Monday, August 10, 2026
BREAKING NEWS
ਭਦੌੜ ਹਲਕੇ ’ਚ ‘ਆਪ’ ਦੀ ਬੂਥ ਇੰਚਾਰਜ ਮਿਲਣੀ, ਮਨੀਸ਼ ਸਿਸੋਦੀਆ ਨੇ ਵਰਕਰਾਂ ਨੂੰ ਦਿੱਤਾ ਜਿੱਤ ਦਾ ਮੰਤਰ, ਵਿਧਾਇਕ ਲਾਭ ਸਿੰਘ ਉਗੋਕੇ ਨੇ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ, ਭਦੌੜ ਨੂੰ ‘ਆਪ’ ਦਾ ਮਜ਼ਬੂਤ ਸਿਆਸੀ ਗੜ੍ਹ ਦੱਸਿਆਤਪਾ ਡਾਕਟਰ ਐਸੋਸੀਏਸ਼ਨ ਨੇ ਵਿਧਾਇਕ ਲਾਭ ਸਿੰਘ ਉਗੋਕੇ ਨੂੰ ਕੀਤਾ ਸਨਮਾਨਿਤ, ਸੇਵਾ ਭਾਵਨਾ ਨੂੰ ਮਿਲੀ ਸਰਾਹਨਾਪ੍ਰੈੱਸ ਕਲੱਬ (ਰਜਿ.) ਵੱਲੋਂ "ਧਰਤੀ, ਰੁੱਖ, ਹਵਾ ਤੇ ਪਾਣੀ ਨਾ ਸਾਂਭੇ ਤਾਂ ਖ਼ਤਮ ਕਹਾਣੀ" ਵਿਸ਼ੇ 'ਤੇ ਪ੍ਰਭਾਵਸ਼ਾਲੀ ਸੈਮੀਨਾਰਕਾਲੇ ਦੌਰ ਦੀ ਇੱਕ ਯਾਦ: ਵੀਡੀਓ ਕੈਸਟਾਂ, ਵੰਗਾਰ ਅਤੇ ਇਨਸਾਨੀਅਤ ਦਾ ਦਰਦਵੱਡੇ-ਵੱਡੇ ਸਿਆਸੀ ਧੁੰਨਤਰਾਂ ਜੋ ਨਾ ਕਰ ਸਕੇ, ਉਹ 'ਕੁੱਲੀਆਂ' 'ਚੋਂ ਉੱਠੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਕਰ ਵਿਖਾਇਆ; ਤਪਾ ਨਗਰ ਕੌਂਸਲ 'ਚ ਸਰਬਸੰਮਤੀ ਨਾਲ ਪ੍ਰਧਾਨਗੀ ਚੋਣ ਕਰਵਾ ਕੇ ਰਚਿਆ ਨਵਾਂ ਇਤਿਹਾਸਸਬ ਡਿਵੀਜ਼ਨਲ ਹਸਪਤਾਲ ਤਪਾ ਨੂੰ ਮਿਲੇ ਨਵੇਂ ਸੀਨੀਅਰ ਮੈਡੀਕਲ ਅਫਸਰ, ਡਾ. ਸੰਜੇ ਕੁਮਾਰ ਨੇ ਸੰਭਾਲਿਆ ਅਹੁਦਾFCI ਰਾਮਪੁਰਾ ਫੂਲ ਮੁੜ ਵਿਵਾਦ ਵਿਚ, ਅਧਿਕਾਰੀਆਂ ‘ਤੇ ਮਿੱਲਰ ਵੱਲੋਂ ਰਿਸ਼ਵਤ ਮੰਗਣ ਦੇ ਗੰਭੀਰ ਦੋਸ਼ਭਦੌੜ ਪੁਲਿਸ ਦਾ ਖੁਲਾਸਾ: ਨਸ਼ਾ ਤਸਕਰੀ ਦੇ ਦੋਸ਼ ’ਚ ਏਅਰਫੋਰਸ ਦਾ ਜਵਾਨ ਕਾਬੂ, ਬੈਗ ’ਚੋਂ ਮਿਲੀ ਲੱਖਾਂ ਦੀ ਅਫ਼ੀਮਤਪਾ ਵਿਚ ਇਸ ਵਾਰ ਕੌਸਲਰਾਂ ਦੇ ਕੋਠੇ ਨ੍ਹੀ ਬੋਲੇ ਕਾਂ, ਪ੍ਰਧਾਨਗੀ- ਲੈਣ ਦੇਣ ਨੂੰ ਕੱਖ ਨ੍ਹੀ ਚ+ਤ+ਰੋ ਚਾਹ ਧਰ ਲੈਪਟਿਆਲਾ ਵਿਖੇ ਮੁਲਾਜ਼ਮਾਂ ’ਤੇ ਕੀਤਾ ਜ਼ੁਲਮ ‘ਆਪ’ ਸਰਕਾਰ ਦੇ ਕਫ਼ਨ ’ਚ ਆਖਰੀ ਕਿੱਲ ਸਾਬਤ ਹੋਵੇਗਾ: ਵਿਧਾਇਕ ਢਿੱਲੋਂ

Punjab

ਭਦੌੜ ਹਲਕੇ ’ਚ ‘ਆਪ’ ਦੀ ਬੂਥ ਇੰਚਾਰਜ ਮਿਲਣੀ, ਮਨੀਸ਼ ਸਿਸੋਦੀਆ ਨੇ ਵਰਕਰਾਂ ਨੂੰ ਦਿੱਤਾ ਜਿੱਤ ਦਾ ਮੰਤਰ, ਵਿਧਾਇਕ ਲਾਭ ਸਿੰਘ ਉਗੋਕੇ ਨੇ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ, ਭਦੌੜ ਨੂੰ ‘ਆਪ’ ਦਾ ਮਜ਼ਬੂਤ ਸਿਆਸੀ ਗੜ੍ਹ ਦੱਸਿਆ

August 09, 2026 06:59 PM

ਭਦੌੜ ਹਲਕੇ ’ਚ ‘ਆਪ’ ਦੀ ਬੂਥ ਇੰਚਾਰਜ ਮਿਲਣੀ, ਮਨੀਸ਼ ਸਿਸੋਦੀਆ ਨੇ ਵਰਕਰਾਂ ਨੂੰ ਦਿੱਤਾ ਜਿੱਤ ਦਾ ਮੰਤਰ
ਮਨੀਸ਼ ਸਿਸੋਦੀਆ ਨੇ ਕਿਹਾ—ਹਰ ਬੂਥ ਨੂੰ ਮਜ਼ਬੂਤ ਕਰਨਾ ਹੀ ਪਾਰਟੀ ਦੀ ਜਿੱਤ ਦੀ ਪਹਿਲੀ ਪੌੜੀ
ਵਿਧਾਇਕ ਲਾਭ ਸਿੰਘ ਉਗੋਕੇ ਨੇ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ, ਭਦੌੜ ਨੂੰ ‘ਆਪ’ ਦਾ ਮਜ਼ਬੂਤ ਸਿਆਸੀ ਗੜ੍ਹ ਦੱਸਿਆ
169 ਬੂਥ ਇੰਚਾਰਜਾਂ ਸਮੇਤ ਬਲਾਕ ਪ੍ਰਧਾਨਾਂ ਤੇ ਪਾਰਟੀ ਅਹੁਦੇਦਾਰਾਂ ਨੇ ਕੀਤੀ ਸ਼ਮੂਲੀਅਤ
ਭਦੌੜ/ਤਪਾ ਮੰਡੀ 9 ਅਗਸਤ, ਸਿੰਗਲਾ: ਆਪ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਦੀ ਅਗਵਾਈ ਹੇਠ ਬਰਨਾਲਾ-ਬਠਿੰਡਾ ਮੁੱਖ ਮਾਰਗ ’ਤੇ ਸਥਿਤ ਸੁੱਖ ਹਵੇਲੀ ਵਿਖੇ ਬੂਥ ਇੰਚਾਰਜ ਮਿਲਣੀ ਸਮਾਗਮ ਕਰਵਾਇਆ ਗਿਆ। ਇਸ ਪ੍ਰਭਾਵਸ਼ਾਲੀ ਸਮਾਗਮ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਹਲਕਾ ਭਦੌੜ ਦੇ 169 ਬੂਥ ਇੰਚਾਰਜਾਂ ਤੋਂ ਇਲਾਵਾ ਬਲਾਕ ਪ੍ਰਧਾਨਾਂ ਅਤੇ ਪਾਰਟੀ ਦੇ ਹੋਰ ਪ੍ਰਮੁੱਖ ਅਹੁਦੇਦਾਰਾਂ ਨੇ ਭਾਗ ਲਿਆ। ਇਸ ਮੌਕੇ ਪੰਜਾਬ ਮਾਰਕਫੈਡ ਦੇ ਚੇਅਰਮੈਨ ਅਤੇ ਪਾਰਟੀ ਦੇ ਜੱਥੇਬੰਦਕ ਆਗੂ ਇੰਦਰਜੀਤ ਸਿੰਘ ਮਾਨ, ਸੰਗਰੂਰ ਲੋਕ ਸਭਾ ਹਲਕੇ ਦੇ ਇੰਚਾਰਜ ਗੁਰਮੇਲ ਸਿੰਘ ਘਰਾਚੋ ਅਤੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਭੰਗੂ ਸਮੇਤ ਹੋਰ ਆਗੂ ਵੀ ਹਾਜ਼ਰ ਸਨ। ਸਮਾਗਮ ਨੂੰ ਸੰਬੋਧਨ ਕਰਦਿਆਂ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਬੂਥ ਇੰਚਾਰਜਾਂ ਨੂੰ ਪਾਰਟੀ ਦੀ ਜਿੱਤ ਦੀ ਮੁੱਖ ਕੜੀ ਦੱਸਦਿਆਂ ਕਿਹਾ ਕਿ ਹਰੇਕ ਵਰਕਰ ਨੂੰ ਆਪਣੇ-ਆਪਣੇ ਬੂਥ ’ਤੇ ਪੂਰਾ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬੂਥ ਪੱਧਰ ’ਤੇ ਪਾਰਟੀ ਨੂੰ ਮਜ਼ਬੂਤ ਕਰਨਾ ਹੀ ਆਉਣ ਵਾਲੀਆਂ ਚੋਣਾਂ ਦੀ ਤਿਆਰੀ ਦਾ ਸਭ ਤੋਂ ਅਹਿਮ ਹਿੱਸਾ ਹੈ। ਉਨ੍ਹਾਂ ਵਰਕਰਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਆਪਣੇ ਬੂਥ ਦੀਆਂ ਜ਼ਮੀਨੀ ਹਕੀਕਤਾਂ ਨੂੰ ਸਮਝਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਸਪੱਸਟ ਕੀਤਾ ਕਿ ਬੂਥ ਇੰਚਾਰਜ ਆਪਣੇ ਬੁਥ ਤੇ ਪੈਨੀ ਨਜਰ ਰੱਖੇ ਜਦਕਿ ਹਲਕਾ ਵਿਧਾਇਕ 169 ਬੁਥਾਂ ਉਪਰ ਧਿਆਣ ਦੇਣਗੇ। ਵਿਧਾਇਕ ਲਾਭ ਸਿੰਘ ਉਗੋਕੇ ਨੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਸਮੇਤ ਪੁੱਜੀ ਸਮੁੱਚੀ ਲੀਡਰਸ਼ਿਪ ਦਾ ਸਵਾਗਤ ਕਰਦਿਆਂ ਕਿਹਾ ਕਿ ਹਲਕਾ ਭਦੌੜ ਹਮੇਸ਼ਾ ਹੀ ਆਮ ਆਦਮੀ ਪਾਰਟੀ ਦਾ ਮਜ਼ਬੂਤ ਸਿਆਸੀ ਗੜ੍ਹ ਰਿਹਾ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਨੇ 2014, 2017, 2022 ਅਤੇ 2024 ਦੀਆਂ ਚੋਣਾਂ ਵਿੱਚ ਪਾਰਟੀ ਨੂੰ ਭਰਵਾਂ ਸਮਰਥਨ ਦਿੱਤਾ ਹੈ। ਉਨ੍ਹਾਂ ਬੂਥ ਇੰਚਾਰਜਾਂ ਅਤੇ ਪਾਰਟੀ ਅਹੁਦੇਦਾਰਾਂ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਾਰਟੀ ਦੀ ਹਰ ਸਫਲਤਾ ਪਿੱਛੇ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਵਰਕਰਾਂ ਦੀ ਅਹਿਮ ਭੂਮਿਕਾ ਰਹੀ ਹੈ। ਇਸ ਮੌਕੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਸਲ ਤਾਕਤ ਇਸ ਦੇ ਮਿਹਨਤੀ ਵਰਕਰ ਹਨ, ਜੋ ਲੋਕਾਂ ਨਾਲ ਸਿੱਧਾ ਸੰਪਰਕ ਬਣਾ ਕੇ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੇ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਉਂਦੇ ਹਨ। ਉਨ੍ਹਾਂ ਕਿਹਾ ਕਿ ਭਦੌੜ ਹਲਕੇ ਵਿੱਚ ਪਾਰਟੀ ਦਾ ਜਥੇਬੰਦਕ ਢਾਂਚਾ ਮਜ਼ਬੂਤ ਹੈ ਅਤੇ ਬੂਥ ਪੱਧਰ ’ਤੇ ਵਰਕਰਾਂ ਦੀ ਸਰਗਰਮੀ ਪਾਰਟੀ ਨੂੰ ਹੋਰ ਮਜ਼ਬੂਤੀ ਦੇਵੇਗੀ। ਉਨ੍ਹਾਂ ਬੂਥ ਇੰਚਾਰਜਾਂ ਨੂੰ ਆਪਸੀ ਇਕਜੁੱਟਤਾ ਅਤੇ ਤਾਲਮੇਲ ਨਾਲ ਕੰਮ ਕਰਨ ਦੀ ਅਪੀਲ ਕੀਤੀ। ਸਮਾਗਮ ਦੌਰਾਨ ਬੁਲਾਰਿਆਂ ਨੇ ਬੂਥ ਇੰਚਾਰਜਾਂ ਨੂੰ ਆਪਣੇ-ਆਪਣੇ ਬੂਥ ਦੀ ਜ਼ਿੰਮੇਵਾਰੀ ਸੰਭਾਲਣ ਅਤੇ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਦਿਸ਼ਾ-ਨਿਰਦੇਸ਼ ਦਿੱਤੇ ਗਏ। ਆਗੂਆਂ ਨੇ ਕਿਹਾ ਕਿ ਹਰੇਕ ਬੂਥ ’ਤੇ ਪਾਰਟੀ ਦੀ ਮਜ਼ਬੂਤ ਹਾਜ਼ਰੀ ਯਕੀਨੀ ਬਣਾਉਣਾ ਮੁੱਖ ਟੀਚਾ ਹੋਣਾ ਚਾਹੀਦਾ ਹੈ। ਉਧਰ ਵਿਧਾਇਕ ਲਾਭ ਸਿੰਘ ਉਗੋਕੇ ਦੀ ਅਗਵਾਈ ਹੇਠ ਪੰਜਾਬ ਇੰਚਾਰਜ ਮੁਨੀਸ਼ ਸਿੰਸੋਦੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੋਕੇ ਬਲਜੀਤ ਸਿੰਘ ਬਾਸੀ ਪ੍ਰਧਾਨ ਨਗਰ ਕੌਂਸਲ, ਅਮ੍ਰਿਤ ਸਿੰਘ ਢਿਲਵਾਂ ਸਗੰਠਨ ਇੰਚਾਰਜ ਕਮ ਚੇਅਰਮੈਨ, ਹੈਰੀ ਧੂਰਕੋਟ ਨਿੱਜੀ ਸਹਾਇਕ, ਤਰਸੇਮ ਸਿੰਘ ਕਾਹਨੇਕੇ ਚੇਅਰਮੈਨ, ਅਮਨਦੀਪ ਸਿੰਘ ਅਮਨਾ ਪ੍ਰਧਾਨ, ਗੁਰਤੇਜ ਸਿੰਘ ਪ੍ਰਧਾਨ ਟਰੱਕ ਯੂਨੀਅਨ, ਗੋਲਡੀ ਪੱਖੋ ਕਲਾਂ ਆਪ ਆਗੂ, ਅਵਤਾਰ ਸਿੰਘ ਆਪ ਆਗੂ, ਜਸਵਿੰਦਰ ਸਿੰਘ ਚੱਠਾ ਪ੍ਰਧਾਨ, ਲਵਦੀਪ ਸਿੰਘ ਲਵੀ ਭਗਤਪੁਰਾ, ਮੁਨੀਸ਼ ਗਰਗ ਵਾਈਸ ਪ੍ਰਧਾਨ, ਪ੍ਰਗਟ ਸਿੰਘ ਮੋੜ ਸਣੇ ਵੱਡੀ ਗਿਣਤੀ ਵਿਚ ਪਾਰਟੀ ਦੇ ਬੂਥ ਇੰਚਾਰਜ ਅਤੇ ਪਾਰਟੀ ਅਹੁਦੇਦਾਰ ਹਾਜਰ ਸਨ।

Have something to say? Post your comment

More in Punjab

ਤਪਾ ਡਾਕਟਰ ਐਸੋਸੀਏਸ਼ਨ ਨੇ ਵਿਧਾਇਕ ਲਾਭ ਸਿੰਘ ਉਗੋਕੇ ਨੂੰ ਕੀਤਾ ਸਨਮਾਨਿਤ, ਸੇਵਾ ਭਾਵਨਾ ਨੂੰ ਮਿਲੀ ਸਰਾਹਨਾ

ਪ੍ਰੈੱਸ ਕਲੱਬ (ਰਜਿ.) ਵੱਲੋਂ "ਧਰਤੀ, ਰੁੱਖ, ਹਵਾ ਤੇ ਪਾਣੀ ਨਾ ਸਾਂਭੇ ਤਾਂ ਖ਼ਤਮ ਕਹਾਣੀ" ਵਿਸ਼ੇ 'ਤੇ ਪ੍ਰਭਾਵਸ਼ਾਲੀ ਸੈਮੀਨਾਰ

ਕਾਲੇ ਦੌਰ ਦੀ ਇੱਕ ਯਾਦ: ਵੀਡੀਓ ਕੈਸਟਾਂ, ਵੰਗਾਰ ਅਤੇ ਇਨਸਾਨੀਅਤ ਦਾ ਦਰਦ

ਵੱਡੇ-ਵੱਡੇ ਸਿਆਸੀ ਧੁੰਨਤਰਾਂ ਜੋ ਨਾ ਕਰ ਸਕੇ, ਉਹ 'ਕੁੱਲੀਆਂ' 'ਚੋਂ ਉੱਠੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਕਰ ਵਿਖਾਇਆ; ਤਪਾ ਨਗਰ ਕੌਂਸਲ 'ਚ ਸਰਬਸੰਮਤੀ ਨਾਲ ਪ੍ਰਧਾਨਗੀ ਚੋਣ ਕਰਵਾ ਕੇ ਰਚਿਆ ਨਵਾਂ ਇਤਿਹਾਸ

ਸਬ ਡਿਵੀਜ਼ਨਲ ਹਸਪਤਾਲ ਤਪਾ ਨੂੰ ਮਿਲੇ ਨਵੇਂ ਸੀਨੀਅਰ ਮੈਡੀਕਲ ਅਫਸਰ, ਡਾ. ਸੰਜੇ ਕੁਮਾਰ ਨੇ ਸੰਭਾਲਿਆ ਅਹੁਦਾ

FCI ਰਾਮਪੁਰਾ ਫੂਲ ਮੁੜ ਵਿਵਾਦ ਵਿਚ, ਅਧਿਕਾਰੀਆਂ ‘ਤੇ ਮਿੱਲਰ ਵੱਲੋਂ ਰਿਸ਼ਵਤ ਮੰਗਣ ਦੇ ਗੰਭੀਰ ਦੋਸ਼

ਭਦੌੜ ਪੁਲਿਸ ਦਾ ਖੁਲਾਸਾ: ਨਸ਼ਾ ਤਸਕਰੀ ਦੇ ਦੋਸ਼ ’ਚ ਏਅਰਫੋਰਸ ਦਾ ਜਵਾਨ ਕਾਬੂ, ਬੈਗ ’ਚੋਂ ਮਿਲੀ ਲੱਖਾਂ ਦੀ ਅਫ਼ੀਮ

ਤਪਾ ਵਿਚ ਇਸ ਵਾਰ ਕੌਸਲਰਾਂ ਦੇ ਕੋਠੇ ਨ੍ਹੀ ਬੋਲੇ ਕਾਂ, ਪ੍ਰਧਾਨਗੀ- ਲੈਣ ਦੇਣ ਨੂੰ ਕੱਖ ਨ੍ਹੀ ਚ+ਤ+ਰੋ ਚਾਹ ਧਰ ਲੈ

ਪਟਿਆਲਾ ਵਿਖੇ ਮੁਲਾਜ਼ਮਾਂ ’ਤੇ ਕੀਤਾ ਜ਼ੁਲਮ ‘ਆਪ’ ਸਰਕਾਰ ਦੇ ਕਫ਼ਨ ’ਚ ਆਖਰੀ ਕਿੱਲ ਸਾਬਤ ਹੋਵੇਗਾ: ਵਿਧਾਇਕ ਢਿੱਲੋਂ

ਕੀਤੂ ਵਿਵਾਦ: ਨਵੇਂ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਦੀਆਂ ਵਧੀਆਂ ਮੁਸ਼ਕਲਾਂ, ਅਸਤੀਫ਼ੇ ਜਾਂ ਮਾਫ਼ੀ ਦੀ ਚਰਚਾ ਤੇਜ਼ ---ਬਿੱਟੂ ਤੇ ਰਣੌਤ ਤੋਂ ਬਾਅਦ ਢਿੱਲੋਂ ਨੇ ਵੀ ਵਰਤਿਆ ਪੈਂਤੜਾ: ਚੋਣਾਂ ਸਿਰ ’ਤੇ, ਭਾਜਪਾ ਲਈ ਖੜ੍ਹੀ ਹੋਈ ਵੱਡੀ ਮੁਸੀਬਤ