Tuesday, November 03, 2026
BREAKING NEWS
• ਭਦੌੜ ਹਲਕੇ ’ਚ ਕਾਂਗਰਸ ਦੀ ਸਿਆਸਤ ’ਚ ਨਵੀਂ ਐਂਟਰੀ, ਐਡਵੋਕੇਟ ਨਰਿੰਦਰ ਸਿੰਘ ਭੱਟੀ ਹੋਣਗੇ ਪਾਰਟੀ ਉਮੀਦਵਾਰ ! • ਤਪਾ ਦੇ ਹੋਟਲ ਵਿੱਚ ਔਰਤ ਦਾ ਪ੍ਰੇਮੀ ਹੀ ਕਾਤਲ ਬਣਿਆ, ਸਰੀਰ ’ਤੇ ਤੇਜ਼ਧਾਰ ਹਥਿਆਰ ਨਾਲ ਕਈ ਹਮਲੇ ਦੇ ਨਿਸ਼ਾਨ • ਸਕੂਲਾਂ ’ਚ ਅਧਿਆਪਕਾਂ ਦੀ ਘਾਟ ਨੂੰ ਲੈ ਕੇ ਵਿਧਾਇਕ ਸੁਖਬੀਰ ਸਿੰਘ ਮਾਇਸਰਖਾਨਾ ਭਾਵੁਕ, ਲਾਈਵ ਹੋ ਕੇ ਆਪਣੀ ਹੀ ਸਰਕਾਰ ਖਿਲਾਫ ਕੱਢੀ ਭੜਾਸ • ਭ੍ਰਿਸ਼ਟਾਚਾਰ ਤੋਂ ਤੰਗ ਨੌਜਵਾਨ ਨੇ ਧਨੌਲਾ ਥਾਣੇ ਅੰਦਰ ਵੀਡੀਓ ਬਣਾ ਕੇ ਨਿਗਲਿਆ ਜ਼ਹਿਰ: ਪੁਲਿਸ ਤੇ ਮਾਲ ਵਿਭਾਗ ’ਤੇ ਲਾਏ ਰਿਸ਼ਵਤਖੋਰੀ ਦੇ ਗੰਭੀਰ ਦੋਸ਼, ਹਾਲਤ ਨਾਜ਼ੁਕ • ਤਪਾ ਵਿਚ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਵੱਡੇ ਭਾਜਪਾਈ ਲੀਡਰਾਂ ਦੇ ਨਾ ਆਉਣ ਕਾਰਨ ਫਿੱਕੀ ਜਾਪੀ, ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਅਤੇ ਤਪਾ ਮੰਡੀ ਰੈਲੀ • ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ • ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ • ‘ਮਿਸ਼ਨ ਕਲੀਨ ਪੰਜਾਬ’ ਸਾਫ਼ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵੱਲ ਅਹਿਮ ਕਦਮ: ਵਿਧਾਇਕ ਉੱਗੋਕੇ • ਪਾਣੀ ਦੇ ਛਿੱਟੇ ਮਿੰਟਾਂ ਸੈਕਿੰਡਾਂ ਬਾਅਦ ਹੀ ਲਹੂ ਵਿਚ ਤਬਦੀਲ, ਪਿਸਤੋਲ ਨਿਕਲਿਆ, ਗੱਡੀਆਂ ਭੰਨੀਆ, ਹਸਪਤਾਲ ਦਾਖਿਲ • ਰਾਈਸ ਮਿਲਰਜ਼ ਐਸੋਸੀਏਸ਼ਨ ’ਚ ਖਿੱਚੋਤਾਣ’ ਬਿੰਟਾ ਬਾਂਸਲ ਦਾ ਤਿੱਖਾ ਹਮਲਾ, ਕਿਹਾ—“ਪ੍ਰਧਾਨਗੀ ਕਿਸੇ ਦੀ ਨਿੱਜੀ ਜਾਇਦਾਦ ਨਹੀਂ”,

Punjab

ਕਹਿਰ ਬਣ ਕੇ ਆਇਆ ਤੇਜ਼ ਰਫ਼ਤਾਰ ਟਰੱਕ: ਸਕੂਟੀ ਸਵਾਰ ਮਹਿਲਾ ਦੀ ਦਰਦਨਾਕ ਮੌਤ, ਸਹੁਰਾ ਹਸਪਤਾਲ `ਚ ਜ਼ੇਰੇ ਇਲਾਜ

April 21, 2026 05:09 PM

ਕਹਿਰ ਬਣ ਕੇ ਆਇਆ ਤੇਜ਼ ਰਫ਼ਤਾਰ ਟਰੱਕ: ਸਕੂਟੀ ਸਵਾਰ ਮਹਿਲਾ ਦੀ ਦਰਦਨਾਕ ਮੌਤ, ਸਹੁਰਾ ਹਸਪਤਾਲ `ਚ ਜ਼ੇਰੇ ਇਲਾਜ
---ਤਪਾ-ਢਿਲਵਾਂ ਰੋਡ `ਤੇ ਰੂਹ ਕੰਬਾਊ ਹਾਦਸਾ: ਦੋ ਮਾਸੂਮ ਬੱਚੀਆਂ ਦੇ ਸਿਰੋਂ ਉੱਠਿਆ ਮਾਂ ਦਾ ਸਾਇਆ
ਤਪਾ ਮੰਡੀ, 21 ਅਪ੍ਰੈਲ ((ਲੁਭਾਸ਼ ਸਿੰਗਲਾ/ਗੁਰਪ੍ਰੀਤ ਸਿੰਘ)–: ਤਪਾ-ਢਿਲਵਾਂ ਰੋਡ `ਤੇ ਇਕ ਅਤਿ ਦੁਖਦਾਈ ਘਟਨਾ ਵਾਪਰੀ। ਜਿਥੇ ਇਕ ਬੇਕਾਬੂ ਟਰੱਕ ਦੀ ਲਪੇਟ ’ਚ ਆਉਣ ਨਾਲ ਸਕੂਟੀ ਸਵਾਰ ਮਹਿਲਾ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਦੇਖਣ ਵਾਲਿਆਂ ਦੀਆਂ ਰੂਹਾਂ ਕੰਬ ਗਈਆਂ। ਜਾਣਕਾਰੀ ਅਨੁਸਾਰ ਪਿੰਡ ਢਿਲਵਾਂ ਦੀ ਨਿਵਾਸੀ ਸਿਮਰਨਜੀਤ ਕੌਰ ਪਤਨੀ ਹਰਦੇਵ ਸਿੰਘ ਆਪਣੇ ਸਹੁਰੇ ਗੁਰਮੇਲ ਸਿੰਘ ਨਾਲ ਸਕੂਟੀ ’ਤੇ ਸਵਾਰ ਹੋ ਕੇ ਤਪਾ ਸੁਵਿਧਾ ਕੇਂਦਰ ਤੋਂ ਕਿਸੇ ਜ਼ਰੂਰੀ ਕੰਮ ਤੋਂ ਵਾਪਸ ਆਪਣੇ ਪਿੰਡ ਜਾ ਰਹੀ ਸੀ। ਜਦੋਂ ਉਹ ਤਪਾ-ਢਿਲਵਾਂ ਮਾਰਗ `ਤੇ ਸਥਿਤ ਗੈਸ ਏਜੰਸੀ ਦੇ ਕੋਲ ਪਹੁੰਚੇ ਤਾਂ ਪਿੱਛੋਂ ਆ ਰਹੇ ਇਕ ਟਰੱਕ ਚਾਲਕ ਨੇ ਅਚਾਨਕ ਬ੍ਰੇਕ ਮਾਰ ਦਿੱਤੀ। ਟਰੱਕ ਦੀ ਅਚਾਨਕ ਹਰਕਤ ਕਾਰਨ ਸਕੂਟੀ ਦਾ ਸੰਤੁਲਨ ਵਿਗੜ ਗਿਆ ਤੇ ਸਿਮਰਨਜੀਤ ਕੌਰ ਸੜਕ `ਤੇ ਡਿੱਗ ਗਈ। ਚਸ਼ਮਦੀਦਾਂ ਮੁਤਾਬਕ ਸੜਕ `ਤੇ ਡਿੱਗਦੇ ਸਾਰ ਹੀ ਸਿਮਰਨਜੀਤ ਕੌਰ ਟਰੱਕ ਦੇ ਪਿਛਲੇ ਟਾਇਰ ਦੀ ਲਪੇਟ ’ਚ ਆ ਗਈ। ਟਰੱਕ ਨੇ ਮਹਿਲਾ ਦੇ ਸਿਰ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ। ਜਿਸ ਕਾਰਨ ਉਸ ਦੀ ਮੌਕੇ `ਤੇ ਹੀ ਮੌਤ ਹੋ ਗਈ। ਇਸ ਹਾਦਸੇ ’ਚ ਉਸ ਦਾ ਸਹੁਰਾ ਗੁਰਮੇਲ ਸਿੰਘ ਵੀ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਤੁਰੰਤ ਸਿਵਲ ਹਸਪਤਾਲ ਤਪਾ ਪਹੁੰਚਾਇਆ ਗਿਆ।
---ਫਰਾਰ ਟਰੱਕ ਡਰਾਈਵਰ ਨੂੰ ਘੇਰਿਆ
ਹਾਦਸੇ ਤੋਂ ਬਾਅਦ ਟਰੱਕ ਚਾਲਕ ਵਾਹਨ ਸਮੇਤ ਮੌਕੇ ਤੋਂ ਫਰਾਰ ਹੋ ਗਿਆ ਸੀ। ਪਰ ਮੌਜੂਦ ਲੋਕਾਂ ਦੀ ਮੁਸਤੈਦੀ ਸਦਕਾ ਟਰੱਕ ਨੂੰ ਅੱਗੇ ਜਾ ਕੇ ਘੇਰ ਲਿਆ ਗਿਆ। ਸੂਚਨਾ ਮਿਲਦੇ ਹੀ ਪੁਲਿਸ ਚੌਕੀ ਦੇ ਇੰਚਾਰਜ ਬਲਜੀਤ ਸਿੰਘ ਢਿਲੋਂ ਪੁਲਿਸ ਫੋਰਸ ਸਮੇਤ ਮੌਕੇ `ਤੇ ਪਹੁੰਚੇ। ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਬਰਨਾਲਾ ਮੋਰਚਰੀ ਭੇਜ ਦਿੱਤਾ ਹੈ ਤੇ ਟਰੱਕ ਚਾਲਕ ਵਿਰੁੱਧ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
---ਪਰਿਵਾਰ `ਤੇ ਟੁੱਟਿਆ ਮੁਸੀਬਤਾਂ ਦਾ ਪਹਾੜ
ਮ੍ਰਿਤਕਾ ਸਿਮਰਨਜੀਤ ਕੌਰ ਆਪਣੇ ਪਿੱਛੇ ਦੋ ਮਾਸੂਮ ਬੇਟੀਆਂ ਛੱਡ ਗਈ ਹੈ। ਇਸ ਹਾਦਸੇ ਨੇ ਹੱਸਦੇ-ਵੱਸਦੇ ਪਰਿਵਾਰ ਨੂੰ ਉਜਾੜ ਕੇ ਰੱਖ ਦਿੱਤਾ ਹੈ। ਮਹਿਲਾ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਪਿੰਡ ਢਿਲਵਾਂ ’ਚ ਮਾਤਮ ਪਸਰ ਗਿਆ ਤੇ ਵੱਡੀ ਗਿਣਤੀ ’ਚ ਪਿੰਡ ਵਾਸੀ ਹਸਪਤਾਲ ਤੇ ਘਟਨਾ ਵਾਲੀ ਥਾਂ `ਤੇ ਇਕੱਠੇ ਹੋ ਗਏ।

Have something to say? Post your comment

More in Punjab

ਭਦੌੜ ਹਲਕੇ ’ਚ ਕਾਂਗਰਸ ਦੀ ਸਿਆਸਤ ’ਚ ਨਵੀਂ ਐਂਟਰੀ, ਐਡਵੋਕੇਟ ਨਰਿੰਦਰ ਸਿੰਘ ਭੱਟੀ ਹੋਣਗੇ ਪਾਰਟੀ ਉਮੀਦਵਾਰ !

ਤਪਾ ਦੇ ਹੋਟਲ ਵਿੱਚ ਔਰਤ ਦਾ ਪ੍ਰੇਮੀ ਹੀ ਕਾਤਲ ਬਣਿਆ, ਸਰੀਰ ’ਤੇ ਤੇਜ਼ਧਾਰ ਹਥਿਆਰ ਨਾਲ ਕਈ ਹਮਲੇ ਦੇ ਨਿਸ਼ਾਨ

ਸਕੂਲਾਂ ’ਚ ਅਧਿਆਪਕਾਂ ਦੀ ਘਾਟ ਨੂੰ ਲੈ ਕੇ ਵਿਧਾਇਕ ਸੁਖਬੀਰ ਸਿੰਘ ਮਾਇਸਰਖਾਨਾ ਭਾਵੁਕ, ਲਾਈਵ ਹੋ ਕੇ ਆਪਣੀ ਹੀ ਸਰਕਾਰ ਖਿਲਾਫ ਕੱਢੀ ਭੜਾਸ

ਭ੍ਰਿਸ਼ਟਾਚਾਰ ਤੋਂ ਤੰਗ ਨੌਜਵਾਨ ਨੇ ਧਨੌਲਾ ਥਾਣੇ ਅੰਦਰ ਵੀਡੀਓ ਬਣਾ ਕੇ ਨਿਗਲਿਆ ਜ਼ਹਿਰ: ਪੁਲਿਸ ਤੇ ਮਾਲ ਵਿਭਾਗ ’ਤੇ ਲਾਏ ਰਿਸ਼ਵਤਖੋਰੀ ਦੇ ਗੰਭੀਰ ਦੋਸ਼, ਹਾਲਤ ਨਾਜ਼ੁਕ

ਤਪਾ ਵਿਚ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਵੱਡੇ ਭਾਜਪਾਈ ਲੀਡਰਾਂ ਦੇ ਨਾ ਆਉਣ ਕਾਰਨ ਫਿੱਕੀ ਜਾਪੀ, ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਅਤੇ ਤਪਾ ਮੰਡੀ ਰੈਲੀ

ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ

ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ

‘ਮਿਸ਼ਨ ਕਲੀਨ ਪੰਜਾਬ’ ਸਾਫ਼ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵੱਲ ਅਹਿਮ ਕਦਮ: ਵਿਧਾਇਕ ਉੱਗੋਕੇ

ਪਾਣੀ ਦੇ ਛਿੱਟੇ ਮਿੰਟਾਂ ਸੈਕਿੰਡਾਂ ਬਾਅਦ ਹੀ ਲਹੂ ਵਿਚ ਤਬਦੀਲ, ਪਿਸਤੋਲ ਨਿਕਲਿਆ, ਗੱਡੀਆਂ ਭੰਨੀਆ, ਹਸਪਤਾਲ ਦਾਖਿਲ

ਰਾਈਸ ਮਿਲਰਜ਼ ਐਸੋਸੀਏਸ਼ਨ ’ਚ ਖਿੱਚੋਤਾਣ’ ਬਿੰਟਾ ਬਾਂਸਲ ਦਾ ਤਿੱਖਾ ਹਮਲਾ, ਕਿਹਾ—“ਪ੍ਰਧਾਨਗੀ ਕਿਸੇ ਦੀ ਨਿੱਜੀ ਜਾਇਦਾਦ ਨਹੀਂ”,