Saturday, September 05, 2026
BREAKING NEWS
ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ‘ਮਿਸ਼ਨ ਕਲੀਨ ਪੰਜਾਬ’ ਸਾਫ਼ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵੱਲ ਅਹਿਮ ਕਦਮ: ਵਿਧਾਇਕ ਉੱਗੋਕੇਪਾਣੀ ਦੇ ਛਿੱਟੇ ਮਿੰਟਾਂ ਸੈਕਿੰਡਾਂ ਬਾਅਦ ਹੀ ਲਹੂ ਵਿਚ ਤਬਦੀਲ, ਪਿਸਤੋਲ ਨਿਕਲਿਆ, ਗੱਡੀਆਂ ਭੰਨੀਆ, ਹਸਪਤਾਲ ਦਾਖਿਲ ਰਾਈਸ ਮਿਲਰਜ਼ ਐਸੋਸੀਏਸ਼ਨ ’ਚ ਖਿੱਚੋਤਾਣ’ ਬਿੰਟਾ ਬਾਂਸਲ ਦਾ ਤਿੱਖਾ ਹਮਲਾ, ਕਿਹਾ—“ਪ੍ਰਧਾਨਗੀ ਕਿਸੇ ਦੀ ਨਿੱਜੀ ਜਾਇਦਾਦ ਨਹੀਂ”, ਭਦੌੜ ਹਲਕੇ ’ਚ ‘ਆਪ’ ਦੀ ਬੂਥ ਇੰਚਾਰਜ ਮਿਲਣੀ, ਮਨੀਸ਼ ਸਿਸੋਦੀਆ ਨੇ ਵਰਕਰਾਂ ਨੂੰ ਦਿੱਤਾ ਜਿੱਤ ਦਾ ਮੰਤਰ, ਵਿਧਾਇਕ ਲਾਭ ਸਿੰਘ ਉਗੋਕੇ ਨੇ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ, ਭਦੌੜ ਨੂੰ ‘ਆਪ’ ਦਾ ਮਜ਼ਬੂਤ ਸਿਆਸੀ ਗੜ੍ਹ ਦੱਸਿਆਤਪਾ ਡਾਕਟਰ ਐਸੋਸੀਏਸ਼ਨ ਨੇ ਵਿਧਾਇਕ ਲਾਭ ਸਿੰਘ ਉਗੋਕੇ ਨੂੰ ਕੀਤਾ ਸਨਮਾਨਿਤ, ਸੇਵਾ ਭਾਵਨਾ ਨੂੰ ਮਿਲੀ ਸਰਾਹਨਾਪ੍ਰੈੱਸ ਕਲੱਬ (ਰਜਿ.) ਵੱਲੋਂ "ਧਰਤੀ, ਰੁੱਖ, ਹਵਾ ਤੇ ਪਾਣੀ ਨਾ ਸਾਂਭੇ ਤਾਂ ਖ਼ਤਮ ਕਹਾਣੀ" ਵਿਸ਼ੇ 'ਤੇ ਪ੍ਰਭਾਵਸ਼ਾਲੀ ਸੈਮੀਨਾਰਕਾਲੇ ਦੌਰ ਦੀ ਇੱਕ ਯਾਦ: ਵੀਡੀਓ ਕੈਸਟਾਂ, ਵੰਗਾਰ ਅਤੇ ਇਨਸਾਨੀਅਤ ਦਾ ਦਰਦਵੱਡੇ-ਵੱਡੇ ਸਿਆਸੀ ਧੁੰਨਤਰਾਂ ਜੋ ਨਾ ਕਰ ਸਕੇ, ਉਹ 'ਕੁੱਲੀਆਂ' 'ਚੋਂ ਉੱਠੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਕਰ ਵਿਖਾਇਆ; ਤਪਾ ਨਗਰ ਕੌਂਸਲ 'ਚ ਸਰਬਸੰਮਤੀ ਨਾਲ ਪ੍ਰਧਾਨਗੀ ਚੋਣ ਕਰਵਾ ਕੇ ਰਚਿਆ ਨਵਾਂ ਇਤਿਹਾਸ

Punjab

ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ

September 03, 2026 01:51 PM

ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ
ਔਰਤਾਂ ਦੇ ਸਨ੍ਹਮਾਨ ਦੀ ਨਵੀਂ ਰੀਤ ਸ਼ੁਰੂ ਕਰਨਾ ਸਮੇਂ ਦੀ ਲੋੜ: ਲਾਭ ਸਿੰਘ ਉਗੋਕੇ
ਤਪਾ ਮੰਡੀ 3 ਸਤੰਬਰ (ਸੁਭਾਸ਼ ਸਿੰਗਲਾ/ਰੋਹਿਤ ਸਿੰਗਲਾ) : - ਆਪ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਦੀ ਅਗਵਾਈ ਹੇਠ ਅੱਗਰਵਾਲ ਧਰਮਸ਼ਾਲਾ ਤਪਾ ਵਿਖੇ ਸਖੀਆਂ ਦੇ ਮਾਣ-ਸਨਮਾਨ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਹਲਕੇ ਦੀਆਂ ਹਜ਼ਾਰਾਂ ਸਖੀਆਂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਲੰਟੀਅਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ ਸਖੀਆਂ ਦਾ ਸਨਮਾਨ ਕਰਦਿਆਂ ਉਨ੍ਹਾਂ ਦੀ ਸਮਾਜ ਪ੍ਰਤੀ ਭੂਮਿਕਾ ਅਤੇ ਯੋਗਦਾਨ ਦੀ ਸ਼ਲਾਘਾ ਕੀਤੀ ਗਈ। ਸਮਾਗਮ ਦੌਰਾਨ ਵਿਧਾਇਕ ਲਾਭ ਸਿੰਘ ਉਗੋਕੇ ਨੇ ਕਿਹਾ ਕਿ ਸਾਨੂੰ ਆਪਣੇ ਪਿੰਡਾਂ, ਆਪਣੇ ਹਲਕੇ ਅਤੇ ਪੂਰੇ ਪੰਜਾਬ ਵਿੱਚ ਮਹਿਲਾਵਾਂ ਨੂੰ ਮਾਣ-ਸਨਮਾਨ ਦੇਣ ਦੀ ਇੱਕ ਨਵੀਂ ਰੀਤ ਸ਼ੁਰੂ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਇਸਤਰੀ ਨੂੰ ਉੱਚਾ ਦਰਜਾ ਦਿੰਦਿਆਂ ਸਪੱਸ਼ਟ ਕੀਤਾ ਸੀ ਕਿ ਜਿਸ ਇਸਤਰੀ ਦੀ ਕੁੱਖੋਂ ਰਾਜੇ ਜਨਮ ਲੈਂਦੇ ਹਨ, ਉਸ ਨੂੰ ਮੰਦਾ ਕਹਿਣਾ ਜਾਂ ਘੱਟ ਸਮਝਣਾ ਠੀਕ ਨਹੀਂ। ਉਗੋਕੇ ਨੇ ਕਿਹਾ ਕਿ ਜਿਹੜੀ ਮਾਂ-ਭੈਣ ਅਤੇ ਔਰਤ ਸਮਾਜ ਨੂੰ ਅੱਗੇ ਵਧਾਉਣ ਵਾਲੀਆਂ ਪੀੜ੍ਹੀਆਂ ਨੂੰ ਜਨਮ ਦਿੰਦੀ ਹੈ, ਉਸ ਦਾ ਸਨਮਾਨ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਖੀਆਂ ਨੂੰ ਦਿੱਤਾ ਜਾ ਰਿਹਾ ਮਾਣ-ਸਨਮਾਨ ਔਰਤਾਂ ਦੀ ਮਿਹਨਤ ਨੂੰ ਪਛਾਣ ਦੇਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਵਿਧਾਇਕ ਨੇ ਕਿਹਾ ਕਿ ਅੱਜ ਦਿੱਤਾ ਜਾ ਰਿਹਾ ਇਹ ਸਨਮਾਨ ਸਿਰਫ਼ ਇੱਕ ਸ਼ੁਰੂਆਤ ਹੈ। ਆਉਣ ਵਾਲੇ ਦਿਨਾਂ ਵਿੱਚ ਸਖੀਆਂ ਨੂੰ ਇਸ ਤੋਂ ਵੀ ਵੱਧ ਮਾਣ-ਸਨਮਾਨ ਅਤੇ ਪਹਿਚਾਣ ਦਿਵਾਉਣ ਲਈ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਗਲੀਆਂ ਵਿੱਚ ਰਹਿ ਕੇ ਲੋਕਾਂ ਦੀ ਸੇਵਾ ਕਰਨ ਵਾਲੀਆਂ ਸਖੀਆਂ ਦੀ ਪਹਿਚਾਣ ਸਿਰਫ਼ ਹਲਕੇ ਤੱਕ ਸੀਮਤ ਨਹੀਂ ਰਹਿਣੀ ਚਾਹੀਦੀ, ਸਗੋਂ ਉਨ੍ਹਾਂ ਦੀ ਮਿਹਨਤ ਦੀ ਪਹਿਚਾਣ ਜ਼ਿਲ੍ਹਾ ਅਤੇ ਪੰਜਾਬ ਪੱਧਰ ’ਤੇ ਵੀ ਬਣਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅੱਜ ਅਸੀਂ ਹਲਕੇ ਦੇ ਪੱਧਰ ’ਤੇ ਇਕੱਠੇ ਹੋਏ ਹਾਂ, ਪਰ ਕੱਲ੍ਹ ਨੂੰ ਇਨ੍ਹਾਂ ਸਖੀਆਂ ਨੂੰ ਜ਼ਿਲ੍ਹਾ ਅਤੇ ਪੰਜਾਬ ਪੱਧਰ ’ਤੇ ਅੱਗੇ ਲਿਜਾਣ ਲਈ ਵੀ ਕੰਮ ਕੀਤਾ ਜਾਵੇਗਾ, ਤਾਂ ਜੋ ਉਨ੍ਹਾਂ ਨੂੰ ਸਨਮਾਨ ਦੇ ਨਾਲ-ਨਾਲ ਆਪਣੀ ਇੱਕ ਵੱਖਰੀ ਪਹਿਚਾਣ ਵੀ ਮਿਲ ਸਕੇ। ਉਗੋਕੇ ਨੇ ਕਿਹਾ ਕਿ ਸਖੀਆਂ ਵੱਲੋਂ ਸਰਕਾਰ ਦੀਆਂ ਲੋਕ-ਭਲਾਈ ਸਕੀਮਾਂ ਦੀ ਜਾਣਕਾਰੀ ਘਰ-ਘਰ ਪਹੁੰਚਾਉਣ ਅਤੇ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ ਜਦਕਿ ਔਰਤਾਂ ਦੀ ਇਹ ਭਾਗੀਦਾਰੀ ਸਮਾਜਿਕ ਤਬਦੀਲੀ ਲਈ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਸਖੀਆਂ ਨੂੰ ਅਪੀਲ ਕੀਤੀ ਕਿ ਉਹ ਪੂਰੇ ਹੌਸਲੇ ਅਤੇ ਸਮਰਪਣ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਂਦੀਆਂ ਰਹਿਣ ਜਦਕਿ ਔਰਤਾਂ ਦਾ ਸਨਮਾਨ, ਉਨ੍ਹਾਂ ਦਾ ਸਸ਼ਕਤੀਕਰਨ ਅਤੇ ਉਨ੍ਹਾਂ ਦੀ ਸਮਾਜ ਵਿੱਚ ਪਹਿਚਾਣ ਮਜ਼ਬੂਤ ਕਰਨਾ ਪੰਜਾਬ ਦੀ ਤਰੱਕੀ ਲਈ ਜ਼ਰੂਰੀ ਹੈ। ਸਮਾਗਮ ਦੌਰਾਨ ਸਖੀਆਂ ਵਿੱਚ ਵੀ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਪੁੱਜੀਆ ਸਖੀਆ ਅਤੇ ਹੋਰਨਾਂ ਵਲੰਟੀਰਜ ਅਤੇ ਸ਼ਹਿਰ ਦੇ ਮੋਹਤਬਰਾਂ ਨੇ ਵਿਧਾਇਕ ਉਗੋਕੇ ਨੂੰ ਗੁਲਦਸਤੇ ਦੇ ਕੇ ਸਨਮਾਨਿਤ ਕੀਤਾ। ਇਸ ਮੋਕੇ ਬਲਜੀਤ ਸਿੰਘ ਬਾਸੀ ਪ੍ਰਧਾਨ ਨਗਰ ਕੌਸਲ, ਹੇਮ ਰਾਜ ਸ਼ੰਟੀ ਮੋੜ ਪ੍ਰਧਾਨ ਰਾਮਬਾਗ ਕਮੇਟੀ, ਸਰਪੰਚ ਹਰਚਰਨ ਸਿੰਘ ਮਾਨ, ਮਨੋਜ ਸਿੰਗਲਾ ਆੜਤੀਆਂ, ਹੈਰੀ ਧੂਰਕੋਟ ਨਿੱਜੀ ਸਹਾਇਕ, ਮੇਲਾ ਕਾਲੀਆ ਸਮਾਜ ਸੇਵੀ, ਅਮਨਦੀਪ ਦਰਾਜ, ਰਾਜ ਕੁਮਾਰ ਮੋੜ, ਗੁਰਤੇਜ ਧਾਲੀਵਾਲ ਪ੍ਰਧਾਨ, ਜਸਵਿੰਦਰ ਚੱਠਾ ਪ੍ਰਧਾਨ, ਕਰਨ ਧੂਰਕੋਟ, ਲਵਦੀਪ ਸਿੰਘ ਮੌੜ ਪੰਚਾਇਤ ਸੰਮਤੀ ਮੈਬਰ, ਚਰਨਜੀਤ ਕੌਰ ਸ਼ਰਮਾ, ਸੁਖਪਾਲ ਕੌਰ, ਮੁਨੀਸ਼ ਗਰਗ ਮੀਤ ਪ੍ਰਧਾਨ, ਬਿੰਦਰ ਸਿੰਘ ਖਾਲਸਾ ਸਰਪੰਚ, ਕਿਸ਼ੋਰ ਬਾਵਾ, ਰਾਜੂ ਮਾਰਕੰਡਾ ਸਣੇ ਵੱਡੀ ਗਿਣਤੀ ਵਿਚ ਹਲਕੇ ਭਰ ਤੋ ਸਖੀਆ ਹਾਜਰ ਸਨ।

Have something to say? Post your comment

More in Punjab

ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ

‘ਮਿਸ਼ਨ ਕਲੀਨ ਪੰਜਾਬ’ ਸਾਫ਼ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵੱਲ ਅਹਿਮ ਕਦਮ: ਵਿਧਾਇਕ ਉੱਗੋਕੇ

ਪਾਣੀ ਦੇ ਛਿੱਟੇ ਮਿੰਟਾਂ ਸੈਕਿੰਡਾਂ ਬਾਅਦ ਹੀ ਲਹੂ ਵਿਚ ਤਬਦੀਲ, ਪਿਸਤੋਲ ਨਿਕਲਿਆ, ਗੱਡੀਆਂ ਭੰਨੀਆ, ਹਸਪਤਾਲ ਦਾਖਿਲ

ਰਾਈਸ ਮਿਲਰਜ਼ ਐਸੋਸੀਏਸ਼ਨ ’ਚ ਖਿੱਚੋਤਾਣ’ ਬਿੰਟਾ ਬਾਂਸਲ ਦਾ ਤਿੱਖਾ ਹਮਲਾ, ਕਿਹਾ—“ਪ੍ਰਧਾਨਗੀ ਕਿਸੇ ਦੀ ਨਿੱਜੀ ਜਾਇਦਾਦ ਨਹੀਂ”,

ਭਦੌੜ ਹਲਕੇ ’ਚ ‘ਆਪ’ ਦੀ ਬੂਥ ਇੰਚਾਰਜ ਮਿਲਣੀ, ਮਨੀਸ਼ ਸਿਸੋਦੀਆ ਨੇ ਵਰਕਰਾਂ ਨੂੰ ਦਿੱਤਾ ਜਿੱਤ ਦਾ ਮੰਤਰ, ਵਿਧਾਇਕ ਲਾਭ ਸਿੰਘ ਉਗੋਕੇ ਨੇ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ, ਭਦੌੜ ਨੂੰ ‘ਆਪ’ ਦਾ ਮਜ਼ਬੂਤ ਸਿਆਸੀ ਗੜ੍ਹ ਦੱਸਿਆ

ਤਪਾ ਡਾਕਟਰ ਐਸੋਸੀਏਸ਼ਨ ਨੇ ਵਿਧਾਇਕ ਲਾਭ ਸਿੰਘ ਉਗੋਕੇ ਨੂੰ ਕੀਤਾ ਸਨਮਾਨਿਤ, ਸੇਵਾ ਭਾਵਨਾ ਨੂੰ ਮਿਲੀ ਸਰਾਹਨਾ

ਪ੍ਰੈੱਸ ਕਲੱਬ (ਰਜਿ.) ਵੱਲੋਂ "ਧਰਤੀ, ਰੁੱਖ, ਹਵਾ ਤੇ ਪਾਣੀ ਨਾ ਸਾਂਭੇ ਤਾਂ ਖ਼ਤਮ ਕਹਾਣੀ" ਵਿਸ਼ੇ 'ਤੇ ਪ੍ਰਭਾਵਸ਼ਾਲੀ ਸੈਮੀਨਾਰ

ਕਾਲੇ ਦੌਰ ਦੀ ਇੱਕ ਯਾਦ: ਵੀਡੀਓ ਕੈਸਟਾਂ, ਵੰਗਾਰ ਅਤੇ ਇਨਸਾਨੀਅਤ ਦਾ ਦਰਦ

ਵੱਡੇ-ਵੱਡੇ ਸਿਆਸੀ ਧੁੰਨਤਰਾਂ ਜੋ ਨਾ ਕਰ ਸਕੇ, ਉਹ 'ਕੁੱਲੀਆਂ' 'ਚੋਂ ਉੱਠੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਕਰ ਵਿਖਾਇਆ; ਤਪਾ ਨਗਰ ਕੌਂਸਲ 'ਚ ਸਰਬਸੰਮਤੀ ਨਾਲ ਪ੍ਰਧਾਨਗੀ ਚੋਣ ਕਰਵਾ ਕੇ ਰਚਿਆ ਨਵਾਂ ਇਤਿਹਾਸ

ਸਬ ਡਿਵੀਜ਼ਨਲ ਹਸਪਤਾਲ ਤਪਾ ਨੂੰ ਮਿਲੇ ਨਵੇਂ ਸੀਨੀਅਰ ਮੈਡੀਕਲ ਅਫਸਰ, ਡਾ. ਸੰਜੇ ਕੁਮਾਰ ਨੇ ਸੰਭਾਲਿਆ ਅਹੁਦਾ