Wednesday, September 02, 2026
BREAKING NEWS
‘ਮਿਸ਼ਨ ਕਲੀਨ ਪੰਜਾਬ’ ਸਾਫ਼ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵੱਲ ਅਹਿਮ ਕਦਮ: ਵਿਧਾਇਕ ਉੱਗੋਕੇਪਾਣੀ ਦੇ ਛਿੱਟੇ ਮਿੰਟਾਂ ਸੈਕਿੰਡਾਂ ਬਾਅਦ ਹੀ ਲਹੂ ਵਿਚ ਤਬਦੀਲ, ਪਿਸਤੋਲ ਨਿਕਲਿਆ, ਗੱਡੀਆਂ ਭੰਨੀਆ, ਹਸਪਤਾਲ ਦਾਖਿਲ ਰਾਈਸ ਮਿਲਰਜ਼ ਐਸੋਸੀਏਸ਼ਨ ’ਚ ਖਿੱਚੋਤਾਣ’ ਬਿੰਟਾ ਬਾਂਸਲ ਦਾ ਤਿੱਖਾ ਹਮਲਾ, ਕਿਹਾ—“ਪ੍ਰਧਾਨਗੀ ਕਿਸੇ ਦੀ ਨਿੱਜੀ ਜਾਇਦਾਦ ਨਹੀਂ”, ਭਦੌੜ ਹਲਕੇ ’ਚ ‘ਆਪ’ ਦੀ ਬੂਥ ਇੰਚਾਰਜ ਮਿਲਣੀ, ਮਨੀਸ਼ ਸਿਸੋਦੀਆ ਨੇ ਵਰਕਰਾਂ ਨੂੰ ਦਿੱਤਾ ਜਿੱਤ ਦਾ ਮੰਤਰ, ਵਿਧਾਇਕ ਲਾਭ ਸਿੰਘ ਉਗੋਕੇ ਨੇ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ, ਭਦੌੜ ਨੂੰ ‘ਆਪ’ ਦਾ ਮਜ਼ਬੂਤ ਸਿਆਸੀ ਗੜ੍ਹ ਦੱਸਿਆਤਪਾ ਡਾਕਟਰ ਐਸੋਸੀਏਸ਼ਨ ਨੇ ਵਿਧਾਇਕ ਲਾਭ ਸਿੰਘ ਉਗੋਕੇ ਨੂੰ ਕੀਤਾ ਸਨਮਾਨਿਤ, ਸੇਵਾ ਭਾਵਨਾ ਨੂੰ ਮਿਲੀ ਸਰਾਹਨਾਪ੍ਰੈੱਸ ਕਲੱਬ (ਰਜਿ.) ਵੱਲੋਂ "ਧਰਤੀ, ਰੁੱਖ, ਹਵਾ ਤੇ ਪਾਣੀ ਨਾ ਸਾਂਭੇ ਤਾਂ ਖ਼ਤਮ ਕਹਾਣੀ" ਵਿਸ਼ੇ 'ਤੇ ਪ੍ਰਭਾਵਸ਼ਾਲੀ ਸੈਮੀਨਾਰਕਾਲੇ ਦੌਰ ਦੀ ਇੱਕ ਯਾਦ: ਵੀਡੀਓ ਕੈਸਟਾਂ, ਵੰਗਾਰ ਅਤੇ ਇਨਸਾਨੀਅਤ ਦਾ ਦਰਦਵੱਡੇ-ਵੱਡੇ ਸਿਆਸੀ ਧੁੰਨਤਰਾਂ ਜੋ ਨਾ ਕਰ ਸਕੇ, ਉਹ 'ਕੁੱਲੀਆਂ' 'ਚੋਂ ਉੱਠੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਕਰ ਵਿਖਾਇਆ; ਤਪਾ ਨਗਰ ਕੌਂਸਲ 'ਚ ਸਰਬਸੰਮਤੀ ਨਾਲ ਪ੍ਰਧਾਨਗੀ ਚੋਣ ਕਰਵਾ ਕੇ ਰਚਿਆ ਨਵਾਂ ਇਤਿਹਾਸਸਬ ਡਿਵੀਜ਼ਨਲ ਹਸਪਤਾਲ ਤਪਾ ਨੂੰ ਮਿਲੇ ਨਵੇਂ ਸੀਨੀਅਰ ਮੈਡੀਕਲ ਅਫਸਰ, ਡਾ. ਸੰਜੇ ਕੁਮਾਰ ਨੇ ਸੰਭਾਲਿਆ ਅਹੁਦਾFCI ਰਾਮਪੁਰਾ ਫੂਲ ਮੁੜ ਵਿਵਾਦ ਵਿਚ, ਅਧਿਕਾਰੀਆਂ ‘ਤੇ ਮਿੱਲਰ ਵੱਲੋਂ ਰਿਸ਼ਵਤ ਮੰਗਣ ਦੇ ਗੰਭੀਰ ਦੋਸ਼

Punjab

ਕੇਵਲ ਢਿੱਲੋਂ ਨੂੰ ਭਾਜਪਾ ਪ੍ਰਧਾਨ ਬਣਾਉਣ ’ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਤਿੱਖਾ ਤਨਜ਼: ਸੁਨੀਲ ਜਾਖੜ ਨਾਲ ਜਤਾਈ ਹਮਦਰਦੀ, ਕਿਹਾ- ਪਾਰਟੀ ਦੇ ਟਕਸਾਲੀ ਨੇਤਾ ਇਹ ‘ਜਿੱਲਤ’ ਝੱਲਣ ਲਈ ਮਜਬੂਰ

May 28, 2026 05:23 PM

ਕੇਵਲ ਢਿੱਲੋਂ ਨੂੰ ਭਾਜਪਾ ਪ੍ਰਧਾਨ ਬਣਾਉਣ ’ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਤਿੱਖਾ ਤਨਜ਼: ਸੁਨੀਲ ਜਾਖੜ ਨਾਲ ਜਤਾਈ ਹਮਦਰਦੀ, ਕਿਹਾ- ਪਾਰਟੀ ਦੇ ਟਕਸਾਲੀ ਨੇਤਾ ਇਹ ‘ਜਿੱਲਤ’ ਝੱਲਣ ਲਈ ਮਜਬੂਰ

7ਡੇਅ ਨਿਊਜ ਸਰਵਿਸ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਵਲ ਸਿੰਘ ਢਿੱਲੋਂ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਨਵਾਂ ਸੂਬਾ ਪ੍ਰਧਾਨ ਥਾਪੇ ਜਾਣ ਦੀਆਂ ਚਰਚਾਵਾਂ ਅਤੇ ਸਿਆਸੀ ਹਲਚਲ ਦਰਮਿਆਨ ਵਿਅੰਗਮਈ ਅੰਦਾਜ਼ ਵਿੱਚ ਤਿੱਖਾ ਹਮਲਾ ਬੋਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਲ 2017, 2019 ਅਤੇ 2024 ਦੀਆਂ ਚੋਣਾਂ ਵਿੱਚ ਬਰਨਾਲਾ ਦੇ ਲੋਕਾਂ ਵੱਲੋਂ ਬੁਰੀ ਤਰ੍ਹਾਂ ਨਕਾਰੇ ਅਤੇ ਹਰਾਏ ਗਏ ਸਾਬਕਾ ਕਾਂਗਰਸੀ ਤੇ ਹੁਣ ਭਾਜਪਾ ਵਿੱਚ ਸ਼ਾਮਲ ਹੋਏ ਨੇਤਾ ਕੇਵਲ ਢਿੱਲੋਂ ਨੂੰ ਭਾਜਪਾ ਦਾ ਪ੍ਰਧਾਨ ਬਣਨ ’ਤੇ ਮੁਬਾਰਕਾਂ, ਪਰ ਇਸ ਦੇ ਨਾਲ ਹੀ ਉਨ੍ਹਾਂ ਨੂੰ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨਾਲ ਦਿਲੋਂ ਹਮਦਰਦੀ ਹੈ, ਜਿਨ੍ਹਾਂ ਨੂੰ ਇਸ ਅਹੁਦੇ ਤੋਂ ਲਾਂਭੇ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਭਾਜਪਾ ਦੇ ਹੋਰਨਾਂ ਸੀਨੀਅਰ ਅਤੇ ਪ੍ਰਮੁੱਖ ਆਗੂਆਂ ’ਤੇ ਕਰਾਰੀ ਚੋਟ ਕਰਦਿਆਂ ਕਿਹਾ ਕਿ ਪ੍ਰਮਾਤਮਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਸਾਬਕਾ ਵਿਧਾਇਕ ਫ਼ਤਿਹਜੰਗ ਸਿੰਘ ਬਾਜਵਾ, ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਅਤੇ ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵਗੈਰਾ ਨੂੰ ਪਾਰਟੀ ਅੰਦਰ ਮਿਲੀ ਇਸ ਵੱਡੀ ‘ਜਿੱਲਤ’ ਅਤੇ ਅਣਦੇਖੀ ਨੂੰ ਝੱਲਣ ਦਾ ਬਲ ਬਖਸ਼ੇ, ਕਿਉਂਕਿ ਇਨ੍ਹਾਂ ਸਾਰੇ ਸੀਨੀਅਰ ਆਗੂਆਂ ਦੀ ਮੌਜੂਦਗੀ ਦੇ ਬਾਵਜੂਦ ਹਾਰ ਚੁੱਕੇ ਨੇਤਾ ਨੂੰ ਅੱਗੇ ਲਿਆਂਦਾ ਗਿਆ ਹੈ। ਭਗਵੰਤ ਮਾਨ ਨੇ ਸਖ਼ਤ ਲਹਿਜੇ ਵਿੱਚ ਕਿਹਾ ਕਿ ਸਿਰਫ਼ ਸੱਤਾ ਦੀ ਭੁੱਖ ਲਈ ਪੰਜਾਬ ਅਤੇ ਕਿਸਾਨਾਂ ਦੇ ਹਿੱਤਾਂ ਨੂੰ ਪਿੱਠ ਦਿਖਾ ਕੇ ਭਾਜਪਾ ਦੀ ਝੋਲੀ ਵਿੱਚ ਜਾ ਬੈਠਣ ਵਾਲੇ ਇਨ੍ਹਾਂ ਦਲਬਦਲੂ ਅਤੇ ਮੌਕਾਪ੍ਰਸਤ ਆਗੂਆਂ ਨੂੰ ਜਨਤਾ ਕਦੇ ਮੁਆਫ਼ ਨਹੀਂ ਕਰੇਗੀ ਅਤੇ ਪਾਰਟੀ ਹਾਈਕਮਾਂਡ ਵੱਲੋਂ ਲਗਾਤਾਰ ਕੀਤੀ ਜਾ ਰਹੀ ਇਹ ਬੇਇੱਜ਼ਤੀ ਇਨ੍ਹਾਂ ਦੀਆਂ ਗਲਤ ਸਿਆਸੀ ਨੀਤੀਆਂ ਦਾ ਹੀ ਨਤੀਜਾ ਹੈ, ਜਿਸ ਕਾਰਨ ਅੱਜ ਇਨ੍ਹਾਂ ਨੂੰ ਆਪਣੀ ਹੀ ਪਾਰਟੀ ਵਿੱਚ ਹਾਸ਼ੀਏ ’ਤੇ ਧੱਕ ਦਿੱਤਾ ਗਿਆ ਹੈ। ਉਧਰ ਸ਼ੋਸ਼ਲ ਮੀਡੀਆ ਉੱਪਰ ਕੁਝ ਆਜਾਦਾਨਾ ਸੋਚ ਰੱਖਣ ਵਾਲੇ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਇਸ ਟਿੱਪਣੀ ਦੀ ਸਖਤ ਸ਼ਬਦਾਂ ਵਿਚ ਨਿੰਦਿਆਂ ਵੀ ਕੀਤੀ ਹੈ, ਕਿਉਕਿ ਅਕਸਰ ਸਿਆਸੀ ਪਾਰਟੀਆਂ ਅਜਿਹੇ ਫੈਸਲੇ ਲੈਦੀਆ ਹੀ ਰਹਿੰਦੀਆ ਹਨ।  

Have something to say? Post your comment

More in Punjab

‘ਮਿਸ਼ਨ ਕਲੀਨ ਪੰਜਾਬ’ ਸਾਫ਼ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵੱਲ ਅਹਿਮ ਕਦਮ: ਵਿਧਾਇਕ ਉੱਗੋਕੇ

ਪਾਣੀ ਦੇ ਛਿੱਟੇ ਮਿੰਟਾਂ ਸੈਕਿੰਡਾਂ ਬਾਅਦ ਹੀ ਲਹੂ ਵਿਚ ਤਬਦੀਲ, ਪਿਸਤੋਲ ਨਿਕਲਿਆ, ਗੱਡੀਆਂ ਭੰਨੀਆ, ਹਸਪਤਾਲ ਦਾਖਿਲ

ਰਾਈਸ ਮਿਲਰਜ਼ ਐਸੋਸੀਏਸ਼ਨ ’ਚ ਖਿੱਚੋਤਾਣ’ ਬਿੰਟਾ ਬਾਂਸਲ ਦਾ ਤਿੱਖਾ ਹਮਲਾ, ਕਿਹਾ—“ਪ੍ਰਧਾਨਗੀ ਕਿਸੇ ਦੀ ਨਿੱਜੀ ਜਾਇਦਾਦ ਨਹੀਂ”,

ਭਦੌੜ ਹਲਕੇ ’ਚ ‘ਆਪ’ ਦੀ ਬੂਥ ਇੰਚਾਰਜ ਮਿਲਣੀ, ਮਨੀਸ਼ ਸਿਸੋਦੀਆ ਨੇ ਵਰਕਰਾਂ ਨੂੰ ਦਿੱਤਾ ਜਿੱਤ ਦਾ ਮੰਤਰ, ਵਿਧਾਇਕ ਲਾਭ ਸਿੰਘ ਉਗੋਕੇ ਨੇ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ, ਭਦੌੜ ਨੂੰ ‘ਆਪ’ ਦਾ ਮਜ਼ਬੂਤ ਸਿਆਸੀ ਗੜ੍ਹ ਦੱਸਿਆ

ਤਪਾ ਡਾਕਟਰ ਐਸੋਸੀਏਸ਼ਨ ਨੇ ਵਿਧਾਇਕ ਲਾਭ ਸਿੰਘ ਉਗੋਕੇ ਨੂੰ ਕੀਤਾ ਸਨਮਾਨਿਤ, ਸੇਵਾ ਭਾਵਨਾ ਨੂੰ ਮਿਲੀ ਸਰਾਹਨਾ

ਪ੍ਰੈੱਸ ਕਲੱਬ (ਰਜਿ.) ਵੱਲੋਂ "ਧਰਤੀ, ਰੁੱਖ, ਹਵਾ ਤੇ ਪਾਣੀ ਨਾ ਸਾਂਭੇ ਤਾਂ ਖ਼ਤਮ ਕਹਾਣੀ" ਵਿਸ਼ੇ 'ਤੇ ਪ੍ਰਭਾਵਸ਼ਾਲੀ ਸੈਮੀਨਾਰ

ਕਾਲੇ ਦੌਰ ਦੀ ਇੱਕ ਯਾਦ: ਵੀਡੀਓ ਕੈਸਟਾਂ, ਵੰਗਾਰ ਅਤੇ ਇਨਸਾਨੀਅਤ ਦਾ ਦਰਦ

ਵੱਡੇ-ਵੱਡੇ ਸਿਆਸੀ ਧੁੰਨਤਰਾਂ ਜੋ ਨਾ ਕਰ ਸਕੇ, ਉਹ 'ਕੁੱਲੀਆਂ' 'ਚੋਂ ਉੱਠੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਕਰ ਵਿਖਾਇਆ; ਤਪਾ ਨਗਰ ਕੌਂਸਲ 'ਚ ਸਰਬਸੰਮਤੀ ਨਾਲ ਪ੍ਰਧਾਨਗੀ ਚੋਣ ਕਰਵਾ ਕੇ ਰਚਿਆ ਨਵਾਂ ਇਤਿਹਾਸ

ਸਬ ਡਿਵੀਜ਼ਨਲ ਹਸਪਤਾਲ ਤਪਾ ਨੂੰ ਮਿਲੇ ਨਵੇਂ ਸੀਨੀਅਰ ਮੈਡੀਕਲ ਅਫਸਰ, ਡਾ. ਸੰਜੇ ਕੁਮਾਰ ਨੇ ਸੰਭਾਲਿਆ ਅਹੁਦਾ

FCI ਰਾਮਪੁਰਾ ਫੂਲ ਮੁੜ ਵਿਵਾਦ ਵਿਚ, ਅਧਿਕਾਰੀਆਂ ‘ਤੇ ਮਿੱਲਰ ਵੱਲੋਂ ਰਿਸ਼ਵਤ ਮੰਗਣ ਦੇ ਗੰਭੀਰ ਦੋਸ਼