Saturday, October 17, 2026
BREAKING NEWS
• ਤਪਾ ਦੇ ਹੋਟਲ ਵਿੱਚ ਔਰਤ ਦਾ ਪ੍ਰੇਮੀ ਹੀ ਕਾਤਲ ਬਣਿਆ, ਸਰੀਰ ’ਤੇ ਤੇਜ਼ਧਾਰ ਹਥਿਆਰ ਨਾਲ ਕਈ ਹਮਲੇ ਦੇ ਨਿਸ਼ਾਨ • ਸਕੂਲਾਂ ’ਚ ਅਧਿਆਪਕਾਂ ਦੀ ਘਾਟ ਨੂੰ ਲੈ ਕੇ ਵਿਧਾਇਕ ਸੁਖਬੀਰ ਸਿੰਘ ਮਾਇਸਰਖਾਨਾ ਭਾਵੁਕ, ਲਾਈਵ ਹੋ ਕੇ ਆਪਣੀ ਹੀ ਸਰਕਾਰ ਖਿਲਾਫ ਕੱਢੀ ਭੜਾਸ • ਭ੍ਰਿਸ਼ਟਾਚਾਰ ਤੋਂ ਤੰਗ ਨੌਜਵਾਨ ਨੇ ਧਨੌਲਾ ਥਾਣੇ ਅੰਦਰ ਵੀਡੀਓ ਬਣਾ ਕੇ ਨਿਗਲਿਆ ਜ਼ਹਿਰ: ਪੁਲਿਸ ਤੇ ਮਾਲ ਵਿਭਾਗ ’ਤੇ ਲਾਏ ਰਿਸ਼ਵਤਖੋਰੀ ਦੇ ਗੰਭੀਰ ਦੋਸ਼, ਹਾਲਤ ਨਾਜ਼ੁਕ • ਤਪਾ ਵਿਚ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਵੱਡੇ ਭਾਜਪਾਈ ਲੀਡਰਾਂ ਦੇ ਨਾ ਆਉਣ ਕਾਰਨ ਫਿੱਕੀ ਜਾਪੀ, ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਅਤੇ ਤਪਾ ਮੰਡੀ ਰੈਲੀ • ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ • ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ • ‘ਮਿਸ਼ਨ ਕਲੀਨ ਪੰਜਾਬ’ ਸਾਫ਼ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵੱਲ ਅਹਿਮ ਕਦਮ: ਵਿਧਾਇਕ ਉੱਗੋਕੇ • ਪਾਣੀ ਦੇ ਛਿੱਟੇ ਮਿੰਟਾਂ ਸੈਕਿੰਡਾਂ ਬਾਅਦ ਹੀ ਲਹੂ ਵਿਚ ਤਬਦੀਲ, ਪਿਸਤੋਲ ਨਿਕਲਿਆ, ਗੱਡੀਆਂ ਭੰਨੀਆ, ਹਸਪਤਾਲ ਦਾਖਿਲ • ਰਾਈਸ ਮਿਲਰਜ਼ ਐਸੋਸੀਏਸ਼ਨ ’ਚ ਖਿੱਚੋਤਾਣ’ ਬਿੰਟਾ ਬਾਂਸਲ ਦਾ ਤਿੱਖਾ ਹਮਲਾ, ਕਿਹਾ—“ਪ੍ਰਧਾਨਗੀ ਕਿਸੇ ਦੀ ਨਿੱਜੀ ਜਾਇਦਾਦ ਨਹੀਂ”, • ਭਦੌੜ ਹਲਕੇ ’ਚ ‘ਆਪ’ ਦੀ ਬੂਥ ਇੰਚਾਰਜ ਮਿਲਣੀ, ਮਨੀਸ਼ ਸਿਸੋਦੀਆ ਨੇ ਵਰਕਰਾਂ ਨੂੰ ਦਿੱਤਾ ਜਿੱਤ ਦਾ ਮੰਤਰ, ਵਿਧਾਇਕ ਲਾਭ ਸਿੰਘ ਉਗੋਕੇ ਨੇ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ, ਭਦੌੜ ਨੂੰ ‘ਆਪ’ ਦਾ ਮਜ਼ਬੂਤ ਸਿਆਸੀ ਗੜ੍ਹ ਦੱਸਿਆ

Punjab

‘ਮਿਸ਼ਨ ਕਲੀਨ ਪੰਜਾਬ’ ਸਾਫ਼ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵੱਲ ਅਹਿਮ ਕਦਮ: ਵਿਧਾਇਕ ਉੱਗੋਕੇ

August 31, 2026 06:21 PM

‘ਮਿਸ਼ਨ ਕਲੀਨ ਪੰਜਾਬ’ ਸਾਫ਼ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵੱਲ ਅਹਿਮ ਕਦਮ: ਵਿਧਾਇਕ ਉੱਗੋਕੇ

ਲੋਕਾਂ ਦੀ ਭਾਗੀਦਾਰੀ ਤੋਂ ਬਿਨਾਂ ਸਫ਼ਾਈ ਮੁਹਿੰਮ ਨੂੰ ਸਫ਼ਲ ਬਣਾਉਣਾ ਸੰਭਵ ਨਹੀਂ: ਉੱਗੋਕੇ

ਤਪਾ ਮੰਡੀ, 31 ਅਗਸਤ (ਸੁਭਾਸ਼ ਸਿੰਗਲਾ/ਰੋਹਿਤ ਸਿੰਗਲਾ) – ‘‘ਮਿਸ਼ਨ ਕਲੀਨ ਪੰਜਾਬ’’ ਸਿਰਫ਼ ਇੱਕ ਸਫ਼ਾਈ ਮੁਹਿੰਮ ਨਹੀਂ, ਸਗੋਂ ਲੋਕਾਂ ਦੀ ਭਾਗੀਦਾਰੀ ਨਾਲ ਸਾਫ਼-ਸੁਥਰਾ ਅਤੇ ਸਿਹਤਮੰਦ ਪੰਜਾਬ ਬਣਾਉਣ ਵੱਲ ਪੁੱਟਿਆ ਗਿਆ ਇੱਕ ਮਹੱਤਵਪੂਰਨ ਕਦਮ ਹੈ। ਇਸ ਮੁਹਿੰਮ ਨੂੰ ਲੋਕਾਂ ਦੇ ਸਹਿਯੋਗ ਨਾਲ ਸਫ਼ਲ ਬਣਾਇਆ ਜਾ ਸਕਦਾ ਹੈ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਭਦੌੜ ਤੋਂ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਤਪਾ ਮੰਡੀ ਦੇ ਬਾਹਰਲੇ ਬੱਸ ਸਟੈਂਡ ਨੇੜੇ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕਰਵਾਉਣ ਉਪਰੰਤ ਗੱਲਬਾਤ ਕਰਦਿਆਂ ਕੀਤਾ। ਵਿਧਾਇਕ ਉੱਗੋਕੇ ਨੇ ਕਿਹਾ ਕਿ ‘‘ਮਿਸ਼ਨ ਕਲੀਨ ਪੰਜਾਬ’’ ਤਹਿਤ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਇਲਾਕੇ ਨੂੰ ਹੋਰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਵਿੱਚ ਪ੍ਰਭਾਵਸ਼ਾਲੀ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਸਾਫ਼ ਰੱਖਣਾ ਸਿਰਫ਼ ਨਗਰ ਕੌਂਸਲ ਜਾਂ ਸਰਕਾਰੀ ਵਿਭਾਗਾਂ ਦੀ ਜ਼ਿੰਮੇਵਾਰੀ ਨਹੀਂ, ਬਲਕਿ ਹਰੇਕ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅਤੇ ਕਾਰੋਬਾਰੀ ਅਦਾਰਿਆਂ ਦੇ ਨਾਲ-ਨਾਲ ਜਨਤਕ ਥਾਵਾਂ ਦੀ ਸਫ਼ਾਈ ਵੱਲ ਵੀ ਵਿਸ਼ੇਸ਼ ਧਿਆਨ ਦੇਣ। ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਕਰਕੇ ਨਿਰਧਾਰਤ ਥਾਵਾਂ ’ਤੇ ਹੀ ਪਾਉਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਲੋਕਾਂ ਦੀ ਜਾਗਰੂਕਤਾ ਅਤੇ ਸਹਿਯੋਗ ਨਾਲ ਹੀ ਸਫ਼ਾਈ ਪ੍ਰਬੰਧਾਂ ਵਿੱਚ ਲੰਬੇ ਸਮੇਂ ਲਈ ਸੁਧਾਰ ਲਿਆਂਦਾ ਜਾ ਸਕਦਾ ਹੈ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਬਲਜੀਤ ਬਾਸੀ, ਮੀਤ ਪ੍ਰਧਾਨ ਮਨੀਸ਼ ਗਰਗ, ਸਮੂਹ ਕੌਂਸਲਰਾਂ ਅਤੇ ਕਾਰਜ ਸਾਧਕ ਅਫ਼ਸਰ ਹਰਪ੍ਰੀਤ ਸਿੰਘ ਨੇ ਵੀ ਲੋਕਾਂ ਨੂੰ ਆਪਣੇ ਆਲੇ-ਦੁਆਲੇ ਸਫ਼ਾਈ ਬਣਾਈ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਕਿਸੇ ਵੀ ਮੁੱਖ ਸਥਾਨ ਜਾਂ ਸਫ਼ਾਈ ਪ੍ਰਬੰਧ ਨਾਲ ਸਬੰਧਤ ਸਮੱਸਿਆ ਦੀ ਸ਼ਿਕਾਇਤ ਪੋਰਟਲ ਰਾਹੀਂ ਦਰਜ ਕਰਵਾਈ ਜਾ ਸਕਦੀ ਹੈ। ਇਸ ਦੌਰਾਨ ਵਿਧਾਇਕ ਉੱਗੋਕੇ ਨੇ ਸ਼ਹਿਰ ਦੇ ਵੱਖ-ਵੱਖ ਸਥਾਨਾਂ ’ਤੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ। ਇਸ ਮੌਕੇ ਪ੍ਰਧਾਨ ਬਲਜੀਤ ਸਿੰਘ ਬਾਸੀ, ਮੀਤ ਪ੍ਰਧਾਨ ਮਨੀਸ਼ ਗਰਗ, ਕੌਂਸਲਰ ਧਰਮਪਾਲ ਸ਼ਰਮਾ, ਕੌਂਸਲਰ ਹੈਪੀ ਸਿੰਘ, ਰਵੀ ਮੌੜ, ਰਾਜ ਮਾਰਕੰਡਾ, ਸਰਪੰਚ ਹਰਚਰਨ ਸਿੰਘ ਜੰਡਸਰ, ਮੇਲਾ ਕਾਲੀਆ, ਜੀਨੂੰ, ਲਵਦੀਪ ਸਿੰਘ ਮੈਂਬਰ ਪੰਚਾਇਤ ਸੰਮਤੀ ਸਮੇਤ ਨਗਰ ਕੌਂਸਲ ਦੇ ਮੁਲਾਜ਼ਮ ਅਤੇ ਸਫ਼ਾਈ ਕਰਮਚਾਰੀ ਹਾਜ਼ਰ ਸਨ।

Have something to say? Post your comment

More in Punjab

ਤਪਾ ਦੇ ਹੋਟਲ ਵਿੱਚ ਔਰਤ ਦਾ ਪ੍ਰੇਮੀ ਹੀ ਕਾਤਲ ਬਣਿਆ, ਸਰੀਰ ’ਤੇ ਤੇਜ਼ਧਾਰ ਹਥਿਆਰ ਨਾਲ ਕਈ ਹਮਲੇ ਦੇ ਨਿਸ਼ਾਨ

ਸਕੂਲਾਂ ’ਚ ਅਧਿਆਪਕਾਂ ਦੀ ਘਾਟ ਨੂੰ ਲੈ ਕੇ ਵਿਧਾਇਕ ਸੁਖਬੀਰ ਸਿੰਘ ਮਾਇਸਰਖਾਨਾ ਭਾਵੁਕ, ਲਾਈਵ ਹੋ ਕੇ ਆਪਣੀ ਹੀ ਸਰਕਾਰ ਖਿਲਾਫ ਕੱਢੀ ਭੜਾਸ

ਭ੍ਰਿਸ਼ਟਾਚਾਰ ਤੋਂ ਤੰਗ ਨੌਜਵਾਨ ਨੇ ਧਨੌਲਾ ਥਾਣੇ ਅੰਦਰ ਵੀਡੀਓ ਬਣਾ ਕੇ ਨਿਗਲਿਆ ਜ਼ਹਿਰ: ਪੁਲਿਸ ਤੇ ਮਾਲ ਵਿਭਾਗ ’ਤੇ ਲਾਏ ਰਿਸ਼ਵਤਖੋਰੀ ਦੇ ਗੰਭੀਰ ਦੋਸ਼, ਹਾਲਤ ਨਾਜ਼ੁਕ

ਤਪਾ ਵਿਚ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਵੱਡੇ ਭਾਜਪਾਈ ਲੀਡਰਾਂ ਦੇ ਨਾ ਆਉਣ ਕਾਰਨ ਫਿੱਕੀ ਜਾਪੀ, ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਅਤੇ ਤਪਾ ਮੰਡੀ ਰੈਲੀ

ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ

ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ

ਪਾਣੀ ਦੇ ਛਿੱਟੇ ਮਿੰਟਾਂ ਸੈਕਿੰਡਾਂ ਬਾਅਦ ਹੀ ਲਹੂ ਵਿਚ ਤਬਦੀਲ, ਪਿਸਤੋਲ ਨਿਕਲਿਆ, ਗੱਡੀਆਂ ਭੰਨੀਆ, ਹਸਪਤਾਲ ਦਾਖਿਲ

ਰਾਈਸ ਮਿਲਰਜ਼ ਐਸੋਸੀਏਸ਼ਨ ’ਚ ਖਿੱਚੋਤਾਣ’ ਬਿੰਟਾ ਬਾਂਸਲ ਦਾ ਤਿੱਖਾ ਹਮਲਾ, ਕਿਹਾ—“ਪ੍ਰਧਾਨਗੀ ਕਿਸੇ ਦੀ ਨਿੱਜੀ ਜਾਇਦਾਦ ਨਹੀਂ”,

ਭਦੌੜ ਹਲਕੇ ’ਚ ‘ਆਪ’ ਦੀ ਬੂਥ ਇੰਚਾਰਜ ਮਿਲਣੀ, ਮਨੀਸ਼ ਸਿਸੋਦੀਆ ਨੇ ਵਰਕਰਾਂ ਨੂੰ ਦਿੱਤਾ ਜਿੱਤ ਦਾ ਮੰਤਰ, ਵਿਧਾਇਕ ਲਾਭ ਸਿੰਘ ਉਗੋਕੇ ਨੇ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ, ਭਦੌੜ ਨੂੰ ‘ਆਪ’ ਦਾ ਮਜ਼ਬੂਤ ਸਿਆਸੀ ਗੜ੍ਹ ਦੱਸਿਆ

ਤਪਾ ਡਾਕਟਰ ਐਸੋਸੀਏਸ਼ਨ ਨੇ ਵਿਧਾਇਕ ਲਾਭ ਸਿੰਘ ਉਗੋਕੇ ਨੂੰ ਕੀਤਾ ਸਨਮਾਨਿਤ, ਸੇਵਾ ਭਾਵਨਾ ਨੂੰ ਮਿਲੀ ਸਰਾਹਨਾ