Sunday, October 18, 2026
BREAKING NEWS
• ਤਪਾ ਦੇ ਹੋਟਲ ਵਿੱਚ ਔਰਤ ਦਾ ਪ੍ਰੇਮੀ ਹੀ ਕਾਤਲ ਬਣਿਆ, ਸਰੀਰ ’ਤੇ ਤੇਜ਼ਧਾਰ ਹਥਿਆਰ ਨਾਲ ਕਈ ਹਮਲੇ ਦੇ ਨਿਸ਼ਾਨ • ਸਕੂਲਾਂ ’ਚ ਅਧਿਆਪਕਾਂ ਦੀ ਘਾਟ ਨੂੰ ਲੈ ਕੇ ਵਿਧਾਇਕ ਸੁਖਬੀਰ ਸਿੰਘ ਮਾਇਸਰਖਾਨਾ ਭਾਵੁਕ, ਲਾਈਵ ਹੋ ਕੇ ਆਪਣੀ ਹੀ ਸਰਕਾਰ ਖਿਲਾਫ ਕੱਢੀ ਭੜਾਸ • ਭ੍ਰਿਸ਼ਟਾਚਾਰ ਤੋਂ ਤੰਗ ਨੌਜਵਾਨ ਨੇ ਧਨੌਲਾ ਥਾਣੇ ਅੰਦਰ ਵੀਡੀਓ ਬਣਾ ਕੇ ਨਿਗਲਿਆ ਜ਼ਹਿਰ: ਪੁਲਿਸ ਤੇ ਮਾਲ ਵਿਭਾਗ ’ਤੇ ਲਾਏ ਰਿਸ਼ਵਤਖੋਰੀ ਦੇ ਗੰਭੀਰ ਦੋਸ਼, ਹਾਲਤ ਨਾਜ਼ੁਕ • ਤਪਾ ਵਿਚ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਵੱਡੇ ਭਾਜਪਾਈ ਲੀਡਰਾਂ ਦੇ ਨਾ ਆਉਣ ਕਾਰਨ ਫਿੱਕੀ ਜਾਪੀ, ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਅਤੇ ਤਪਾ ਮੰਡੀ ਰੈਲੀ • ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ • ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ • ‘ਮਿਸ਼ਨ ਕਲੀਨ ਪੰਜਾਬ’ ਸਾਫ਼ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵੱਲ ਅਹਿਮ ਕਦਮ: ਵਿਧਾਇਕ ਉੱਗੋਕੇ • ਪਾਣੀ ਦੇ ਛਿੱਟੇ ਮਿੰਟਾਂ ਸੈਕਿੰਡਾਂ ਬਾਅਦ ਹੀ ਲਹੂ ਵਿਚ ਤਬਦੀਲ, ਪਿਸਤੋਲ ਨਿਕਲਿਆ, ਗੱਡੀਆਂ ਭੰਨੀਆ, ਹਸਪਤਾਲ ਦਾਖਿਲ • ਰਾਈਸ ਮਿਲਰਜ਼ ਐਸੋਸੀਏਸ਼ਨ ’ਚ ਖਿੱਚੋਤਾਣ’ ਬਿੰਟਾ ਬਾਂਸਲ ਦਾ ਤਿੱਖਾ ਹਮਲਾ, ਕਿਹਾ—“ਪ੍ਰਧਾਨਗੀ ਕਿਸੇ ਦੀ ਨਿੱਜੀ ਜਾਇਦਾਦ ਨਹੀਂ”, • ਭਦੌੜ ਹਲਕੇ ’ਚ ‘ਆਪ’ ਦੀ ਬੂਥ ਇੰਚਾਰਜ ਮਿਲਣੀ, ਮਨੀਸ਼ ਸਿਸੋਦੀਆ ਨੇ ਵਰਕਰਾਂ ਨੂੰ ਦਿੱਤਾ ਜਿੱਤ ਦਾ ਮੰਤਰ, ਵਿਧਾਇਕ ਲਾਭ ਸਿੰਘ ਉਗੋਕੇ ਨੇ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ, ਭਦੌੜ ਨੂੰ ‘ਆਪ’ ਦਾ ਮਜ਼ਬੂਤ ਸਿਆਸੀ ਗੜ੍ਹ ਦੱਸਿਆ

Punjab

ਲੋਕ ਨਿਰਮਾਣ ਵਿਭਾਗ ਬਠਿੰਡਾ ਖਿਲਾਫ ਵਿਧਾਇਕ ਦੀ ਚਿੱਠੀ ਨੇ ਪਾਇਆ ਭੜਥੂ

April 17, 2026 02:08 PM

ਲੋਕ ਨਿਰਮਾਣ ਵਿਭਾਗ ਬਠਿੰਡਾ ਖਿਲਾਫ ਵਿਧਾਇਕ ਦੀ ਚਿੱਠੀ ਨੇ ਪਾਇਆ ਭੜਥੂ
ਮਾਮਲਾ ਸੰਗਤ ਇਲਾਕੇ ਅੰਦਰ ਬਣ ਰਹੀਆ ਸੜਕਾਂ ਦਾ, ਚਿੱਠੀ ’ਚ ਅਧਿਕਾਰੀਆਂ ਦੀ ਕਾਰੁਗਜਾਰੀ ’ਤੇ ਉੱਠੇ ਸਵਾਲ
ਬਠਿੰਡਾ/ਸੰਗਤ ਮੰਡੀ, 17 ਅਪ੍ਰੈਲ (ਲੁਭਾਸ਼ ਸਿੰਗਲਾ/ਗੁਰਪ੍ਰੀਤ ਸਿੰਘ) :- ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਅੰਦਰ ਪੈਂਦੇ ਸੰਗਤ ਏਰੀਏ ਵਿਚ ਬਣ ਰਹੀਆ ਨਵੀਆਂ ਸੜਕਾਂ ਨੂੰ ਲੈ ਕੇ ਇਕ ਵੱਖਰੀ ਚਰਚਾ ਛਿੜ ਗਈ ਹੈ ਕਿਉਕਿ ਪਿਛਲੇ ਕੁਝ ਦਿਨ ਤੋ ਸੜਕਾਂ ਦੇ ਨਿਰਮਾਣ ਵਿਚ ਵਰਤੇ ਜਾ ਰਹੇ ਘਟੀਆ ਮਟੀਰੀਅਲ ਅਤੇ ਹੋਰਨਾਂ ਕਮੀਆਂ ਕਾਰਨ ਇਹ ਸੜਕਾਂ ਦੇ ਮੁੱਦੇ ਮੀਡੀਆ ਅਤੇ ਸ਼ੋਸ਼ਲ ਮੀਡੀਆ ’ਤੇ ਛਾਏ ਹੋਏ ਸਨ। ਜਿਸ ਦੇ ਚਲਦਿਆਂ ਹਲਕਾ ਬਠਿੰਡਾ ਦਿਹਾਤੀ ਤੋ ਵਿਧਾਇਕ ਇੰਜੀ: ਅਮਿਤ ਰਤਨ ਕੋਟਫੱਤਾ ਨੇ ਸੜਕ ਨਿਰਮਾਣ ਕਾਰਜਾਂ ਦੀ ਮਾੜੀ ਗੁਣਵੱਤਾ ‘ਤੇ ਗੰਭੀਰ ਚਿੰਤਾ ਜਤਾਉਦਿਆਂ ਪੰਜਾਬ ਮੰਡੀ ਬੋਰਡ ਅਤੇ ਲੋਕ ਨਿਰਮਾਣ ਵਿਭਾਗ ਵੱਲੋਂ ਬਣ ਰਹੀਆਂ ਇਨ੍ਹਾਂ ਸੜਕਾਂ ਵਿਚ ਵੱਡੀ ਲਾਪਰਵਾਹੀ ਦੇ ਦੋਸ ਲਗਾਉਂਦਿਆਂ ਮੁੱਖ ਮੰਤਰੀ ਪੰਜਾਬ ਨੂੰ ਅਧਿਕਾਰਤ ਪੱਤਰ ਲਿਖ ਕੇ ਜੁੰਮੇਵਾਰ ਅਧਿਕਾਰੀਆਂ ਖਿਲਾਫ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ। ਵਿਧਾਇਕ ਵੱਲੋਂ ਭੇਜੇ ਪੱਤਰ ਵਿਚ ਦਰਸਾਇਆ ਗਿਆ ਹੈ ਕਿ ਸੜਕਾਂ ਦੇ ਨਿਰਮਾਣ ਦੌਰਾਨ ਵਰਤੀ ਜਾ ਰਹੀ ਸਮੱਗਰੀ ਵਿਭਾਗੀ ਮਾਪਦੰਡਾਂ ‘ਤੇ ਖਰੀ ਨਹੀਂ ਉਤਰ ਰਹੀ ਜਦਕਿ ਉਨ੍ਹਾਂ ਆਪਣੇ ਨਿਰੀਖਣ ਅਤੇ ਸਥਾਨਕ ਨਿਵਾਸੀਆਂ ਤੋਂ ਮਿਲੀਆਂ ਸ਼ਿਕਾਇਤਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਸੜਕਾਂ ‘ਤੇ ਪ੍ਰੀਮਿਕਸ (ਲੁੱਕ) ਦੀ ਮਾਤਰਾ ਬਹੁਤ ਘੱਟ ਪਾਈ ਜਾ ਰਹੀ ਹੈ, ਜਿਸ ਕਾਰਨ ਇਹ ਸੜਕਾਂ ਕਮਜੋਰ ਬਣ ਰਹੀਆਂ ਹਨ। ਉਨ੍ਹਾਂ ਖਦਸਾ ਜਤਾਇਆ ਕਿ ਜੇਕਰ ਇਹੀ ਹਾਲਾਤ ਰਹੇ ਤਾਂ ਨਵੀਂ ਬਣ ਰਹੀਆਂ ਸੜਕਾਂ ਇਕ ਮੌਸਮ ਦੀ ਮਾਰ ਵੀ ਨਹੀਂ ਝੱਲ ਸਕਣਗੀਆਂ ਅਤੇ ਥੋੜੇ ਸਮੇਂ ਵਿਚ ਹੀ ਟੁੱਟਣ ਲੱਗ ਜਾਣਗੀਆਂ। ਜਿਸ ਨਾਲ ਰਾਹਗੀਰਾਂ ਦੀਆ ਮੁਸ਼ਕਿਲਾਵਾਂ ਪਹਿਲਾ ਵਾਂਗ ਹੀ ਵਧੀਆ ਰਹਿਣਗੀਆ ਜਦਕਿ ਠੇਕੇਦਾਰਾਂ ਵੱਲੋ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਖਜਾਨੇ ਨੂੰ ਕਰੋੜਾਂ ਰੁਪੈ ਦਾ ਚੂਨਾ ਲਗਾ ਦਿੱਤਾ ਜਾਵੇਗਾ। ਵਿਧਾਇਕ ਨੇ ਮੰਗ ਕੀਤੀ ਕਿ ਸੜਕ ਨਿਰਮਾਣ ਤੋਂ ਪਹਿਲਾਂ ਅਤੇ ਬਾਅਦ ’ਚ ਕੀਤੇ ਗਏ ਸਮੱਗਰੀ ਦੇ ਨਮੂਨਿਆਂ ਦਾ ਪੂਰਾ ਰਿਕਾਰਡ ਜਨਤਕ ਕੀਤਾ ਜਾਵੇ। ਜੇਕਰ ਵਿਭਾਗੀ ਰਿਪੋਰਟਾਂ ਵਿਚ ਸਮੱਗਰੀ ਨੂੰ ਠੀਕ ਦਰਸਾਇਆ ਗਿਆ ਹੈ, ਤਾਂ ਕਿਸੇ ਸੁਤੰਤਰ ਏਜੰਸੀ ਤੋਂ ਮੁੜ ਜਾਂਚ ਕਰਵਾਈ ਜਾਵੇ ਤਾਂ ਜੋ ਸੱਚਾਈ ਸਾਹਮਣੇ ਆ ਸਕੇ ਅਤੇ ਜੁੰਮੇਵਾਰਾਂ ਦੀ ਪਹਿਚਾਣ ਹੋ ਸਕੇ। ਉਨ੍ਹਾਂ ਸਪੱਸਟ ਚੇਤਾਵਨੀ ਦਿੱਤੀ ਕਿ ਜੇ ਭਵਿੱਖ ਵਿਚ ਇਹ ਸੜਕਾਂ ਸਮੇਂ ਤੋਂ ਪਹਿਲਾਂ ਖਰਾਬ ਹੁੰਦੀਆਂ ਹਨ ਤਾਂ ਸੰਬੰਧਿਤ ਅਧਿਕਾਰੀਆਂ ਵਿਰੁੱਧ ਸਖਤ ਅਨੁਸਾਸਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੇ ਟੈਕਸ ਦੇ ਪੈਸੇ ਦੀ ਦੁਰਵਰਤੋਂ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਤੋਂ ਇਲਾਵਾ, ਵਿਧਾਇਕ ਕੋਟਫੱਤਾ ਨੇ ਕਿਹਾ ਕਿ ਸੜਕਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਮੌਕੇ ‘ਤੇ ਨਿਗਰਾਨੀ ਪ੍ਰਣਾਲੀ ਨੂੰ ਹੋਰ ਮਜਬੂਤ ਕੀਤਾ ਜਾਣਾ ਚਾਹੀਦਾ ਹੈ ਅਤੇ ਉੱਚ ਅਧਿਕਾਰੀਆਂ ਵੱਲੋਂ ਸਮੇਂ-ਸਮੇਂ ‘ਤੇ ਅਚਾਨਕ ਨਿਰੀਖਣ ਵੀ ਕੀਤੇ ਜਾਣ। ਉਨ੍ਹਾਂ ਇਹ ਵੀ ਸੁਝਾਅ ਦਿੱਤਾ ਕਿ ਭਵਿੱਖ ਵਿਚ ਹਰ ਪ੍ਰੋਜੈਕਟ ਲਈ ਜੁੰਮੇਵਾਰੀ ਨਿਰਧਾਰਤ ਕੀਤੀ ਜਾਵੇ ਤਾਂ ਜੋ ਕਿਸੇ ਵੀ ਗੜਬੜ ਲਈ ਸਿੱਧਾ ਜਵਾਬਦੇਹੀ ਤੈਅ ਹੋ ਸਕੇ। ਵਿਧਾਇਕ ਨੇ ਉਮੀਦ ਜਤਾਈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਜੀਰੋ ਟਾਲਰੈਂਸ’ ਨੀਤੀ ਦੇ ਤਹਿਤ ਇਸ ਮਾਮਲੇ ਵਿਚ ਜਲਦ ਹੀ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਪੱਤਰ ਦੀਆਂ ਕਾਪੀਆਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ, ਮੁੱਖ ਸਕੱਤਰ ਅਤੇ ਐਕਸੀਅਨ ਬਠਿੰਡਾ ਨੂੰ ਭੇਜੀਆਂ ਗਈਆਂ ਹਨ ਤਾਂ ਜੋ ਤੁਰੰਤ ਕਾਰਵਾਈ ਨੂੰ ਯਕੀਨੀ ਬਣਾਇਆ ਜਾ ਸਕੇ। ਮਾਮਲੇ ਸਬੰਧੀ ਐਕਸੀਅਨ ਇੰਜ: ਹਿਮੇਸ਼ ਮਿੱਤਲ ਦਾ ਕਹਿਣਾ ਹੈ ਕਿ ਸੜਕਾਂ ਸਹੀ ਤਰੀਕੇ ਨਾਲ ਬਣ ਰਹੀਆ ਹਨ, ਜਦਕਿ ਪਿਛਲੇ ਦਿਨੀ ਉੱਠੇ ਇਕ ਸੜਕੀ ਵਿਵਾਦ ’ਤੇ ਉਨ੍ਹਾਂ ਸਫਾਈ ਦਿੰਦਿਆਂ ਕਿਹਾ ਕਿ ਉਹ ਦੋ ਧਿਰਾਂ ਦੀ ਆਪਿਸੀ ਖਹਿਬਾਜੀ ਕਾਰਨ ਅਜਿਹਾ ਹੋਇਆ।

Have something to say? Post your comment

More in Punjab

ਤਪਾ ਦੇ ਹੋਟਲ ਵਿੱਚ ਔਰਤ ਦਾ ਪ੍ਰੇਮੀ ਹੀ ਕਾਤਲ ਬਣਿਆ, ਸਰੀਰ ’ਤੇ ਤੇਜ਼ਧਾਰ ਹਥਿਆਰ ਨਾਲ ਕਈ ਹਮਲੇ ਦੇ ਨਿਸ਼ਾਨ

ਸਕੂਲਾਂ ’ਚ ਅਧਿਆਪਕਾਂ ਦੀ ਘਾਟ ਨੂੰ ਲੈ ਕੇ ਵਿਧਾਇਕ ਸੁਖਬੀਰ ਸਿੰਘ ਮਾਇਸਰਖਾਨਾ ਭਾਵੁਕ, ਲਾਈਵ ਹੋ ਕੇ ਆਪਣੀ ਹੀ ਸਰਕਾਰ ਖਿਲਾਫ ਕੱਢੀ ਭੜਾਸ

ਭ੍ਰਿਸ਼ਟਾਚਾਰ ਤੋਂ ਤੰਗ ਨੌਜਵਾਨ ਨੇ ਧਨੌਲਾ ਥਾਣੇ ਅੰਦਰ ਵੀਡੀਓ ਬਣਾ ਕੇ ਨਿਗਲਿਆ ਜ਼ਹਿਰ: ਪੁਲਿਸ ਤੇ ਮਾਲ ਵਿਭਾਗ ’ਤੇ ਲਾਏ ਰਿਸ਼ਵਤਖੋਰੀ ਦੇ ਗੰਭੀਰ ਦੋਸ਼, ਹਾਲਤ ਨਾਜ਼ੁਕ

ਤਪਾ ਵਿਚ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਵੱਡੇ ਭਾਜਪਾਈ ਲੀਡਰਾਂ ਦੇ ਨਾ ਆਉਣ ਕਾਰਨ ਫਿੱਕੀ ਜਾਪੀ, ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਅਤੇ ਤਪਾ ਮੰਡੀ ਰੈਲੀ

ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ

ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ

‘ਮਿਸ਼ਨ ਕਲੀਨ ਪੰਜਾਬ’ ਸਾਫ਼ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵੱਲ ਅਹਿਮ ਕਦਮ: ਵਿਧਾਇਕ ਉੱਗੋਕੇ

ਪਾਣੀ ਦੇ ਛਿੱਟੇ ਮਿੰਟਾਂ ਸੈਕਿੰਡਾਂ ਬਾਅਦ ਹੀ ਲਹੂ ਵਿਚ ਤਬਦੀਲ, ਪਿਸਤੋਲ ਨਿਕਲਿਆ, ਗੱਡੀਆਂ ਭੰਨੀਆ, ਹਸਪਤਾਲ ਦਾਖਿਲ

ਰਾਈਸ ਮਿਲਰਜ਼ ਐਸੋਸੀਏਸ਼ਨ ’ਚ ਖਿੱਚੋਤਾਣ’ ਬਿੰਟਾ ਬਾਂਸਲ ਦਾ ਤਿੱਖਾ ਹਮਲਾ, ਕਿਹਾ—“ਪ੍ਰਧਾਨਗੀ ਕਿਸੇ ਦੀ ਨਿੱਜੀ ਜਾਇਦਾਦ ਨਹੀਂ”,

ਭਦੌੜ ਹਲਕੇ ’ਚ ‘ਆਪ’ ਦੀ ਬੂਥ ਇੰਚਾਰਜ ਮਿਲਣੀ, ਮਨੀਸ਼ ਸਿਸੋਦੀਆ ਨੇ ਵਰਕਰਾਂ ਨੂੰ ਦਿੱਤਾ ਜਿੱਤ ਦਾ ਮੰਤਰ, ਵਿਧਾਇਕ ਲਾਭ ਸਿੰਘ ਉਗੋਕੇ ਨੇ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ, ਭਦੌੜ ਨੂੰ ‘ਆਪ’ ਦਾ ਮਜ਼ਬੂਤ ਸਿਆਸੀ ਗੜ੍ਹ ਦੱਸਿਆ