Wednesday, September 02, 2026
BREAKING NEWS
‘ਮਿਸ਼ਨ ਕਲੀਨ ਪੰਜਾਬ’ ਸਾਫ਼ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵੱਲ ਅਹਿਮ ਕਦਮ: ਵਿਧਾਇਕ ਉੱਗੋਕੇਪਾਣੀ ਦੇ ਛਿੱਟੇ ਮਿੰਟਾਂ ਸੈਕਿੰਡਾਂ ਬਾਅਦ ਹੀ ਲਹੂ ਵਿਚ ਤਬਦੀਲ, ਪਿਸਤੋਲ ਨਿਕਲਿਆ, ਗੱਡੀਆਂ ਭੰਨੀਆ, ਹਸਪਤਾਲ ਦਾਖਿਲ ਰਾਈਸ ਮਿਲਰਜ਼ ਐਸੋਸੀਏਸ਼ਨ ’ਚ ਖਿੱਚੋਤਾਣ’ ਬਿੰਟਾ ਬਾਂਸਲ ਦਾ ਤਿੱਖਾ ਹਮਲਾ, ਕਿਹਾ—“ਪ੍ਰਧਾਨਗੀ ਕਿਸੇ ਦੀ ਨਿੱਜੀ ਜਾਇਦਾਦ ਨਹੀਂ”, ਭਦੌੜ ਹਲਕੇ ’ਚ ‘ਆਪ’ ਦੀ ਬੂਥ ਇੰਚਾਰਜ ਮਿਲਣੀ, ਮਨੀਸ਼ ਸਿਸੋਦੀਆ ਨੇ ਵਰਕਰਾਂ ਨੂੰ ਦਿੱਤਾ ਜਿੱਤ ਦਾ ਮੰਤਰ, ਵਿਧਾਇਕ ਲਾਭ ਸਿੰਘ ਉਗੋਕੇ ਨੇ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ, ਭਦੌੜ ਨੂੰ ‘ਆਪ’ ਦਾ ਮਜ਼ਬੂਤ ਸਿਆਸੀ ਗੜ੍ਹ ਦੱਸਿਆਤਪਾ ਡਾਕਟਰ ਐਸੋਸੀਏਸ਼ਨ ਨੇ ਵਿਧਾਇਕ ਲਾਭ ਸਿੰਘ ਉਗੋਕੇ ਨੂੰ ਕੀਤਾ ਸਨਮਾਨਿਤ, ਸੇਵਾ ਭਾਵਨਾ ਨੂੰ ਮਿਲੀ ਸਰਾਹਨਾਪ੍ਰੈੱਸ ਕਲੱਬ (ਰਜਿ.) ਵੱਲੋਂ "ਧਰਤੀ, ਰੁੱਖ, ਹਵਾ ਤੇ ਪਾਣੀ ਨਾ ਸਾਂਭੇ ਤਾਂ ਖ਼ਤਮ ਕਹਾਣੀ" ਵਿਸ਼ੇ 'ਤੇ ਪ੍ਰਭਾਵਸ਼ਾਲੀ ਸੈਮੀਨਾਰਕਾਲੇ ਦੌਰ ਦੀ ਇੱਕ ਯਾਦ: ਵੀਡੀਓ ਕੈਸਟਾਂ, ਵੰਗਾਰ ਅਤੇ ਇਨਸਾਨੀਅਤ ਦਾ ਦਰਦਵੱਡੇ-ਵੱਡੇ ਸਿਆਸੀ ਧੁੰਨਤਰਾਂ ਜੋ ਨਾ ਕਰ ਸਕੇ, ਉਹ 'ਕੁੱਲੀਆਂ' 'ਚੋਂ ਉੱਠੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਕਰ ਵਿਖਾਇਆ; ਤਪਾ ਨਗਰ ਕੌਂਸਲ 'ਚ ਸਰਬਸੰਮਤੀ ਨਾਲ ਪ੍ਰਧਾਨਗੀ ਚੋਣ ਕਰਵਾ ਕੇ ਰਚਿਆ ਨਵਾਂ ਇਤਿਹਾਸਸਬ ਡਿਵੀਜ਼ਨਲ ਹਸਪਤਾਲ ਤਪਾ ਨੂੰ ਮਿਲੇ ਨਵੇਂ ਸੀਨੀਅਰ ਮੈਡੀਕਲ ਅਫਸਰ, ਡਾ. ਸੰਜੇ ਕੁਮਾਰ ਨੇ ਸੰਭਾਲਿਆ ਅਹੁਦਾFCI ਰਾਮਪੁਰਾ ਫੂਲ ਮੁੜ ਵਿਵਾਦ ਵਿਚ, ਅਧਿਕਾਰੀਆਂ ‘ਤੇ ਮਿੱਲਰ ਵੱਲੋਂ ਰਿਸ਼ਵਤ ਮੰਗਣ ਦੇ ਗੰਭੀਰ ਦੋਸ਼

Punjab

ਨਗਰ ਕੌਂਸਲ ਚੋਣਾਂ ਲਈ ਹਫ਼ਤਾ ਭਰ ਚੱਲੇ ਤਿੱਖੇ ਚੋਣ ਪ੍ਰਚਾਰ ਮਗਰੋਂ ਵੋਟਾਂ ਵਾਲੇ ਦਿਨ ਦੀ ਪਹਿਲੀ ਰਾਤ ਉਮੀਦਵਾਰਾਂ ਅਤੇ ਉਹਨਾਂ ਦੇ ਸਮਰਥਕਾਂ ਲਈ ਇਕ ਅਜਿਹੀ ਰਾਤ ਬਣੀ, ਜਿੱਥੇ ਥਕਾਵਟ, ਚਿੰਤਾ, ਉਮੀਦਾਂ ਅਤੇ ਚਰਚਾਵਾਂ ਸਭ ਕੁਝ ਇਕੱਠੇ ਨਜ਼ਰ ਆਇਆ। ਹਫਤੇ ਭਰ ਤੋਂ ਦੇਰ ਰਾਤ ਤੱਕ ਵੋਟਰਾਂ ਦੇ ਦਰਵਾਜ਼ਿਆਂ ‘ਤੇ ਜਾ ਕੇ “ ਧੂੜ ਫੱਕਣ” ਵਾਲੇ

May 26, 2026 06:17 PM

ਚੋਣ ਪ੍ਰਚਾਰ ਦੀ ਥਕਾਵਟ ਮਗਰੋਂ ਉਮੀਦਵਾਰਾਂ ਨੇ ਲਿਆ ਸੁੱਖ ਦਾ ਸਾਹ

ਕਿਸੇ ਨੇ ਦਾਲ-ਰੋਟੀ ਤੇ ਦਰਦ ਨਿਵਾਰਕ ਨਾਲ ਲੱਭੀ ਰਾਹਤ, ਕਿਸੇ ਨੇ ਪੈੱਗਾਂ ਨਾਲ ਕੀਤੀ ਦਿਨ ਭਰ ਦੀ ਚਰਚਾ

ਤਪਾ ਮੰਡੀ, ਲੁਭਾਸ ਸਿੰਗਲਾ, ਵਿਸ਼ਵਜੀਤ ਸ਼ਰਮਾ, ਨਗਰ ਕੌਂਸਲ ਚੋਣਾਂ ਲਈ ਹਫ਼ਤਾ ਭਰ ਚੱਲੇ ਤਿੱਖੇ ਚੋਣ ਪ੍ਰਚਾਰ ਮਗਰੋਂ ਵੋਟਾਂ ਵਾਲੇ ਦਿਨ ਦੀ ਪਹਿਲੀ ਰਾਤ ਉਮੀਦਵਾਰਾਂ ਅਤੇ ਉਹਨਾਂ ਦੇ ਸਮਰਥਕਾਂ ਲਈ ਇਕ ਅਜਿਹੀ ਰਾਤ ਬਣੀ, ਜਿੱਥੇ ਥਕਾਵਟ, ਚਿੰਤਾ, ਉਮੀਦਾਂ ਅਤੇ ਚਰਚਾਵਾਂ ਸਭ ਕੁਝ ਇਕੱਠੇ ਨਜ਼ਰ ਆਇਆ। ਹਫਤੇ ਭਰ ਤੋਂ ਦੇਰ ਰਾਤ ਤੱਕ ਵੋਟਰਾਂ ਦੇ ਦਰਵਾਜ਼ਿਆਂ ‘ਤੇ ਜਾ ਕੇ “ ਧੂੜ ਫੱਕਣ”  ਵਾਲੇ ਉਮੀਦਵਾਰਾਂ ਨੇ ਆਖ਼ਿਰਕਾਰ ਰਾਤ ਨੂੰ ਕੁਝ ਸਮਾਂ ਆਪਣੇ ਪਰਿਵਾਰਾਂ ਅਤੇ ਨਜ਼ਦੀਕੀ ਸਾਥੀਆਂ ਨਾਲ ਬਿਤਾ ਕੇ ਸਰੀਰਕ ਤੇ ਮਾਨਸਿਕ ਥਕਾਵਟ ਦੂਰ ਕਰਨ ਦੀ ਕੋਸ਼ਿਸ਼ ਕੀਤੀ। ਖ਼ਾਸ ਕਰਕੇ ਔਰਤ ਉਮੀਦਵਾਰਾਂ ਦੀ ਗੱਲ ਕੀਤੀ ਜਾਵੇ ਤਾਂ ਉਹਨਾਂ ਨੇ ਆਖਿਰੀ ਦਿਨ ਤੱਕ ਘਰ-ਘਰ ਜਾ ਕੇ ਵੋਟਰਾਂ ਨਾਲ ਸੰਪਰਕ ਬਣਾਉਣ ਤੋਂ ਬਾਅਦ ਰਾਤ ਨੂੰ ਸਾਦੀ ਦਾਲ-ਰੋਟੀ ਖਾ ਕੇ ਸੁੱਖ ਦਾ ਸਾਹ ਲਿਆ। ਕਈ ਉਮੀਦਵਾਰਾਂ ਨੇ ਪੈਰਾਂ ਅਤੇ ਸਰੀਰ ਦੇ ਦਰਦ ਤੋਂ ਰਾਹਤ ਲਈ ਦਰਦ ਨਿਵਾਰਕ ਗੋਲੀਆਂ ਦਾ ਸਹਾਰਾ ਲਿਆ ਅਤੇ ਜਲਦੀ ਸੌਣ ਨੂੰ ਹੀ ਬਿਹਤਰ ਸਮਝਿਆ। ਪਰਿਵਾਰਕ ਮੈਂਬਰਾਂ ਨੇ ਵੀ ਉਨ੍ਹਾਂ ਦੀ ਸੇਵਾ ਵਿੱਚ ਕੋਈ ਕਸਰ ਨਹੀਂ ਛੱਡੀ ਅਤੇ ਘਰੇਲੂ ਮਾਹੌਲ ਵਿੱਚ ਥਕਾਵਟ ਦੂਰ ਕਰਨ ਦੀ ਕੋਸ਼ਿਸ਼ ਕੀਤੀ ਗਈ। ਉਧਰ ਮਰਦ ਉਮੀਦਵਾਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਵਿੱਚ ਵੀ ਦਿਨ ਭਰ ਦੀ ਦੌੜ-ਭੱਜ ਤੋਂ ਬਾਅਦ ਥਕਾਵਟ ਸਾਫ਼ ਦਿਖਾਈ ਦਿੱਤੀ। ਕਈ ਥਾਵਾਂ ‘ਤੇ ਚੋਣ ਦਫ਼ਤਰਾਂ ਜਾਂ ਘਰਾਂ ਵਿੱਚ ਬੈਠ ਕੇ ਵੋਟਿੰਗ ਦੇ ਅੰਦਾਜ਼ੇ, ਜਿੱਤ-ਹਾਰ ਦੇ ਹਿਸਾਬ ਅਤੇ ਵੱਖ-ਵੱਖ ਵਾਰਡਾਂ ਦੀ ਸਥਿਤੀ ‘ਤੇ ਲੰਬੀਆਂ ਚਰਚਾਵਾਂ ਚੱਲਦੀਆਂ ਰਹੀਆਂ। ਪੈੱਗ ਦੇ ਸ਼ੌਕੀਨ ਕੁਝ ਉਮੀਦਵਾਰਾਂ ਅਤੇ ਉਹਨਾਂ ਦੇ ਕਰੀਬੀ ਸਮਰਥਕਾਂ ਨੇ ਚਾਰ ਪੈੱਗ ਲਾ ਕੇ ਚੋਣ ਮਾਹੌਲ ਦਾ ਵਿਸ਼ਲੇਸ਼ਣ ਕੀਤਾ ਅਤੇ ਫਿਰ ਅਗਲੇ ਦਿਨ ਦੀ ਰਣਨੀਤੀ ‘ਤੇ ਵੀ ਵਿਚਾਰ ਕੀਤਾ। ਚੋਣ ਮਾਹੌਲ ਕਾਰਨ ਸ਼ਹਿਰਾਂ ਅਤੇ ਕਸਬਿਆਂ ਵਿੱਚ ਦੇਰ ਰਾਤ ਤੱਕ ਹਲਚਲ ਬਣੀ ਰਹੀ। ਕਈ ਥਾਵਾਂ ‘ਤੇ ਸਮਰਥਕ ਜਿੱਤ ਦੇ ਦਾਅਵੇ ਕਰਦੇ ਨਜ਼ਰ ਆਏ, ਜਦਕਿ ਕੁਝ ਥਾਵਾਂ ‘ਤੇ ਉਮੀਦਵਾਰ ਚੁੱਪਚਾਪ ਆਪਣੇ ਨਤੀਜਿਆਂ ਦੀ ਉਡੀਕ ਵਿੱਚ ਦਿਖੇ। ਕੁੱਲ ਮਿਲਾ ਕੇ ਚੋਣਾਂ ਦੀ ਪਹਿਲੀ ਰਾਤ ਨੇ ਇਹ ਸਾਬਤ ਕਰ ਦਿੱਤਾ ਕਿ ਚੋਣ ਲੜਨਾ ਸਿਰਫ਼ ਰਾਜਨੀਤਿਕ ਮੁਕਾਬਲਾ ਹੀ ਨਹੀਂ, ਸਗੋਂ ਸਰੀਰਕ ਅਤੇ ਮਾਨਸਿਕ ਧੀਰਜ ਦੀ ਵੀ ਵੱਡੀ ਪਰੀਖਿਆ ਹੁੰਦੀ ਹੈ।

Have something to say? Post your comment

More in Punjab

‘ਮਿਸ਼ਨ ਕਲੀਨ ਪੰਜਾਬ’ ਸਾਫ਼ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵੱਲ ਅਹਿਮ ਕਦਮ: ਵਿਧਾਇਕ ਉੱਗੋਕੇ

ਪਾਣੀ ਦੇ ਛਿੱਟੇ ਮਿੰਟਾਂ ਸੈਕਿੰਡਾਂ ਬਾਅਦ ਹੀ ਲਹੂ ਵਿਚ ਤਬਦੀਲ, ਪਿਸਤੋਲ ਨਿਕਲਿਆ, ਗੱਡੀਆਂ ਭੰਨੀਆ, ਹਸਪਤਾਲ ਦਾਖਿਲ

ਰਾਈਸ ਮਿਲਰਜ਼ ਐਸੋਸੀਏਸ਼ਨ ’ਚ ਖਿੱਚੋਤਾਣ’ ਬਿੰਟਾ ਬਾਂਸਲ ਦਾ ਤਿੱਖਾ ਹਮਲਾ, ਕਿਹਾ—“ਪ੍ਰਧਾਨਗੀ ਕਿਸੇ ਦੀ ਨਿੱਜੀ ਜਾਇਦਾਦ ਨਹੀਂ”,

ਭਦੌੜ ਹਲਕੇ ’ਚ ‘ਆਪ’ ਦੀ ਬੂਥ ਇੰਚਾਰਜ ਮਿਲਣੀ, ਮਨੀਸ਼ ਸਿਸੋਦੀਆ ਨੇ ਵਰਕਰਾਂ ਨੂੰ ਦਿੱਤਾ ਜਿੱਤ ਦਾ ਮੰਤਰ, ਵਿਧਾਇਕ ਲਾਭ ਸਿੰਘ ਉਗੋਕੇ ਨੇ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ, ਭਦੌੜ ਨੂੰ ‘ਆਪ’ ਦਾ ਮਜ਼ਬੂਤ ਸਿਆਸੀ ਗੜ੍ਹ ਦੱਸਿਆ

ਤਪਾ ਡਾਕਟਰ ਐਸੋਸੀਏਸ਼ਨ ਨੇ ਵਿਧਾਇਕ ਲਾਭ ਸਿੰਘ ਉਗੋਕੇ ਨੂੰ ਕੀਤਾ ਸਨਮਾਨਿਤ, ਸੇਵਾ ਭਾਵਨਾ ਨੂੰ ਮਿਲੀ ਸਰਾਹਨਾ

ਪ੍ਰੈੱਸ ਕਲੱਬ (ਰਜਿ.) ਵੱਲੋਂ "ਧਰਤੀ, ਰੁੱਖ, ਹਵਾ ਤੇ ਪਾਣੀ ਨਾ ਸਾਂਭੇ ਤਾਂ ਖ਼ਤਮ ਕਹਾਣੀ" ਵਿਸ਼ੇ 'ਤੇ ਪ੍ਰਭਾਵਸ਼ਾਲੀ ਸੈਮੀਨਾਰ

ਕਾਲੇ ਦੌਰ ਦੀ ਇੱਕ ਯਾਦ: ਵੀਡੀਓ ਕੈਸਟਾਂ, ਵੰਗਾਰ ਅਤੇ ਇਨਸਾਨੀਅਤ ਦਾ ਦਰਦ

ਵੱਡੇ-ਵੱਡੇ ਸਿਆਸੀ ਧੁੰਨਤਰਾਂ ਜੋ ਨਾ ਕਰ ਸਕੇ, ਉਹ 'ਕੁੱਲੀਆਂ' 'ਚੋਂ ਉੱਠੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਕਰ ਵਿਖਾਇਆ; ਤਪਾ ਨਗਰ ਕੌਂਸਲ 'ਚ ਸਰਬਸੰਮਤੀ ਨਾਲ ਪ੍ਰਧਾਨਗੀ ਚੋਣ ਕਰਵਾ ਕੇ ਰਚਿਆ ਨਵਾਂ ਇਤਿਹਾਸ

ਸਬ ਡਿਵੀਜ਼ਨਲ ਹਸਪਤਾਲ ਤਪਾ ਨੂੰ ਮਿਲੇ ਨਵੇਂ ਸੀਨੀਅਰ ਮੈਡੀਕਲ ਅਫਸਰ, ਡਾ. ਸੰਜੇ ਕੁਮਾਰ ਨੇ ਸੰਭਾਲਿਆ ਅਹੁਦਾ

FCI ਰਾਮਪੁਰਾ ਫੂਲ ਮੁੜ ਵਿਵਾਦ ਵਿਚ, ਅਧਿਕਾਰੀਆਂ ‘ਤੇ ਮਿੱਲਰ ਵੱਲੋਂ ਰਿਸ਼ਵਤ ਮੰਗਣ ਦੇ ਗੰਭੀਰ ਦੋਸ਼