Monday, August 17, 2026
BREAKING NEWS
ਰਾਈਸ ਮਿਲਰਜ਼ ਐਸੋਸੀਏਸ਼ਨ ’ਚ ਖਿੱਚੋਤਾਣ’ ਬਿੰਟਾ ਬਾਂਸਲ ਦਾ ਤਿੱਖਾ ਹਮਲਾ, ਕਿਹਾ—“ਪ੍ਰਧਾਨਗੀ ਕਿਸੇ ਦੀ ਨਿੱਜੀ ਜਾਇਦਾਦ ਨਹੀਂ”, ਭਦੌੜ ਹਲਕੇ ’ਚ ‘ਆਪ’ ਦੀ ਬੂਥ ਇੰਚਾਰਜ ਮਿਲਣੀ, ਮਨੀਸ਼ ਸਿਸੋਦੀਆ ਨੇ ਵਰਕਰਾਂ ਨੂੰ ਦਿੱਤਾ ਜਿੱਤ ਦਾ ਮੰਤਰ, ਵਿਧਾਇਕ ਲਾਭ ਸਿੰਘ ਉਗੋਕੇ ਨੇ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ, ਭਦੌੜ ਨੂੰ ‘ਆਪ’ ਦਾ ਮਜ਼ਬੂਤ ਸਿਆਸੀ ਗੜ੍ਹ ਦੱਸਿਆਤਪਾ ਡਾਕਟਰ ਐਸੋਸੀਏਸ਼ਨ ਨੇ ਵਿਧਾਇਕ ਲਾਭ ਸਿੰਘ ਉਗੋਕੇ ਨੂੰ ਕੀਤਾ ਸਨਮਾਨਿਤ, ਸੇਵਾ ਭਾਵਨਾ ਨੂੰ ਮਿਲੀ ਸਰਾਹਨਾਪ੍ਰੈੱਸ ਕਲੱਬ (ਰਜਿ.) ਵੱਲੋਂ "ਧਰਤੀ, ਰੁੱਖ, ਹਵਾ ਤੇ ਪਾਣੀ ਨਾ ਸਾਂਭੇ ਤਾਂ ਖ਼ਤਮ ਕਹਾਣੀ" ਵਿਸ਼ੇ 'ਤੇ ਪ੍ਰਭਾਵਸ਼ਾਲੀ ਸੈਮੀਨਾਰਕਾਲੇ ਦੌਰ ਦੀ ਇੱਕ ਯਾਦ: ਵੀਡੀਓ ਕੈਸਟਾਂ, ਵੰਗਾਰ ਅਤੇ ਇਨਸਾਨੀਅਤ ਦਾ ਦਰਦਵੱਡੇ-ਵੱਡੇ ਸਿਆਸੀ ਧੁੰਨਤਰਾਂ ਜੋ ਨਾ ਕਰ ਸਕੇ, ਉਹ 'ਕੁੱਲੀਆਂ' 'ਚੋਂ ਉੱਠੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਕਰ ਵਿਖਾਇਆ; ਤਪਾ ਨਗਰ ਕੌਂਸਲ 'ਚ ਸਰਬਸੰਮਤੀ ਨਾਲ ਪ੍ਰਧਾਨਗੀ ਚੋਣ ਕਰਵਾ ਕੇ ਰਚਿਆ ਨਵਾਂ ਇਤਿਹਾਸਸਬ ਡਿਵੀਜ਼ਨਲ ਹਸਪਤਾਲ ਤਪਾ ਨੂੰ ਮਿਲੇ ਨਵੇਂ ਸੀਨੀਅਰ ਮੈਡੀਕਲ ਅਫਸਰ, ਡਾ. ਸੰਜੇ ਕੁਮਾਰ ਨੇ ਸੰਭਾਲਿਆ ਅਹੁਦਾFCI ਰਾਮਪੁਰਾ ਫੂਲ ਮੁੜ ਵਿਵਾਦ ਵਿਚ, ਅਧਿਕਾਰੀਆਂ ‘ਤੇ ਮਿੱਲਰ ਵੱਲੋਂ ਰਿਸ਼ਵਤ ਮੰਗਣ ਦੇ ਗੰਭੀਰ ਦੋਸ਼ਭਦੌੜ ਪੁਲਿਸ ਦਾ ਖੁਲਾਸਾ: ਨਸ਼ਾ ਤਸਕਰੀ ਦੇ ਦੋਸ਼ ’ਚ ਏਅਰਫੋਰਸ ਦਾ ਜਵਾਨ ਕਾਬੂ, ਬੈਗ ’ਚੋਂ ਮਿਲੀ ਲੱਖਾਂ ਦੀ ਅਫ਼ੀਮਤਪਾ ਵਿਚ ਇਸ ਵਾਰ ਕੌਸਲਰਾਂ ਦੇ ਕੋਠੇ ਨ੍ਹੀ ਬੋਲੇ ਕਾਂ, ਪ੍ਰਧਾਨਗੀ- ਲੈਣ ਦੇਣ ਨੂੰ ਕੱਖ ਨ੍ਹੀ ਚ+ਤ+ਰੋ ਚਾਹ ਧਰ ਲੈ

Punjab

ਰਾਈਸ ਮਿਲਰਜ਼ ਐਸੋਸੀਏਸ਼ਨ ’ਚ ਖਿੱਚੋਤਾਣ’ ਬਿੰਟਾ ਬਾਂਸਲ ਦਾ ਤਿੱਖਾ ਹਮਲਾ, ਕਿਹਾ—“ਪ੍ਰਧਾਨਗੀ ਕਿਸੇ ਦੀ ਨਿੱਜੀ ਜਾਇਦਾਦ ਨਹੀਂ”,

August 16, 2026 06:57 PM


ਰਾਈਸ ਮਿਲਰਜ਼ ਐਸੋਸੀਏਸ਼ਨ ਦੀ ਖਿੱਚੋਤਾਣ ’ਤੇ ਬਿੰਟਾ ਬਾਂਸਲ ਦਾ ਤਿੱਖਾ ਹਮਲਾ, ਕਿਹਾ—“ਪ੍ਰਧਾਨਗੀ ਕਿਸੇ ਦੀ ਨਿੱਜੀ ਜਾਇਦਾਦ ਨਹੀਂ”, 

“ਇੰਡਸਟਰੀ ਆਖਰੀ ਲੀਹਾਂ ’ਤੇ, ਫਿਰ ਵੀ ਅਸੀਂ ਇਕੱਠੇ ਨਹੀਂ”—ਆਜ਼ਾਦੀ ਦਿਹਾੜੇ ’ਤੇ ਬਿੰਟਾ ਬਾਂਸਲ ਨੇ ਰਾਈਸ ਮਿਲਰਾਂ ਨੂੰ ਦਿੱਤਾ ਇਕਜੁੱਟਤਾ ਦਾ ਸੱਦਾ

ਬਰਨਾਲਾ/ਬਠਿੰਡਾ, 16 ਅਗਸਤ (ਲੁਭਾਸ਼ ਸਿੰਗਲਾ): ਪੰਜਾਬ ਰਾਈਸ ਮਿਲਜ਼ ਐਸੋਸੀਏਸ਼ਨ ਵਿੱਚ ਪਿਛਲੇ ਸਮੇਂ ਤੋਂ ਚੱਲ ਰਹੀ ਖਿੱਚੋਤਾਣ ਦਰਮਿਆਨ ਬਿੰਟਾ ਬਾਂਸਲ ਨੇ ਆਜ਼ਾਦੀ ਦਿਹਾੜੇ ਮੌਕੇ ਸੋਸ਼ਲ ਮੀਡੀਆ ’ਤੇ ਵੀਡੀਓ ਜਾਰੀ ਕਰਦਿਆਂ ਆਪਣੇ ਵਿਰੋਧੀ ਧੜੇ ’ਤੇ ਤਿੱਖੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਪੰਜਾਬ ਦੇ ਸਮੂਹ ਰਾਈਸ ਇੰਡਸਟਰੀ ਦੇ ਮਾਲਕਾਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੰਦਿਆਂ ਦੇਸ਼ ਲਈ ਸ਼ਹਾਦਤਾਂ ਦੇਣ ਵਾਲੇ ਸ਼ਹੀਦਾਂ ਨੂੰ ਨਮਨ ਕੀਤਾ। ਬਿੰਟਾ ਬਾਂਸਲ ਨੇ ਕਿਹਾ ਕਿ ਦੇਸ਼ ਨੂੰ ਆਜ਼ਾਦ ਹੋਇਆਂ ਲੰਮਾ ਸਮਾਂ ਬੀਤ ਗਿਆ ਹੈ ਅਤੇ ਹੁਣ ਸਮਾਂ ਹੈ ਕਿ ਰਾਈਸ ਇੰਡਸਟਰੀ ਵੀ ਅੰਦਰੂਨੀ ਧੜੇਬੰਦੀ ਤੋਂ ਆਜ਼ਾਦ ਹੋਵੇ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਕੋਈ ਮੌਜੂਦਾ ਪ੍ਰਧਾਨ ਆਪਣੀ ਪ੍ਰਧਾਨਗੀ ਛੱਡਦਾ ਹੈ ਤਾਂ ਕੀ ਉਹ ਆਪਣੇ ਕਿਸੇ ਨਜ਼ਦੀਕੀ ਵਿਅਕਤੀ ਨੂੰ ਹੀ ਪ੍ਰਧਾਨ ਬਣਾ ਦੇਵੇ, ਕੀ ਇਹ ਗੱਲ ਜਾਇਜ਼ ਹੈ ਅਤੇ ਕੀ ਇੰਡਸਟਰੀ ਨੂੰ ਇਸ ਨੂੰ ਸਵੀਕਾਰ ਕਰ ਲੈਣਾ ਚਾਹੀਦਾ ਹੈ? ਉਨ੍ਹਾਂ ਕਿਹਾ ਕਿ ਰਾਈਸ ਇੰਡਸਟਰੀ ਇਸ ਸਮੇਂ ਆਰਥਿਕ ਮੁਸ਼ਕਲਾਂ ਵਿੱਚੋਂ ਲੰਘ ਰਹੀ ਹੈ ਅਤੇ ਸਰਕਾਰ ਵੱਲੋਂ ਵੀ ਇੰਡਸਟਰੀ ’ਤੇ ਦਬਾਅ ਵਧ ਰਿਹਾ ਹੈ। ਇਸ ਦੇ ਬਾਵਜੂਦ ਮਿਲਰ ਆਪਣੀ ਸਮਰੱਥਾ ਅਨੁਸਾਰ ਕਾਰੋਬਾਰ ਚਲਾ ਰਹੇ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਪ੍ਰਧਾਨ ਬਣਿਆਂ ਕਰੀਬ ਪੰਜ ਸਾਲ ਹੋ ਗਏ ਹਨ ਅਤੇ ਉਨ੍ਹਾਂ ਦੀ ਲਗਾਤਾਰ ਕੋਸ਼ਿਸ਼ ਰਹੀ ਹੈ ਕਿ ਪੰਜਾਬ ਦੀ ਰਾਈਸ ਇੰਡਸਟਰੀ ਇੱਕਜੁੱਟ ਹੋਵੇ। ਬਿੰਟਾ ਬਾਂਸਲ ਨੇ ਕਿਹਾ ਕਿ ਇੰਡਸਟਰੀ ਵਿੱਚੋਂ ਹੀ ਕੋਈ ਨੌਜਵਾਨ ਅਤੇ ਕਾਬਲ ਵਿਅਕਤੀ ਅੱਗੇ ਆ ਕੇ ਰਾਈਸ ਮਿਲਰਾਂ ਦੀਆਂ ਮੰਗਾਂ ਲਈ ਆਵਾਜ਼ ਬੁਲੰਦ ਕਰੇ ਤਾਂ ਉਸ ਦਾ ਸਵਾਗਤ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨਗੀ ਕਿਸੇ ਇੱਕ ਵਿਅਕਤੀ ਦੀ ਜਾਇਦਾਦ ਨਹੀਂ ਹੋਣੀ ਚਾਹੀਦੀ ਅਤੇ ਚੋਣ ਪ੍ਰਕਿਰਿਆ ਰਾਹੀਂ ਯੋਗ ਵਿਅਕਤੀ ਨੂੰ ਅੱਗੇ ਆਉਣ ਦਾ ਮੌਕਾ ਮਿਲਣਾ ਚਾਹੀਦਾ ਹੈ। ਉਨ੍ਹਾਂ ਆਪਣੇ ਬਿਆਨ ਵਿੱਚ ਇਹ ਵੀ ਦੋਸ਼ ਲਾਇਆ ਕਿ ਜਦੋਂ ਕਿਸੇ ਵਿਅਕਤੀ ਦੇ ਖ਼ਿਲਾਫ਼ ਆਡੀਓ ਜਾਂ ਵੀਡੀਓ ਜਾਰੀ ਕਰਕੇ ਸਖ਼ਤ ਰੁਖ਼ ਅਪਣਾਇਆ ਜਾਂਦਾ ਹੈ ਤਾਂ ਬਾਅਦ ਵਿੱਚ ਉਸੇ ਵਿਅਕਤੀ ਨਾਲ ਸਟੇਜ ਸਾਂਝੀ ਕਰਕੇ ਗੁਲਦਸਤੇ ਭੇਟ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਰਾਈਸ ਮਿਲਰਾਂ ਦੇ ਝੋਨੇ ਨਾਲ ਸਬੰਧਤ ਕੰਮ ਅਤੇ ਕਾਰੋਬਾਰ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ, ਉਨ੍ਹਾਂ ਮਾਮਲਿਆਂ ਵਿੱਚ ਇੰਡਸਟਰੀ ਨੂੰ ਸਪੱਸ਼ਟ ਸਟੈਂਡ ਲੈਣ ਦੀ ਲੋੜ ਹੈ। ਬਿੰਟਾ ਬਾਂਸਲ ਨੇ ਕਿਹਾ ਕਿ ਉਨ੍ਹਾਂ ਦੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਕਿਸੇ ਵੀ ਮਿਲਰ ਜਾਂ ਜ਼ਿਲ੍ਹਾ ਪ੍ਰਧਾਨ ਨੇ ਉਨ੍ਹਾਂ ’ਤੇ ਨਿੱਜੀ ਫੰਡ ਇਕੱਠੇ ਕਰਨ ਜਾਂ ਫੰਡਾਂ ਦੀ ਦੁਰਵਰਤੋਂ ਦਾ ਦੋਸ਼ ਨਹੀਂ ਲਗਾਇਆ। ਉਨ੍ਹਾਂ ਕਿਹਾ ਕਿ ਕਈ ਮਿਲਰਾਂ ਵੱਲੋਂ ਫੰਡ ਦੇਣ ਲਈ ਫੋਨ ਕੀਤੇ ਜਾਂਦੇ ਹਨ ਅਤੇ ਖਾਤਾ ਨੰਬਰ ਵੀ ਮੰਗਿਆ ਜਾਂਦਾ ਹੈ, ਪਰ ਉਨ੍ਹਾਂ ਨੇ ਇਸ ਤਰ੍ਹਾਂ ਦੇ ਫੰਡ ਇਕੱਠੇ ਕਰਨ ਤੋਂ ਦੂਰੀ ਬਣਾਈ ਰੱਖੀ ਹੈ। ਉਨ੍ਹਾਂ ਕਿਹਾ ਕਿ ਰਾਈਸ ਮਿਲਰਾਂ ਦੀ ਕਮਾਈ ਬਹੁਤ ਮਿਹਨਤ ਨਾਲ ਹੁੰਦੀ ਹੈ। ਕਈ ਪਰਿਵਾਰ ਆਪਣੇ ਬੱਚਿਆਂ ਨੂੰ ਪੜ੍ਹਾ-ਲਿਖਾ ਕੇ ਆਖ਼ਰਕਾਰ ਕਾਰੋਬਾਰ ਵਿੱਚ ਲਿਆਉਂਦੇ ਹਨ। ਮਿਲਰ ਝੋਨਾ, ਚੌਲ, ਛਿਲਕੇ ਅਤੇ ਹੋਰ ਉਤਪਾਦਾਂ ਨਾਲ ਸਬੰਧਤ ਕਾਰੋਬਾਰ ਵਿੱਚ ਦਿਨ-ਰਾਤ ਮਿਹਨਤ ਕਰਦੇ ਹਨ। ਇਸ ਲਈ ਉਨ੍ਹਾਂ ਦੀ ਮਿਹਨਤ ਦੀ ਕਮਾਈ ਨੂੰ ਕਿਸੇ ਵੀ ਤਰ੍ਹਾਂ ਦੇ ਨਿੱਜੀ ਜਾਂ ਗੈਰ-ਜ਼ਰੂਰੀ ਮਕਸਦ ਲਈ ਵਰਤਣਾ ਠੀਕ ਨਹੀਂ। ਬਿੰਟਾ ਬਾਂਸਲ ਨੇ ਕਿਹਾ ਕਿ ਜੇਕਰ ਕਦੇ ਉਨ੍ਹਾਂ ਨੂੰ ਲੱਗਿਆ ਕਿ ਉਹ ਪ੍ਰਧਾਨ ਵਜੋਂ ਇੰਡਸਟਰੀ ਦੀਆਂ ਉਮੀਦਾਂ ’ਤੇ ਖਰੇ ਨਹੀਂ ਉਤਰ ਰਹੇ ਤਾਂ ਉਹ ਖੁਦ ਪ੍ਰਧਾਨਗੀ ਛੱਡਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪ੍ਰਧਾਨਗੀ ਤੋਂ ਕੋਈ ਨਿੱਜੀ ਕਮਾਈ ਨਹੀਂ ਚਾਹੀਦੀ, ਸਗੋਂ ਉਹ ਪੰਜਾਬ ਦੀ ਰਾਈਸ ਇੰਡਸਟਰੀ ਨੂੰ ਤਰੱਕੀ ਕਰਦੀ ਅਤੇ ਮਜ਼ਬੂਤ ਦੇਖਣਾ ਚਾਹੁੰਦੇ ਹਨ। ਉਨ੍ਹਾਂ ਆਲ ਇੰਡੀਆ ਰਾਈਸ ਮਿਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਨੂੰ ਵੀ ਅਪੀਲ ਕੀਤੀ ਕਿ ਲੰਮੇ ਸਮੇਂ ਤੋਂ ਮਿਲੇ ਵਿਸ਼ਵਾਸ ਨੂੰ ਕਾਇਮ ਰੱਖਦਿਆਂ ਪੰਜਾਬ ਰਾਈਸ ਮਿਲਰਜ਼ ਐਸੋਸੀਏਸ਼ਨ ਵਿੱਚ ਚੱਲ ਰਹੀ ਖਿੱਚੋਤਾਣ ਨੂੰ ਖਤਮ ਕਰਨ ਲਈ ਕੋਈ ਢੁੱਕਵਾਂ ਅਤੇ ਪਾਰਦਰਸ਼ੀ ਸਿਸਟਮ ਤਿਆਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇੰਡਸਟਰੀ ਦੀ ਮਜ਼ਬੂਤੀ ਲਈ ਧੜੇਬੰਦੀ ਤੋਂ ਉੱਪਰ ਉੱਠ ਕੇ ਇੱਕਜੁੱਟ ਹੋਣਾ ਸਮੇਂ ਦੀ ਮੁੱਖ ਲੋੜ ਹੈ। ਬਿੰਟਾਂ ਨੇ ਬਿਨ੍ਹਾਂ ਨਾਂਅ ਲਏ ਆਲ ਇੰਡੀਆ ਪ੍ਰਧਾਨ ਨੂੰ ਸਵਾਲ ਵੀ ਕੀਤਾ ਕਿ ਉਹ ਅਜਿਹੇ ਕੰਮ ਕਰਨ ਕਿ ਮਿੱਲਰ ਉਨ੍ਹਾਂ ਦੀ ਤਸਵੀਰ ਆਪਣੇ ਦਫਤਰ ਵਿਚ ਲਾਉਣ ਨਾ ਕਿ ਅਜਿਹਾ ਕਹਿਣ ਕਿ ਸਾਡਾ ਪ੍ਰਧਾਨ ਬੇਈਮਾਨ ਸੀ। 

Have something to say? Post your comment

More in Punjab

ਭਦੌੜ ਹਲਕੇ ’ਚ ‘ਆਪ’ ਦੀ ਬੂਥ ਇੰਚਾਰਜ ਮਿਲਣੀ, ਮਨੀਸ਼ ਸਿਸੋਦੀਆ ਨੇ ਵਰਕਰਾਂ ਨੂੰ ਦਿੱਤਾ ਜਿੱਤ ਦਾ ਮੰਤਰ, ਵਿਧਾਇਕ ਲਾਭ ਸਿੰਘ ਉਗੋਕੇ ਨੇ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ, ਭਦੌੜ ਨੂੰ ‘ਆਪ’ ਦਾ ਮਜ਼ਬੂਤ ਸਿਆਸੀ ਗੜ੍ਹ ਦੱਸਿਆ

ਤਪਾ ਡਾਕਟਰ ਐਸੋਸੀਏਸ਼ਨ ਨੇ ਵਿਧਾਇਕ ਲਾਭ ਸਿੰਘ ਉਗੋਕੇ ਨੂੰ ਕੀਤਾ ਸਨਮਾਨਿਤ, ਸੇਵਾ ਭਾਵਨਾ ਨੂੰ ਮਿਲੀ ਸਰਾਹਨਾ

ਪ੍ਰੈੱਸ ਕਲੱਬ (ਰਜਿ.) ਵੱਲੋਂ "ਧਰਤੀ, ਰੁੱਖ, ਹਵਾ ਤੇ ਪਾਣੀ ਨਾ ਸਾਂਭੇ ਤਾਂ ਖ਼ਤਮ ਕਹਾਣੀ" ਵਿਸ਼ੇ 'ਤੇ ਪ੍ਰਭਾਵਸ਼ਾਲੀ ਸੈਮੀਨਾਰ

ਕਾਲੇ ਦੌਰ ਦੀ ਇੱਕ ਯਾਦ: ਵੀਡੀਓ ਕੈਸਟਾਂ, ਵੰਗਾਰ ਅਤੇ ਇਨਸਾਨੀਅਤ ਦਾ ਦਰਦ

ਵੱਡੇ-ਵੱਡੇ ਸਿਆਸੀ ਧੁੰਨਤਰਾਂ ਜੋ ਨਾ ਕਰ ਸਕੇ, ਉਹ 'ਕੁੱਲੀਆਂ' 'ਚੋਂ ਉੱਠੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਕਰ ਵਿਖਾਇਆ; ਤਪਾ ਨਗਰ ਕੌਂਸਲ 'ਚ ਸਰਬਸੰਮਤੀ ਨਾਲ ਪ੍ਰਧਾਨਗੀ ਚੋਣ ਕਰਵਾ ਕੇ ਰਚਿਆ ਨਵਾਂ ਇਤਿਹਾਸ

ਸਬ ਡਿਵੀਜ਼ਨਲ ਹਸਪਤਾਲ ਤਪਾ ਨੂੰ ਮਿਲੇ ਨਵੇਂ ਸੀਨੀਅਰ ਮੈਡੀਕਲ ਅਫਸਰ, ਡਾ. ਸੰਜੇ ਕੁਮਾਰ ਨੇ ਸੰਭਾਲਿਆ ਅਹੁਦਾ

FCI ਰਾਮਪੁਰਾ ਫੂਲ ਮੁੜ ਵਿਵਾਦ ਵਿਚ, ਅਧਿਕਾਰੀਆਂ ‘ਤੇ ਮਿੱਲਰ ਵੱਲੋਂ ਰਿਸ਼ਵਤ ਮੰਗਣ ਦੇ ਗੰਭੀਰ ਦੋਸ਼

ਭਦੌੜ ਪੁਲਿਸ ਦਾ ਖੁਲਾਸਾ: ਨਸ਼ਾ ਤਸਕਰੀ ਦੇ ਦੋਸ਼ ’ਚ ਏਅਰਫੋਰਸ ਦਾ ਜਵਾਨ ਕਾਬੂ, ਬੈਗ ’ਚੋਂ ਮਿਲੀ ਲੱਖਾਂ ਦੀ ਅਫ਼ੀਮ

ਤਪਾ ਵਿਚ ਇਸ ਵਾਰ ਕੌਸਲਰਾਂ ਦੇ ਕੋਠੇ ਨ੍ਹੀ ਬੋਲੇ ਕਾਂ, ਪ੍ਰਧਾਨਗੀ- ਲੈਣ ਦੇਣ ਨੂੰ ਕੱਖ ਨ੍ਹੀ ਚ+ਤ+ਰੋ ਚਾਹ ਧਰ ਲੈ

ਪਟਿਆਲਾ ਵਿਖੇ ਮੁਲਾਜ਼ਮਾਂ ’ਤੇ ਕੀਤਾ ਜ਼ੁਲਮ ‘ਆਪ’ ਸਰਕਾਰ ਦੇ ਕਫ਼ਨ ’ਚ ਆਖਰੀ ਕਿੱਲ ਸਾਬਤ ਹੋਵੇਗਾ: ਵਿਧਾਇਕ ਢਿੱਲੋਂ