Wednesday, September 02, 2026
BREAKING NEWS
‘ਮਿਸ਼ਨ ਕਲੀਨ ਪੰਜਾਬ’ ਸਾਫ਼ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵੱਲ ਅਹਿਮ ਕਦਮ: ਵਿਧਾਇਕ ਉੱਗੋਕੇਪਾਣੀ ਦੇ ਛਿੱਟੇ ਮਿੰਟਾਂ ਸੈਕਿੰਡਾਂ ਬਾਅਦ ਹੀ ਲਹੂ ਵਿਚ ਤਬਦੀਲ, ਪਿਸਤੋਲ ਨਿਕਲਿਆ, ਗੱਡੀਆਂ ਭੰਨੀਆ, ਹਸਪਤਾਲ ਦਾਖਿਲ ਰਾਈਸ ਮਿਲਰਜ਼ ਐਸੋਸੀਏਸ਼ਨ ’ਚ ਖਿੱਚੋਤਾਣ’ ਬਿੰਟਾ ਬਾਂਸਲ ਦਾ ਤਿੱਖਾ ਹਮਲਾ, ਕਿਹਾ—“ਪ੍ਰਧਾਨਗੀ ਕਿਸੇ ਦੀ ਨਿੱਜੀ ਜਾਇਦਾਦ ਨਹੀਂ”, ਭਦੌੜ ਹਲਕੇ ’ਚ ‘ਆਪ’ ਦੀ ਬੂਥ ਇੰਚਾਰਜ ਮਿਲਣੀ, ਮਨੀਸ਼ ਸਿਸੋਦੀਆ ਨੇ ਵਰਕਰਾਂ ਨੂੰ ਦਿੱਤਾ ਜਿੱਤ ਦਾ ਮੰਤਰ, ਵਿਧਾਇਕ ਲਾਭ ਸਿੰਘ ਉਗੋਕੇ ਨੇ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ, ਭਦੌੜ ਨੂੰ ‘ਆਪ’ ਦਾ ਮਜ਼ਬੂਤ ਸਿਆਸੀ ਗੜ੍ਹ ਦੱਸਿਆਤਪਾ ਡਾਕਟਰ ਐਸੋਸੀਏਸ਼ਨ ਨੇ ਵਿਧਾਇਕ ਲਾਭ ਸਿੰਘ ਉਗੋਕੇ ਨੂੰ ਕੀਤਾ ਸਨਮਾਨਿਤ, ਸੇਵਾ ਭਾਵਨਾ ਨੂੰ ਮਿਲੀ ਸਰਾਹਨਾਪ੍ਰੈੱਸ ਕਲੱਬ (ਰਜਿ.) ਵੱਲੋਂ "ਧਰਤੀ, ਰੁੱਖ, ਹਵਾ ਤੇ ਪਾਣੀ ਨਾ ਸਾਂਭੇ ਤਾਂ ਖ਼ਤਮ ਕਹਾਣੀ" ਵਿਸ਼ੇ 'ਤੇ ਪ੍ਰਭਾਵਸ਼ਾਲੀ ਸੈਮੀਨਾਰਕਾਲੇ ਦੌਰ ਦੀ ਇੱਕ ਯਾਦ: ਵੀਡੀਓ ਕੈਸਟਾਂ, ਵੰਗਾਰ ਅਤੇ ਇਨਸਾਨੀਅਤ ਦਾ ਦਰਦਵੱਡੇ-ਵੱਡੇ ਸਿਆਸੀ ਧੁੰਨਤਰਾਂ ਜੋ ਨਾ ਕਰ ਸਕੇ, ਉਹ 'ਕੁੱਲੀਆਂ' 'ਚੋਂ ਉੱਠੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਕਰ ਵਿਖਾਇਆ; ਤਪਾ ਨਗਰ ਕੌਂਸਲ 'ਚ ਸਰਬਸੰਮਤੀ ਨਾਲ ਪ੍ਰਧਾਨਗੀ ਚੋਣ ਕਰਵਾ ਕੇ ਰਚਿਆ ਨਵਾਂ ਇਤਿਹਾਸਸਬ ਡਿਵੀਜ਼ਨਲ ਹਸਪਤਾਲ ਤਪਾ ਨੂੰ ਮਿਲੇ ਨਵੇਂ ਸੀਨੀਅਰ ਮੈਡੀਕਲ ਅਫਸਰ, ਡਾ. ਸੰਜੇ ਕੁਮਾਰ ਨੇ ਸੰਭਾਲਿਆ ਅਹੁਦਾFCI ਰਾਮਪੁਰਾ ਫੂਲ ਮੁੜ ਵਿਵਾਦ ਵਿਚ, ਅਧਿਕਾਰੀਆਂ ‘ਤੇ ਮਿੱਲਰ ਵੱਲੋਂ ਰਿਸ਼ਵਤ ਮੰਗਣ ਦੇ ਗੰਭੀਰ ਦੋਸ਼

Punjab

ਚੋਣ ਦੰਗਲ ਤਪਾ, ਵਾਰਡ ਨੰਬਰ 6 ‘ਚ ਭਾਜਪਾ ਦਾ ਸ਼ਕਤੀ ਪ੍ਰਦਰਸ਼ਨ, ਪੰਡਿਤ ਸੋਮਨਾਥ ਸ਼ਰਮਾ ਦੇ ਚੋਣ ਦਫਤਰ ਖੁੱਲ੍ਹਣ ‘ਤੇ ਉਮੜਿਆ ਲੋਕਾਂ ਦਾ ਸੈਲਾਬ

May 21, 2026 10:57 AM

ਚੋਣ ਦੰਗਲ ਤਪਾ, ਵਾਰਡ ਨੰਬਰ 6 ‘ਚ ਭਾਜਪਾ ਦਾ ਸ਼ਕਤੀ ਪ੍ਰਦਰਸ਼ਨ, ਪੰਡਿਤ ਸੋਮਨਾਥ ਸ਼ਰਮਾ ਦੇ ਚੋਣ ਦਫਤਰ ਖੁੱਲ੍ਹਣ ‘ਤੇ ਉਮੜਿਆ ਲੋਕਾਂ ਦਾ ਸੈਲਾਬ

ਤਪਾ ਮੰਡੀ, 21 ਮਈ (ਸੁਭਾਸ਼ ਸਿੰਗਲਾ/ਰੋਹਿਤ ਸਿੰਗਲਾ) – ਸਥਾਨਕ ਸ਼ਹਿਰ ਦੇ ਬਹੁ-ਚਰਚਿਤ ਵਾਰਡ ਨੰਬਰ 6 ਵਿੱਚ ਅੱਜ ਉਸ ਵੇਲੇ ਚੋਣ ਮਾਹੌਲ ਪੂਰੀ ਤਰ੍ਹਾਂ ਭਾਜਪਾਮਈ ਹੋ ਗਿਆ ਜਦੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਪੰਡਿਤ ਸੋਮਨਾਥ ਸ਼ਰਮਾ ਵੱਲੋਂ ਗਲੀ ਨੰਬਰ 7 ਅੰਦਰ ਆਪਣੇ ਚੋਣ ਦਫਤਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਵਾਰਡ ਵਾਸੀਆਂ, ਭਾਜਪਾ ਆਗੂਆਂ, ਵਰਕਰਾਂ ਅਤੇ ਸਮਰਥਕਾਂ ਦੀ ਭਾਰੀ ਭੀੜ ਨੇ ਸ਼ਮੂਲੀਅਤ ਕਰਕੇ ਪੰਡਿਤ ਸੋਮਨਾਥ ਸ਼ਰਮਾ ਪ੍ਰਤੀ ਆਪਣਾ ਭਰਪੂਰ ਸਮਰਥਨ ਪ੍ਰਗਟਾਇਆ। ਸਮਾਗਮ ਦੌਰਾਨ ਲੋਕਾਂ ਦੇ ਉਤਸ਼ਾਹ ਅਤੇ ਜੋਸ਼ ਨੇ ਚੋਣ ਮਾਹੌਲ ਨੂੰ ਹੋਰ ਵੀ ਗਰਮਾ ਦਿੱਤਾ। ਚੋਣ ਦਫਤਰ ਦੇ ਉਦਘਾਟਨ ਮੌਕੇ ਪੰਡਿਤ ਸੋਮਨਾਥ ਸ਼ਰਮਾ ਨੇ ਵਾਰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਾਰਡ ਨੰਬਰ 6 ਸ਼ਹਿਰ ਦਾ ਇੱਕ ਅਜਿਹਾ ਇਲਾਕਾ ਹੈ ਜਿੱਥੇ ਹਰ ਧਰਮ, ਹਰ ਜਾਤੀ ਅਤੇ ਹਰ ਵਰਗ ਦੇ ਲੋਕ ਆਪਸੀ ਭਾਈਚਾਰੇ ਨਾਲ ਰਹਿੰਦੇ ਹਨ ਅਤੇ ਇਹੀ ਇਸ ਵਾਰਡ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਲੋਕ ਪੱਖੀ ਨੀਤੀਆਂ ਤੋਂ ਲੋਕ ਕਾਫ਼ੀ ਪ੍ਰਭਾਵਿਤ ਹਨ ਅਤੇ ਕੇਂਦਰ ਦੀ ਭਾਜਪਾ ਸਰਕਾਰ ਨੇ ਦੇਸ਼ ਦੇ ਹਰ ਵਰਗ ਲਈ ਅਨੇਕਾਂ ਭਲਾਈ ਯੋਜਨਾਵਾਂ ਲਾਗੂ ਕੀਤੀਆਂ ਹਨ। ਪਰ ਅਫਸੋਸ ਦੀ ਗੱਲ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਇਨ੍ਹਾਂ ਨੀਤੀਆਂ ਨੂੰ ਸਹੀ ਢੰਗ ਨਾਲ ਲਾਗੂ ਕਰਨ ਵਿੱਚ ਅਸਫਲ ਸਾਬਤ ਹੋ ਰਹੀ ਹੈ, ਜਦਕਿ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਦਾ ਸਿਹਰਾ ਆਪਣੇ ਸਿਰ ਲੈਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਆਗੂ ਅਤੇ ਵਰਕਰ ਪਹਿਲਾਂ ਵੀ ਵਾਰਡ ਦੀ ਬੇਹਤਰੀ ਲਈ ਹਮੇਸ਼ਾ ਤਤਪਰ ਰਹੇ ਹਨ ਅਤੇ ਭਵਿੱਖ ਵਿੱਚ ਵੀ ਸ਼ਹਿਰ ਦੀ ਤਰੱਕੀ ਅਤੇ ਲੋਕਾਂ ਦੀ ਸੇਵਾ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਪੰਡਿਤ ਸੋਮਨਾਥ ਸ਼ਰਮਾ ਨੇ ਭਾਵੁਕ ਅੰਦਾਜ਼ ਵਿੱਚ ਕਿਹਾ ਕਿ ਉਹ ਹਮੇਸ਼ਾ ਲੋਕਾਂ ਵਿਚ ਰਹਿਣ ਵਾਲੇ ਅਤੇ ਲੋਕਾਂ ਦੇ ਦੁੱਖ-ਸੁੱਖ ਵਿੱਚ ਸਾਥ ਦੇਣ ਵਾਲੇ ਵਿਅਕਤੀ ਹਨ। ਉਨ੍ਹਾਂ ਕਿਹਾ ਕਿ ਉਹਨਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਵਾਰਡ ਵਾਸੀ ਇਸ ਚੋਣ ਵਿੱਚ ਉਹਨਾਂ ਨੂੰ ਭਾਰੀ ਸਮਰਥਨ ਦੇ ਕੇ ਕੌਂਸਲ ਅੰਦਰ ਭੇਜਣਗੇ ਤਾਂ ਜੋ ਉਹ ਲੋਕਾਂ ਦੀਆਂ ਉਮੀਦਾਂ ਅਤੇ ਆਸਾਂ ‘ਤੇ ਖਰਾ ਉਤਰ ਸਕਣ। ਸਮਾਗਮ ਦੌਰਾਨ ਵਰਕਰਾਂ ਅਤੇ ਸਮਰਥਕਾਂ ਵਿੱਚ ਭਾਰੀ ਜੋਸ਼ ਦੇਖਣ ਨੂੰ ਮਿਲਿਆ। ਚੋਣ ਦਫਤਰ ਦੇ ਆਲੇ-ਦੁਆਲੇ ਭਾਜਪਾ ਦੇ ਝੰਡਿਆਂ ਅਤੇ ਨਾਹਰਿਆਂ ਨਾਲ ਪੂਰਾ ਮਾਹੌਲ ਗੂੰਜਦਾ ਰਿਹਾ। ਅੰਤ ਵਿੱਚ ਭਾਜਪਾ ਵਰਕਰਾਂ ਨੇ “ਜੈ ਸ਼੍ਰੀ ਰਾਮ” ਦੇ ਨਾਹਰੇ ਨਾਲ ਪੂਰੇ ਇਲਾਕੇ ਨੂੰ ਭਾਜਪਾਮਈ ਰੰਗ ਵਿੱਚ ਰੰਗ ਦਿੱਤਾ। ਇਸ ਮੋਕੇ ਰਾਕੇਸ਼ ਗੋਇਲ ਭਾਜਪਾ ਆਗੂ, ਅਸ਼ਵਨੀ ਬਹਾਵਲਪੁਰੀਆ ਮੰਡਲ ਪ੍ਰਧਾਨ ਭਾਜਪਾ, ਡਾ ਟਵਿੰਕਲ, ਪੰਡਿਤ ਪਾਸ਼ਾ ਰਾਮ, ਸੰਦੀਪ ਕੁਮਾਰ ਤਾਜੋਕੇ, ਅਸ਼ਵਨੀ ਕੁਮਾਰ ਤਾਜੋਕੇ ਭਾਜਪਾ ਆਗੂ, ਜਨਕ ਰਾਜ ਮੋੜ, ਪ੍ਰਵੀਨ ਮਹਿਤਾ, ਪ੍ਰਦੀਪ ਗਰਗ ਤਿਲੀ ਮਲੋਟ ਭਾਜਪਾ ਆਗੂ, ਯੋਗੇਸ਼ ਬੱਲੋ, ਪੰਕਜ ਕੁਮਾਰ ਬਾਲਾ ਜੀ, ਗੋਗਾ ਤਾਜੋਕੇ, ਰਮੇਸ਼ ਤਾਜੋਕੇ, ਕੇਸ਼ਵ ਸ਼ਰਮਾ, ਰਮੇਸ਼ ਪੱਖੋ, ਨਗੇਸ਼ਵਰ ਰਾਮ ਬਾਰਦਾਨੇ ਵਾਲਾ, ਪ੍ਰੈਟੀ ਭਾਰਤੀ, ਨੇਸ਼ੂ ਤਾਜੋਕੇ, ਸੁਭਾਸ਼ੀ ਕੁਮਾਰ ਸਣੇ ਵੱਡੀ ਗਿਣਤੀ ਵਿਚ ਵਾਰਡ ਵਾਸੀ ਹਾਜਰ ਸਨ।

Have something to say? Post your comment

More in Punjab

‘ਮਿਸ਼ਨ ਕਲੀਨ ਪੰਜਾਬ’ ਸਾਫ਼ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵੱਲ ਅਹਿਮ ਕਦਮ: ਵਿਧਾਇਕ ਉੱਗੋਕੇ

ਪਾਣੀ ਦੇ ਛਿੱਟੇ ਮਿੰਟਾਂ ਸੈਕਿੰਡਾਂ ਬਾਅਦ ਹੀ ਲਹੂ ਵਿਚ ਤਬਦੀਲ, ਪਿਸਤੋਲ ਨਿਕਲਿਆ, ਗੱਡੀਆਂ ਭੰਨੀਆ, ਹਸਪਤਾਲ ਦਾਖਿਲ

ਰਾਈਸ ਮਿਲਰਜ਼ ਐਸੋਸੀਏਸ਼ਨ ’ਚ ਖਿੱਚੋਤਾਣ’ ਬਿੰਟਾ ਬਾਂਸਲ ਦਾ ਤਿੱਖਾ ਹਮਲਾ, ਕਿਹਾ—“ਪ੍ਰਧਾਨਗੀ ਕਿਸੇ ਦੀ ਨਿੱਜੀ ਜਾਇਦਾਦ ਨਹੀਂ”,

ਭਦੌੜ ਹਲਕੇ ’ਚ ‘ਆਪ’ ਦੀ ਬੂਥ ਇੰਚਾਰਜ ਮਿਲਣੀ, ਮਨੀਸ਼ ਸਿਸੋਦੀਆ ਨੇ ਵਰਕਰਾਂ ਨੂੰ ਦਿੱਤਾ ਜਿੱਤ ਦਾ ਮੰਤਰ, ਵਿਧਾਇਕ ਲਾਭ ਸਿੰਘ ਉਗੋਕੇ ਨੇ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ, ਭਦੌੜ ਨੂੰ ‘ਆਪ’ ਦਾ ਮਜ਼ਬੂਤ ਸਿਆਸੀ ਗੜ੍ਹ ਦੱਸਿਆ

ਤਪਾ ਡਾਕਟਰ ਐਸੋਸੀਏਸ਼ਨ ਨੇ ਵਿਧਾਇਕ ਲਾਭ ਸਿੰਘ ਉਗੋਕੇ ਨੂੰ ਕੀਤਾ ਸਨਮਾਨਿਤ, ਸੇਵਾ ਭਾਵਨਾ ਨੂੰ ਮਿਲੀ ਸਰਾਹਨਾ

ਪ੍ਰੈੱਸ ਕਲੱਬ (ਰਜਿ.) ਵੱਲੋਂ "ਧਰਤੀ, ਰੁੱਖ, ਹਵਾ ਤੇ ਪਾਣੀ ਨਾ ਸਾਂਭੇ ਤਾਂ ਖ਼ਤਮ ਕਹਾਣੀ" ਵਿਸ਼ੇ 'ਤੇ ਪ੍ਰਭਾਵਸ਼ਾਲੀ ਸੈਮੀਨਾਰ

ਕਾਲੇ ਦੌਰ ਦੀ ਇੱਕ ਯਾਦ: ਵੀਡੀਓ ਕੈਸਟਾਂ, ਵੰਗਾਰ ਅਤੇ ਇਨਸਾਨੀਅਤ ਦਾ ਦਰਦ

ਵੱਡੇ-ਵੱਡੇ ਸਿਆਸੀ ਧੁੰਨਤਰਾਂ ਜੋ ਨਾ ਕਰ ਸਕੇ, ਉਹ 'ਕੁੱਲੀਆਂ' 'ਚੋਂ ਉੱਠੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਕਰ ਵਿਖਾਇਆ; ਤਪਾ ਨਗਰ ਕੌਂਸਲ 'ਚ ਸਰਬਸੰਮਤੀ ਨਾਲ ਪ੍ਰਧਾਨਗੀ ਚੋਣ ਕਰਵਾ ਕੇ ਰਚਿਆ ਨਵਾਂ ਇਤਿਹਾਸ

ਸਬ ਡਿਵੀਜ਼ਨਲ ਹਸਪਤਾਲ ਤਪਾ ਨੂੰ ਮਿਲੇ ਨਵੇਂ ਸੀਨੀਅਰ ਮੈਡੀਕਲ ਅਫਸਰ, ਡਾ. ਸੰਜੇ ਕੁਮਾਰ ਨੇ ਸੰਭਾਲਿਆ ਅਹੁਦਾ

FCI ਰਾਮਪੁਰਾ ਫੂਲ ਮੁੜ ਵਿਵਾਦ ਵਿਚ, ਅਧਿਕਾਰੀਆਂ ‘ਤੇ ਮਿੱਲਰ ਵੱਲੋਂ ਰਿਸ਼ਵਤ ਮੰਗਣ ਦੇ ਗੰਭੀਰ ਦੋਸ਼