Friday, October 09, 2026
BREAKING NEWS
• ਸਕੂਲਾਂ ’ਚ ਅਧਿਆਪਕਾਂ ਦੀ ਘਾਟ ਨੂੰ ਲੈ ਕੇ ਵਿਧਾਇਕ ਸੁਖਬੀਰ ਸਿੰਘ ਮਾਇਸਰਖਾਨਾ ਭਾਵੁਕ, ਲਾਈਵ ਹੋ ਕੇ ਆਪਣੀ ਹੀ ਸਰਕਾਰ ਖਿਲਾਫ ਕੱਢੀ ਭੜਾਸ • ਭ੍ਰਿਸ਼ਟਾਚਾਰ ਤੋਂ ਤੰਗ ਨੌਜਵਾਨ ਨੇ ਧਨੌਲਾ ਥਾਣੇ ਅੰਦਰ ਵੀਡੀਓ ਬਣਾ ਕੇ ਨਿਗਲਿਆ ਜ਼ਹਿਰ: ਪੁਲਿਸ ਤੇ ਮਾਲ ਵਿਭਾਗ ’ਤੇ ਲਾਏ ਰਿਸ਼ਵਤਖੋਰੀ ਦੇ ਗੰਭੀਰ ਦੋਸ਼, ਹਾਲਤ ਨਾਜ਼ੁਕ • ਤਪਾ ਵਿਚ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਵੱਡੇ ਭਾਜਪਾਈ ਲੀਡਰਾਂ ਦੇ ਨਾ ਆਉਣ ਕਾਰਨ ਫਿੱਕੀ ਜਾਪੀ, ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਅਤੇ ਤਪਾ ਮੰਡੀ ਰੈਲੀ • ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ • ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ • ‘ਮਿਸ਼ਨ ਕਲੀਨ ਪੰਜਾਬ’ ਸਾਫ਼ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵੱਲ ਅਹਿਮ ਕਦਮ: ਵਿਧਾਇਕ ਉੱਗੋਕੇ • ਪਾਣੀ ਦੇ ਛਿੱਟੇ ਮਿੰਟਾਂ ਸੈਕਿੰਡਾਂ ਬਾਅਦ ਹੀ ਲਹੂ ਵਿਚ ਤਬਦੀਲ, ਪਿਸਤੋਲ ਨਿਕਲਿਆ, ਗੱਡੀਆਂ ਭੰਨੀਆ, ਹਸਪਤਾਲ ਦਾਖਿਲ • ਰਾਈਸ ਮਿਲਰਜ਼ ਐਸੋਸੀਏਸ਼ਨ ’ਚ ਖਿੱਚੋਤਾਣ’ ਬਿੰਟਾ ਬਾਂਸਲ ਦਾ ਤਿੱਖਾ ਹਮਲਾ, ਕਿਹਾ—“ਪ੍ਰਧਾਨਗੀ ਕਿਸੇ ਦੀ ਨਿੱਜੀ ਜਾਇਦਾਦ ਨਹੀਂ”, • ਭਦੌੜ ਹਲਕੇ ’ਚ ‘ਆਪ’ ਦੀ ਬੂਥ ਇੰਚਾਰਜ ਮਿਲਣੀ, ਮਨੀਸ਼ ਸਿਸੋਦੀਆ ਨੇ ਵਰਕਰਾਂ ਨੂੰ ਦਿੱਤਾ ਜਿੱਤ ਦਾ ਮੰਤਰ, ਵਿਧਾਇਕ ਲਾਭ ਸਿੰਘ ਉਗੋਕੇ ਨੇ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ, ਭਦੌੜ ਨੂੰ ‘ਆਪ’ ਦਾ ਮਜ਼ਬੂਤ ਸਿਆਸੀ ਗੜ੍ਹ ਦੱਸਿਆ • ਤਪਾ ਡਾਕਟਰ ਐਸੋਸੀਏਸ਼ਨ ਨੇ ਵਿਧਾਇਕ ਲਾਭ ਸਿੰਘ ਉਗੋਕੇ ਨੂੰ ਕੀਤਾ ਸਨਮਾਨਿਤ, ਸੇਵਾ ਭਾਵਨਾ ਨੂੰ ਮਿਲੀ ਸਰਾਹਨਾ

Punjab

ਸਬ ਡਿਵੀਜ਼ਨਲ ਹਸਪਤਾਲ ਤਪਾ ਨੂੰ ਮਿਲੇ ਨਵੇਂ ਸੀਨੀਅਰ ਮੈਡੀਕਲ ਅਫਸਰ, ਡਾ. ਸੰਜੇ ਕੁਮਾਰ ਨੇ ਸੰਭਾਲਿਆ ਅਹੁਦਾ

July 09, 2026 03:55 PM

ਸਬ ਡਿਵੀਜ਼ਨਲ ਹਸਪਤਾਲ ਤਪਾ ਨੂੰ ਮਿਲੇ ਨਵੇਂ ਸੀਨੀਅਰ ਮੈਡੀਕਲ ਅਫਸਰ, ਡਾ. ਸੰਜੇ ਕੁਮਾਰ ਨੇ ਸੰਭਾਲਿਆ ਅਹੁਦਾ

ਤਪਾ ਮੰਡੀ 9 ਜੁਲਾਈ, 7ਡੇਅ ਨਿਊਜ ਸਰਵਿਸ-: ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਕੀਤੀਆਂ ਨਿਯੁਕਤੀਆਂ ਦੇ ਤਹਿਤ ਸਬ ਡਿਵੀਜ਼ਨਲ ਹਸਪਤਾਲ ਤਪਾ ਵਿਖੇ ਡਾ. ਸੰਜੇ ਕੁਮਾਰ ਨੇ ਸੀਨੀਅਰ ਮੈਡੀਕਲ ਅਫਸਰ (ਐਸ.ਐਮ.ਓ.) ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਅਹੁਦਾ ਸੰਭਾਲਣ ਮੌਕੇ ਹਸਪਤਾਲ ਦੇ ਸਮੂਹ ਡਾਕਟਰਾਂ, ਪੈਰਾਮੈਡੀਕਲ ਸਟਾਫ ਅਤੇ ਕਰਮਚਾਰੀਆਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸਮਾਜ ਸੇਵੀ ਪਵਨ ਕੁਮਾਰ ਬਤਾਰਾ ਨੇ ਵੀ ਡਾ. ਸੰਜੇ ਕੁਮਾਰ ਨੂੰ ਗੁਲਦਸਤਾ ਭੇਟ ਕਰਕੇ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ। ਅਹੁਦਾ ਸੰਭਾਲਣ ਉਪਰੰਤ ਗੱਲਬਾਤ ਕਰਦਿਆਂ ਸੀਨੀਅਰ ਮੈਡੀਕਲ ਅਫਸਰ ਡਾ. ਸੰਜੇ ਕੁਮਾਰ ਨੇ ਕਿਹਾ ਕਿ ਸਬ ਡਿਵੀਜ਼ਨਲ ਹਸਪਤਾਲ ਤਪਾ ਵਿੱਚ ਇਲਾਜ ਲਈ ਆਉਣ ਵਾਲੇ ਹਰ ਮਰੀਜ਼ ਨੂੰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਿਆਰੀ ਅਤੇ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਹਸਪਤਾਲ ਵਿੱਚ ਦਵਾਈਆਂ, ਜਾਂਚਾਂ ਅਤੇ ਹੋਰ ਸਿਹਤ ਸਹੂਲਤਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਮੂਹ ਸਟਾਫ ਦੇ ਸਹਿਯੋਗ ਨਾਲ ਕੰਮ ਕੀਤਾ ਜਾਵੇਗਾ, ਤਾਂ ਜੋ ਮਰੀਜ਼ਾਂ ਨੂੰ ਕਿਸੇ ਵੀ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਹਸਪਤਾਲ ਵਿੱਚ ਸਾਫ਼-ਸੁਥਰਾ ਅਤੇ ਮਰੀਜ਼-ਪੱਖੀ ਮਾਹੌਲ ਬਣਾਈ ਰੱਖਣ ਦੇ ਨਾਲ-ਨਾਲ ਲੋਕਾਂ ਨੂੰ ਸਰਕਾਰੀ ਸਿਹਤ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਦਿਵਾਉਣ ਲਈ ਵੀ ਵਿਸ਼ੇਸ਼ ਯਤਨ ਕੀਤੇ ਜਾਣਗੇ। ਉਨ੍ਹਾਂ ਸਿਹਤ ਕਰਮਚਾਰੀਆਂ ਨੂੰ ਟੀਮ ਭਾਵਨਾ ਨਾਲ ਕੰਮ ਕਰਨ ਅਤੇ ਮਰੀਜ਼ਾਂ ਨਾਲ ਹਮਦਰਦੀ ਭਰਿਆ ਵਿਵਹਾਰ ਅਪਣਾਉਣ ਦੀ ਅਪੀਲ ਵੀ ਕੀਤੀ। ਇਸ ਮੌਕੇ ਹਸਪਤਾਲ ਦੇ ਸਟਾਫ ਨੇ ਵਿਸ਼ਵਾਸ ਜਤਾਇਆ ਕਿ ਡਾ. ਸੰਜੇ ਕੁਮਾਰ ਦੀ ਅਗਵਾਈ ਹੇਠ ਸਬ ਡਿਵੀਜ਼ਨਲ ਹਸਪਤਾਲ ਤਪਾ ਦੀਆਂ ਸਿਹਤ ਸੇਵਾਵਾਂ ਹੋਰ ਮਜ਼ਬੂਤ ਹੋਣਗੀਆਂ ਅਤੇ ਇਲਾਕੇ ਦੇ ਲੋਕਾਂ ਨੂੰ ਉੱਚ ਪੱਧਰੀ ਸਰਕਾਰੀ ਸਿਹਤ ਸਹੂਲਤਾਂ ਦਾ ਹੋਰ ਵੱਧ ਲਾਭ ਮਿਲੇਗਾ। ਸਮਾਗਮ ਦੌਰਾਨ ਹਸਪਤਾਲ ਦਾ ਮਾਹੌਲ ਖੁਸ਼ਗਵਾਰ ਰਿਹਾ ਅਤੇ ਹਾਜ਼ਰ ਸਟਾਫ ਨੇ ਨਵੇਂ ਸੀਨੀਅਰ ਮੈਡੀਕਲ ਅਫਸਰ ਨੂੰ ਸਫ਼ਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸਮੂਹ ਸਟਾਫ ਹਾਜ਼ਰ ਸੀ।

Have something to say? Post your comment

More in Punjab

ਸਕੂਲਾਂ ’ਚ ਅਧਿਆਪਕਾਂ ਦੀ ਘਾਟ ਨੂੰ ਲੈ ਕੇ ਵਿਧਾਇਕ ਸੁਖਬੀਰ ਸਿੰਘ ਮਾਇਸਰਖਾਨਾ ਭਾਵੁਕ, ਲਾਈਵ ਹੋ ਕੇ ਆਪਣੀ ਹੀ ਸਰਕਾਰ ਖਿਲਾਫ ਕੱਢੀ ਭੜਾਸ

ਭ੍ਰਿਸ਼ਟਾਚਾਰ ਤੋਂ ਤੰਗ ਨੌਜਵਾਨ ਨੇ ਧਨੌਲਾ ਥਾਣੇ ਅੰਦਰ ਵੀਡੀਓ ਬਣਾ ਕੇ ਨਿਗਲਿਆ ਜ਼ਹਿਰ: ਪੁਲਿਸ ਤੇ ਮਾਲ ਵਿਭਾਗ ’ਤੇ ਲਾਏ ਰਿਸ਼ਵਤਖੋਰੀ ਦੇ ਗੰਭੀਰ ਦੋਸ਼, ਹਾਲਤ ਨਾਜ਼ੁਕ

ਤਪਾ ਵਿਚ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਵੱਡੇ ਭਾਜਪਾਈ ਲੀਡਰਾਂ ਦੇ ਨਾ ਆਉਣ ਕਾਰਨ ਫਿੱਕੀ ਜਾਪੀ, ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਅਤੇ ਤਪਾ ਮੰਡੀ ਰੈਲੀ

ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ

ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ

‘ਮਿਸ਼ਨ ਕਲੀਨ ਪੰਜਾਬ’ ਸਾਫ਼ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵੱਲ ਅਹਿਮ ਕਦਮ: ਵਿਧਾਇਕ ਉੱਗੋਕੇ

ਪਾਣੀ ਦੇ ਛਿੱਟੇ ਮਿੰਟਾਂ ਸੈਕਿੰਡਾਂ ਬਾਅਦ ਹੀ ਲਹੂ ਵਿਚ ਤਬਦੀਲ, ਪਿਸਤੋਲ ਨਿਕਲਿਆ, ਗੱਡੀਆਂ ਭੰਨੀਆ, ਹਸਪਤਾਲ ਦਾਖਿਲ

ਰਾਈਸ ਮਿਲਰਜ਼ ਐਸੋਸੀਏਸ਼ਨ ’ਚ ਖਿੱਚੋਤਾਣ’ ਬਿੰਟਾ ਬਾਂਸਲ ਦਾ ਤਿੱਖਾ ਹਮਲਾ, ਕਿਹਾ—“ਪ੍ਰਧਾਨਗੀ ਕਿਸੇ ਦੀ ਨਿੱਜੀ ਜਾਇਦਾਦ ਨਹੀਂ”,

ਭਦੌੜ ਹਲਕੇ ’ਚ ‘ਆਪ’ ਦੀ ਬੂਥ ਇੰਚਾਰਜ ਮਿਲਣੀ, ਮਨੀਸ਼ ਸਿਸੋਦੀਆ ਨੇ ਵਰਕਰਾਂ ਨੂੰ ਦਿੱਤਾ ਜਿੱਤ ਦਾ ਮੰਤਰ, ਵਿਧਾਇਕ ਲਾਭ ਸਿੰਘ ਉਗੋਕੇ ਨੇ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ, ਭਦੌੜ ਨੂੰ ‘ਆਪ’ ਦਾ ਮਜ਼ਬੂਤ ਸਿਆਸੀ ਗੜ੍ਹ ਦੱਸਿਆ

ਤਪਾ ਡਾਕਟਰ ਐਸੋਸੀਏਸ਼ਨ ਨੇ ਵਿਧਾਇਕ ਲਾਭ ਸਿੰਘ ਉਗੋਕੇ ਨੂੰ ਕੀਤਾ ਸਨਮਾਨਿਤ, ਸੇਵਾ ਭਾਵਨਾ ਨੂੰ ਮਿਲੀ ਸਰਾਹਨਾ