Sunday, October 18, 2026
BREAKING NEWS
• ਤਪਾ ਦੇ ਹੋਟਲ ਵਿੱਚ ਔਰਤ ਦਾ ਪ੍ਰੇਮੀ ਹੀ ਕਾਤਲ ਬਣਿਆ, ਸਰੀਰ ’ਤੇ ਤੇਜ਼ਧਾਰ ਹਥਿਆਰ ਨਾਲ ਕਈ ਹਮਲੇ ਦੇ ਨਿਸ਼ਾਨ • ਸਕੂਲਾਂ ’ਚ ਅਧਿਆਪਕਾਂ ਦੀ ਘਾਟ ਨੂੰ ਲੈ ਕੇ ਵਿਧਾਇਕ ਸੁਖਬੀਰ ਸਿੰਘ ਮਾਇਸਰਖਾਨਾ ਭਾਵੁਕ, ਲਾਈਵ ਹੋ ਕੇ ਆਪਣੀ ਹੀ ਸਰਕਾਰ ਖਿਲਾਫ ਕੱਢੀ ਭੜਾਸ • ਭ੍ਰਿਸ਼ਟਾਚਾਰ ਤੋਂ ਤੰਗ ਨੌਜਵਾਨ ਨੇ ਧਨੌਲਾ ਥਾਣੇ ਅੰਦਰ ਵੀਡੀਓ ਬਣਾ ਕੇ ਨਿਗਲਿਆ ਜ਼ਹਿਰ: ਪੁਲਿਸ ਤੇ ਮਾਲ ਵਿਭਾਗ ’ਤੇ ਲਾਏ ਰਿਸ਼ਵਤਖੋਰੀ ਦੇ ਗੰਭੀਰ ਦੋਸ਼, ਹਾਲਤ ਨਾਜ਼ੁਕ • ਤਪਾ ਵਿਚ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਵੱਡੇ ਭਾਜਪਾਈ ਲੀਡਰਾਂ ਦੇ ਨਾ ਆਉਣ ਕਾਰਨ ਫਿੱਕੀ ਜਾਪੀ, ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਅਤੇ ਤਪਾ ਮੰਡੀ ਰੈਲੀ • ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ • ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ • ‘ਮਿਸ਼ਨ ਕਲੀਨ ਪੰਜਾਬ’ ਸਾਫ਼ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵੱਲ ਅਹਿਮ ਕਦਮ: ਵਿਧਾਇਕ ਉੱਗੋਕੇ • ਪਾਣੀ ਦੇ ਛਿੱਟੇ ਮਿੰਟਾਂ ਸੈਕਿੰਡਾਂ ਬਾਅਦ ਹੀ ਲਹੂ ਵਿਚ ਤਬਦੀਲ, ਪਿਸਤੋਲ ਨਿਕਲਿਆ, ਗੱਡੀਆਂ ਭੰਨੀਆ, ਹਸਪਤਾਲ ਦਾਖਿਲ • ਰਾਈਸ ਮਿਲਰਜ਼ ਐਸੋਸੀਏਸ਼ਨ ’ਚ ਖਿੱਚੋਤਾਣ’ ਬਿੰਟਾ ਬਾਂਸਲ ਦਾ ਤਿੱਖਾ ਹਮਲਾ, ਕਿਹਾ—“ਪ੍ਰਧਾਨਗੀ ਕਿਸੇ ਦੀ ਨਿੱਜੀ ਜਾਇਦਾਦ ਨਹੀਂ”, • ਭਦੌੜ ਹਲਕੇ ’ਚ ‘ਆਪ’ ਦੀ ਬੂਥ ਇੰਚਾਰਜ ਮਿਲਣੀ, ਮਨੀਸ਼ ਸਿਸੋਦੀਆ ਨੇ ਵਰਕਰਾਂ ਨੂੰ ਦਿੱਤਾ ਜਿੱਤ ਦਾ ਮੰਤਰ, ਵਿਧਾਇਕ ਲਾਭ ਸਿੰਘ ਉਗੋਕੇ ਨੇ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ, ਭਦੌੜ ਨੂੰ ‘ਆਪ’ ਦਾ ਮਜ਼ਬੂਤ ਸਿਆਸੀ ਗੜ੍ਹ ਦੱਸਿਆ

Punjab

ਟੀਚਰ ਦੀ ਕਰਤੂਤ, ਲੈਬ ਅੰਦਰ ਦਰਿੰਦਗੀ, ਮਹਿਲਾ ਟੀਚਰ ਨਾਲ ਜਬਰ ਦੀ ਕੋਸ਼ਿਸ, ਸਰਕਾਰੀ ਸਕੂਲ ’ਚ ਹੰਗਾਮਾਂ, ਮਾਮਲਾ ਦਰਜ

April 19, 2026 05:15 PM

ਟੀਚਰ ਦੀ ਕਰਤੂਤ, ਲੈਬ ਅੰਦਰ ਦਰਿੰਦਗੀ, ਮਹਿਲਾ ਟੀਚਰ ਨਾਲ ਜਬਰ ਦੀ ਕੋਸ਼ਿਸ, ਸਰਕਾਰੀ ਸਕੂਲ ’ਚ ਹੰਗਾਮਾਂ, ਮਾਮਲਾ ਦਰਜ
7ਡੇਅ ਨਿੳੂਜ ਸਰਵਿਸ
ਬਠਿੰਡਾ ਜਿਲ੍ਹੇ ਦੇ ਇਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਮਹਿਲਾ ਅਧਿਆਪਿਕਾ ਨਾਲ ਅਸਲੀਲ ਹਰਕਤਾਂ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੀੜਿਤ ਅਧਿਆਪਿਕਾ, ਜੋ ਕਿ ਸਾਇੰਸ ਵਿਸੇ ਦੀ ਟੀਚਰ ਹੈ, ਨੇ ਪੁਲਿਸ ਨੂੰ ਦਿੱਤੇ ਬਿਆਨ ਵਿਚ ਦੱਸਿਆ ਕਿ ਉਹ ਸਕੂਲ ਦੀ ਸਾਇੰਸ ਲੈਬ ਨਾਲ ਸੰਬੰਧਿਤ ਕੰਮ ਲਈ ਬਣਾਈ ਗਈ ਕਮੇਟੀ ਦੀ ਮੈਂਬਰ ਹੈ। ਲੈਬ ਵਿਚ ਚਲ ਰਹੇ ਕੰਮ ਦੌਰਾਨ ਅਲਮਾਰੀਆਂ ਦੇ ਪੱਲੇ ਠੀਕ ਤਰ੍ਹਾਂ ਬੰਦ ਨਾ ਹੋਣ ਦੀ ਸਮੱਸਿਆ ਨੂੰ ਲੈ ਕੇ ਉਸਨੇ ਕਮੇਟੀ ਦੇ ਇਕ ਹੋਰ ਅਧਿਆਪਕ ਮੈਂਬਰ ਨੂੰ ਇਸ ਬਾਰੇ ਜਾਣਕਾਰੀ ਦਿੱਤੀ। ਦੋਵੇਂ ਲੈਬ ਵਿਚ ਸਮੱਸਿਆ ਦੀ ਜਾਂਚ ਕਰਨ ਗਏ, ਜਿੱਥੇ ਦੋਸ ਹੈ ਕਿ ਉਕਤ ਪੁਰਸ਼ ਅਧਿਆਪਕ ਨੇ ਪਹਿਲਾਂ ਗੱਲਬਾਤ ਦੇ ਬਹਾਨੇ ਨਜਦੀਕ ਆ ਕੇ ਅਚਾਨਕ ਜਬਰਦਸਤੀ ਕਰਨੀ ਸੁਰੂ ਕਰ ਦਿੱਤੀ। ਪੀੜਿਤਾ ਨੇ ਦੱਸਿਆ ਕਿ ਉਸਦੇ ਵਿਰੋਧ ਕਰਨ ਦੇ ਬਾਵਜੂਦ ਉਸਨੂੰ ਜਬਰਦਸਤੀ ਫੜਿਆ ਗਿਆ, ਉਸ ਨਾਲ ਅਣਚਾਹੀਆਂ ਸਾਰੀਰਕ ਹਰਕਤਾਂ ਕੀਤੀਆਂ ਗਈਆਂ ਅਤੇ ਉਸਨੂੰ ਡਰਾਉਣ ਦੀ ਕੋਸਿਸ ਵੀ ਕੀਤੀ ਗਈ। ਮੌਕੇ ਤੋਂ ਆਪਣੇ ਆਪ ਨੂੰ ਛੁਡਾ ਕੇ ਉਹ ਲੈਬ ਤੋਂ ਬਾਹਰ ਨਿਕਲ ਗਈ। ਘਟਨਾ ਤੋਂ ਬਾਅਦ ਪੀੜਿਤਾ ਨੇ ਹਿੰਮਤ ਕਰਕੇ ਸਕੂਲ ਦੀ ਲੇਡੀ ਸਟਾਫ ਨਾਲ ਇਹ ਗੱਲ ਸਾਂਝੀ ਕੀਤੀ, ਜਿਨ੍ਹਾਂ ਨੇ ਉਸਨੂੰ ਸੰਭਾਲਿਆ। ਇਸ ਤੋਂ ਬਾਅਦ ਉਸਨੇ ਆਪਣੇ ਪਤੀ ਅਤੇ ਪਰਿਵਾਰ ਨੂੰ ਸੂਚਿਤ ਕੀਤਾ। ਪਰਿਵਾਰ ਦੇ ਮੈਂਬਰ ਸਕੂਲ ਪਹੁੰਚੇ ਅਤੇ ਫਿਰ ਪੀੜਿਤਾ ਨੇ ਪੁਲਿਸ ਕੋਲ ਸਿਕਾਇਤ ਦਰਜ ਕਰਵਾਈ। ਪੁਲਿਸ ਨੇ ਪੀੜਿਤਾ ਦੇ ਬਿਆਨਾਂ ਦੇ ਆਧਾਰ ‘ਤੇ ਸੰਬੰਧਿਤ ਧਾਰਾਵਾਂ ਹੇਠ ਮਾਮਲਾ ਦਰਜ ਕਰਕੇ ਜਾਂਚ ਸੁਰੂ ਕਰ ਦਿੱਤੀ ਹੈ। ਅਧਿਕਾਰੀਆਂ ਮੁਤਾਬਕ ਮਾਮਲੇ ਦੀ ਗੰਭੀਰਤਾ ਨੂੰ ਧਿਆਨ ਵਿਚ ਰੱਖਦਿਆਂ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਦੋਸੀ ਅਧਿਆਪਕ ਖਿਲਾਫ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ। ਜਿਸ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।
ਇਸ ਘਟਨਾ ਨਾਲ ਸਕੂਲੀ ਮਾਹੌਲ ਅਤੇ ਅਧਿਆਪਕ ਵਰਗ ਵਿਚ ਚਿੰਤਾ ਅਤੇ ਗੁੱਸੇ ਦਾ ਮਾਹੌਲ ਪੈਦਾ ਹੋ ਗਿਆ ਹੈ। ਸਿੱਖਿਆ ਸੰਸਥਾਵਾਂ ਵਿਚ ਮਹਿਲਾਵਾਂ ਦੀ ਸੁਰੱਖਿਆ ਨੂੰ ਲੈ ਕੇ ਇਕ ਵਾਰ ਫਿਰ ਸਵਾਲ ਖੜ੍ਹੇ ਹੋਏ ਹਨ ਅਤੇ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਕਰੜੀਆਂ ਕਾਰਵਾਈਆਂ ਦੀ ਲੋੜ ਹੈ।

Have something to say? Post your comment

More in Punjab

ਤਪਾ ਦੇ ਹੋਟਲ ਵਿੱਚ ਔਰਤ ਦਾ ਪ੍ਰੇਮੀ ਹੀ ਕਾਤਲ ਬਣਿਆ, ਸਰੀਰ ’ਤੇ ਤੇਜ਼ਧਾਰ ਹਥਿਆਰ ਨਾਲ ਕਈ ਹਮਲੇ ਦੇ ਨਿਸ਼ਾਨ

ਸਕੂਲਾਂ ’ਚ ਅਧਿਆਪਕਾਂ ਦੀ ਘਾਟ ਨੂੰ ਲੈ ਕੇ ਵਿਧਾਇਕ ਸੁਖਬੀਰ ਸਿੰਘ ਮਾਇਸਰਖਾਨਾ ਭਾਵੁਕ, ਲਾਈਵ ਹੋ ਕੇ ਆਪਣੀ ਹੀ ਸਰਕਾਰ ਖਿਲਾਫ ਕੱਢੀ ਭੜਾਸ

ਭ੍ਰਿਸ਼ਟਾਚਾਰ ਤੋਂ ਤੰਗ ਨੌਜਵਾਨ ਨੇ ਧਨੌਲਾ ਥਾਣੇ ਅੰਦਰ ਵੀਡੀਓ ਬਣਾ ਕੇ ਨਿਗਲਿਆ ਜ਼ਹਿਰ: ਪੁਲਿਸ ਤੇ ਮਾਲ ਵਿਭਾਗ ’ਤੇ ਲਾਏ ਰਿਸ਼ਵਤਖੋਰੀ ਦੇ ਗੰਭੀਰ ਦੋਸ਼, ਹਾਲਤ ਨਾਜ਼ੁਕ

ਤਪਾ ਵਿਚ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਵੱਡੇ ਭਾਜਪਾਈ ਲੀਡਰਾਂ ਦੇ ਨਾ ਆਉਣ ਕਾਰਨ ਫਿੱਕੀ ਜਾਪੀ, ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਅਤੇ ਤਪਾ ਮੰਡੀ ਰੈਲੀ

ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ

ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ

‘ਮਿਸ਼ਨ ਕਲੀਨ ਪੰਜਾਬ’ ਸਾਫ਼ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵੱਲ ਅਹਿਮ ਕਦਮ: ਵਿਧਾਇਕ ਉੱਗੋਕੇ

ਪਾਣੀ ਦੇ ਛਿੱਟੇ ਮਿੰਟਾਂ ਸੈਕਿੰਡਾਂ ਬਾਅਦ ਹੀ ਲਹੂ ਵਿਚ ਤਬਦੀਲ, ਪਿਸਤੋਲ ਨਿਕਲਿਆ, ਗੱਡੀਆਂ ਭੰਨੀਆ, ਹਸਪਤਾਲ ਦਾਖਿਲ

ਰਾਈਸ ਮਿਲਰਜ਼ ਐਸੋਸੀਏਸ਼ਨ ’ਚ ਖਿੱਚੋਤਾਣ’ ਬਿੰਟਾ ਬਾਂਸਲ ਦਾ ਤਿੱਖਾ ਹਮਲਾ, ਕਿਹਾ—“ਪ੍ਰਧਾਨਗੀ ਕਿਸੇ ਦੀ ਨਿੱਜੀ ਜਾਇਦਾਦ ਨਹੀਂ”,

ਭਦੌੜ ਹਲਕੇ ’ਚ ‘ਆਪ’ ਦੀ ਬੂਥ ਇੰਚਾਰਜ ਮਿਲਣੀ, ਮਨੀਸ਼ ਸਿਸੋਦੀਆ ਨੇ ਵਰਕਰਾਂ ਨੂੰ ਦਿੱਤਾ ਜਿੱਤ ਦਾ ਮੰਤਰ, ਵਿਧਾਇਕ ਲਾਭ ਸਿੰਘ ਉਗੋਕੇ ਨੇ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ, ਭਦੌੜ ਨੂੰ ‘ਆਪ’ ਦਾ ਮਜ਼ਬੂਤ ਸਿਆਸੀ ਗੜ੍ਹ ਦੱਸਿਆ