Thursday, November 19, 2026
BREAKING NEWS
• ਤਪਾ ਸ਼ਹਿਰ ਦੀ ਸੁਰੱਖਿਆਂ ਵਾਲੇ ਬਹੁ ਲੱਖੀ ਸੀ.ਸੀ.ਟੀ.ਵੀ. ਕੈਮਰੇ ਕਈ ਮਹੀਨਿਆਂ ਤੋਂ ਬੰਦ, ਠੇਕੇਦਾਰ ਦੀ ਲਾਪਰਵਾਹੀ ਨੇ ਸ਼ਹਿਰ ਦੀ ਸੁਰੱਖਿਆ ਨੂੰ ਪਾਇਆ ਖਤਰੇ ’ਚ • ਚੰਨੀ ਹੁਣ ਮਹਿਲ ਕਲਾਂ ਅਤੇ ਜਨਾਬ ਸਦੀਕ ਜੈਤੋ ਤੋ ਅਜਮਾਉਣਗੇ ਕਿਸਮਤ! • ਭਾਜਪਾ ਆਗੂ ਮੱਖਣ ਜਿੰਦਲ ਨੇ ਰਾਮਪੁਰਾ ਫੂਲ ਤੋਂ ਭਾਜਪਾ ਦੀ ਟਿਕਟ ਲਈ ਠੋਕਿਆ ਦਾਅਵਾ • ਭਦੌੜ ਹਲਕੇ ’ਚ ਕਾਂਗਰਸ ਦੀ ਸਿਆਸਤ ’ਚ ਨਵੀਂ ਐਂਟਰੀ, ਐਡਵੋਕੇਟ ਨਰਿੰਦਰ ਸਿੰਘ ਭੱਟੀ ਹੋਣਗੇ ਪਾਰਟੀ ਉਮੀਦਵਾਰ ! • ਤਪਾ ਦੇ ਹੋਟਲ ਵਿੱਚ ਔਰਤ ਦਾ ਪ੍ਰੇਮੀ ਹੀ ਕਾਤਲ ਬਣਿਆ, ਸਰੀਰ ’ਤੇ ਤੇਜ਼ਧਾਰ ਹਥਿਆਰ ਨਾਲ ਕਈ ਹਮਲੇ ਦੇ ਨਿਸ਼ਾਨ • ਸਕੂਲਾਂ ’ਚ ਅਧਿਆਪਕਾਂ ਦੀ ਘਾਟ ਨੂੰ ਲੈ ਕੇ ਵਿਧਾਇਕ ਸੁਖਬੀਰ ਸਿੰਘ ਮਾਇਸਰਖਾਨਾ ਭਾਵੁਕ, ਲਾਈਵ ਹੋ ਕੇ ਆਪਣੀ ਹੀ ਸਰਕਾਰ ਖਿਲਾਫ ਕੱਢੀ ਭੜਾਸ • ਭ੍ਰਿਸ਼ਟਾਚਾਰ ਤੋਂ ਤੰਗ ਨੌਜਵਾਨ ਨੇ ਧਨੌਲਾ ਥਾਣੇ ਅੰਦਰ ਵੀਡੀਓ ਬਣਾ ਕੇ ਨਿਗਲਿਆ ਜ਼ਹਿਰ: ਪੁਲਿਸ ਤੇ ਮਾਲ ਵਿਭਾਗ ’ਤੇ ਲਾਏ ਰਿਸ਼ਵਤਖੋਰੀ ਦੇ ਗੰਭੀਰ ਦੋਸ਼, ਹਾਲਤ ਨਾਜ਼ੁਕ • ਤਪਾ ਵਿਚ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਵੱਡੇ ਭਾਜਪਾਈ ਲੀਡਰਾਂ ਦੇ ਨਾ ਆਉਣ ਕਾਰਨ ਫਿੱਕੀ ਜਾਪੀ, ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਅਤੇ ਤਪਾ ਮੰਡੀ ਰੈਲੀ • ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ • ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ

Punjab

ਚੋਣ ਦੰਗਲ- ਵਾਰਡ15 ਤੋਂ ਸੁਨੀਤਾ ਰਾਣੀ ਸਿੰਗਲਾ ਦਾ ਚੋਣ ਚਿੰਨ੍ਹ “ਬੈਟਰੀ ਦਾ ਬਟਨ ਦਬਾਓ, ਵਾਰਡ ਨੂੰ ਵਿਕਾਸ ਦੀ ਰੌਸ਼ਨੀ ਨਾਲ ਚਮਕਾਓ”

May 19, 2026 05:44 PM

ਚੋਣ ਦੰਗਲ- ਵਾਰਡ15 ਤੋਂ ਸੁਨੀਤਾ ਰਾਣੀ ਸਿੰਗਲਾ ਦਾ ਚੋਣ ਚਿੰਨ੍ਹ “ਬੈਟਰੀ ਦਾ ਬਟਨ ਦਬਾਓ, ਵਾਰਡ ਨੂੰ ਵਿਕਾਸ ਦੀ ਰੌਸ਼ਨੀ ਨਾਲ ਚਮਕਾਓ”                 ਵਾਰਡ ਨੰਬਰ 15 ਤੋਂ ਸੁਨੀਤਾ ਰਾਣੀ ਸਿੰਗਲਾ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ
“ਬੈਟਰੀ ਦਾ ਬਟਨ ਦਬਾਓ, ਵਾਰਡ ਨੂੰ ਵਿਕਾਸ ਦੀ ਰੌਸ਼ਨੀ ਨਾਲ ਚਮਕਾਓ”
ਤਪਾ ਮੰਡੀ, 19 ਮਈ (ਲੁਭਾਸ਼ ਸਿੰਗਲਾ/ਗੁਰਪ੍ਰੀਤ ਸਿੰਘ) : ਤਪਾ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਵਾਰਡ ਨੰਬਰ 15 ਵਿੱਚ ਚੋਣੀ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਇਸ ਵਾਰ ਵਾਰਡ ਨੰਬਰ 15 ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ ਵਿੱਚ ਉਤਰੀ ਸਮਾਜ ਸੇਵੀ ਸਹਿਣਾ ਪਰਿਵਾਰ ਦੀ ਨੂੰਹ ਸ਼੍ਰੀਮਤੀ ਸੁਨੀਤਾ ਰਾਣੀ ਸਿੰਗਲਾ ਨੂੰ ਇਲਾਕੇ ਦੇ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਦਾ ਚੋਣ ਨਿਸ਼ਾਨ “ਬੈਟਰੀ” ਹੈ, ਜਿਸ ਨੂੰ ਲੈ ਕੇ ਵਾਰਡ ਵਿੱਚ ਲੋਕਾਂ ਵਿੱਚ ਖਾਸ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਚੋਣ ਪ੍ਰਚਾਰ ਦੌਰਾਨ ਸੁਨੀਤਾ ਰਾਣੀ ਸਿੰਗਲਾ ਨੇ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਅਤੇ ਵਾਰਡ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਵਾਰਡ ਨੰਬਰ 15 ਨੂੰ ਇੱਕ ਮਾਡਲ ਵਾਰਡ ਬਣਾਉਣਾ ਹੀ ਉਨ੍ਹਾਂ ਦਾ ਮੁੱਖ ਮਕਸਦ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਜੇਕਰ ਵਾਰਡ ਵਾਸੀਆਂ ਨੇ ਉਨ੍ਹਾਂ ਨੂੰ ਆਪਣਾ ਸਹਿਯੋਗ ਦਿੱਤਾ ਤਾਂ ਇਲਾਕੇ ਵਿੱਚ ਸਫਾਈ ਪ੍ਰਬੰਧ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ, ਗਲੀਆਂ-ਨਾਲੀਆਂ ਦੀ ਮੁਰੰਮਤ, ਸਟਰੀਟ ਲਾਈਟਾਂ ਦੀ ਸੁਵਿਧਾ, ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਪੱਕਾ ਹੱਲ ਅਤੇ ਨੌਜਵਾਨਾਂ ਲਈ ਖੇਡਾਂ ਅਤੇ ਸਮਾਜਿਕ ਗਤੀਵਿਧੀਆਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਰਾਜਨੀਤੀ ਨੂੰ ਸੇਵਾ ਦਾ ਮਾਧਿਅਮ ਮੰਨਦੀਆਂ ਹਨ ਅਤੇ ਹਮੇਸ਼ਾਂ ਲੋਕਾਂ ਦੇ ਸੁੱਖ-ਦੁੱਖ ਵਿੱਚ ਖੜ੍ਹੀਆਂ ਰਹੀਆਂ ਹਨ। ਵਾਰਡ ਦੇ ਬਜ਼ੁਰਗਾਂ, ਮਹਿਲਾਵਾਂ ਅਤੇ ਨੌਜਵਾਨਾਂ ਵੱਲੋਂ ਉਨ੍ਹਾਂ ਨੂੰ ਮਿਲ ਰਿਹਾ ਸਹਿਯੋਗ ਇਹ ਦਰਸਾਉਂਦਾ ਹੈ ਕਿ ਲੋਕ ਹੁਣ ਵਿਕਾਸ ਅਤੇ ਇਮਾਨਦਾਰ ਸੋਚ ਵਾਲੇ ਉਮੀਦਵਾਰ ਨੂੰ ਤਰਜੀਹ ਦੇ ਰਹੇ ਹਨ। ਸੁਨੀਤਾ ਰਾਣੀ ਸਿੰਗਲਾ ਦੇ ਸਮਰਥਕਾਂ ਨੇ ਕਿਹਾ ਕਿ ਸਹਿਣਾ ਪਰਿਵਾਰ ਹਮੇਸ਼ਾਂ ਸਮਾਜਿਕ ਅਤੇ ਧਾਰਮਿਕ ਕਾਰਜਾਂ ਵਿੱਚ ਅੱਗੇ ਰਿਹਾ ਹੈ ਅਤੇ ਇਸ ਪਰਿਵਾਰ ਨੇ ਲੋਕ ਸੇਵਾ ਨੂੰ ਹਮੇਸ਼ਾਂ ਪਹਿਲ ਦਿੱਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਵਾਰ ਵਾਰਡ ਨੰਬਰ 15 ਦੇ ਵੋਟਰ ਵਿਕਾਸ, ਸਾਫ ਸੁਥਰੀ ਛਵੀ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਦੇਖਦੇ ਹੋਏ “ਬੈਟਰੀ” ਚੋਣ ਨਿਸ਼ਾਨ ਨੂੰ ਭਾਰੀ ਬਹੁਮਤ ਨਾਲ ਜਿਤਾਉਣਗੇ। ਚੋਣ ਪ੍ਰਚਾਰ ਦੌਰਾਨ “ਹਰ ਘਰ ਦੀ ਇੱਕੋ ਆਵਾਜ਼, ਸੁਨੀਤਾ ਸਿੰਗਲਾ ਸਾਡੇ ਨਾਲ” ਅਤੇ “ਬੈਟਰੀ ਵਾਲਾ ਨਿਸ਼ਾਨ ਜਿਤਾਓ, ਵਿਕਾਸ ਦੀ ਨਵੀਂ ਲੌ ਜਗਾਓ” ਵਰਗੇ ਨਾਅਰੇ ਵੀ ਖੂਬ ਗੂੰਜਦੇ ਰਹੇ। ਵਾਰਡ ਵਾਸੀਆਂ ਦਾ ਕਹਿਣਾ ਹੈ ਕਿ ਉਹ ਇਸ ਵਾਰ ਅਜਿਹੇ ਉਮੀਦਵਾਰ ਨੂੰ ਚੁਣਨਾ ਚਾਹੁੰਦੇ ਹਨ ਜੋ ਚੋਣਾਂ ਤੋਂ ਬਾਅਦ ਵੀ ਲੋਕਾਂ ਦੇ ਵਿਚ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰੇ। ਇਸ ਮੋਕੇ ਵੱਡੀ ਗਿਣਤੀ ਵਿਚ ਵਾਰਡ ਵਾਸੀ ਹਾਜਰ ਸਨ।

Have something to say? Post your comment

More in Punjab

ਤਪਾ ਸ਼ਹਿਰ ਦੀ ਸੁਰੱਖਿਆਂ ਵਾਲੇ ਬਹੁ ਲੱਖੀ ਸੀ.ਸੀ.ਟੀ.ਵੀ. ਕੈਮਰੇ ਕਈ ਮਹੀਨਿਆਂ ਤੋਂ ਬੰਦ, ਠੇਕੇਦਾਰ ਦੀ ਲਾਪਰਵਾਹੀ ਨੇ ਸ਼ਹਿਰ ਦੀ ਸੁਰੱਖਿਆ ਨੂੰ ਪਾਇਆ ਖਤਰੇ ’ਚ

ਚੰਨੀ ਹੁਣ ਮਹਿਲ ਕਲਾਂ ਅਤੇ ਜਨਾਬ ਸਦੀਕ ਜੈਤੋ ਤੋ ਅਜਮਾਉਣਗੇ ਕਿਸਮਤ!

ਭਾਜਪਾ ਆਗੂ ਮੱਖਣ ਜਿੰਦਲ ਨੇ ਰਾਮਪੁਰਾ ਫੂਲ ਤੋਂ ਭਾਜਪਾ ਦੀ ਟਿਕਟ ਲਈ ਠੋਕਿਆ ਦਾਅਵਾ

ਭਦੌੜ ਹਲਕੇ ’ਚ ਕਾਂਗਰਸ ਦੀ ਸਿਆਸਤ ’ਚ ਨਵੀਂ ਐਂਟਰੀ, ਐਡਵੋਕੇਟ ਨਰਿੰਦਰ ਸਿੰਘ ਭੱਟੀ ਹੋਣਗੇ ਪਾਰਟੀ ਉਮੀਦਵਾਰ !

ਤਪਾ ਦੇ ਹੋਟਲ ਵਿੱਚ ਔਰਤ ਦਾ ਪ੍ਰੇਮੀ ਹੀ ਕਾਤਲ ਬਣਿਆ, ਸਰੀਰ ’ਤੇ ਤੇਜ਼ਧਾਰ ਹਥਿਆਰ ਨਾਲ ਕਈ ਹਮਲੇ ਦੇ ਨਿਸ਼ਾਨ

ਸਕੂਲਾਂ ’ਚ ਅਧਿਆਪਕਾਂ ਦੀ ਘਾਟ ਨੂੰ ਲੈ ਕੇ ਵਿਧਾਇਕ ਸੁਖਬੀਰ ਸਿੰਘ ਮਾਇਸਰਖਾਨਾ ਭਾਵੁਕ, ਲਾਈਵ ਹੋ ਕੇ ਆਪਣੀ ਹੀ ਸਰਕਾਰ ਖਿਲਾਫ ਕੱਢੀ ਭੜਾਸ

ਭ੍ਰਿਸ਼ਟਾਚਾਰ ਤੋਂ ਤੰਗ ਨੌਜਵਾਨ ਨੇ ਧਨੌਲਾ ਥਾਣੇ ਅੰਦਰ ਵੀਡੀਓ ਬਣਾ ਕੇ ਨਿਗਲਿਆ ਜ਼ਹਿਰ: ਪੁਲਿਸ ਤੇ ਮਾਲ ਵਿਭਾਗ ’ਤੇ ਲਾਏ ਰਿਸ਼ਵਤਖੋਰੀ ਦੇ ਗੰਭੀਰ ਦੋਸ਼, ਹਾਲਤ ਨਾਜ਼ੁਕ

ਤਪਾ ਵਿਚ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਵੱਡੇ ਭਾਜਪਾਈ ਲੀਡਰਾਂ ਦੇ ਨਾ ਆਉਣ ਕਾਰਨ ਫਿੱਕੀ ਜਾਪੀ, ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਅਤੇ ਤਪਾ ਮੰਡੀ ਰੈਲੀ

ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ

ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ