Thursday, September 17, 2026
BREAKING NEWS
ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ‘ਮਿਸ਼ਨ ਕਲੀਨ ਪੰਜਾਬ’ ਸਾਫ਼ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵੱਲ ਅਹਿਮ ਕਦਮ: ਵਿਧਾਇਕ ਉੱਗੋਕੇਪਾਣੀ ਦੇ ਛਿੱਟੇ ਮਿੰਟਾਂ ਸੈਕਿੰਡਾਂ ਬਾਅਦ ਹੀ ਲਹੂ ਵਿਚ ਤਬਦੀਲ, ਪਿਸਤੋਲ ਨਿਕਲਿਆ, ਗੱਡੀਆਂ ਭੰਨੀਆ, ਹਸਪਤਾਲ ਦਾਖਿਲ ਰਾਈਸ ਮਿਲਰਜ਼ ਐਸੋਸੀਏਸ਼ਨ ’ਚ ਖਿੱਚੋਤਾਣ’ ਬਿੰਟਾ ਬਾਂਸਲ ਦਾ ਤਿੱਖਾ ਹਮਲਾ, ਕਿਹਾ—“ਪ੍ਰਧਾਨਗੀ ਕਿਸੇ ਦੀ ਨਿੱਜੀ ਜਾਇਦਾਦ ਨਹੀਂ”, ਭਦੌੜ ਹਲਕੇ ’ਚ ‘ਆਪ’ ਦੀ ਬੂਥ ਇੰਚਾਰਜ ਮਿਲਣੀ, ਮਨੀਸ਼ ਸਿਸੋਦੀਆ ਨੇ ਵਰਕਰਾਂ ਨੂੰ ਦਿੱਤਾ ਜਿੱਤ ਦਾ ਮੰਤਰ, ਵਿਧਾਇਕ ਲਾਭ ਸਿੰਘ ਉਗੋਕੇ ਨੇ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ, ਭਦੌੜ ਨੂੰ ‘ਆਪ’ ਦਾ ਮਜ਼ਬੂਤ ਸਿਆਸੀ ਗੜ੍ਹ ਦੱਸਿਆਤਪਾ ਡਾਕਟਰ ਐਸੋਸੀਏਸ਼ਨ ਨੇ ਵਿਧਾਇਕ ਲਾਭ ਸਿੰਘ ਉਗੋਕੇ ਨੂੰ ਕੀਤਾ ਸਨਮਾਨਿਤ, ਸੇਵਾ ਭਾਵਨਾ ਨੂੰ ਮਿਲੀ ਸਰਾਹਨਾਪ੍ਰੈੱਸ ਕਲੱਬ (ਰਜਿ.) ਵੱਲੋਂ "ਧਰਤੀ, ਰੁੱਖ, ਹਵਾ ਤੇ ਪਾਣੀ ਨਾ ਸਾਂਭੇ ਤਾਂ ਖ਼ਤਮ ਕਹਾਣੀ" ਵਿਸ਼ੇ 'ਤੇ ਪ੍ਰਭਾਵਸ਼ਾਲੀ ਸੈਮੀਨਾਰਕਾਲੇ ਦੌਰ ਦੀ ਇੱਕ ਯਾਦ: ਵੀਡੀਓ ਕੈਸਟਾਂ, ਵੰਗਾਰ ਅਤੇ ਇਨਸਾਨੀਅਤ ਦਾ ਦਰਦਵੱਡੇ-ਵੱਡੇ ਸਿਆਸੀ ਧੁੰਨਤਰਾਂ ਜੋ ਨਾ ਕਰ ਸਕੇ, ਉਹ 'ਕੁੱਲੀਆਂ' 'ਚੋਂ ਉੱਠੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਕਰ ਵਿਖਾਇਆ; ਤਪਾ ਨਗਰ ਕੌਂਸਲ 'ਚ ਸਰਬਸੰਮਤੀ ਨਾਲ ਪ੍ਰਧਾਨਗੀ ਚੋਣ ਕਰਵਾ ਕੇ ਰਚਿਆ ਨਵਾਂ ਇਤਿਹਾਸ

Punjab

ਭਦੌੜ ਪੁਲਿਸ ਦਾ ਖੁਲਾਸਾ: ਨਸ਼ਾ ਤਸਕਰੀ ਦੇ ਦੋਸ਼ ’ਚ ਏਅਰਫੋਰਸ ਦਾ ਜਵਾਨ ਕਾਬੂ, ਬੈਗ ’ਚੋਂ ਮਿਲੀ ਲੱਖਾਂ ਦੀ ਅਫ਼ੀਮ

June 18, 2026 05:12 PM

ਭਦੌੜ ਪੁਲਿਸ ਦਾ ਖੁਲਾਸਾ: ਨਸ਼ਾ ਤਸਕਰੀ ਦੇ ਦੋਸ਼ ’ਚ ਏਅਰਫੋਰਸ ਦਾ ਜਵਾਨ ਕਾਬੂ, ਬੈਗ ’ਚੋਂ ਮਿਲੀ ਲੱਖਾਂ ਦੀ ਅਫ਼ੀਮ
ਬਰਨਾਲਾ/ਭਦੌੜ, 18 ਜੂਨ (ਲੁਭਾਸ਼ ਸਿੰਗਲਾ/ਗੁਰਪ੍ਰੀਤ ਸਿੰਘ): ਫ਼ੌਜੀ ਵਰਦੀ ਦੀ ਆੜ ਹੇਠ ਚੱਲ ਰਹੇ ਨਸ਼ੇ ਦੇ ਇਕ ਬਹੁਤ ਹੀ ਖ਼ਤਰਨਾਕ ਕਾਲੇ ਧੰਦੇ ਦਾ ਭਦੌੜ ਪੁਲਿਸ ਨੇ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਕ ਮੁਸਤੈਦੀ ਭਰੀ ਸਨਸਨੀਖੇਜ਼ ਕਾਰਵਾਈ ਕਰਦਿਆਂ ਭਾਰਤੀ ਹਵਾਈ ਫ਼ੌਜ ਦੇ ਇਕ ਮੌਜੂਦਾ ਜਵਾਨ ਨੂੰ ਪਿੱਠੂ ਬੈਗ ’ਚ ਲੁਕਾ ਕੇ ਲਿਆਂਦੀ ਲੱਖਾਂ ਰੁਪਏ ਦੀ ਅਫੀਮ ਸਣੇ ਰੰਗੇ ਹੱਥੀਂ ਦਬੋਚ ਕੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਦੇਸ਼ ਦੇ ਰੱਖਿਅਕ ਵਲੋਂ ਹੀ ਮੋਟੇ ਮੁਨਾਫ਼ੇ ਦੇ ਲਾਲਚ ’ਚ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੇ ਦਲਦਲ ’ਚ ਧੱਕਣ ਦੀ ਇਸ ਸ਼ਰਮਨਾਕ ਕੋਸ਼ਿਸ਼ ਨੇ ਸੁਰੱਖਿਆ ਏਜੰਸੀਆਂ ਦੇ ਵੀ ਕੰਨ ਖੜ੍ਹੇ ਕਰ ਦਿੱਤੇ ਹਨ। ਐੱਸਐੱਚਓ ਇੰਸਪੈਕਟਰ ਹਰਸਿਮਰਨ ਸਿੰਘ ਨੇ ਦੱਸਿਆ ਕਿ ਇਹ ਕਾਰਵਾਈ ਐੱਸਐੱਸਪੀ ਮੁਹੰਮਦ ਸਰਫ਼ਰਾਜ਼ ਆਲਮ ਦੇ ਦਿਸ਼ਾ ਨਿਰਦੇਸ਼ਾਂ ਤੇ ਡੀਐਸਪੀ ਜਸਕਰਨ ਸਿੰਘ ਦੀ ਅਗਵਾਈ ’ਚ ਨੇਪਰੇ ਚਾੜ੍ਹੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਟੁਕੜੀ ਜਦੋਂ ਇਲਾਕੇ ’ਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਜੰਗੀਆਣਾ ਬੱਸ ਅੱਡੇ ਦੇ ਨਜ਼ਦੀਕ ਤਾਇਨਾਤ ਸੀ ਤਾਂ ਉੱਥੇ ਪਿੱਠ ’ਤੇ ਬੈਗ ਪਾਈ ਖੜ੍ਹੇ ਇਕ ਸ਼ੱਕੀ ਨੌਜਵਾਨ ’ਤੇ ਪੁਲਿਸ ਦੀ ਤਿੱਖੀ ਨਜ਼ਰ ਪਈ। ਜਿਵੇਂ ਹੀ ਪੁਲਿਸ ਕਰਮਚਾਰੀ ਉਸ ਦਾ ਨਾਮ-ਪਤਾ ਪੁੱਛਣ ਲਈ ਨਜ਼ਦੀਕ ਗਏ ਤਾਂ ਨੌਜਵਾਨ ਘਬਰਾ ਗਿਆ। ਉਸ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਮੌਕੇ ਤੋਂ ਦੌੜਨ ਦੀ ਕੋਸ਼ਿਸ਼ ਕੀਤੀ। ਜਿਸ ਨੂੰ ਪੁਲਿਸ ਪਾਰਟੀ ਨੇ ਨਾਕਾਮ ਕਰ ਦਿੱਤਾ। ਪੁਲਿਸ ਮੁਲਾਜ਼ਮਾਂ ਨੇ ਚੀਤੇ ਵਰਗੀ ਫੁਰਤੀ ਦਿਖਾਉਂਦੇ ਹੋਏ ਉਸ ਨੂੰ ਚਾਰੋਂ ਤਰਫ਼ੋਂ ਘੇਰ ਕੇ ਮੌਕੇ ’ਤੇ ਹੀ ਦਬੋਚ ਲਿਆ। ਜਦੋਂ ਪੁਲਿਸ ਨੇ ਫੜੇ ਗਏ ਨੌਜਵਾਨ ਦੇ ਪਿੱਠੂ ਬੈਗ ਦੀ ਤਲਾਸ਼ੀ ਲਈ ਤਾਂ ਅੰਦਰ ਦਾ ਮੰਜ਼ਰ ਦੇਖ ਕੇ ਸਭ ਦੇ ਹੋਸ਼ ਉੱਡ ਗਏ। ਬੈਗ ਦੇ ਅੰਦਰੋਂ ਤਿੰਨ ਕਿਲੋਗ੍ਰਾਮ ਅਫੀਮ ਬਰਾਮਦ ਹੋਈ। ਜਿਸ ਦੀ ਗੈਰਕਾਨੂੰਨੀ ਬਾਜ਼ਾਰ ’ਚ ਅਨੁਮਾਨਿਤ ਕੀਮਤ ਲਗਪਗ 5 ਲੱਖ 40 ਹਜ਼ਾਰ ਰੁਪਏ ਦੱਸੀ ਜਾ ਰਹੀ ਹੈ। ਸਖ਼ਤੀ ਨਾਲ ਕੀਤੀ ਪੁੱਛਗਿੱਛ ਦੌਰਾਨ ਜਦੋਂ ਮੁਲਜ਼ਮ ਦੀ ਅਸਲੀਅਤ ਸਾਹਮਣੇ ਆਈ ਤਾਂ ਪੁਲਿਸ ਅਧਿਕਾਰੀ ਵੀ ਹੈਰਾਨ ਰਹਿ ਗਏ। ਫੜੇ ਗਏ ਕਥਿੱਤ ਦੋਸ਼ੀ ਦੀ ਪਛਾਣ ਸਿਮਰਤਪਾਲ ਸਿੰਘ ਵਾਸੀ ਪਿੰਡ ਬੁਤਾਲਾ, ਅੰਮ੍ਰਿਤਸਰ ਵਜੋਂ ਹੋਈ ਹੈ। ਜੋ ਮੌਜੂਦਾ ਸਮੇਂ ’ਚ ਮੋਹਾਲੀ ਵਿਖੇ ਭਾਰਤੀ ਹਵਾਈ ਫ਼ੌਜ ’ਚ ਸਰਕਾਰੀ ਤੌਰ ’ਤੇ ਆਪਣੀਆਂ ਸੇਵਾਵਾਂ ਨਿਭਾ ਰਿਹਾ ਹੈ। ਮੁਢਲੀ ਜਾਂਚ ਤੇ ਪੁੱਛਗਿੱਛ ਦੌਰਾਨ ਕਥਿਤ ਜਵਾਨ ਨੇ ਪੁਲਿਸ ਕੋਲ ਕਬੂਲ ਕੀਤਾ ਹੈ ਕਿ ਉਹ ਇਹ ਨਸ਼ੀਲਾ ਪਦਾਰਥ ਉੱਤਰ ਪ੍ਰਦੇਸ਼ ਦੇ ਬਰੇਲੀ ਇਲਾਕੇ ’ਚੋਂ ਸਸਤੇ ਭਾਅ ਲੈ ਕੇ ਆਇਆ ਸੀ ਤੇ ਇਸ ਖੇਤਰ ’ਚ ਇਸ ਦੀ ਸਪਲਾਈ ਕਰਕੇ ਮਹਿੰਗੇ ਭਾਅ ’ਤੇ ਵੇਚਣ ’ਤੇ ਮੋਟਾ ਮੁਨਾਫ਼ਾ ਕਮਾਉਣ ਦੀ ਫਿਰਾਕ ’ਚ ਘੁੰਮ ਰਿਹਾ ਸੀ। ਭਦੌੜ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਨਸ਼ੀਲੇ ਪਦਾਰਥਾਂ ਦੀ ਤਸਕਰੀ ਰੋਕੂ ਕਾਨੂੰਨ ਅਧੀਨ ਮੁਕੱਦਮਾ ਦਰਜ ਕਰਕੇ ਉਸ ਨੂੰ ਮਾਣਯੋਗ ਬਰਨਾਲਾ ਅਦਾਲਤ ’ਚ ਪੇਸ਼ ਕੀਤਾ। ਜਿਥੋਂ ਅਦਾਲਤ ਨੇ ਪੁਲਿਸ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਉਕਤ ਵਿਅਕਤੀ ਦਾ ਪੁਲਿਸ ਰਿਮਾਂਡ ਮਨਜ਼ੂਰ ਕਰ ਲਿਆ ਹੈ।
---ਰਿਮਾਂਡ ਕੀਤਾ ਹਾਸਿਲ, ਡੂੰਘਾਈ ਨਾਲ ਹੋਵੇਗੀ ਪੁੱਛਗਿੱਛ: ਐੱਸਐੱਚਓ ਹਰਸਿਮਰਨ ਸਿੰਘ
ਮਾਮਲੇ ਦੀ ਵਧੇਰੇ ਜਾਣਕਾਰੀ ਦਿੰਦਿਆਂ ਐੱਸਐੱਚਓ ਇੰਸਪੈਕਟਰ ਹਰਸਿਮਰਨ ਸਿੰਘ ਨੇ ਦੱਸਿਆ ਕਿ ਭਦੌੜ ਪੁਲਿਸ ਵਲੋਂ ਫੜੇ ਗਏ ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕਰਕੇ ਉਸ ਦਾ ਪੁਲਿਸ ਰਿਮਾਂਡ ਹਾਸਲ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਰਿਮਾਂਡ ਦੌਰਾਨ ਮੁਲਜ਼ਮ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਉਸਨੇ ਭਦੌੜ ਖੇਤਰ ’ਚ ਇਹ ਅਫੀਮ ਕਿਸ ਵਿਅਕਤੀ ਨੂੰ ਸਪਲਾਈ ਕਰਨੀ ਸੀ। ਇਸ ਦੇ ਨਾਲ ਹੀ ਪੁਲਿਸ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕਰੇਗੀ ਕਿ ਉਹ ਪਿਛਲੇ ਕਿੰਨੇ ਸਮੇਂ ਤੋਂ ਨਸ਼ਾ ਤਸਕਰੀ ਦੇ ਇਸ ਕਾਲੇ ਧੰਦੇ ’ਚ ਸ਼ਾਮਿਲ ਹੈ ਤੇ ਇਸ ਨੈੱਟਵਰਕ ’ਚ ਹੋਰ ਕਿਹੜੇ-ਕਿਹੜੇ ਲੋਕ ਜੁੜੇ ਹੋਏ ਹਨ।

Have something to say? Post your comment

More in Punjab

ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ

ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ

‘ਮਿਸ਼ਨ ਕਲੀਨ ਪੰਜਾਬ’ ਸਾਫ਼ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵੱਲ ਅਹਿਮ ਕਦਮ: ਵਿਧਾਇਕ ਉੱਗੋਕੇ

ਪਾਣੀ ਦੇ ਛਿੱਟੇ ਮਿੰਟਾਂ ਸੈਕਿੰਡਾਂ ਬਾਅਦ ਹੀ ਲਹੂ ਵਿਚ ਤਬਦੀਲ, ਪਿਸਤੋਲ ਨਿਕਲਿਆ, ਗੱਡੀਆਂ ਭੰਨੀਆ, ਹਸਪਤਾਲ ਦਾਖਿਲ

ਰਾਈਸ ਮਿਲਰਜ਼ ਐਸੋਸੀਏਸ਼ਨ ’ਚ ਖਿੱਚੋਤਾਣ’ ਬਿੰਟਾ ਬਾਂਸਲ ਦਾ ਤਿੱਖਾ ਹਮਲਾ, ਕਿਹਾ—“ਪ੍ਰਧਾਨਗੀ ਕਿਸੇ ਦੀ ਨਿੱਜੀ ਜਾਇਦਾਦ ਨਹੀਂ”,

ਭਦੌੜ ਹਲਕੇ ’ਚ ‘ਆਪ’ ਦੀ ਬੂਥ ਇੰਚਾਰਜ ਮਿਲਣੀ, ਮਨੀਸ਼ ਸਿਸੋਦੀਆ ਨੇ ਵਰਕਰਾਂ ਨੂੰ ਦਿੱਤਾ ਜਿੱਤ ਦਾ ਮੰਤਰ, ਵਿਧਾਇਕ ਲਾਭ ਸਿੰਘ ਉਗੋਕੇ ਨੇ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ, ਭਦੌੜ ਨੂੰ ‘ਆਪ’ ਦਾ ਮਜ਼ਬੂਤ ਸਿਆਸੀ ਗੜ੍ਹ ਦੱਸਿਆ

ਤਪਾ ਡਾਕਟਰ ਐਸੋਸੀਏਸ਼ਨ ਨੇ ਵਿਧਾਇਕ ਲਾਭ ਸਿੰਘ ਉਗੋਕੇ ਨੂੰ ਕੀਤਾ ਸਨਮਾਨਿਤ, ਸੇਵਾ ਭਾਵਨਾ ਨੂੰ ਮਿਲੀ ਸਰਾਹਨਾ

ਪ੍ਰੈੱਸ ਕਲੱਬ (ਰਜਿ.) ਵੱਲੋਂ "ਧਰਤੀ, ਰੁੱਖ, ਹਵਾ ਤੇ ਪਾਣੀ ਨਾ ਸਾਂਭੇ ਤਾਂ ਖ਼ਤਮ ਕਹਾਣੀ" ਵਿਸ਼ੇ 'ਤੇ ਪ੍ਰਭਾਵਸ਼ਾਲੀ ਸੈਮੀਨਾਰ

ਕਾਲੇ ਦੌਰ ਦੀ ਇੱਕ ਯਾਦ: ਵੀਡੀਓ ਕੈਸਟਾਂ, ਵੰਗਾਰ ਅਤੇ ਇਨਸਾਨੀਅਤ ਦਾ ਦਰਦ

ਵੱਡੇ-ਵੱਡੇ ਸਿਆਸੀ ਧੁੰਨਤਰਾਂ ਜੋ ਨਾ ਕਰ ਸਕੇ, ਉਹ 'ਕੁੱਲੀਆਂ' 'ਚੋਂ ਉੱਠੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਕਰ ਵਿਖਾਇਆ; ਤਪਾ ਨਗਰ ਕੌਂਸਲ 'ਚ ਸਰਬਸੰਮਤੀ ਨਾਲ ਪ੍ਰਧਾਨਗੀ ਚੋਣ ਕਰਵਾ ਕੇ ਰਚਿਆ ਨਵਾਂ ਇਤਿਹਾਸ