Monday, July 20, 2026
BREAKING NEWS
ਤਪਾ ਡਾਕਟਰ ਐਸੋਸੀਏਸ਼ਨ ਨੇ ਵਿਧਾਇਕ ਲਾਭ ਸਿੰਘ ਉਗੋਕੇ ਨੂੰ ਕੀਤਾ ਸਨਮਾਨਿਤ, ਸੇਵਾ ਭਾਵਨਾ ਨੂੰ ਮਿਲੀ ਸਰਾਹਨਾਪ੍ਰੈੱਸ ਕਲੱਬ (ਰਜਿ.) ਵੱਲੋਂ "ਧਰਤੀ, ਰੁੱਖ, ਹਵਾ ਤੇ ਪਾਣੀ ਨਾ ਸਾਂਭੇ ਤਾਂ ਖ਼ਤਮ ਕਹਾਣੀ" ਵਿਸ਼ੇ 'ਤੇ ਪ੍ਰਭਾਵਸ਼ਾਲੀ ਸੈਮੀਨਾਰਕਾਲੇ ਦੌਰ ਦੀ ਇੱਕ ਯਾਦ: ਵੀਡੀਓ ਕੈਸਟਾਂ, ਵੰਗਾਰ ਅਤੇ ਇਨਸਾਨੀਅਤ ਦਾ ਦਰਦਵੱਡੇ-ਵੱਡੇ ਸਿਆਸੀ ਧੁੰਨਤਰਾਂ ਜੋ ਨਾ ਕਰ ਸਕੇ, ਉਹ 'ਕੁੱਲੀਆਂ' 'ਚੋਂ ਉੱਠੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਕਰ ਵਿਖਾਇਆ; ਤਪਾ ਨਗਰ ਕੌਂਸਲ 'ਚ ਸਰਬਸੰਮਤੀ ਨਾਲ ਪ੍ਰਧਾਨਗੀ ਚੋਣ ਕਰਵਾ ਕੇ ਰਚਿਆ ਨਵਾਂ ਇਤਿਹਾਸਸਬ ਡਿਵੀਜ਼ਨਲ ਹਸਪਤਾਲ ਤਪਾ ਨੂੰ ਮਿਲੇ ਨਵੇਂ ਸੀਨੀਅਰ ਮੈਡੀਕਲ ਅਫਸਰ, ਡਾ. ਸੰਜੇ ਕੁਮਾਰ ਨੇ ਸੰਭਾਲਿਆ ਅਹੁਦਾFCI ਰਾਮਪੁਰਾ ਫੂਲ ਮੁੜ ਵਿਵਾਦ ਵਿਚ, ਅਧਿਕਾਰੀਆਂ ‘ਤੇ ਮਿੱਲਰ ਵੱਲੋਂ ਰਿਸ਼ਵਤ ਮੰਗਣ ਦੇ ਗੰਭੀਰ ਦੋਸ਼ਭਦੌੜ ਪੁਲਿਸ ਦਾ ਖੁਲਾਸਾ: ਨਸ਼ਾ ਤਸਕਰੀ ਦੇ ਦੋਸ਼ ’ਚ ਏਅਰਫੋਰਸ ਦਾ ਜਵਾਨ ਕਾਬੂ, ਬੈਗ ’ਚੋਂ ਮਿਲੀ ਲੱਖਾਂ ਦੀ ਅਫ਼ੀਮਤਪਾ ਵਿਚ ਇਸ ਵਾਰ ਕੌਸਲਰਾਂ ਦੇ ਕੋਠੇ ਨ੍ਹੀ ਬੋਲੇ ਕਾਂ, ਪ੍ਰਧਾਨਗੀ- ਲੈਣ ਦੇਣ ਨੂੰ ਕੱਖ ਨ੍ਹੀ ਚ+ਤ+ਰੋ ਚਾਹ ਧਰ ਲੈਪਟਿਆਲਾ ਵਿਖੇ ਮੁਲਾਜ਼ਮਾਂ ’ਤੇ ਕੀਤਾ ਜ਼ੁਲਮ ‘ਆਪ’ ਸਰਕਾਰ ਦੇ ਕਫ਼ਨ ’ਚ ਆਖਰੀ ਕਿੱਲ ਸਾਬਤ ਹੋਵੇਗਾ: ਵਿਧਾਇਕ ਢਿੱਲੋਂਕੀਤੂ ਵਿਵਾਦ: ਨਵੇਂ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਦੀਆਂ ਵਧੀਆਂ ਮੁਸ਼ਕਲਾਂ, ਅਸਤੀਫ਼ੇ ਜਾਂ ਮਾਫ਼ੀ ਦੀ ਚਰਚਾ ਤੇਜ਼ ---ਬਿੱਟੂ ਤੇ ਰਣੌਤ ਤੋਂ ਬਾਅਦ ਢਿੱਲੋਂ ਨੇ ਵੀ ਵਰਤਿਆ ਪੈਂਤੜਾ: ਚੋਣਾਂ ਸਿਰ ’ਤੇ, ਭਾਜਪਾ ਲਈ ਖੜ੍ਹੀ ਹੋਈ ਵੱਡੀ ਮੁਸੀਬਤ

Punjab

ਭਦੌੜ ਲਈ ਮਿਸਾਲੀ ਤਿਆਗ: ਬੱਸ ਅੱਡੇ ਲਈ ਕੀਮਤੀ ਜ਼ਮੀਨ ਦਾਨ ਕਰਨ ਵਾਲੇ ਪਰਿਵਾਰ ਦਾ ਨਗਰ ਕੌਂਸਲ ਵਲੋਂ ਸਨਮਾਨ

April 19, 2026 04:54 PM

ਭਦੌੜ ਲਈ ਮਿਸਾਲੀ ਤਿਆਗ: ਬੱਸ ਅੱਡੇ ਲਈ ਕੀਮਤੀ ਜ਼ਮੀਨ ਦਾਨ ਕਰਨ ਵਾਲੇ ਪਰਿਵਾਰ ਦਾ ਨਗਰ ਕੌਂਸਲ ਵਲੋਂ ਸਨਮਾਨ
---ਸਵਰਗੀ ਸ. ਗੁਰਦੇਵ ਸਿੰਘ ਦੇ ਨਾਮ `ਤੇ ਹੋਵੇਗਾ ਭਦੌੜ ਦਾ ਬੱਸ ਸਟੈਂਡ : ਪ੍ਰਧਾਨ ਮਨੀਸ਼ ਗਰਗ
---ਇਨਸਾਨ ਆਪਣੀ ਦੌਲਤ ਨਾਲ ਨਹੀਂ, ਦਿੱਤੇ ਦਾਨ ਤੇ ਕੀਤੇ ਨੇਕ ਕਰਮਾਂ ਸਦਕਾ ਲੋਕਾਂ ਦੇ ਦਿਲਾਂ ’ਚ ਰਹੇਗਾ ਜਿਉਂਦਾ : ਪ੍ਰਧਾਨ ਗਰਗ
ਭਦੌੜ, 19 ਅਪ੍ਰੈਲ (ਸੁਭਾਸ਼ ਸਿੰਗਲਾ/ਗੁਰਪ੍ਰੀਤ ਸਿੰਘ) :- ਨਗਰ ਕੌਂਸਲ ਭਦੌੜ ਤੇ ਸਮੁੱਚੇ ਸ਼ਹਿਰ ਨਿਵਾਸੀਆਂ ਵਲੋਂ ਇਨਸਾਨੀਅਤ ਤੇ ਸਮਾਜ ਸੇਵਾ ਦੀ ਇਕ ਬੇਮਿਸਾਲ ਉਦਾਹਰਨ ਪੇਸ਼ ਕਰਦਿਆਂ ਇਕ ਵਿਸ਼ੇਸ਼ ਸਨਮਾਨ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਉਸ ਮਹਾਨ ਸ਼ਖਸੀਅਤ ਦੀ ਯਾਦ ’ਚ ਸੀ। ਜਿਸ ਨੇ ਦਹਾਕਿਆਂ ਪਹਿਲਾਂ ਸ਼ਹਿਰ ਦੇ ਵਿਕਾਸ ਲਈ ਆਪਣੀ ਕਰੋੜਾਂ ਰੁਪਏ ਦੀ ਕੀਮਤੀ ਜ਼ਮੀਨ ਬਿਨਾਂ ਕਿਸੇ ਲਾਲਚ ਦੇ ਦਾਨ ਕਰ ਦਿੱਤੀ ਸੀ। ਬੱਸ ਸਟੈਂਡ ਭਦੌੜ ਲਈ ਜ਼ਮੀਨ ਦਾਨ ਕਰਨ ਵਾਲੇ ਸਵਰਗੀ ਸਰਦਾਰ ਗੁਰਦੇਵ ਸਿੰਘ ਦੇ ਸਪੁੱਤਰ ਸਰਦਾਰ ਇੰਦਰਜੀਤ ਸਿੰਘ ਦਾ ਸ਼ਹਿਰ ਦੀਆਂ ਪ੍ਰਮੁਖ ਸ਼ਖਸੀਅਤਾਂ ਦੀ ਮੌਜੂਦਗੀ ’ਚ ਨਿੱਘਾ ਸਨਮਾਨ ਕੀਤਾ ਗਿਆ। ਸਮਾਗਮ ਦੌਰਾਨ ਨਗਰ ਕੌਂਸਲ ਦੇ ਪ੍ਰਧਾਨ ਮਨੀਸ਼ ਕੁਮਾਰ ਗਰਗ ਨੇ ਇਕ ਵੱਡਾ ਤੇ ਇਤਿਹਾਸਕ ਐਲਾਨ ਕਰਦਿਆਂ ਕਿਹਾ ਕਿ ਸ਼ਹਿਰ ਦੇ ਬੱਸ ਸਟੈਂਡ ਦਾ ਨਾਮ ਹੁਣ ਸਵਰਗੀ ਸਰਦਾਰ ਗੁਰਦੇਵ ਸਿੰਘ ਯਾਦਗਾਰੀ ਬੱਸ ਸਟੈਂਡ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਜਿਸ ਬੱਸ ਅੱਡੇ ਦਾ ਲਾਭ ਹਜ਼ਾਰਾਂ ਲੋਕ ਰੋਜ਼ਾਨਾ ਉਠਾ ਰਹੇ ਹਨ। ਉਹ ਸਰਦਾਰ ਗੁਰਦੇਵ ਸਿੰਘ ਵਰਗੇ ਦਾਨੀ ਪੁਰਸ਼ਾਂ ਦੇ ਵੱਡੇ ਜਿਗਰੇ ਸਦਕਾ ਹੀ ਸੰਭਵ ਹੋ ਸਕਿਆ ਹੈ। ਪ੍ਰਧਾਨ ਗਰਗ ਨੇ ਬੇਬਾਕੀ ਨਾਲ ਮੰਨਿਆ ਕਿ ਇਹ ਮਾਣ-ਸਨਮਾਨ ਪਰਿਵਾਰ ਨੂੰ ਬਹੁਤ ਸਾਲ ਪਹਿਲਾਂ ਮਿਲਣਾ ਚਾਹੀਦਾ ਸੀ। ਪਰ ਦੇਰ ਆਇਦ ਦਰੁਸਤ ਆਇਦ ਦੇ ਅਖਾਣ ਮੁਤਾਬਕ ਅੱਜ ਕੌਂਸਲ ਨੇ ਆਪਣਾ ਫਰਜ਼ ਨਿਭਾਇਆ ਹੈ। ਇਸ ਭਾਵੁਕ ਤੇ ਗੌਰਵਮਈ ਪਲਾਂ ਦੇ ਗਵਾਹ ਬਣਨ ਲਈ ਸ਼ਹਿਰ ਦੀਆਂ ਕਈ ਸਿਆਸੀ ਤੇ ਸਮਾਜਿਕ ਸ਼ਖਸੀਅਤਾਂ ਪਹੁੰਚੀਆਂ ਹੋਈਆਂ ਸਨ। ਇਨ੍ਹਾਂ ’ਚ ਕੌਂਸਲਰ ਨਾਹਰ ਸਿੰਘ, ਕੌਂਸਲਰ ਪਰਮਜੀਤ ਸਿੰਘ, ਕੌਂਸਲਰ ਗੁਰਪਾਲ ਸਿੰਘ ਮੋਟੂ, ਕੌਂਸਲਰ ਅਸ਼ੋਕ ਰਾਮ, ਕੌਂਸਲਰ ਅਮਰਜੀਤ ਸਿੰਘ, ਕੌਂਸਲਰ ਵਕੀਲ ਸਿੰਘ, ਦੀਪਕ ਕੁਮਾਰ ਬੋਨੀ ਸ਼ਰਮਾ ਤੇ ਰਜਿੰਦਰ ਬੱਤਾ ਸਣੇ ਵੱਡੀ ਗਿਣਤੀ ’ਚ ਪਤਵੰਤੇ ਸੱਜਣ ਸ਼ਾਮਲ ਸਨ। ਹਾਜ਼ਰ ਸਾਰੇ ਮੈਂਬਰਾਂ ਨੇ ਇਕਸੁਰ ’ਚ ਪਰਿਵਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਦੌੜ ਸ਼ਹਿਰ ਇਸ ਨੇਕ ਕਾਰਜ ਲਈ ਇਸ ਪਰਿਵਾਰ ਦਾ ਹਮੇਸ਼ਾ ਰਿਣੀ ਰਹੇਗਾ।
---ਸਿਰੋਪਾਓ ਤੇ ਸਨਮਾਨ ਚਿੰਨ੍ਹ ਨਾਲ ਨਿਵਾਜਿਆ ਇੰਦਰਜੀਤ ਸਿੰਘ
ਸਮਾਗਮ ਦੌਰਾਨ ਇੰਦਰਜੀਤ ਸਿੰਘ ਨੂੰ ਸਿਰੋਪਾਓ, ਲੋਈ ਤੇ ਸਨਮਾਨ ਚਿੰਨ੍ਹ ਭੇਂਟ ਕਰਕੇ ਨਿਵਾਜਿਆ ਗਿਆ। ਇਸ ਮੌਕੇ ਕੀਰਤ ਸਿੰਗਲਾ ਨੇ ਕਿਹਾ ਕਿ ਅਜੋਕੇ ਦੌਰ ’ਚ ਜਿਥੇ ਇੰਚ-ਇੰਚ ਜ਼ਮੀਨ ਲਈ ਖੂਨੀ ਰਿਸ਼ਤੇ ਆਪਸ ’ਚ ਲੜਦੇ ਹਨ। ਉੱਥੇ ਇਸ ਪਰਿਵਾਰ ਨੇ ਸਮਾਜ ਭਲਾਈ ਲਈ ਆਪਣੀ ਜੱਦੀ ਜਾਇਦਾਦ ਤਿਆਗ ਕੇ ਇਕ ਅਜਿਹੀ ਮਿਸਾਲ ਪੈਦਾ ਕੀਤੀ ਹੈ। ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਸਰੋਤ ਬਣੀ ਰਹੇਗੀ। ਸ਼ਹਿਰ ਵਾਸੀਆਂ ਨੇ ਵੀ ਨਗਰ ਕੌਂਸਲ ਦੇ ਇਸ ਫੈਸਲੇ ਦੀ ਜ਼ੋਰਦਾਰ ਸ਼ਲਾਘਾ ਕੀਤੀ।
---ਇਹ ਮਿੱਟੀ ਗੁਰਦੇਵ ਸਿੰਘ ਵਰਗੇ ਦਾਨਵੀਰਾਂ ਦੀ ਰਹੇਗੀ ਹਮੇਸ਼ਾ ਰਿਣੀ: ਪ੍ਰਧਾਨ ਗਰਗ
ਪ੍ਰਧਾਨ ਮਨੀਸ਼ ਗਰਗ ਨੇ ਕਿਹਾ ਕਿ ਇਸ ਬੱਸ ਸਟੈਂਡ ਦਾ ਨਾਮ ਸਵਰਗੀ ਸਰਦਾਰ ਗੁਰਦੇਵ ਸਿੰਘ ਯਾਦਗਾਰੀ ਬੱਸ ਸਟੈਂਡ ਰੱਖਣਾ ਤੇ ਉਨ੍ਹਾਂ ਦੇ ਸਪੁੱਤਰ ਇੰਦਰਜੀਤ ਸਿੰਘ ਦਾ ਸਨਮਾਨ ਕਰਨਾ ਸਿਰਫ਼ ਇਕ ਰਸਮੀ ਕਾਰਵਾਈ ਨਹੀਂ। ਸਗੋਂ ਉਸ ਸਖ਼ੀ ਪਰਿਵਾਰ ਪ੍ਰਤੀ ਪੂਰੇ ਸ਼ਹਿਰ ਦਾ ਸ਼ੁਕਰਾਨਾ ਹੈ। ਅਜਿਹੇ ਸਨਮਾਨ ਸਾਡੀ ਨਵੀਂ ਪੀੜ੍ਹੀ ਨੂੰ ਇਹ ਸਬਕ ਦਿੰਦੇ ਹਨ ਕਿ ਇਨਸਾਨ ਆਪਣੀ ਦੌਲਤ ਨਾਲ ਨਹੀਂ। ਸਗੋਂ ਆਪਣੇ ਦਿੱਤੇ ਹੋਏ ਦਾਨ ਤੇ ਕੀਤੇ ਹੋਏ ਨੇਕ ਕਰਮਾਂ ਕਰਕੇ ਸਦੀਆਂ ਤੱਕ ਲੋਕਾਂ ਦੇ ਦਿਲਾਂ ’ਚ ਜਿਉਂਦਾ ਰਹਿੰਦਾ ਹੈ। ਭਦੌੜ ਦੀ ਇਹ ਮਿੱਟੀ ਗੁਰਦੇਵ ਸਿੰਘ ਵਰਗੇ ਦਾਨਵੀਰਾਂ ਦੀ ਹਮੇਸ਼ਾ ਰਿਣੀ ਰਹੇਗੀ। ਜਿਨ੍ਹਾਂ ਨੇ ਸ਼ਹਿਰ ਦੀ ਸ਼ਾਨ ਨੂੰ ਚਾਰ-ਚੰਨ ਲਾਉਣ ਲਈ ਆਪਣਾ ਸਰਮਾਇਆ ਤਿਆਗ ਦਿੱਤਾ।

Have something to say? Post your comment

More in Punjab

ਤਪਾ ਡਾਕਟਰ ਐਸੋਸੀਏਸ਼ਨ ਨੇ ਵਿਧਾਇਕ ਲਾਭ ਸਿੰਘ ਉਗੋਕੇ ਨੂੰ ਕੀਤਾ ਸਨਮਾਨਿਤ, ਸੇਵਾ ਭਾਵਨਾ ਨੂੰ ਮਿਲੀ ਸਰਾਹਨਾ

ਪ੍ਰੈੱਸ ਕਲੱਬ (ਰਜਿ.) ਵੱਲੋਂ "ਧਰਤੀ, ਰੁੱਖ, ਹਵਾ ਤੇ ਪਾਣੀ ਨਾ ਸਾਂਭੇ ਤਾਂ ਖ਼ਤਮ ਕਹਾਣੀ" ਵਿਸ਼ੇ 'ਤੇ ਪ੍ਰਭਾਵਸ਼ਾਲੀ ਸੈਮੀਨਾਰ

ਕਾਲੇ ਦੌਰ ਦੀ ਇੱਕ ਯਾਦ: ਵੀਡੀਓ ਕੈਸਟਾਂ, ਵੰਗਾਰ ਅਤੇ ਇਨਸਾਨੀਅਤ ਦਾ ਦਰਦ

ਵੱਡੇ-ਵੱਡੇ ਸਿਆਸੀ ਧੁੰਨਤਰਾਂ ਜੋ ਨਾ ਕਰ ਸਕੇ, ਉਹ 'ਕੁੱਲੀਆਂ' 'ਚੋਂ ਉੱਠੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਕਰ ਵਿਖਾਇਆ; ਤਪਾ ਨਗਰ ਕੌਂਸਲ 'ਚ ਸਰਬਸੰਮਤੀ ਨਾਲ ਪ੍ਰਧਾਨਗੀ ਚੋਣ ਕਰਵਾ ਕੇ ਰਚਿਆ ਨਵਾਂ ਇਤਿਹਾਸ

ਸਬ ਡਿਵੀਜ਼ਨਲ ਹਸਪਤਾਲ ਤਪਾ ਨੂੰ ਮਿਲੇ ਨਵੇਂ ਸੀਨੀਅਰ ਮੈਡੀਕਲ ਅਫਸਰ, ਡਾ. ਸੰਜੇ ਕੁਮਾਰ ਨੇ ਸੰਭਾਲਿਆ ਅਹੁਦਾ

FCI ਰਾਮਪੁਰਾ ਫੂਲ ਮੁੜ ਵਿਵਾਦ ਵਿਚ, ਅਧਿਕਾਰੀਆਂ ‘ਤੇ ਮਿੱਲਰ ਵੱਲੋਂ ਰਿਸ਼ਵਤ ਮੰਗਣ ਦੇ ਗੰਭੀਰ ਦੋਸ਼

ਭਦੌੜ ਪੁਲਿਸ ਦਾ ਖੁਲਾਸਾ: ਨਸ਼ਾ ਤਸਕਰੀ ਦੇ ਦੋਸ਼ ’ਚ ਏਅਰਫੋਰਸ ਦਾ ਜਵਾਨ ਕਾਬੂ, ਬੈਗ ’ਚੋਂ ਮਿਲੀ ਲੱਖਾਂ ਦੀ ਅਫ਼ੀਮ

ਤਪਾ ਵਿਚ ਇਸ ਵਾਰ ਕੌਸਲਰਾਂ ਦੇ ਕੋਠੇ ਨ੍ਹੀ ਬੋਲੇ ਕਾਂ, ਪ੍ਰਧਾਨਗੀ- ਲੈਣ ਦੇਣ ਨੂੰ ਕੱਖ ਨ੍ਹੀ ਚ+ਤ+ਰੋ ਚਾਹ ਧਰ ਲੈ

ਪਟਿਆਲਾ ਵਿਖੇ ਮੁਲਾਜ਼ਮਾਂ ’ਤੇ ਕੀਤਾ ਜ਼ੁਲਮ ‘ਆਪ’ ਸਰਕਾਰ ਦੇ ਕਫ਼ਨ ’ਚ ਆਖਰੀ ਕਿੱਲ ਸਾਬਤ ਹੋਵੇਗਾ: ਵਿਧਾਇਕ ਢਿੱਲੋਂ

ਕੀਤੂ ਵਿਵਾਦ: ਨਵੇਂ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਦੀਆਂ ਵਧੀਆਂ ਮੁਸ਼ਕਲਾਂ, ਅਸਤੀਫ਼ੇ ਜਾਂ ਮਾਫ਼ੀ ਦੀ ਚਰਚਾ ਤੇਜ਼ ---ਬਿੱਟੂ ਤੇ ਰਣੌਤ ਤੋਂ ਬਾਅਦ ਢਿੱਲੋਂ ਨੇ ਵੀ ਵਰਤਿਆ ਪੈਂਤੜਾ: ਚੋਣਾਂ ਸਿਰ ’ਤੇ, ਭਾਜਪਾ ਲਈ ਖੜ੍ਹੀ ਹੋਈ ਵੱਡੀ ਮੁਸੀਬਤ