Wednesday, June 03, 2026
BREAKING NEWS
ਭਦੌੜ 'ਚ ਗਰਗ ਪਰਿਵਾਰ ਦੀ ਨੂੰਹ ਨੇ ਰਚਿਆ ਲੋਕਤੰਤਰ ਦਾ ਨਵਾਂ ਅਧਿਆਇ: ਜ਼ਿਲ੍ਹਾ ਬਰਨਾਲਾ ਵਿੱਚ ਸਭ ਤੋਂ ਵੱਧ ਵੋਟ ਪ੍ਰਤੀਸ਼ਤ ਨਾਲ ਜਿੱਤ ਕੇ ਸ਼੍ਰੀਮਤੀ ਸਿਰਾਜ ਗਰਗ ਨੇ ਬਣਾਇਆ ਰਿਕਾਰਡ, ਜਿੱਥੇ ਲੋਕਾਂ ਦਾ ਪਿਆਰ, ਉੱਥੇ ਜਿੱਤ ਦੀ ਬਹਾਰ” — ਸ਼੍ਰੀਮਤੀ ਗਰਗ ਦੀ ਇਤਿਹਾਸਕ ਫਤਹਿ ਨੇ ਵਿਰੋਧੀਆਂ ਨੂੰ ਕੀਤਾ ਚਿੱਤ,ਟਾਂਡਾ ਨਗਰ ਕੌਸਲ ਚੋਣ ਦਾ ਵੱਖਰਾ ਵਿਵਾਦ: FIR ਤੋ ਬਗੈਰ ਹੀ ਨੌਜਵਾਨ ਨੂੰ ਜੇਲ੍ਹ ਭੇਜਣ 'ਤੇ ਕਾਨੂੰਨੀ ਬਹਿਸ ਛਿੜੀਕੇਵਲ ਢਿੱਲੋਂ ਨੂੰ ਭਾਜਪਾ ਪ੍ਰਧਾਨ ਬਣਾਉਣ ’ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਤਿੱਖਾ ਤਨਜ਼: ਸੁਨੀਲ ਜਾਖੜ ਨਾਲ ਜਤਾਈ ਹਮਦਰਦੀ, ਕਿਹਾ- ਪਾਰਟੀ ਦੇ ਟਕਸਾਲੀ ਨੇਤਾ ਇਹ ‘ਜਿੱਲਤ’ ਝੱਲਣ ਲਈ ਮਜਬੂਰਨਗਰ ਕੌਂਸਲ ਚੋਣਾਂ ਲਈ ਹਫ਼ਤਾ ਭਰ ਚੱਲੇ ਤਿੱਖੇ ਚੋਣ ਪ੍ਰਚਾਰ ਮਗਰੋਂ ਵੋਟਾਂ ਵਾਲੇ ਦਿਨ ਦੀ ਪਹਿਲੀ ਰਾਤ ਉਮੀਦਵਾਰਾਂ ਅਤੇ ਉਹਨਾਂ ਦੇ ਸਮਰਥਕਾਂ ਲਈ ਇਕ ਅਜਿਹੀ ਰਾਤ ਬਣੀ, ਜਿੱਥੇ ਥਕਾਵਟ, ਚਿੰਤਾ, ਉਮੀਦਾਂ ਅਤੇ ਚਰਚਾਵਾਂ ਸਭ ਕੁਝ ਇਕੱਠੇ ਨਜ਼ਰ ਆਇਆ। ਹਫਤੇ ਭਰ ਤੋਂ ਦੇਰ ਰਾਤ ਤੱਕ ਵੋਟਰਾਂ ਦੇ ਦਰਵਾਜ਼ਿਆਂ ‘ਤੇ ਜਾ ਕੇ “ ਧੂੜ ਫੱਕਣ” ਵਾਲੇ ਚੋਣ ਦੰਗਲ ਤਪਾ, ਵਾਰਡ ਨੰਬਰ 6 ‘ਚ ਭਾਜਪਾ ਦਾ ਸ਼ਕਤੀ ਪ੍ਰਦਰਸ਼ਨ, ਪੰਡਿਤ ਸੋਮਨਾਥ ਸ਼ਰਮਾ ਦੇ ਚੋਣ ਦਫਤਰ ਖੁੱਲ੍ਹਣ ‘ਤੇ ਉਮੜਿਆ ਲੋਕਾਂ ਦਾ ਸੈਲਾਬਚੋਣ ਦੰਗਲ- ਵਾਰਡ15 ਤੋਂ ਸੁਨੀਤਾ ਰਾਣੀ ਸਿੰਗਲਾ ਦਾ ਚੋਣ ਚਿੰਨ੍ਹ “ਬੈਟਰੀ ਦਾ ਬਟਨ ਦਬਾਓ, ਵਾਰਡ ਨੂੰ ਵਿਕਾਸ ਦੀ ਰੌਸ਼ਨੀ ਨਾਲ ਚਮਕਾਓ”ਤਪਾ ਨਗਰ ਕੋਸਲ ਚੋਣ- ਵਾਰਡ ਨੰਬਰ 6, ਟੀਡਿਆਂ ਨਾਲ ਢੋਲਕੀ ਵੱਜਣੀ ਹੋਈ ਸ਼ੁਰੂਨਗਰ ਕੌਸਲ ਚੋਣ - ਵਾਰਡ ਨੰਬਰ 15 ਤੋ ਸਰਬ ਸਾਂਝੇ ਆਜਾਦ ਉਮੀਦਵਾਰ ਵਜੋ ਸ੍ਰੀਮਤੀ ਸੁਨੀਤਾ ਰਾਣੀ ਸਿੰਗਲਾ (ਸ਼ਹਿਣੇ ਵਾਲੇ) ਨੇ ਭਰੇ ਨਾਮਜ਼ਦਗੀ ਪੱਤਰਤਪਾ ਪੁਲਿਸ ਵੱਲੋਂ ਨਜਾਇਜ਼ ਸ਼ਰਾਬ ਬਣਾਉਣ ਵਾਲਾ ਕਾਬੂ, 45 ਲੀਟਰ ਲਾਹਣ ਬਰਾਮਦ‘ ਆਪ ’ ਸੰਸਦ ਮੈਂਬਰਾਂ ਦੀ ਦਲ-ਬਦਲੀ ਦਾ ਅਸਰ ਹਲਕਾ ਭਦੌੜ ’ਚ, ਮਿਹਣੋ ਮੇਹਣੀ ਹੋਏ, ਕਾਹਨੇਕੇ ’ਤੇ ਧੌਲਾ, ਤਿੱਖੀ ਬਿਆਨਬਾਜੀ

Punjab

ਭਦੌੜ 'ਚ ਗਰਗ ਪਰਿਵਾਰ ਦੀ ਨੂੰਹ ਨੇ ਰਚਿਆ ਲੋਕਤੰਤਰ ਦਾ ਨਵਾਂ ਅਧਿਆਇ: ਜ਼ਿਲ੍ਹਾ ਬਰਨਾਲਾ ਵਿੱਚ ਸਭ ਤੋਂ ਵੱਧ ਵੋਟ ਪ੍ਰਤੀਸ਼ਤ ਨਾਲ ਜਿੱਤ ਕੇ ਸ਼੍ਰੀਮਤੀ ਸਿਰਾਜ ਗਰਗ ਨੇ ਬਣਾਇਆ ਰਿਕਾਰਡ, ਜਿੱਥੇ ਲੋਕਾਂ ਦਾ ਪਿਆਰ, ਉੱਥੇ ਜਿੱਤ ਦੀ ਬਹਾਰ” — ਸ਼੍ਰੀਮਤੀ ਗਰਗ ਦੀ ਇਤਿਹਾਸਕ ਫਤਹਿ ਨੇ ਵਿਰੋਧੀਆਂ ਨੂੰ ਕੀਤਾ ਚਿੱਤ,

June 02, 2026 09:46 PM

ਭਦੌੜ 'ਚ ਗਰਗ ਪਰਿਵਾਰ ਦੀ ਨੂੰਹ ਨੇ ਰਚਿਆ ਲੋਕਤੰਤਰ ਦਾ ਨਵਾਂ ਅਧਿਆਇ: ਜ਼ਿਲ੍ਹਾ ਬਰਨਾਲਾ ਵਿੱਚ ਸਭ ਤੋਂ ਵੱਧ ਵੋਟ ਪ੍ਰਤੀਸ਼ਤ ਨਾਲ ਜਿੱਤ ਕੇ ਸ਼੍ਰੀਮਤੀ ਸਿਰਾਜ ਗਰਗ ਨੇ ਬਣਾਇਆ ਰਿਕਾਰਡ,

ਜਿੱਥੇ ਲੋਕਾਂ ਦਾ ਪਿਆਰ, ਉੱਥੇ ਜਿੱਤ ਦੀ ਬਹਾਰ” — ਸ਼੍ਰੀਮਤੀ ਗਰਗ ਦੀ ਇਤਿਹਾਸਕ ਫਤਹਿ ਨੇ ਵਿਰੋਧੀਆਂ ਨੂੰ ਕੀਤਾ ਚਿੱਤ,

ਭਦੌੜ ਦੇ ਵਾਰਡ ਨੰਬਰ 11 ਤੋਂ ਉੱਠੀ ਜਿੱਤ ਦੀ ਗੂੰਜ: ਸਭ ਤੋਂ ਵੱਡੀ ਲੀਡ ਨਾਲ ਗਰਗ ਪਰਿਵਾਰ ਬਣਿਆ ਜਨਤਾ ਦੀ ਪਹਿਲੀ ਪਸੰਦ

 

ਭਦੌੜ/ਬਰਨਾਲਾ-

ਲੁਭਾਸ ਸਿੰਗਲਾ/ਵਿਸ਼ਵਜੀਤ ਸ਼ਰਮਾ, ਭਦੌੜ/ਬਰਨਾਲਾ

ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਨੇ ਜਿੱਥੇ ਪੰਜਾਬ ਦੀ ਸਥਾਨਕ ਸਿਆਸਤ ਵਿੱਚ ਨਵੇਂ ਸਮੀਕਰਨ ਪੈਦਾ ਕੀਤੇ ਹਨ, ਉੱਥੇ ਜ਼ਿਲ੍ਹਾ ਬਰਨਾਲਾ ਦੇ ਨਗਰ ਕੌਂਸਲ ਭਦੌੜ ਦੇ ਵਾਰਡ ਨੰਬਰ 11 ਤੋਂ ਸਾਹਮਣੇ ਆਈ ਇੱਕ ਇਤਿਹਾਸਕ ਜਿੱਤ ਨੇ ਹਰ ਪਾਸੇ ਚਰਚਾ ਛੇੜ ਦਿੱਤੀ ਹੈ। ਸਾਬਕਾ ਪ੍ਰਧਾਨ ਨਗਰ ਕੌਂਸਲ ਭਦੌੜ ਮਨੀਸ਼ ਗਰਗ ਦੀ ਧਰਮਪਤਨੀ ਸ਼੍ਰੀਮਤੀ ਸਿਰਾਜ ਗਰਗ ਨੇ ਜ਼ਿਲ੍ਹੇ ਭਰ ਵਿੱਚੋਂ ਸਭ ਤੋਂ ਵੱਧ ਵੋਟ ਫੀਸਦੀ ਹਾਸਲ ਕਰਕੇ ਨਾ ਸਿਰਫ਼ ਇੱਕ ਨਵਾਂ ਰਿਕਾਰਡ ਬਣਾਇਆ ਹੈ, ਸਗੋਂ ਇਹ ਵੀ ਸਾਬਤ ਕਰ ਦਿੱਤਾ ਹੈ ਕਿ ਲੋਕਾਂ ਦੇ ਦਿਲਾਂ ਵਿੱਚ ਬਣੀ ਥਾਂ ਕਿਸੇ ਵੀ ਚੋਣ ਸਮੀਕਰਨ ਤੋਂ ਵੱਡੀ ਹੁੰਦੀ ਹੈ। ਕਿਹਾ ਜਾਂਦਾ ਹੈ ਕਿ “ਰੁੱਖ ਫਲਾਂ ਨਾਲ ਅਤੇ ਇਨਸਾਨ ਆਪਣੇ ਕਰਮਾਂ ਨਾਲ ਪਛਾਣਿਆ ਜਾਂਦਾ ਹੈ।” ਭਦੌੜ ਦੇ ਵੋਟਰਾਂ ਨੇ ਆਪਣੇ ਫੈਸਲੇ ਰਾਹੀਂ ਇਸ ਅਖਾਣ ਨੂੰ ਸੱਚ ਸਾਬਤ ਕਰ ਦਿੱਤਾ। ਵਾਰਡ ਨੰਬਰ 11 ਦੇ ਲੋਕਾਂ ਨੇ ਇਕਤਰਫ਼ਾ ਫਤਵਾ ਦੇ ਕੇ ਇਹ ਸੰਦੇਸ਼ ਦਿੱਤਾ ਕਿ ਵਿਕਾਸ, ਸੇਵਾ ਅਤੇ ਲੋਕਾਂ ਨਾਲ ਸਿੱਧਾ ਰਾਬਤਾ ਹੀ ਅਸਲ ਸਿਆਸਤ ਦੀ ਪੂੰਜੀ ਹੁੰਦੀ ਹੈ। ਚੋਣ ਨਤੀਜਿਆਂ ਅਨੁਸਾਰ ਸ਼੍ਰੀਮਤੀ ਸਿਰਾਜ ਗਰਗ ਨੇ ਆਪਣੇ ਵਿਰੋਧੀਆਂ ਨੂੰ ਬਹੁਤ ਵੱਡੇ ਫਰਕ ਨਾਲ ਹਰਾਉਂਦਿਆਂ ਕੁੱਲ ਪੋਲ ਹੋਈਆਂ ਵੋਟਾਂ ਵਿੱਚੋ ਕਰੀਬ 82 ਫੀਸਦੀ ਵੋਟ ਹਾਸਿਲ ਕੀਤੇ। ਇਹ ਲੀਡ ਸਿਰਫ਼ ਇੱਕ ਅੰਕੜਾ ਨਹੀਂ, ਸਗੋਂ ਲੋਕਾਂ ਦੇ ਭਰੋਸੇ, ਪਿਆਰ ਅਤੇ ਵਿਸ਼ਵਾਸ ਦਾ ਪ੍ਰਤੀਕ ਮੰਨੀ ਜਾ ਰਹੀ ਹੈ। ਜ਼ਿਲ੍ਹਾ ਬਰਨਾਲਾ ਦੀਆਂ ਸਾਰੀਆਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਿੱਚੋਂ ਇਹ ਸਭ ਤੋਂ ਵੱਡੀਆਂ ਜਿੱਤਾਂ ਵਿੱਚ ਸ਼ਾਮਲ ਹੈ। ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਇਸ ਜਿੱਤ ਦੇ ਪਿੱਛੇ ਸਾਬਕਾ ਪ੍ਰਧਾਨ ਮਨੀਸ਼ ਗਰਗ ਵੱਲੋਂ ਆਪਣੇ ਕਾਰਜਕਾਲ ਦੌਰਾਨ ਕਰਵਾਏ ਗਏ ਵਿਕਾਸ ਕਾਰਜਾਂ, ਲੋਕਾਂ ਨਾਲ ਬਣਾਏ ਗਏ ਨਿੱਘੇ ਰਿਸ਼ਤਿਆਂ ਅਤੇ ਹਰ ਵੇਲੇ ਲੋਕਾਂ ਦੀ ਸੇਵਾ ਲਈ ਹਾਜ਼ਰ ਰਹਿਣ ਵਾਲੀ ਸੋਚ ਦਾ ਵੱਡਾ ਯੋਗਦਾਨ ਹੈ। ਭਦੌੜ ਵਿੱਚ ਬੁਨਿਆਦੀ ਸਹੂਲਤਾਂ ਦੇ ਵਿਕਾਸ, ਸਫ਼ਾਈ ਪ੍ਰਬੰਧਾਂ ਦੀ ਮਜ਼ਬੂਤੀ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੀਤੇ ਉਪਰਾਲਿਆਂ ਦੀ ਛਾਪ ਅੱਜ ਵੀ ਲੋਕਾਂ ਦੇ ਮਨਾਂ ਵਿੱਚ ਤਾਜ਼ਾ ਹੈ। ਗਰਗ ਪਰਿਵਾਰ ਦਾ ਸਮਾਜਿਕ ਅਤੇ ਰਾਜਨੀਤਿਕ ਪਿਛੋਕੜ ਵੀ ਇਸ ਜਿੱਤ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਨਜ਼ਰ ਆ ਰਿਹਾ ਹੈ। ਸ਼੍ਰੀਮਤੀ ਸਿਰਾਜ ਗਰਗ ਦੇ ਸਹੁਰਾ ਸਾਬ੍ਹ ਬਾਬੂ ਅਜੇ ਕੁਮਾਰ ਗਰਗ, ਨਾ ਕੇਵਲ ਮਾਰਕੀਟ ਕਮੇਟੀ ਭਦੌੜ ਦੇ ਚੇਅਰਮੈਨ ਰਹਿ ਚੁੱਕੇ ਹਨ, ਸਗੋਂ ਕੌਂਸਲਰ ਵਜੋਂ ਵੀ ਲੋਕਾਂ ਦੀ ਸੇਵਾ ਨਿਭਾ ਚੁੱਕੇ ਹਨ ਜਦਕਿ ਬਾਬੂ ਅਜੇ ਕੁਮਾਰ ਗਰਗ ਹੁਣ ਵੀ ਪਿਛਲੇ ਢਾਈ ਦਹਾਕਿਆਂ ਤੋਂ ਕੱਚਾ ਆੜਤੀਆ ਐਸੋਸੀਏਸ਼ਨ ਭਦੌੜ ਦੇ ਨਿਰਵਿਰੋਧ ਪ੍ਰਧਾਨ ਚੁਣੇ ਆਉਂਦੇ ਹਨ। ਜ਼ਿਕਰਯੋਗ ਹੈ ਕਿ ਬਾਬੂ ਅਜੇ ਕੂਮਾਰ ਗਰਗ ਲੰਬਾ ਸਮਾਂ ਚੌਲ ਉਦਯੋਗ ਭਦੌੜ ਦੇ ਵੀ ਪ੍ਰਧਾਨ ਵਜੋਂ ਸਰਕਾਰ ਅਤੇ ਮਿਲਰਾਂ ਵਿਚਕਾਰ ਪੁੱਲ ਦਾ ਕੰਮ ਕਰ ਚੁੱਕੇ ਹਨ। ਸਮਾਜ ਸੇਵਾ, ਲੋਕ ਭਲਾਈ ਅਤੇ ਜਨਹਿਤ ਦੇ ਕੰਮਾਂ ਕਾਰਨ ਗਰਗ ਪਰਿਵਾਰ ਦੀ ਇਲਾਕੇ ਵਿੱਚ ਇੱਕ ਵਿਸ਼ੇਸ਼ ਪਛਾਣ ਬਣੀ ਹੋਈ ਹੈ। ਸਾਲਾਂ ਤੋਂ ਲੋਕਾਂ ਦੇ ਦੁੱਖ-ਸੁੱਖ ਵਿੱਚ ਸ਼ਾਮਲ ਹੋਣ ਦੀ ਪਰੰਪਰਾ ਨੇ ਇਸ ਪਰਿਵਾਰ ਨੂੰ ਇੱਕ ਮਜ਼ਬੂਤ ਜਨ-ਆਧਾਰ ਪ੍ਰਦਾਨ ਕੀਤਾ ਹੈ। ਰਾਜਨੀਤਿਕ ਵਿਸ਼ਲੇਸ਼ਕਾਂ ਦਾ ਕਹਿਣਾ ਹੈ ਕਿ ਭਦੌੜ ਵਿੱਚ ਗਰਗ ਪਰਿਵਾਰ ਦੀ ਲੋਕਪ੍ਰਿਯਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਰਹੀ। ਸਮਾਜਿਕ, ਧਾਰਮਿਕ ਅਤੇ ਲੋਕ ਭਲਾਈ ਦੇ ਕੰਮਾਂ ਵਿੱਚ ਲਗਾਤਾਰ ਸ਼ਮੂਲੀਅਤ ਕਾਰਨ ਪਰਿਵਾਰ ਨੇ ਹਰ ਵਰਗ ਦੇ ਲੋਕਾਂ ਵਿੱਚ ਆਪਣੀ ਵੱਖਰੀ ਪਛਾਣ ਬਣਾਈ ਹੈ। ਇਹੀ ਕਾਰਨ ਹੈ ਕਿ ਚੋਣ ਦੌਰਾਨ ਲੋਕਾਂ ਨੇ ਕਿਸੇ ਵੀ ਪ੍ਰਚਾਰ ਜਾਂ ਵਾਅਦੇ ਨਾਲੋਂ ਵੱਧ ਆਪਣੇ ਤਜ਼ਰਬੇ ਨੂੰ ਤਰਜੀਹ ਦਿੱਤੀ। ਭਦੌੜ ਦੇ ਕਈ ਬਜ਼ੁਰਗਾਂ ਦਾ ਕਹਿਣਾ ਹੈ ਕਿ “ਸੇਵਾ ਦਾ ਬੂਟਾ ਇੱਕ ਦਿਨ ਵਿੱਚ ਨਹੀਂ ਲੱਗਦਾ, ਇਸ ਨੂੰ ਸਾਲਾਂ ਦੀ ਮਿਹਨਤ ਨਾਲ ਪਾਲਣਾ ਪੈਂਦਾ ਹੈ।” ਗਰਗ ਪਰਿਵਾਰ ਨੇ ਵੀ ਇਹੀ ਕੀਤਾ ਹੈ। ਲੋਕਾਂ ਦੇ ਵਿਚਕਾਰ ਰਹਿ ਕੇ, ਉਨ੍ਹਾਂ ਦੀਆਂ ਲੋੜਾਂ ਨੂੰ ਸਮਝ ਕੇ ਅਤੇ ਹਰ ਮੌਕੇ ਉੱਤੇ ਸਹਿਯੋਗ ਦੇ ਕੇ ਜੋ ਭਰੋਸਾ ਕਮਾਇਆ ਗਿਆ, ਉਹ ਇਸ ਇਤਿਹਾਸਕ ਜਿੱਤ ਦੇ ਰੂਪ ਵਿੱਚ ਸਾਹਮਣੇ ਆਇਆ ਹੈ। ਨਤੀਜੇ ਐਲਾਨੇ ਜਾਣ ਤੋਂ ਬਾਅਦ ਭਦੌੜ ਸ਼ਹਿਰ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਵਾਰਡ ਨੰਬਰ 11 ਵਿੱਚ ਸਮਰਥਕਾਂ ਵੱਲੋਂ ਢੋਲ-ਨਗਾੜਿਆਂ ਨਾਲ ਜਸ਼ਨ ਮਨਾਇਆ ਗਿਆ। ਥਾਂ-ਥਾਂ ਲੱਡੂ ਵੰਡੇ ਗਏ, ਫੁੱਲਾਂ ਦੀ ਵਰਖਾ ਕੀਤੀ ਗਈ ਅਤੇ ਜੇਤੂ ਉਮੀਦਵਾਰ ਦਾ ਨਿੱਘਾ ਸਵਾਗਤ ਕੀਤਾ ਗਿਆ। ਕਈ ਥਾਵਾਂ 'ਤੇ ਲੋਕਾਂ ਨੇ ਆਪਣੇ ਘਰਾਂ ਦੇ ਬਾਹਰ ਖੜ੍ਹ ਕੇ ਜਿੱਤ ਦੀਆਂ ਵਧਾਈਆਂ ਦਿੱਤੀਆਂ।

ਸ਼੍ਰੀਮਤੀ ਸਿਰਾਜ ਗਰਗ ਨੇ ਆਪਣੀ ਜਿੱਤ ਨੂੰ ਲੋਕਾਂ ਦੇ ਨਾਮ ਕਰਦਿਆਂ ਕਿਹਾ ਕਿ ਇਹ ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਵਾਰਡ ਦੇ ਹਰ ਵੋਟਰ, ਸਮਰਥਕ ਅਤੇ ਮਿਹਨਤੀ ਵਰਕਰ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਜਿਹੜਾ ਵਿਸ਼ਵਾਸ ਪ੍ਰਗਟਾਇਆ ਹੈ, ਉਸ ਨੂੰ ਵਿਕਾਸ ਕਾਰਜਾਂ ਰਾਹੀਂ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਵਾਰਡ ਵਿੱਚ ਸੜਕਾਂ, ਗਲੀਆਂ, ਨਾਲੀਆਂ, ਸਟਰੀਟ ਲਾਈਟਾਂ, ਸਫ਼ਾਈ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਪਹਿਲ ਦੇ ਆਧਾਰ 'ਤੇ ਹੋਰ ਬਿਹਤਰ ਬਣਾਇਆ ਜਾਵੇਗਾ।

ਉੱਧਰ ਸਾਬਕਾ ਪ੍ਰਧਾਨ ਮਨੀਸ਼ ਗਰਗ ਨੇ ਸਮੂਹ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਜਿੱਤ ਉਨ੍ਹਾਂ ਲਈ ਸਨਮਾਨ ਦੇ ਨਾਲ-ਨਾਲ ਇੱਕ ਵੱਡੀ ਜ਼ਿੰਮੇਵਾਰੀ ਵੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨਾ ਹੀ ਉਨ੍ਹਾਂ ਦੀ ਪਹਿਲੀ ਤਰਜੀਹ ਰਹੇਗੀ ਅਤੇ ਭਦੌੜ ਦੇ ਸਰਵਪੱਖੀ ਵਿਕਾਸ ਲਈ ਨਵੀਆਂ ਯੋਜਨਾਵਾਂ ਨੂੰ ਅਮਲੀ ਰੂਪ ਦਿੱਤਾ ਜਾਵੇਗਾ। ਇਸ ਇਤਿਹਾਸਕ ਫਤਹਿ ਨੇ ਇੱਕ ਗੱਲ ਹੋਰ ਵੀ ਸਪਸ਼ਟ ਕਰ ਦਿੱਤੀ ਹੈ ਕਿ ਲੋਕ ਹੁਣ ਨਾਅਰਿਆਂ ਨਾਲੋਂ ਕੰਮ ਨੂੰ ਅਤੇ ਵਾਅਦਿਆਂ ਨਾਲੋਂ ਵਿਸ਼ਵਾਸ ਨੂੰ ਵੱਧ ਤਰਜੀਹ ਦੇ ਰਹੇ ਹਨ। ਭਦੌੜ ਦੇ ਵਾਰਡ ਨੰਬਰ 11 ਤੋਂ ਆਇਆ ਇਹ ਫਤਵਾ ਇਸ ਗੱਲ ਦੀ ਮਿਸਾਲ ਹੈ ਕਿ “ਜਨਤਾ ਦੀ ਅਦਾਲਤ ਵਿੱਚ ਉਹੀ ਕਾਮਯਾਬ ਹੁੰਦਾ ਹੈ, ਜਿਸਦੇ ਹੱਥ ਸੇਵਾ ਨਾਲ ਰੰਗੇ ਹੋਣ।” ਸਿਰਾਜ ਗਰਗ ਦੀ ਇਹ ਜਿੱਤ ਸਿਰਫ਼ ਇੱਕ ਚੋਣ ਨਤੀਜਾ ਨਹੀਂ, ਸਗੋਂ ਭਦੌੜ ਦੀ ਜਨਤਾ ਵੱਲੋਂ ਵਿਕਾਸ, ਸੇਵਾ ਅਤੇ ਭਰੋਸੇ ਨੂੰ ਦਿੱਤਾ ਗਿਆ ਇੱਕ ਮਜ਼ਬੂਤ ਸਨਮਾਨ ਹੈ, ਜਿਸਦੀ ਗੂੰਜ ਆਉਣ ਵਾਲੇ ਸਮੇਂ ਤੱਕ ਜ਼ਿਲ੍ਹਾ ਬਰਨਾਲਾ ਦੀ ਸਿਆਸਤ ਵਿੱਚ ਸੁਣਾਈ ਦਿੰਦੀ ਰਹੇਗੀ।

Have something to say? Post your comment

More in Punjab

ਟਾਂਡਾ ਨਗਰ ਕੌਸਲ ਚੋਣ ਦਾ ਵੱਖਰਾ ਵਿਵਾਦ: FIR ਤੋ ਬਗੈਰ ਹੀ ਨੌਜਵਾਨ ਨੂੰ ਜੇਲ੍ਹ ਭੇਜਣ 'ਤੇ ਕਾਨੂੰਨੀ ਬਹਿਸ ਛਿੜੀ

ਕੇਵਲ ਢਿੱਲੋਂ ਨੂੰ ਭਾਜਪਾ ਪ੍ਰਧਾਨ ਬਣਾਉਣ ’ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਤਿੱਖਾ ਤਨਜ਼: ਸੁਨੀਲ ਜਾਖੜ ਨਾਲ ਜਤਾਈ ਹਮਦਰਦੀ, ਕਿਹਾ- ਪਾਰਟੀ ਦੇ ਟਕਸਾਲੀ ਨੇਤਾ ਇਹ ‘ਜਿੱਲਤ’ ਝੱਲਣ ਲਈ ਮਜਬੂਰ

ਨਗਰ ਕੌਂਸਲ ਚੋਣਾਂ ਲਈ ਹਫ਼ਤਾ ਭਰ ਚੱਲੇ ਤਿੱਖੇ ਚੋਣ ਪ੍ਰਚਾਰ ਮਗਰੋਂ ਵੋਟਾਂ ਵਾਲੇ ਦਿਨ ਦੀ ਪਹਿਲੀ ਰਾਤ ਉਮੀਦਵਾਰਾਂ ਅਤੇ ਉਹਨਾਂ ਦੇ ਸਮਰਥਕਾਂ ਲਈ ਇਕ ਅਜਿਹੀ ਰਾਤ ਬਣੀ, ਜਿੱਥੇ ਥਕਾਵਟ, ਚਿੰਤਾ, ਉਮੀਦਾਂ ਅਤੇ ਚਰਚਾਵਾਂ ਸਭ ਕੁਝ ਇਕੱਠੇ ਨਜ਼ਰ ਆਇਆ। ਹਫਤੇ ਭਰ ਤੋਂ ਦੇਰ ਰਾਤ ਤੱਕ ਵੋਟਰਾਂ ਦੇ ਦਰਵਾਜ਼ਿਆਂ ‘ਤੇ ਜਾ ਕੇ “ ਧੂੜ ਫੱਕਣ” ਵਾਲੇ

ਚੋਣ ਦੰਗਲ ਤਪਾ, ਵਾਰਡ ਨੰਬਰ 6 ‘ਚ ਭਾਜਪਾ ਦਾ ਸ਼ਕਤੀ ਪ੍ਰਦਰਸ਼ਨ, ਪੰਡਿਤ ਸੋਮਨਾਥ ਸ਼ਰਮਾ ਦੇ ਚੋਣ ਦਫਤਰ ਖੁੱਲ੍ਹਣ ‘ਤੇ ਉਮੜਿਆ ਲੋਕਾਂ ਦਾ ਸੈਲਾਬ

ਚੋਣ ਦੰਗਲ- ਵਾਰਡ15 ਤੋਂ ਸੁਨੀਤਾ ਰਾਣੀ ਸਿੰਗਲਾ ਦਾ ਚੋਣ ਚਿੰਨ੍ਹ “ਬੈਟਰੀ ਦਾ ਬਟਨ ਦਬਾਓ, ਵਾਰਡ ਨੂੰ ਵਿਕਾਸ ਦੀ ਰੌਸ਼ਨੀ ਨਾਲ ਚਮਕਾਓ”

ਤਪਾ ਨਗਰ ਕੋਸਲ ਚੋਣ- ਵਾਰਡ ਨੰਬਰ 6, ਟੀਡਿਆਂ ਨਾਲ ਢੋਲਕੀ ਵੱਜਣੀ ਹੋਈ ਸ਼ੁਰੂ

ਨਗਰ ਕੌਸਲ ਚੋਣ - ਵਾਰਡ ਨੰਬਰ 15 ਤੋ ਸਰਬ ਸਾਂਝੇ ਆਜਾਦ ਉਮੀਦਵਾਰ ਵਜੋ ਸ੍ਰੀਮਤੀ ਸੁਨੀਤਾ ਰਾਣੀ ਸਿੰਗਲਾ (ਸ਼ਹਿਣੇ ਵਾਲੇ) ਨੇ ਭਰੇ ਨਾਮਜ਼ਦਗੀ ਪੱਤਰ

ਤਪਾ ਪੁਲਿਸ ਵੱਲੋਂ ਨਜਾਇਜ਼ ਸ਼ਰਾਬ ਬਣਾਉਣ ਵਾਲਾ ਕਾਬੂ, 45 ਲੀਟਰ ਲਾਹਣ ਬਰਾਮਦ

‘ ਆਪ ’ ਸੰਸਦ ਮੈਂਬਰਾਂ ਦੀ ਦਲ-ਬਦਲੀ ਦਾ ਅਸਰ ਹਲਕਾ ਭਦੌੜ ’ਚ, ਮਿਹਣੋ ਮੇਹਣੀ ਹੋਏ, ਕਾਹਨੇਕੇ ’ਤੇ ਧੌਲਾ, ਤਿੱਖੀ ਬਿਆਨਬਾਜੀ

ਕਹਿਰ ਬਣ ਕੇ ਆਇਆ ਤੇਜ਼ ਰਫ਼ਤਾਰ ਟਰੱਕ: ਸਕੂਟੀ ਸਵਾਰ ਮਹਿਲਾ ਦੀ ਦਰਦਨਾਕ ਮੌਤ, ਸਹੁਰਾ ਹਸਪਤਾਲ `ਚ ਜ਼ੇਰੇ ਇਲਾਜ