾਅਦ ਜਦੋਂ ਦੋਵੇਂ ਸੜਕ `ਤੇ ਡਿੱਗ ਪਏ ਤਾਂ ਸੁਖਵਿੰਦਰ ਨੇ ਬੇਰਹਿਮੀ ਦੀਆਂ ਹੱਦਾਂ ਪਾਰ ਕਰਦਿਆਂ ਮਨਜਿੰਦਰ `ਤੇ ਕਈ ਵਾਰ ਟਰੈਕਟਰ ਚੜ੍ਹਾ ਦਿੱਤਾ। ਜਿਸ ਕਾਰਨ ਉਸ ਦੀ ਮੌਕੇ `ਤੇ ਹੀ ਦਰਦਨਾਕ ਮੌਤ ਹੋ ਗਈ। ਇਸ ਹਮਲੇ ’ਚ ਨੌਕਰ ਸੋਨੀ ਦੀ ਲੱਤ ਟੁੱਟ ਗਈ ਤੇ ਉਹ ਹਸਪਤਾਲ ’ਚ ਜ਼ੇਰੇ ਇਲਾਜ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀਐੱਸਪੀ ਬਰਨਾਲਾ ਸਤਵੀਰ ਸਿੰਘ ਤੇ ਥਾਣਾ ਮੁਖੀ ਗੁਰਵਿੰਦਰ ਸਿੰਘ ਘਟਨਾ ਸਥਾਨ ’ਤੇ ਪੁੱਜਣ ’ਤੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਦੇ ਬਿਆਨਾਂ ਦੇ ਆਧਾਰ `ਤੇ ਮੁਲਜ਼ਮ ਸੁਖਵਿੰਦਰ ਸਿੰਘ ਬਿੰਦਾ ਖ਼ਿਲਾਫ਼ ਕਤਲ ਤੇ ਹੋਰ ਵੱਖ-ਵੱਖ ਧਾਰਾਵਾਂ ਤਹਿਤ ਪਰਚਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਫ਼ਿਲਹਾਲ ਫ਼ਰਾਰ ਹੈ ਤੇ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਵੱਖ-ਵੱਖ ਟੀਮਾਂ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਸਿਵਲ ਹਸਪਤਾਲ ਬਰਨਾਲਾ ਵਿਖੇ ਕਰਵਾਇਆ ਜਾ ਰਿਹਾ ਹੈ।
---70 ਹਜ਼ਾਰ ਰੁਪਏ ਤੇ ਦਰੱਖਤ ਦਾ ਸੀ ਵਿਵਾਦ
ਮ੍ਰਿਤਕ ਦੇ ਬਦਕਿਸਮਤ ਮਾਤਾ ਜਗਦੀਸ਼ ਕੌਰ ਤੇ ਪਿਤਾ ਜੀਤ ਸਿੰਘ ਨੇ ਭਰੇ ਮਨ ਨਾਲ ਦੱਸਿਆ ਕਿ ਦੋਵੇਂ ਭਰਾ ਇਕੋਂ ਘਰ ’ਚ ਰਹਿੰਦੇ ਸਨ ਤੇ ਇਕੱਠੇ ਹੀ ਖਾਂਦੇ-ਪੀਂਦੇ ਸਨ। ਉਨ੍ਹਾਂ ਦੱਸਿਆ ਕਿ ਝਗੜਾ ਮਹਿਜ਼ 70 ਹਜ਼ਾਰ ਰੁਪਏ ਦੇ ਹਿਸਾਬ-ਕਿਤਾਬ ਤੇ ਇਕ ਦਰੱਖਤ ਦਾ ਸੀ। ਮਾਪਿਆਂ ਨੇ ਕਦੇ ਸੁਪਨੇ ’ਚ ਵੀ ਨਹੀਂ ਸੀ ਸੋਚਿਆ ਕਿ ਉਨ੍ਹਾਂ ਦਾ ਆਪਣਾ ਹੀ ਪੁੱਤ ਦੂਜੇ ਪੁੱਤ ਦਾ ਕਾਤਲ ਬਣ ਜਾਵੇਗਾ। ਇਸ ਘਟਨਾ ਨੇ ਪੂਰੇ ਪਿੰਡ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਤੇ ਹਰ ਅੱਖ ਨਮ ਹੈ।

Have something to say? Post your comment

More in Punjab

ਤਪਾ ਦੇ ਹੋਟਲ ਵਿੱਚ ਔਰਤ ਦਾ ਪ੍ਰੇਮੀ ਹੀ ਕਾਤਲ ਬਣਿਆ, ਸਰੀਰ ’ਤੇ ਤੇਜ਼ਧਾਰ ਹਥਿਆਰ ਨਾਲ ਕਈ ਹਮਲੇ ਦੇ ਨਿਸ਼ਾਨ

ਸਕੂਲਾਂ ’ਚ ਅਧਿਆਪਕਾਂ ਦੀ ਘਾਟ ਨੂੰ ਲੈ ਕੇ ਵਿਧਾਇਕ ਸੁਖਬੀਰ ਸਿੰਘ ਮਾਇਸਰਖਾਨਾ ਭਾਵੁਕ, ਲਾਈਵ ਹੋ ਕੇ ਆਪਣੀ ਹੀ ਸਰਕਾਰ ਖਿਲਾਫ ਕੱਢੀ ਭੜਾਸ

ਭ੍ਰਿਸ਼ਟਾਚਾਰ ਤੋਂ ਤੰਗ ਨੌਜਵਾਨ ਨੇ ਧਨੌਲਾ ਥਾਣੇ ਅੰਦਰ ਵੀਡੀਓ ਬਣਾ ਕੇ ਨਿਗਲਿਆ ਜ਼ਹਿਰ: ਪੁਲਿਸ ਤੇ ਮਾਲ ਵਿਭਾਗ ’ਤੇ ਲਾਏ ਰਿਸ਼ਵਤਖੋਰੀ ਦੇ ਗੰਭੀਰ ਦੋਸ਼, ਹਾਲਤ ਨਾਜ਼ੁਕ

ਤਪਾ ਵਿਚ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਵੱਡੇ ਭਾਜਪਾਈ ਲੀਡਰਾਂ ਦੇ ਨਾ ਆਉਣ ਕਾਰਨ ਫਿੱਕੀ ਜਾਪੀ, ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਅਤੇ ਤਪਾ ਮੰਡੀ ਰੈਲੀ

ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ

ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ

‘ਮਿਸ਼ਨ ਕਲੀਨ ਪੰਜਾਬ’ ਸਾਫ਼ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵੱਲ ਅਹਿਮ ਕਦਮ: ਵਿਧਾਇਕ ਉੱਗੋਕੇ

ਪਾਣੀ ਦੇ ਛਿੱਟੇ ਮਿੰਟਾਂ ਸੈਕਿੰਡਾਂ ਬਾਅਦ ਹੀ ਲਹੂ ਵਿਚ ਤਬਦੀਲ, ਪਿਸਤੋਲ ਨਿਕਲਿਆ, ਗੱਡੀਆਂ ਭੰਨੀਆ, ਹਸਪਤਾਲ ਦਾਖਿਲ

ਰਾਈਸ ਮਿਲਰਜ਼ ਐਸੋਸੀਏਸ਼ਨ ’ਚ ਖਿੱਚੋਤਾਣ’ ਬਿੰਟਾ ਬਾਂਸਲ ਦਾ ਤਿੱਖਾ ਹਮਲਾ, ਕਿਹਾ—“ਪ੍ਰਧਾਨਗੀ ਕਿਸੇ ਦੀ ਨਿੱਜੀ ਜਾਇਦਾਦ ਨਹੀਂ”,

ਭਦੌੜ ਹਲਕੇ ’ਚ ‘ਆਪ’ ਦੀ ਬੂਥ ਇੰਚਾਰਜ ਮਿਲਣੀ, ਮਨੀਸ਼ ਸਿਸੋਦੀਆ ਨੇ ਵਰਕਰਾਂ ਨੂੰ ਦਿੱਤਾ ਜਿੱਤ ਦਾ ਮੰਤਰ, ਵਿਧਾਇਕ ਲਾਭ ਸਿੰਘ ਉਗੋਕੇ ਨੇ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ, ਭਦੌੜ ਨੂੰ ‘ਆਪ’ ਦਾ ਮਜ਼ਬੂਤ ਸਿਆਸੀ ਗੜ੍ਹ ਦੱਸਿਆ