Wednesday, July 22, 2026
BREAKING NEWS
ਤਪਾ ਡਾਕਟਰ ਐਸੋਸੀਏਸ਼ਨ ਨੇ ਵਿਧਾਇਕ ਲਾਭ ਸਿੰਘ ਉਗੋਕੇ ਨੂੰ ਕੀਤਾ ਸਨਮਾਨਿਤ, ਸੇਵਾ ਭਾਵਨਾ ਨੂੰ ਮਿਲੀ ਸਰਾਹਨਾਪ੍ਰੈੱਸ ਕਲੱਬ (ਰਜਿ.) ਵੱਲੋਂ "ਧਰਤੀ, ਰੁੱਖ, ਹਵਾ ਤੇ ਪਾਣੀ ਨਾ ਸਾਂਭੇ ਤਾਂ ਖ਼ਤਮ ਕਹਾਣੀ" ਵਿਸ਼ੇ 'ਤੇ ਪ੍ਰਭਾਵਸ਼ਾਲੀ ਸੈਮੀਨਾਰਕਾਲੇ ਦੌਰ ਦੀ ਇੱਕ ਯਾਦ: ਵੀਡੀਓ ਕੈਸਟਾਂ, ਵੰਗਾਰ ਅਤੇ ਇਨਸਾਨੀਅਤ ਦਾ ਦਰਦਵੱਡੇ-ਵੱਡੇ ਸਿਆਸੀ ਧੁੰਨਤਰਾਂ ਜੋ ਨਾ ਕਰ ਸਕੇ, ਉਹ 'ਕੁੱਲੀਆਂ' 'ਚੋਂ ਉੱਠੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਕਰ ਵਿਖਾਇਆ; ਤਪਾ ਨਗਰ ਕੌਂਸਲ 'ਚ ਸਰਬਸੰਮਤੀ ਨਾਲ ਪ੍ਰਧਾਨਗੀ ਚੋਣ ਕਰਵਾ ਕੇ ਰਚਿਆ ਨਵਾਂ ਇਤਿਹਾਸਸਬ ਡਿਵੀਜ਼ਨਲ ਹਸਪਤਾਲ ਤਪਾ ਨੂੰ ਮਿਲੇ ਨਵੇਂ ਸੀਨੀਅਰ ਮੈਡੀਕਲ ਅਫਸਰ, ਡਾ. ਸੰਜੇ ਕੁਮਾਰ ਨੇ ਸੰਭਾਲਿਆ ਅਹੁਦਾFCI ਰਾਮਪੁਰਾ ਫੂਲ ਮੁੜ ਵਿਵਾਦ ਵਿਚ, ਅਧਿਕਾਰੀਆਂ ‘ਤੇ ਮਿੱਲਰ ਵੱਲੋਂ ਰਿਸ਼ਵਤ ਮੰਗਣ ਦੇ ਗੰਭੀਰ ਦੋਸ਼ਭਦੌੜ ਪੁਲਿਸ ਦਾ ਖੁਲਾਸਾ: ਨਸ਼ਾ ਤਸਕਰੀ ਦੇ ਦੋਸ਼ ’ਚ ਏਅਰਫੋਰਸ ਦਾ ਜਵਾਨ ਕਾਬੂ, ਬੈਗ ’ਚੋਂ ਮਿਲੀ ਲੱਖਾਂ ਦੀ ਅਫ਼ੀਮਤਪਾ ਵਿਚ ਇਸ ਵਾਰ ਕੌਸਲਰਾਂ ਦੇ ਕੋਠੇ ਨ੍ਹੀ ਬੋਲੇ ਕਾਂ, ਪ੍ਰਧਾਨਗੀ- ਲੈਣ ਦੇਣ ਨੂੰ ਕੱਖ ਨ੍ਹੀ ਚ+ਤ+ਰੋ ਚਾਹ ਧਰ ਲੈਪਟਿਆਲਾ ਵਿਖੇ ਮੁਲਾਜ਼ਮਾਂ ’ਤੇ ਕੀਤਾ ਜ਼ੁਲਮ ‘ਆਪ’ ਸਰਕਾਰ ਦੇ ਕਫ਼ਨ ’ਚ ਆਖਰੀ ਕਿੱਲ ਸਾਬਤ ਹੋਵੇਗਾ: ਵਿਧਾਇਕ ਢਿੱਲੋਂਕੀਤੂ ਵਿਵਾਦ: ਨਵੇਂ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਦੀਆਂ ਵਧੀਆਂ ਮੁਸ਼ਕਲਾਂ, ਅਸਤੀਫ਼ੇ ਜਾਂ ਮਾਫ਼ੀ ਦੀ ਚਰਚਾ ਤੇਜ਼ ---ਬਿੱਟੂ ਤੇ ਰਣੌਤ ਤੋਂ ਬਾਅਦ ਢਿੱਲੋਂ ਨੇ ਵੀ ਵਰਤਿਆ ਪੈਂਤੜਾ: ਚੋਣਾਂ ਸਿਰ ’ਤੇ, ਭਾਜਪਾ ਲਈ ਖੜ੍ਹੀ ਹੋਈ ਵੱਡੀ ਮੁਸੀਬਤ

Punjab

ਕੀਤੂ ਵਿਵਾਦ: ਨਵੇਂ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਦੀਆਂ ਵਧੀਆਂ ਮੁਸ਼ਕਲਾਂ, ਅਸਤੀਫ਼ੇ ਜਾਂ ਮਾਫ਼ੀ ਦੀ ਚਰਚਾ ਤੇਜ਼ ---ਬਿੱਟੂ ਤੇ ਰਣੌਤ ਤੋਂ ਬਾਅਦ ਢਿੱਲੋਂ ਨੇ ਵੀ ਵਰਤਿਆ ਪੈਂਤੜਾ: ਚੋਣਾਂ ਸਿਰ ’ਤੇ, ਭਾਜਪਾ ਲਈ ਖੜ੍ਹੀ ਹੋਈ ਵੱਡੀ ਮੁਸੀਬਤ

June 06, 2026 01:44 PM

ਕੀਤੂ ਵਿਵਾਦ: ਨਵੇਂ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਦੀਆਂ ਵਧੀਆਂ ਮੁਸ਼ਕਲਾਂ, ਅਸਤੀਫ਼ੇ ਜਾਂ ਮਾਫ਼ੀ ਦੀ ਚਰਚਾ ਤੇਜ਼
---ਬਿੱਟੂ ਤੇ ਰਣੌਤ ਤੋਂ ਬਾਅਦ ਢਿੱਲੋਂ ਨੇ ਵੀ ਵਰਤਿਆ ਪੈਂਤੜਾ: ਚੋਣਾਂ ਸਿਰ ’ਤੇ, ਭਾਜਪਾ ਲਈ ਖੜ੍ਹੀ ਹੋਈ ਵੱਡੀ ਮੁਸੀਬਤ
ਬਰਨਾਲਾ, 7ਡੇਅ ਨਿਊਜ ਸਰਵਿਸ:-: ਪੰਜਾਬ ਭਾਜਪਾ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਬਰਨਾਲਾ ਦੇ ਸਵਰਗੀ ਵਿਧਾਇਕ ਮਲਕੀਤ ਸਿੰਘ ਕੀਤੂ ਖਿਲਾਫ ਵਰਤੀ ਗਈ ਕਥਿਤ ਭੱਦੀ ਸ਼ਬਦਾਵਲੀ ਦਾ ਮਾਮਲਾ ਹੁਣ ਪੂਰੀ ਤਰ੍ਹਾਂ ਭਖ ਗਿਆ ਹੈ। ਇਹ ਵਿਵਾਦ ਦਿਨ-ਬ-ਦਿਨ ਉਲਝਦਾ ਜਾ ਰਿਹਾ ਹੈ ਕਿ ਸਵ. ਮਲਕੀਤ ਸਿੰਘ ਕੀਤੂ ਦੇ ਹੱਕ ’ਚ ਤੇ ਕੇਵਲ ਸਿੰਘ ਢਿੱਲੋਂ ਦੇ ਵਿਰੋਧ ’ਚ ਸੋਸ਼ਲ ਮੀਡੀਆ ’ਤੇ ਇਕ ਵਡੀ ਮੁਹਿੰਮ ਛਿੜ ਗਈ ਹੈ। ਇਲਾਕੇ ਦੇ ਲੋਕਾਂ ਤੇ ਕੀਤੂ ਦੇ ਸਮਰਥਕਾਂ ’ਚ ਇਸ ਬਿਆਨਬਾਜ਼ੀ ਨੂੰ ਲੈ ਕੇ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਹ ਸਿਆਸੀ ਤੂਫ਼ਾਨ ਅਜਿਹੇ ਨਾਜ਼ੁਕ ਸਮੇਂ ’ਤੇ ਆਇਆ ਹੈ। ਜਦੋਂ ਪੰਜਾਬ ਵਿਧਾਨ ਸਭਾ ਚੋਣਾਂ ’ਚ ਮਹਿਜ਼ 6 ਮਹੀਨਿਆਂ ਦਾ ਸਮਾਂ ਬਾਕੀ ਰਹਿ ਗਿਆ ਹੈ। ਚੋਣਾਂ ਦੇ ਮੁਹਾਣੇ ’ਤੇ ਖੜ੍ਹੀ ਭਾਜਪਾ ਲਈ ਆਪਣੇ ਹੀ ਨਵ ਨਿਯੁਕਤ ਸੂਬਾ ਪ੍ਰਧਾਨ ਵਲੋਂ ਦਿੱਤਾ ਗਿਆ ਇਹ ਬਿਆਨ ਗਲੇ ਦੀ ਹੱਡੀ ਬਣ ਗਿਆ ਹੈ। ਸਿਆਸੀ ਮਾਹਰਾਂ ਦਾ ਮੰਨਣਾ ਹੈ ਕਿ ਇਸ ਵਿਵਾਦ ਕਾਰਨ ਮਾਲਵਾ ਖੇਤਰ, ਖਾਸ ਕਰਕੇ ਬਰਨਾਲਾ ਜ਼ਿਲ੍ਹੇ ’ਚ ਭਾਜਪਾ ਦੀਆਂ ਚੋਣ ਸੰਭਾਵਨਾਵਾਂ ਨੂੰ ਵੱਡਾ ਧੱਕਾ ਲੱਗ ਸਕਦਾ ਹੈ, ਕਿਉਂਕਿ ਸਵ. ਕੀਤੂ ਦਾ ਇਸ ਇਲਾਕੇ ’ਚ ਅੱਜ ਵੀ ਵੱਡਾ ਜਨਾਧਾਰ ਤੇ ਸਤਿਕਾਰ ਹੈ। ਸਿਆਸੀ ਹਲਕਿਆਂ ’ਚ ਇਹ ਚਰਚਾ ਵੀ ਤੇਜ਼ ਹੈ ਕਿ ਚਰਚਾ ’ਚ ਬਣੇ ਰਹਿਣ ਲਈ ਅਜਿਹੇ ਵਿਵਾਦਤ ਤੇ ਗ਼ੈਰ-ਜ਼ਿੰਮੇਵਾਰਾਨਾ ਬਿਆਨ ਦੇਣਾ ਭਾਜਪਾ ਆਗੂਆਂ ਦੀ ਫ਼ਿਤਰਤ ਰਹੀ ਹੈ। ਰਵਨੀਤ ਬਿੱਟੂ ਤੇ ਕੰਗਣਾ ਰਣੌਤ ਇਸਦੀ ਉਦਾਹਰਨ ਹੈ। ਆਲੋਚਕਾਂ ਦਾ ਕਹਿਣਾ ਹੈ ਕਿ ਭਾਜਪਾ ਦੇ ਕਈ ਸੀਨੀਅਰ ਆਗੂ ਅਕਸਰ ਮੀਡੀਆ ਦੀਆਂ ਸੁਰਖੀਆਂ ਬਟੋਰਨ ਤੇ ਸਿਆਸੀ ਲਾਹਾ ਲੈਣ ਲਈ ਅਜਿਹੀ ਭਾਸ਼ਾ ਦਾ ਇਸਤੇਮਾਲ ਕਰਦੇ ਹਨ। ਜਿਸ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ। ਕੇਵਲ ਸਿੰਘ ਢਿੱਲੋਂ ਵਲੋਂ ਸਵ. ਕੀਤੂ ਵਿਰੁੱਧ ਕੀਤੀ ਗਈ ਟਿੱਪਣੀ ਨੂੰ ਵੀ ਇਸੇ ਸਿਆਸੀ ਰਣਨੀਤੀ ਦਾ ਹਿੱਸਾ ਮੰਨਿਆ ਜਾ ਰਿਹਾ ਹੈ। ਪਰ ਇਸ ਵਾਰ ਇਹ ਦਾਅ ਪੁੱਠਾ ਪੈਂਦਾ ਨਜ਼ਰ ਆ ਰਿਹਾ ਹੈ।
---ਕੀ ਢਿੱਲੋਂ ਮੰਗਣਗੇ ਮਾਫ਼ੀ ਜਾਂ ਦੇਣਗੇ ਪ੍ਰਧਾਨਗੀ ਤੋਂ ਅਸਤੀਫਾ?
ਹੁਣ ਸਿਆਸੀ ਗਲਿਆਰਿਆਂ ’ਚ ਇਹ ਚਰਚਾ ਜ਼ੋਰਾਂ ’ਤੇ ਹੈ ਕਿ ਇਸ ਮੁਸੀਬਤ ’ਚੋਂ ਨਿਕਲਣ ਲਈ ਕੇਵਲ ਸਿੰਘ ਢਿੱਲੋਂ ਕੋਲ ਕੀ ਰਸਤਾ ਬਚਿਆ ਹੈ? ਕੀ ਉਹ ਜਨਤਕ ਤੌਰ ’ਤੇ ਮਾਫ਼ੀ ਮੰਗ ਕੇ ਇਸ ਵਿਵਾਦ ਤੋਂ ਖਹਿੜਾ ਛਡਾਉਣਗੇ ਜਾਂ ਫਿਰ ਵਿਰੋਧ ਦੇ ਲਗਾਤਾਰ ਵਧਦੇ ਦਬਾਅ ਕਾਰਨ ਉਨ੍ਹਾਂ ਨੂੰ ਪੰਜਾਬ ਭਾਜਪਾ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇਣਾ ਪਵੇਗਾ? ਬਰਨਾਲਾ ਤੇ ਪੰਜਾਬ ਦੀ ਸਿਆਸਤ ’ਚ ਇਸ ਵੇਲੇ ਇਹੋ ਸਵਾਲ ਸਭ ਤੋਂ ਵੱਡਾ ਬਣਿਆ ਹੋਇਆ ਹੈ।
---ਹਾਈਕਮਾਂਡ ਦੀ ਚੁੱਪੀ ਦੇ ਕਈ ਮਾਇਨੇ
ਦੂਜੇ ਪਾਸੇ ਇਸ ਪੂਰੇ ਘਟਨਾਕ੍ਰਮ ਤੇ ਵਧਦੇ ਹੰਗਾਮੇ ਦੇ ਬਾਵਜੂਦ ਭਾਜਪਾ ਦੀ ਕੇਂਦਰੀ ਹਾਈਕਮਾਂਡ ਵਲੋਂ ਅਜੇ ਤਕ ਕੋਈ ਵੀ ਅਧਿਕਾਰਤ ਪ੍ਰਤੀਕਰਮ ਸਾਹਮਣੇ ਨਹੀਂ ਆਇਆ ਹੈ। ਹਾਈਕਮਾਂਡ ਦੀ ਇਸ ਚੁੱਪੀ ਨੂੰ ਲੈ ਕੇ ਵੀ ਕਈ ਤਰ੍ਹਾਂ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ। ਦੇਖਣਾ ਇਹ ਹੋਵੇਗਾ ਕਿ ਆਉਣ ਵਾਲੇ ਦਿਨਾਂ ’ਚ ਭਾਜਪਾ ਲੀਡਰਸ਼ਿਪ ਇਸ ਅੰਦਰੂਨੀ ਸੰਕਟ ਨਾਲ ਨਜਿੱਠਣ ਲਈ ਕੀ ਕਦਮ ਚੁੱਕਦੀ ਹੈ ਤੇ ਕੇਵਲ ਸਿੰਘ ਢਿੱਲੋਂ ਇਸ ਵਿਵਾਦ ’ਤੇ ਕੀ ਸਫ਼ਾਈ ਪੇਸ਼ ਕਰਦੇ ਹਨ।

Have something to say? Post your comment

More in Punjab

ਤਪਾ ਡਾਕਟਰ ਐਸੋਸੀਏਸ਼ਨ ਨੇ ਵਿਧਾਇਕ ਲਾਭ ਸਿੰਘ ਉਗੋਕੇ ਨੂੰ ਕੀਤਾ ਸਨਮਾਨਿਤ, ਸੇਵਾ ਭਾਵਨਾ ਨੂੰ ਮਿਲੀ ਸਰਾਹਨਾ

ਪ੍ਰੈੱਸ ਕਲੱਬ (ਰਜਿ.) ਵੱਲੋਂ "ਧਰਤੀ, ਰੁੱਖ, ਹਵਾ ਤੇ ਪਾਣੀ ਨਾ ਸਾਂਭੇ ਤਾਂ ਖ਼ਤਮ ਕਹਾਣੀ" ਵਿਸ਼ੇ 'ਤੇ ਪ੍ਰਭਾਵਸ਼ਾਲੀ ਸੈਮੀਨਾਰ

ਕਾਲੇ ਦੌਰ ਦੀ ਇੱਕ ਯਾਦ: ਵੀਡੀਓ ਕੈਸਟਾਂ, ਵੰਗਾਰ ਅਤੇ ਇਨਸਾਨੀਅਤ ਦਾ ਦਰਦ

ਵੱਡੇ-ਵੱਡੇ ਸਿਆਸੀ ਧੁੰਨਤਰਾਂ ਜੋ ਨਾ ਕਰ ਸਕੇ, ਉਹ 'ਕੁੱਲੀਆਂ' 'ਚੋਂ ਉੱਠੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਕਰ ਵਿਖਾਇਆ; ਤਪਾ ਨਗਰ ਕੌਂਸਲ 'ਚ ਸਰਬਸੰਮਤੀ ਨਾਲ ਪ੍ਰਧਾਨਗੀ ਚੋਣ ਕਰਵਾ ਕੇ ਰਚਿਆ ਨਵਾਂ ਇਤਿਹਾਸ

ਸਬ ਡਿਵੀਜ਼ਨਲ ਹਸਪਤਾਲ ਤਪਾ ਨੂੰ ਮਿਲੇ ਨਵੇਂ ਸੀਨੀਅਰ ਮੈਡੀਕਲ ਅਫਸਰ, ਡਾ. ਸੰਜੇ ਕੁਮਾਰ ਨੇ ਸੰਭਾਲਿਆ ਅਹੁਦਾ

FCI ਰਾਮਪੁਰਾ ਫੂਲ ਮੁੜ ਵਿਵਾਦ ਵਿਚ, ਅਧਿਕਾਰੀਆਂ ‘ਤੇ ਮਿੱਲਰ ਵੱਲੋਂ ਰਿਸ਼ਵਤ ਮੰਗਣ ਦੇ ਗੰਭੀਰ ਦੋਸ਼

ਭਦੌੜ ਪੁਲਿਸ ਦਾ ਖੁਲਾਸਾ: ਨਸ਼ਾ ਤਸਕਰੀ ਦੇ ਦੋਸ਼ ’ਚ ਏਅਰਫੋਰਸ ਦਾ ਜਵਾਨ ਕਾਬੂ, ਬੈਗ ’ਚੋਂ ਮਿਲੀ ਲੱਖਾਂ ਦੀ ਅਫ਼ੀਮ

ਤਪਾ ਵਿਚ ਇਸ ਵਾਰ ਕੌਸਲਰਾਂ ਦੇ ਕੋਠੇ ਨ੍ਹੀ ਬੋਲੇ ਕਾਂ, ਪ੍ਰਧਾਨਗੀ- ਲੈਣ ਦੇਣ ਨੂੰ ਕੱਖ ਨ੍ਹੀ ਚ+ਤ+ਰੋ ਚਾਹ ਧਰ ਲੈ

ਪਟਿਆਲਾ ਵਿਖੇ ਮੁਲਾਜ਼ਮਾਂ ’ਤੇ ਕੀਤਾ ਜ਼ੁਲਮ ‘ਆਪ’ ਸਰਕਾਰ ਦੇ ਕਫ਼ਨ ’ਚ ਆਖਰੀ ਕਿੱਲ ਸਾਬਤ ਹੋਵੇਗਾ: ਵਿਧਾਇਕ ਢਿੱਲੋਂ

ਅਫਵਾਹਾਂ ਨੂੰ ਵਿਰਾਮ: ਡਾ. ਬਾਲ ਚੰਦ ਬਾਂਸਲ ਨੇ ਆਪ ਅਤੇ ਵਿਧਾਇਕ ਲਾਭ ਸਿੰਘ ਉਗੋਕੇ ਨਾਲ ਜਤਾਈ ਵਚਨਬੱਧਤਾ