Wednesday, September 02, 2026
BREAKING NEWS
‘ਮਿਸ਼ਨ ਕਲੀਨ ਪੰਜਾਬ’ ਸਾਫ਼ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵੱਲ ਅਹਿਮ ਕਦਮ: ਵਿਧਾਇਕ ਉੱਗੋਕੇਪਾਣੀ ਦੇ ਛਿੱਟੇ ਮਿੰਟਾਂ ਸੈਕਿੰਡਾਂ ਬਾਅਦ ਹੀ ਲਹੂ ਵਿਚ ਤਬਦੀਲ, ਪਿਸਤੋਲ ਨਿਕਲਿਆ, ਗੱਡੀਆਂ ਭੰਨੀਆ, ਹਸਪਤਾਲ ਦਾਖਿਲ ਰਾਈਸ ਮਿਲਰਜ਼ ਐਸੋਸੀਏਸ਼ਨ ’ਚ ਖਿੱਚੋਤਾਣ’ ਬਿੰਟਾ ਬਾਂਸਲ ਦਾ ਤਿੱਖਾ ਹਮਲਾ, ਕਿਹਾ—“ਪ੍ਰਧਾਨਗੀ ਕਿਸੇ ਦੀ ਨਿੱਜੀ ਜਾਇਦਾਦ ਨਹੀਂ”, ਭਦੌੜ ਹਲਕੇ ’ਚ ‘ਆਪ’ ਦੀ ਬੂਥ ਇੰਚਾਰਜ ਮਿਲਣੀ, ਮਨੀਸ਼ ਸਿਸੋਦੀਆ ਨੇ ਵਰਕਰਾਂ ਨੂੰ ਦਿੱਤਾ ਜਿੱਤ ਦਾ ਮੰਤਰ, ਵਿਧਾਇਕ ਲਾਭ ਸਿੰਘ ਉਗੋਕੇ ਨੇ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ, ਭਦੌੜ ਨੂੰ ‘ਆਪ’ ਦਾ ਮਜ਼ਬੂਤ ਸਿਆਸੀ ਗੜ੍ਹ ਦੱਸਿਆਤਪਾ ਡਾਕਟਰ ਐਸੋਸੀਏਸ਼ਨ ਨੇ ਵਿਧਾਇਕ ਲਾਭ ਸਿੰਘ ਉਗੋਕੇ ਨੂੰ ਕੀਤਾ ਸਨਮਾਨਿਤ, ਸੇਵਾ ਭਾਵਨਾ ਨੂੰ ਮਿਲੀ ਸਰਾਹਨਾਪ੍ਰੈੱਸ ਕਲੱਬ (ਰਜਿ.) ਵੱਲੋਂ "ਧਰਤੀ, ਰੁੱਖ, ਹਵਾ ਤੇ ਪਾਣੀ ਨਾ ਸਾਂਭੇ ਤਾਂ ਖ਼ਤਮ ਕਹਾਣੀ" ਵਿਸ਼ੇ 'ਤੇ ਪ੍ਰਭਾਵਸ਼ਾਲੀ ਸੈਮੀਨਾਰਕਾਲੇ ਦੌਰ ਦੀ ਇੱਕ ਯਾਦ: ਵੀਡੀਓ ਕੈਸਟਾਂ, ਵੰਗਾਰ ਅਤੇ ਇਨਸਾਨੀਅਤ ਦਾ ਦਰਦਵੱਡੇ-ਵੱਡੇ ਸਿਆਸੀ ਧੁੰਨਤਰਾਂ ਜੋ ਨਾ ਕਰ ਸਕੇ, ਉਹ 'ਕੁੱਲੀਆਂ' 'ਚੋਂ ਉੱਠੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਕਰ ਵਿਖਾਇਆ; ਤਪਾ ਨਗਰ ਕੌਂਸਲ 'ਚ ਸਰਬਸੰਮਤੀ ਨਾਲ ਪ੍ਰਧਾਨਗੀ ਚੋਣ ਕਰਵਾ ਕੇ ਰਚਿਆ ਨਵਾਂ ਇਤਿਹਾਸਸਬ ਡਿਵੀਜ਼ਨਲ ਹਸਪਤਾਲ ਤਪਾ ਨੂੰ ਮਿਲੇ ਨਵੇਂ ਸੀਨੀਅਰ ਮੈਡੀਕਲ ਅਫਸਰ, ਡਾ. ਸੰਜੇ ਕੁਮਾਰ ਨੇ ਸੰਭਾਲਿਆ ਅਹੁਦਾFCI ਰਾਮਪੁਰਾ ਫੂਲ ਮੁੜ ਵਿਵਾਦ ਵਿਚ, ਅਧਿਕਾਰੀਆਂ ‘ਤੇ ਮਿੱਲਰ ਵੱਲੋਂ ਰਿਸ਼ਵਤ ਮੰਗਣ ਦੇ ਗੰਭੀਰ ਦੋਸ਼

Punjab

ਨਗਰ ਕੌਸਲ ਚੋਣ - ਵਾਰਡ ਨੰਬਰ 15 ਤੋ ਸਰਬ ਸਾਂਝੇ ਆਜਾਦ ਉਮੀਦਵਾਰ ਵਜੋ ਸ੍ਰੀਮਤੀ ਸੁਨੀਤਾ ਰਾਣੀ ਸਿੰਗਲਾ (ਸ਼ਹਿਣੇ ਵਾਲੇ) ਨੇ ਭਰੇ ਨਾਮਜ਼ਦਗੀ ਪੱਤਰ

May 15, 2026 03:27 PM

ਨਗਰ ਕੌਸਲ ਚੋਣ - ਵਾਰਡ ਨੰਬਰ 15 ਤੋ ਸਰਬ ਸਾਂਝੇ ਆਜਾਦ ਉਮੀਦਵਾਰ ਵਜੋ ਸ੍ਰੀਮਤੀ ਸੁਨੀਤਾ ਰਾਣੀ ਸਿੰਗਲਾ (ਸ਼ਹਿਣੇ ਵਾਲੇ) ਨੇ ਭਰੇ ਨਾਮਜ਼ਦਗੀ ਪੱਤਰ

ਵੱਡੇ ਇਕੱਠ ਨਾਲ ਉਪ ਮੰਡਲ ਮੈਜਿਸਟਰੇਟ ਦਫ਼ਤਰ ਪਹੁੰਚੇ ਸਮਰਥਕ, ਆਜ਼ਾਦ ਉਮੀਦਵਾਰ ਨੂੰ ਮਿਲ ਰਿਹਾ ਭਰਪੂਰ ਸਹਿਯੋਗ                    ਤਪਾ ਮੰਡੀ 15 ਮਈ (ਸੁਭਾਸ਼ ਸਿੰਗਲਾ/ਰੋਹਿਤ ਸਿੰਗਲਾ) - ਸਥਾਨਕ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸ਼ਹਿਰ ਦੀ ਸਿਆਸੀ ਸਰਗਰਮੀ ਲਗਾਤਾਰ ਤੇਜ਼ ਹੋ ਰਹੀ ਹੈ। ਇਸੇ ਕੜੀ ਤਹਿਤ ਅੱਜ ਤਪਾ ਸ਼ਹਿਰ ਦੇ ਬਹੁ-ਚਰਚਿਤ ਅਤੇ ਔਰਤਾਂ ਲਈ ਰਾਖਵੇਂ ਜਨਰਲ ਵਾਰਡ 15 ਤੋਂ ਸਰਬ ਸਾਂਝੇ ਆਜ਼ਾਦ ਉਮੀਦਵਾਰ ਵਜੋਂ ਸ਼੍ਰੀਮਤੀ ਸੁਨੀਤਾ ਰਾਣੀ ਸਿੰਗਲਾ ਪਤਨੀ ਵਿਜੇ ਕੁਮਾਰ (ਮਿੱਠੂ ਸ਼ਹਿਣੇ ਵਾਲੇ) ਵੱਲੋਂ ਆਪਣੇ ਨਾਮਜ਼ਦਗੀ ਪੱਤਰ ਵੱਡੇ ਉਤਸ਼ਾਹ ਅਤੇ ਭਾਰੀ ਸਮਰਥਕਾਂ ਦੇ ਦਰਮਿਆਨ ਦਾਖਲ ਕੀਤੇ ਗਏ। ਸ਼੍ਰੀਮਤੀ ਸੁਨੀਤਾ ਰਾਣੀ ਸਿੰਗਲਾ ਆਪਣੇ ਪਰਿਵਾਰਕ ਮੈਂਬਰਾਂ, ਨਜ਼ਦੀਕੀ ਸਾਥੀਆਂ ਅਤੇ ਵੱਡੀ ਗਿਣਤੀ ਸਮਰਥਕਾਂ ਦੇ ਕਾਫਲੇ ਸਮੇਤ ਉਪ ਮੰਡਲ ਮੈਜਿਸਟਰੇਟ ਆਯੂਸ਼ ਗੋਇਲ ਦੇ ਦਫ਼ਤਰ ਪਹੁੰਚੇ, ਜਿੱਥੇ ਉਨ੍ਹਾਂ ਆਪਣੇ ਨਾਮਜ਼ਦਗੀ ਪੱਤਰ ਚੋਣ ਅਧਿਕਾਰੀ ਸ੍ਰੀ ਗੋਇਲ ਕੋਲ ਦਾਖਿਲ ਕਰਵਾਏ। ਇਸ ਮੌਕੇ ਦਫ਼ਤਰ ਦੇ ਬਾਹਰ ਅਤੇ ਆਸ-ਪਾਸ ਇਲਾਕੇ ਵਿੱਚ ਚੋਣ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਨਜ਼ਰ ਆਇਆ। ਸਮਰਥਕਾਂ ਵੱਲੋਂ ਸ੍ਰੀਮਤੀ ਸਿੰਗਲਾ ਦੇ ਹੱਕ ਵਿਚ ਨਾਅਰੇਬਾਜ਼ੀ ਕਰਦਿਆਂ ਆਪਣੇ ਉਮੀਦਵਾਰ ਪ੍ਰਤੀ ਪੂਰਾ ਵਿਸ਼ਵਾਸ ਜਤਾਇਆ ਗਿਆ। ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੀਮਤੀ ਸੁਨੀਤਾ ਰਾਣੀ ਸਿੰਗਲਾ ਨੇ ਕਿਹਾ ਕਿ ਉਹ ਸ਼ਹਿਰ ਦੀ ਵਸਿੰਦਾ ਹੋਣ ਦੇ ਨਾਤੇ ਸ਼ਹਿਰ ਵਾਸੀਆਂ ਦੀ ਸੇਵਾ ਨੂੰ ਆਪਣਾ ਮੁੱਖ ਉਦੇਸ਼ ਬਣਾ ਕੇ ਚੋਣ ਮੈਦਾਨ ਵਿੱਚ ਉਤਰੀ ਹਾਂ ਜਦਕਿ ਸ਼ਹਿਰ ਦੇ ਵਿਕਾਸ, ਸਫ਼ਾਈ ਪ੍ਰਬੰਧ, ਬੁਨਿਆਦੀ ਸਹੂਲਤਾਂ ਅਤੇ ਲੋਕਾਂ ਦੀਆਂ ਰੋਜ਼ਾਨਾ ਸਮੱਸਿਆਵਾਂ ਦੇ ਹੱਲ ਲਈ ਉਹ ਪੂਰੀ ਇਮਾਨਦਾਰੀ ਅਤੇ ਨਿਸ਼ਠਾ ਨਾਲ ਕੰਮ ਕਰਨਗੀਆਂ। ਉਨ੍ਹਾਂ ਇਹ ਵੀ ਕਿਹਾ ਕਿ ਸ਼ਹਿਰ ਦੇ ਲੋਕ ਉਨ੍ਹਾਂ ਲਈ ਪਰਿਵਾਰ ਵਾਂਗ ਹਨ ਅਤੇ ਪਰਿਵਾਰ ਵੱਲੋਂ ਪਹਿਲਾਂ ਵੀ ਸਮਾਜਿਕ ਕਾਰਜਾਂ ਵਿੱਚ ਆਪਣਾ ਯੋਗਦਾਨ ਪਾਇਆ ਜਾਂਦਾ ਰਿਹਾ ਹੈ। ਜ਼ਿਕਰਯੋਗ ਹੈ ਕਿ ਸ਼੍ਰੀਮਤੀ ਸੁਨੀਤਾ ਰਾਣੀ ਸਿੰਗਲਾ ਨੂੰ ਸ਼ਹਿਰ ਦੇ ਵੱਖ-ਵੱਖ ਵਾਰਡਾਂ, ਵਪਾਰਕ ਵਰਗਾਂ ਅਤੇ ਸਮਾਜਿਕ ਸੰਸਥਾਵਾਂ ਨਾਲ ਜੁੜੇ ਲੋਕਾਂ ਦਾ ਵੱਡਾ ਸਹਿਯੋਗ ਮਿਲਦਾ ਨਜ਼ਰ ਆ ਰਿਹਾ ਹੈ। ਉਨ੍ਹਾਂ ਦੇ ਹੱਕ ਵਿੱਚ ਵੱਡੀ ਗਿਣਤੀ ਵਿੱਚ ਲੋਕ ਨਾਮਜ਼ਦਗੀ ਮੌਕੇ ਹਾਜ਼ਰ ਹੋਏ, ਜਿਸ ਨਾਲ ਚੋਣ ਮੈਦਾਨ ਵਿੱਚ ਉਨ੍ਹਾਂ ਦੀ ਮਜ਼ਬੂਤ ਦਾਅਵੇਦਾਰੀ ਦੀ ਚਰਚਾ ਤੇਜ਼ ਹੋ ਗਈ ਹੈ। ਇਸ ਤੋਂ ਇਲਾਵਾ ਸ਼੍ਰੀਮਤੀ ਸੁਨੀਤਾ ਰਾਣੀ ਸਿੰਗਲਾ ਦੇ ਕਵਰਿੰਗ ਉਮੀਦਵਾਰ ਵਜੋਂ ਉਨ੍ਹਾਂ ਦੀ ਵੱਡੀ ਨੂੰਹ ਸ਼੍ਰੀਮਤੀ ਮੋਨਿਕਾ ਸਿੰਗਲਾ ਪਤਨੀ ਅੰਕਿਤ ਸਿੰਗਲਾ ਵੱਲੋਂ ਵੀ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਇਸ ਮੌਕੇ ਕ੍ਰਿਸ਼ਨ ਚੰਦ ਸਿੰਗਲਾ ਸੇਵਾਮੁਕਤ ਅਧਿਆਪਕ, ਐਡਵੋਕੈਟ ਜਨਕ ਰਾਜ ਗਾਰਗੀ, ਮਦਨ ਲਾਲ ਗਰਗ ਸਾਬਕਾ ਪ੍ਰਧਾਨ ਨਗਰ ਕੌਂਸਲ, ਮੋਹਿਤ ਸਿੰਗਲਾ ਸੀਨੀਅਰ ਪੱਤਰਕਾਰ, ਵਿਜੈ ਸਿੰਗਲਾ ਮਿੱਠੂ, ਰਾਕੇਸ਼ ਟੋਨਾ ਸਾਬਕਾ ਪ੍ਰਧਾਨ, ਅੰਕਿਤ ਸਿੰਗਲਾ, ਅਤੁਲ ਸਿੰਗਲਾ,  ਸਮੇਤ ਸਿੰਗਲਾ ਪਰਿਵਾਰ ਦੇ ਅਨੇਕਾਂ ਸਮਰਥਕ ਅਤੇ ਸ਼ਹਿਰੀ ਮੌਜੂਦ ਸਨ।

Have something to say? Post your comment

More in Punjab

‘ਮਿਸ਼ਨ ਕਲੀਨ ਪੰਜਾਬ’ ਸਾਫ਼ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵੱਲ ਅਹਿਮ ਕਦਮ: ਵਿਧਾਇਕ ਉੱਗੋਕੇ

ਪਾਣੀ ਦੇ ਛਿੱਟੇ ਮਿੰਟਾਂ ਸੈਕਿੰਡਾਂ ਬਾਅਦ ਹੀ ਲਹੂ ਵਿਚ ਤਬਦੀਲ, ਪਿਸਤੋਲ ਨਿਕਲਿਆ, ਗੱਡੀਆਂ ਭੰਨੀਆ, ਹਸਪਤਾਲ ਦਾਖਿਲ

ਰਾਈਸ ਮਿਲਰਜ਼ ਐਸੋਸੀਏਸ਼ਨ ’ਚ ਖਿੱਚੋਤਾਣ’ ਬਿੰਟਾ ਬਾਂਸਲ ਦਾ ਤਿੱਖਾ ਹਮਲਾ, ਕਿਹਾ—“ਪ੍ਰਧਾਨਗੀ ਕਿਸੇ ਦੀ ਨਿੱਜੀ ਜਾਇਦਾਦ ਨਹੀਂ”,

ਭਦੌੜ ਹਲਕੇ ’ਚ ‘ਆਪ’ ਦੀ ਬੂਥ ਇੰਚਾਰਜ ਮਿਲਣੀ, ਮਨੀਸ਼ ਸਿਸੋਦੀਆ ਨੇ ਵਰਕਰਾਂ ਨੂੰ ਦਿੱਤਾ ਜਿੱਤ ਦਾ ਮੰਤਰ, ਵਿਧਾਇਕ ਲਾਭ ਸਿੰਘ ਉਗੋਕੇ ਨੇ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ, ਭਦੌੜ ਨੂੰ ‘ਆਪ’ ਦਾ ਮਜ਼ਬੂਤ ਸਿਆਸੀ ਗੜ੍ਹ ਦੱਸਿਆ

ਤਪਾ ਡਾਕਟਰ ਐਸੋਸੀਏਸ਼ਨ ਨੇ ਵਿਧਾਇਕ ਲਾਭ ਸਿੰਘ ਉਗੋਕੇ ਨੂੰ ਕੀਤਾ ਸਨਮਾਨਿਤ, ਸੇਵਾ ਭਾਵਨਾ ਨੂੰ ਮਿਲੀ ਸਰਾਹਨਾ

ਪ੍ਰੈੱਸ ਕਲੱਬ (ਰਜਿ.) ਵੱਲੋਂ "ਧਰਤੀ, ਰੁੱਖ, ਹਵਾ ਤੇ ਪਾਣੀ ਨਾ ਸਾਂਭੇ ਤਾਂ ਖ਼ਤਮ ਕਹਾਣੀ" ਵਿਸ਼ੇ 'ਤੇ ਪ੍ਰਭਾਵਸ਼ਾਲੀ ਸੈਮੀਨਾਰ

ਕਾਲੇ ਦੌਰ ਦੀ ਇੱਕ ਯਾਦ: ਵੀਡੀਓ ਕੈਸਟਾਂ, ਵੰਗਾਰ ਅਤੇ ਇਨਸਾਨੀਅਤ ਦਾ ਦਰਦ

ਵੱਡੇ-ਵੱਡੇ ਸਿਆਸੀ ਧੁੰਨਤਰਾਂ ਜੋ ਨਾ ਕਰ ਸਕੇ, ਉਹ 'ਕੁੱਲੀਆਂ' 'ਚੋਂ ਉੱਠੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਕਰ ਵਿਖਾਇਆ; ਤਪਾ ਨਗਰ ਕੌਂਸਲ 'ਚ ਸਰਬਸੰਮਤੀ ਨਾਲ ਪ੍ਰਧਾਨਗੀ ਚੋਣ ਕਰਵਾ ਕੇ ਰਚਿਆ ਨਵਾਂ ਇਤਿਹਾਸ

ਸਬ ਡਿਵੀਜ਼ਨਲ ਹਸਪਤਾਲ ਤਪਾ ਨੂੰ ਮਿਲੇ ਨਵੇਂ ਸੀਨੀਅਰ ਮੈਡੀਕਲ ਅਫਸਰ, ਡਾ. ਸੰਜੇ ਕੁਮਾਰ ਨੇ ਸੰਭਾਲਿਆ ਅਹੁਦਾ

FCI ਰਾਮਪੁਰਾ ਫੂਲ ਮੁੜ ਵਿਵਾਦ ਵਿਚ, ਅਧਿਕਾਰੀਆਂ ‘ਤੇ ਮਿੱਲਰ ਵੱਲੋਂ ਰਿਸ਼ਵਤ ਮੰਗਣ ਦੇ ਗੰਭੀਰ ਦੋਸ਼