Sunday, October 18, 2026
BREAKING NEWS
• ਤਪਾ ਦੇ ਹੋਟਲ ਵਿੱਚ ਔਰਤ ਦਾ ਪ੍ਰੇਮੀ ਹੀ ਕਾਤਲ ਬਣਿਆ, ਸਰੀਰ ’ਤੇ ਤੇਜ਼ਧਾਰ ਹਥਿਆਰ ਨਾਲ ਕਈ ਹਮਲੇ ਦੇ ਨਿਸ਼ਾਨ • ਸਕੂਲਾਂ ’ਚ ਅਧਿਆਪਕਾਂ ਦੀ ਘਾਟ ਨੂੰ ਲੈ ਕੇ ਵਿਧਾਇਕ ਸੁਖਬੀਰ ਸਿੰਘ ਮਾਇਸਰਖਾਨਾ ਭਾਵੁਕ, ਲਾਈਵ ਹੋ ਕੇ ਆਪਣੀ ਹੀ ਸਰਕਾਰ ਖਿਲਾਫ ਕੱਢੀ ਭੜਾਸ • ਭ੍ਰਿਸ਼ਟਾਚਾਰ ਤੋਂ ਤੰਗ ਨੌਜਵਾਨ ਨੇ ਧਨੌਲਾ ਥਾਣੇ ਅੰਦਰ ਵੀਡੀਓ ਬਣਾ ਕੇ ਨਿਗਲਿਆ ਜ਼ਹਿਰ: ਪੁਲਿਸ ਤੇ ਮਾਲ ਵਿਭਾਗ ’ਤੇ ਲਾਏ ਰਿਸ਼ਵਤਖੋਰੀ ਦੇ ਗੰਭੀਰ ਦੋਸ਼, ਹਾਲਤ ਨਾਜ਼ੁਕ • ਤਪਾ ਵਿਚ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਵੱਡੇ ਭਾਜਪਾਈ ਲੀਡਰਾਂ ਦੇ ਨਾ ਆਉਣ ਕਾਰਨ ਫਿੱਕੀ ਜਾਪੀ, ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਅਤੇ ਤਪਾ ਮੰਡੀ ਰੈਲੀ • ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ • ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ • ‘ਮਿਸ਼ਨ ਕਲੀਨ ਪੰਜਾਬ’ ਸਾਫ਼ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵੱਲ ਅਹਿਮ ਕਦਮ: ਵਿਧਾਇਕ ਉੱਗੋਕੇ • ਪਾਣੀ ਦੇ ਛਿੱਟੇ ਮਿੰਟਾਂ ਸੈਕਿੰਡਾਂ ਬਾਅਦ ਹੀ ਲਹੂ ਵਿਚ ਤਬਦੀਲ, ਪਿਸਤੋਲ ਨਿਕਲਿਆ, ਗੱਡੀਆਂ ਭੰਨੀਆ, ਹਸਪਤਾਲ ਦਾਖਿਲ • ਰਾਈਸ ਮਿਲਰਜ਼ ਐਸੋਸੀਏਸ਼ਨ ’ਚ ਖਿੱਚੋਤਾਣ’ ਬਿੰਟਾ ਬਾਂਸਲ ਦਾ ਤਿੱਖਾ ਹਮਲਾ, ਕਿਹਾ—“ਪ੍ਰਧਾਨਗੀ ਕਿਸੇ ਦੀ ਨਿੱਜੀ ਜਾਇਦਾਦ ਨਹੀਂ”, • ਭਦੌੜ ਹਲਕੇ ’ਚ ‘ਆਪ’ ਦੀ ਬੂਥ ਇੰਚਾਰਜ ਮਿਲਣੀ, ਮਨੀਸ਼ ਸਿਸੋਦੀਆ ਨੇ ਵਰਕਰਾਂ ਨੂੰ ਦਿੱਤਾ ਜਿੱਤ ਦਾ ਮੰਤਰ, ਵਿਧਾਇਕ ਲਾਭ ਸਿੰਘ ਉਗੋਕੇ ਨੇ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ, ਭਦੌੜ ਨੂੰ ‘ਆਪ’ ਦਾ ਮਜ਼ਬੂਤ ਸਿਆਸੀ ਗੜ੍ਹ ਦੱਸਿਆ

Punjab

ਪ੍ਰੈੱਸ ਕਲੱਬ (ਰਜਿ.) ਵੱਲੋਂ "ਧਰਤੀ, ਰੁੱਖ, ਹਵਾ ਤੇ ਪਾਣੀ ਨਾ ਸਾਂਭੇ ਤਾਂ ਖ਼ਤਮ ਕਹਾਣੀ" ਵਿਸ਼ੇ 'ਤੇ ਪ੍ਰਭਾਵਸ਼ਾਲੀ ਸੈਮੀਨਾਰ

July 18, 2026 04:22 PM

ਪ੍ਰੈੱਸ ਕਲੱਬ (ਰਜਿ.) ਵੱਲੋਂ "ਧਰਤੀ, ਰੁੱਖ, ਹਵਾ ਤੇ ਪਾਣੀ ਨਾ ਸਾਂਭੇ ਤਾਂ ਖ਼ਤਮ ਕਹਾਣੀ" ਵਿਸ਼ੇ 'ਤੇ ਪ੍ਰਭਾਵਸ਼ਾਲੀ ਸੈਮੀਨਾਰ

ਵਾਤਾਵਰਨ ਦੀ ਸੰਭਾਲ ਲਈ ਸਰਕਾਰ, ਸਮਾਜ ਅਤੇ ਮੀਡੀਆ ਨੂੰ ਮਿਲ ਕੇ ਨਿਭਾਉਣੀ ਪਵੇਗੀ ਸਾਂਝੀ ਜ਼ਿੰਮੇਵਾਰੀ: ਵਿਧਾਇਕ ਬਲਕਾਰ ਸਿੱਧੂ

ਰਾਮਪੁਰਾ ਫੂਲ, 18 ਜੁਲਾਈ (7ਡੇਅ ਨਿਊਜ ਸਰਵਿਸ)- ਪ੍ਰੈੱਸ ਕਲੱਬ (ਰਜਿ.) ਰਾਮਪੁਰਾ ਫੂਲ ਵੱਲੋਂ ਪ੍ਰਧਾਨ ਰਾਣਾ ਸ਼ਰਮਾ ਅਤੇ ਚੇਅਰਮੈਨ ਕੁਲਜੀਤ ਸਿੰਘ ਢੀਂਗਰਾ ਦੀ ਅਗਵਾਈ ਹੇਠ "ਧਰਤੀ, ਰੁੱਖ, ਹਵਾ ਤੇ ਪਾਣੀ ਨਾ ਸਾਂਭੇ ਤਾਂ ਖ਼ਤਮ ਕਹਾਣੀ" ਵਿਸ਼ੇ 'ਤੇ ਇੱਕ ਪ੍ਰਭਾਵਸ਼ਾਲੀ ਵਾਤਾਵਰਨ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਵਿੱਚ ਵਾਤਾਵਰਨ ਸੰਭਾਲ, ਕੁਦਰਤੀ ਸਰੋਤਾਂ ਦੀ ਰੱਖਿਆ ਅਤੇ ਰੁੱਖ ਲਗਾਉਣ ਦੀ ਲੋੜ 'ਤੇ ਗੰਭੀਰ ਚਰਚਾ ਕੀਤੀ ਗਈ। ਇਸ ਮੌਕੇ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਜਦਕਿ ਇੰਪਰੂਵਮੈਂਟ ਟਰੱਸਟ ਬਠਿੰਡਾ ਦੇ ਚੇਅਰਮੈਨ ਜਤਿੰਦਰ ਸਿੰਘ ਭੱਲਾ, ਹਲਕਾ ਮੌੜ ਦੇ ਸੀਨੀਅਰ ਆਮ ਆਦਮੀ ਪਾਰਟੀ ਆਗੂ ਸਿੱਪੀ ਭਾਕਰ, ਫਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਐਸ. ਐਸ. ਚੱਠਾ ਅਤੇ ਮਾਤਾ ਸੁੰਦਰੀ ਗਰੁੱਪ ਦੇ ਚੇਅਰਮੈਨ ਕੁਲਵੰਤ ਸਿੰਘ ਸਿੱਧੂ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਰਹੇ। ਮੁੱਖ ਮਹਿਮਾਨ ਬਲਕਾਰ ਸਿੰਘ ਸਿੱਧੂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਧਰਤੀ, ਪਾਣੀ, ਹਵਾ ਅਤੇ ਰੁੱਖ ਮਨੁੱਖਤਾ ਲਈ ਪ੍ਰਮਾਤਮਾ ਦੀਆਂ ਅਨਮੋਲ ਦਾਤਾਂ ਹਨ, ਜਿਨ੍ਹਾਂ ਦੀ ਸੰਭਾਲ ਕਰਨਾ ਹਰ ਨਾਗਰਿਕ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਜੇ ਅਸੀਂ ਅੱਜ ਵਾਤਾਵਰਨ ਦੀ ਰੱਖਿਆ ਲਈ ਗੰਭੀਰ ਨਾ ਹੋਏ ਤਾਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸ ਦੀ ਭਾਰੀ ਕੀਮਤ ਚੁਕਾਉਣੀ ਪਵੇਗੀ। ਉਨ੍ਹਾਂ ਲੋਕਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ, ਪਾਣੀ ਦੀ ਸੰਭਾਲ ਕਰਨ ਅਤੇ ਪ੍ਰਦੂਸ਼ਣ ਘਟਾਉਣ ਦਾ ਸੰਕਲਪ ਲੈਣ ਦੀ ਅਪੀਲ ਕੀਤੀ। ਇਸ ਦੌਰਾਨ ਚੇਅਰਮੈਨ ਜਤਿੰਦਰ ਸਿੰਘ ਭੱਲਾ, ਮੌੜ ਹਲਕੇ ਦੇ ਸੀਨੀਅਰ ਆਪ ਆਗੂ ਸਿੱਪੀ ਭਾਕਰ, ਚੇਅਰਮੈਨ ਐਸ.ਐਸ.ਚੱਠਾ ਅਤੇ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਵਾਤਾਵਰਨ ਦੀ ਰੱਖਿਆ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਗੁਰਬਾਣੀ ਦੇ ਮਹਾਨ ਉਪਦੇਸ਼ "ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ" ਦਾ ਹਵਾਲਾ ਦਿੰਦਿਆਂ ਕੁਦਰਤ ਨਾਲ ਪਿਆਰ ਅਤੇ ਇਸ ਦੀ ਸੰਭਾਲ ਦਾ ਸੰਦੇਸ਼ ਦਿੱਤਾ। ਬੁਲਾਰਿਆਂ ਨੇ ਪੱਤਰਕਾਰ ਭਾਈਚਾਰੇ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਕਲਮ ਅਤੇ ਕੈਮਰੇ ਰਾਹੀਂ ਵਾਤਾਵਰਨ ਸੰਭਾਲ ਦਾ ਸੰਦੇਸ਼ ਹਰ ਘਰ ਤੱਕ ਪਹੁੰਚਾਉਣ, ਤਾਂ ਜੋ ਲੋਕਾਂ ਵਿੱਚ ਇਸ ਪ੍ਰਤੀ ਹੋਰ ਜਾਗਰੂਕਤਾ ਪੈਦਾ ਹੋ ਸਕੇ।
ਸਮਾਗਮ ਦੌਰਾਨ ਸਮਾਜਿਕ, ਵਿਦਿਅਕ ਅਤੇ ਲੋਕ ਸੇਵਾ ਦੇ ਖੇਤਰ ਵਿੱਚ ਵਿਸ਼ੇਸ਼ ਯੋਗਦਾਨ ਪਾਉਣ ਵਾਲੀਆਂ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨ ਚਿੰਨ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਇਨ੍ਹਾਂ ਵਿੱਚ ਨਗਰ ਕੌਂਸਲ ਰਾਮਪੁਰਾ ਫੂਲ ਦੇ ਪ੍ਰਧਾਨ ਰੌਬੀ ਬਰਾੜ ਅਤੇ ਸਮੂਹ ਕੌਂਸਲਰ, ਨਗਰ ਪੰਚਾਇਤ ਮਹਿਰਾਜ ਦੇ ਪ੍ਰਧਾਨ ਯੋਧਾ ਮਹਿਰਾਜ ਅਤੇ ਕੌਂਸਲਰ, ਨਗਰ ਪੰਚਾਇਤ ਭਾਈਰੂਪਾ ਦੇ ਪ੍ਰਧਾਨ ਹਰਦੀਪ ਜੰਡੂ ਅਤੇ ਕੌਂਸਲਰ, ਹੈਪੀ ਸਰਪੰਚ, ਫਤਿਹ ਗਰੁੱਪ ਦੇ ਸਹਾਇਕ ਡਾਇਰੈਕਟਰ ਹਰਪ੍ਰੀਤ ਹੈਪੀ, ਬ੍ਰਾਹਮਣ ਸਭਾ ਦੇ ਪ੍ਰਧਾਨ ਹਰੀਸ਼ ਰਿਸੂ, ਸਮਾਜ ਸੇਵੀ ਤਰਸੇਮ ਸ਼ਰਮਾ ਅਤੇ ਟਰੱਕ ਯੂਨੀਅਨ ਦੇ ਪ੍ਰਧਾਨ ਸ਼ੇਰ ਬਹਾਦਰ, ਸੀਨੀਅਰ ਆਗੂ ਤੇ ਕੌਂਸਲਰ ਸੁਨੀਲ ਬਿੱਟਾ, ਏ.ਆਰ.ਟੀ. ਓ. ਮਨਿੰਦਰ ਸਿੰਘ, ਸੇਵਾ ਮੁਕਤ ਮੁੱਖ ਅਧਿਆਪਕ ਅਤੇ ਸਮਾਜ ਸੇਵੀ ਹਰਿੰਦਰ ਸਿੰਘ ਭੁੱਲਰ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੀਆਂ) ਦੇ ਪ੍ਰਿੰਸੀਪਲ ਸੁਨੀਲ ਕੁਮਾਰ ਗੁਪਤਾ, ਸਕੂਲ ਆਫ ਐਮੀਨੈਂਸ ਦੇ ਪ੍ਰਿੰਸੀਪਲ ਦੀਪਕ ਕੁਮਾਰ, ਸਹਾਰਾ ਸਮਾਜ ਸੇਵਾ ਦੇ ਪ੍ਰਧਾਨ ਸੰਦੀਪ ਵਰਮਾ, ਸ਼ਕਤੀ ਭੰਡਾਰਾ ਸੁਸਾਇਟੀ, ਨੀਲ ਕੰਠ ਬਸ ਯਾਤਰਾ ਦੇ ਪ੍ਰਧਾਨ ਸੁਖਦੇਵ ਸਿੰਘ ਕਾਲਾ ਸ੍ਰੀ ਬਾਲਾ ਜੀ ਮੰਦਰ ਦੇ ਪ੍ਰਧਾਨ ਮੋਹਨ ਲਾਲ ਕੱਟੂਬਾਲੀਆ, ਨਵ ਭਾਰਤ ਕਲਾ ਮੰਚ ਦੇ ਸੁਖਮੰਦਰ ਕਲਸੀ ਸ਼ਾਮਲ ਸਨ। ਇਸ ਮੌਕੇ ਪ੍ਰੈੱਸ ਕਲੱਬ (ਰਜਿ.) ਬਠਿੰਡਾ ਦੇ ਪ੍ਰਧਾਨ ਬਖਤੌਰ ਢਿੱਲੋਂ ਤੇ ਸੀਨੀਅਰ ਪੱਤਰਕਾਰ ਗੁਰਤੇਜ ਸਿੰਘ ਸਿੱਧੂ ਵੀ ਹਾਜ਼ਰ ਰਹੇ।ਸੈਮੀਨਾਰ ਦੇ ਅੰਤ ਵਿੱਚ ਸਮੂਹ ਹਾਜ਼ਰੀਨ ਨੇ ਵਾਤਾਵਰਨ ਦੀ ਰੱਖਿਆ, ਵੱਧ ਤੋਂ ਵੱਧ ਰੁੱਖ ਲਗਾਉਣ, ਪਾਣੀ ਦੀ ਹਰ ਬੂੰਦ ਦੀ ਕਦਰ ਕਰਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਹਰਿਆ-ਭਰਿਆ ਪੰਜਾਬ ਸਿਰਜਣ ਦਾ ਸੰਕਲਪ ਲਿਆ। ਸਟੇਜ ਸੰਚਾਲਨ ਅਜੀਤ ਅਗਰਵਾਲ ਨੇ ਕੀਤਾ।

Have something to say? Post your comment

More in Punjab

ਤਪਾ ਦੇ ਹੋਟਲ ਵਿੱਚ ਔਰਤ ਦਾ ਪ੍ਰੇਮੀ ਹੀ ਕਾਤਲ ਬਣਿਆ, ਸਰੀਰ ’ਤੇ ਤੇਜ਼ਧਾਰ ਹਥਿਆਰ ਨਾਲ ਕਈ ਹਮਲੇ ਦੇ ਨਿਸ਼ਾਨ

ਸਕੂਲਾਂ ’ਚ ਅਧਿਆਪਕਾਂ ਦੀ ਘਾਟ ਨੂੰ ਲੈ ਕੇ ਵਿਧਾਇਕ ਸੁਖਬੀਰ ਸਿੰਘ ਮਾਇਸਰਖਾਨਾ ਭਾਵੁਕ, ਲਾਈਵ ਹੋ ਕੇ ਆਪਣੀ ਹੀ ਸਰਕਾਰ ਖਿਲਾਫ ਕੱਢੀ ਭੜਾਸ

ਭ੍ਰਿਸ਼ਟਾਚਾਰ ਤੋਂ ਤੰਗ ਨੌਜਵਾਨ ਨੇ ਧਨੌਲਾ ਥਾਣੇ ਅੰਦਰ ਵੀਡੀਓ ਬਣਾ ਕੇ ਨਿਗਲਿਆ ਜ਼ਹਿਰ: ਪੁਲਿਸ ਤੇ ਮਾਲ ਵਿਭਾਗ ’ਤੇ ਲਾਏ ਰਿਸ਼ਵਤਖੋਰੀ ਦੇ ਗੰਭੀਰ ਦੋਸ਼, ਹਾਲਤ ਨਾਜ਼ੁਕ

ਤਪਾ ਵਿਚ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਵੱਡੇ ਭਾਜਪਾਈ ਲੀਡਰਾਂ ਦੇ ਨਾ ਆਉਣ ਕਾਰਨ ਫਿੱਕੀ ਜਾਪੀ, ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਅਤੇ ਤਪਾ ਮੰਡੀ ਰੈਲੀ

ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ

ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ

‘ਮਿਸ਼ਨ ਕਲੀਨ ਪੰਜਾਬ’ ਸਾਫ਼ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵੱਲ ਅਹਿਮ ਕਦਮ: ਵਿਧਾਇਕ ਉੱਗੋਕੇ

ਪਾਣੀ ਦੇ ਛਿੱਟੇ ਮਿੰਟਾਂ ਸੈਕਿੰਡਾਂ ਬਾਅਦ ਹੀ ਲਹੂ ਵਿਚ ਤਬਦੀਲ, ਪਿਸਤੋਲ ਨਿਕਲਿਆ, ਗੱਡੀਆਂ ਭੰਨੀਆ, ਹਸਪਤਾਲ ਦਾਖਿਲ

ਰਾਈਸ ਮਿਲਰਜ਼ ਐਸੋਸੀਏਸ਼ਨ ’ਚ ਖਿੱਚੋਤਾਣ’ ਬਿੰਟਾ ਬਾਂਸਲ ਦਾ ਤਿੱਖਾ ਹਮਲਾ, ਕਿਹਾ—“ਪ੍ਰਧਾਨਗੀ ਕਿਸੇ ਦੀ ਨਿੱਜੀ ਜਾਇਦਾਦ ਨਹੀਂ”,

ਭਦੌੜ ਹਲਕੇ ’ਚ ‘ਆਪ’ ਦੀ ਬੂਥ ਇੰਚਾਰਜ ਮਿਲਣੀ, ਮਨੀਸ਼ ਸਿਸੋਦੀਆ ਨੇ ਵਰਕਰਾਂ ਨੂੰ ਦਿੱਤਾ ਜਿੱਤ ਦਾ ਮੰਤਰ, ਵਿਧਾਇਕ ਲਾਭ ਸਿੰਘ ਉਗੋਕੇ ਨੇ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ, ਭਦੌੜ ਨੂੰ ‘ਆਪ’ ਦਾ ਮਜ਼ਬੂਤ ਸਿਆਸੀ ਗੜ੍ਹ ਦੱਸਿਆ