Saturday, September 26, 2026
BREAKING NEWS
• ਭ੍ਰਿਸ਼ਟਾਚਾਰ ਤੋਂ ਤੰਗ ਨੌਜਵਾਨ ਨੇ ਧਨੌਲਾ ਥਾਣੇ ਅੰਦਰ ਵੀਡੀਓ ਬਣਾ ਕੇ ਨਿਗਲਿਆ ਜ਼ਹਿਰ: ਪੁਲਿਸ ਤੇ ਮਾਲ ਵਿਭਾਗ ’ਤੇ ਲਾਏ ਰਿਸ਼ਵਤਖੋਰੀ ਦੇ ਗੰਭੀਰ ਦੋਸ਼, ਹਾਲਤ ਨਾਜ਼ੁਕ • ਤਪਾ ਵਿਚ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਵੱਡੇ ਭਾਜਪਾਈ ਲੀਡਰਾਂ ਦੇ ਨਾ ਆਉਣ ਕਾਰਨ ਫਿੱਕੀ ਜਾਪੀ, ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਅਤੇ ਤਪਾ ਮੰਡੀ ਰੈਲੀ • ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ • ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ • ‘ਮਿਸ਼ਨ ਕਲੀਨ ਪੰਜਾਬ’ ਸਾਫ਼ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵੱਲ ਅਹਿਮ ਕਦਮ: ਵਿਧਾਇਕ ਉੱਗੋਕੇ • ਪਾਣੀ ਦੇ ਛਿੱਟੇ ਮਿੰਟਾਂ ਸੈਕਿੰਡਾਂ ਬਾਅਦ ਹੀ ਲਹੂ ਵਿਚ ਤਬਦੀਲ, ਪਿਸਤੋਲ ਨਿਕਲਿਆ, ਗੱਡੀਆਂ ਭੰਨੀਆ, ਹਸਪਤਾਲ ਦਾਖਿਲ • ਰਾਈਸ ਮਿਲਰਜ਼ ਐਸੋਸੀਏਸ਼ਨ ’ਚ ਖਿੱਚੋਤਾਣ’ ਬਿੰਟਾ ਬਾਂਸਲ ਦਾ ਤਿੱਖਾ ਹਮਲਾ, ਕਿਹਾ—“ਪ੍ਰਧਾਨਗੀ ਕਿਸੇ ਦੀ ਨਿੱਜੀ ਜਾਇਦਾਦ ਨਹੀਂ”, • ਭਦੌੜ ਹਲਕੇ ’ਚ ‘ਆਪ’ ਦੀ ਬੂਥ ਇੰਚਾਰਜ ਮਿਲਣੀ, ਮਨੀਸ਼ ਸਿਸੋਦੀਆ ਨੇ ਵਰਕਰਾਂ ਨੂੰ ਦਿੱਤਾ ਜਿੱਤ ਦਾ ਮੰਤਰ, ਵਿਧਾਇਕ ਲਾਭ ਸਿੰਘ ਉਗੋਕੇ ਨੇ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ, ਭਦੌੜ ਨੂੰ ‘ਆਪ’ ਦਾ ਮਜ਼ਬੂਤ ਸਿਆਸੀ ਗੜ੍ਹ ਦੱਸਿਆ • ਤਪਾ ਡਾਕਟਰ ਐਸੋਸੀਏਸ਼ਨ ਨੇ ਵਿਧਾਇਕ ਲਾਭ ਸਿੰਘ ਉਗੋਕੇ ਨੂੰ ਕੀਤਾ ਸਨਮਾਨਿਤ, ਸੇਵਾ ਭਾਵਨਾ ਨੂੰ ਮਿਲੀ ਸਰਾਹਨਾ • ਪ੍ਰੈੱਸ ਕਲੱਬ (ਰਜਿ.) ਵੱਲੋਂ "ਧਰਤੀ, ਰੁੱਖ, ਹਵਾ ਤੇ ਪਾਣੀ ਨਾ ਸਾਂਭੇ ਤਾਂ ਖ਼ਤਮ ਕਹਾਣੀ" ਵਿਸ਼ੇ 'ਤੇ ਪ੍ਰਭਾਵਸ਼ਾਲੀ ਸੈਮੀਨਾਰ

Punjab

ਭ੍ਰਿਸ਼ਟਾਚਾਰ ਤੋਂ ਤੰਗ ਨੌਜਵਾਨ ਨੇ ਧਨੌਲਾ ਥਾਣੇ ਅੰਦਰ ਵੀਡੀਓ ਬਣਾ ਕੇ ਨਿਗਲਿਆ ਜ਼ਹਿਰ: ਪੁਲਿਸ ਤੇ ਮਾਲ ਵਿਭਾਗ ’ਤੇ ਲਾਏ ਰਿਸ਼ਵਤਖੋਰੀ ਦੇ ਗੰਭੀਰ ਦੋਸ਼, ਹਾਲਤ ਨਾਜ਼ੁਕ

September 24, 2026 03:52 PM

ਭ੍ਰਿਸ਼ਟਾਚਾਰ ਤੋਂ ਤੰਗ ਨੌਜਵਾਨ ਨੇ ਧਨੌਲਾ ਥਾਣੇ ਅੰਦਰ ਵੀਡੀਓ ਬਣਾ ਕੇ ਨਿਗਲਿਆ ਜ਼ਹਿਰ: ਪੁਲਿਸ ਤੇ ਮਾਲ ਵਿਭਾਗ ’ਤੇ ਲਾਏ ਰਿਸ਼ਵਤਖੋਰੀ ਦੇ ਗੰਭੀਰ ਦੋਸ਼, ਹਾਲਤ ਨਾਜ਼ੁਕ
---ਸਿਸਟਮ ਦੀ ਮਾਰ: ਧਨੌਲਾ ਥਾਣੇ ’ਚ ਜ਼ਹਿਰੀਲੀ ਦਵਾਈ ਪੀਣ ਵਾਲੇ ਜੋਬਨਪ੍ਰੀਤ ਨੇ ਖੋਲ੍ਹੀ ਭ੍ਰਿਸ਼ਟਾਚਾਰ ਦੀ ਪੋਲ; ਮੁੱਖ ਮੰਤਰੀ ਦੇ ਹਲਕੇ ਧੂਰੀ ਦੇ ਪਟਵਾਰੀ ’ਤੇ ਵੀ 5 ਲੱਖ ਰੁਪਏ ਲੈਣ ਦੇ ਦੋਸ਼
ਬਰਨਾਲਾ, 24 ਸਤੰਬਰ, 7ਡੇਅ ਸਰਵਿਸ,  ਪੰਜਾਬ ’ਚ ਭ੍ਰਿਸ਼ਟਾਚਾਰ ਖ਼ਿਲਾਫ਼ ਕੀਤੇ ਜਾ ਰਹੇ ਵੱਡੇ-ਵੱਡੇ ਦਾਅਵਿਆਂ ਦੀ ਹਵਾ ਕੱਢਦਾ ਹੋਇਆ ਇਕ ਬੇਹੱਦ ਸਨਸਨੀਖੇਜ਼ ਤੇ ਦਰਦਨਾਕ ਮਾਮਲਾ ਬਰਨਾਲਾ ਜ਼ਿਲ੍ਹੇ ਤੋਂ ਸਾਹਮਣੇ ਆਇਆ ਹੈ। ਇੱਥੋਂ ਦੇ ਧਨੌਲਾ ਪੁਲਿਸ ਥਾਣੇ ’ਚ ਸਿਸਟਮ ਦੀ ਧੱਕੇਸ਼ਾਹੀ ਤੇ ਰਿਸ਼ਵਤਖੋਰੀ ਤੋਂ ਤੰਗ ਆ ਕੇ ਇਕ ਪੀੜਤ ਨੌਜਵਾਨ ਨੇ ਪੁਲਿਸ ਅਧਿਕਾਰੀਆਂ ਦੇ ਸਾਹਮਣੇ ਹੀ ਜ਼ਹਿਰੀਲੀ ਦਵਾਈ ਨਿਗਲ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਇਸ ਘਟਨਾ ਤੋਂ ਤੁਰੰਤ ਬਾਅਦ ਥਾਣੇ ਅੰਦਰ ਹੜਕੰਪ ਮਚ ਗਿਆ। ਗੰਭੀਰ ਹਾਲਤ ’ਚ ਨੌਜਵਾਨ ਨੂੰ ਬਰਨਾਲਾ ਦੇ ਇੱਕ ਨਿਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਜਿੱਥੇ ਉਹ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਿਹਾ ਹੈ। ਘਟਨਾ ਤੋਂ ਐਨ ਪਹਿਲਾਂ ਪਿੰਡ ਭੱਠਲਾਂ ਦੇ ਰਹਿਣ ਵਾਲੇ ਤੇ ਪਿੰਡ ਦੇ ਸਰਪੰਚ ਬਲਜਿੰਦਰ ਸਿੰਘ ਦੇ ਪੁੱਤ ਜੋਬਨਪ੍ਰੀਤ ਸਿੰਘ ਨੇ ਮੋਬਾਈਲ ’ਤੇ 3 ਮਿੰਟ ਦੀ ਇਕ ਵੀਡੀਓ ਰਿਕਾਰਡ ਕਰਕੇ ਸੋਸ਼ਲ ਮੀਡੀਆ ’ਤੇ ਵਾਇਰਲ ਕਰ ਦਿੱਤੀ। ਵੀਡੀਓ ’ਚ ਨੌਜਵਾਨ ਨੇ ਆਪਣੇ ਉੱਪਰ ਹੋ ਰਹੇ ਜ਼ੁਲਮ ਦੀ ਦਾਸਤਾਨ ਬਿਆਨ ਕਰਦਿਆਂ ਪੁਲਿਸ ਤੇ ਮਾਲ ਵਿਭਾਗ ਦੇ ਅਧਿਕਾਰੀਆਂ ’ਤੇ ਸਿੱਧੇ ਤੇ ਸੰਗੀਨ ਦੋਸ਼ ਲਗਾਏ। ਜੋਬਨਪ੍ਰੀਤ ਅਨੁਸਾਰ ਉਸ ਦੀ ਸਵਿਫ਼ਟ ਕਾਰ ਨੂੰ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ ਸੀ। ਘਟਨਾ ਦੇ 17 ਦਿਨ ਬੀਤ ਜਾਣ ਦੇ ਬਾਵਜੂਦ ਬੀਮਾ ਕਲੇਮ ਲਈ ਜ਼ਰੂਰੀ ਡੀਡੀਆਰ ਰਿਪੋਰਟ ਦੇਣ ਲਈ ਉਸ ਨੂੰ ਲਗਾਤਾਰ ਖੱਜਲ-ਖੁਆਰ ਕੀਤਾ ਜਾ ਰਿਹਾ ਸੀ।
---ਮੁਨਸ਼ੀ ਪੰਮਾ ਬਲੈਕਮੇਲ ਕਰ ਰਿਹਾ ਸੀ: ਪੰਚਾਇਤ ਦੇ ਦਖ਼ਲ ਤੋਂ ਬਾਅਦ ਵੀ ਨਹੀਂ ਮੰਨੇ ਅਧਿਕਾਰੀ
ਪੀੜਤ ਨੌਜਵਾਨ ਨੇ ਦੋਸ਼ ਲਗਾਇਆ ਕਿ ਥਾਣੇ ਦਾ ਮੁਨਸ਼ੀ ਪੰਮਾ ਉਸ ਤੋਂ ਲਗਾਤਾਰ ਰਿਸ਼ਵਤ ਦੀ ਮੰਗ ਕਰ ਰਿਹਾ ਸੀ ਤੇ ਉਸ ਨੂੰ ਝੂਠੇ ਕੇਸ ’ਚ ਫਸਾਉਣ ਦੀ ਧਮਕੀ ਦਿੰਦਿਆਂ ਕਹਿ ਰਿਹਾ ਸੀ ਕਿ ਉਸ ਨੇ ਗੱਡੀ ਨੂੰ ਆਪ ਅੱਗ ਲਗਾਈ ਹੈ। ਜੋਬਨਪ੍ਰੀਤ ਨੇ ਦੱਸਿਆ ਕਿ ਜਦੋਂ ਉਸ ਨੇ ਰਾਤ ਨੂੰ ਪੂਰੀ ਪੰਚਾਇਤ ਇਕੱਠੀ ਕਰਕੇ ਮਾਮਲਾ ਸੁਲਝਾਉਣ ਦੀ ਕੋਸ਼ਿਸ਼ ਕੀਤੀ ਤਾਂ ਐੱਸਐੱਚਓ ਮਨਜੀਤ ਸਿੰਘ ਡੀਡੀਆਰ ਦੇਣ ਲਈ ਰਾਜ਼ੀ ਹੋ ਗਿਆ ਸੀ। ਪਰ ਮੁਨਸ਼ੀ ਪੰਮਾ ਨੇ ਪੰਚਾਇਤ ਦੇ ਸਾਹਮਣੇ ਹੀ ਧਮਕੀ ਦਿੱਤੀ ਕਿ ਉਹ ਸਰਵੇਅਰ ਨੂੰ ਗ਼ਲਤ ਰਿਪੋਰਟ ਭੇਜ ਕੇ ਉਸ ਦਾ ਕਲੇਮ ਰੱਦ ਕਰਵਾ ਦੇਵੇਗਾ। ਮਾਨਸਿਕ ਪ੍ਰੇਸ਼ਾਨੀ ਦੀ ਹੱਦ ਪਾਰ ਹੋਣ ’ਤੇ ਹੀ ਉਸ ਨੇ ਇਹ ਖ਼ੌਫ਼ਨਾਕ ਕਦਮ ਚੁੱਕਿਆ।
---ਮੁੱਖ ਮੰਤਰੀ ਦੇ ਹਲਕੇ ਧੂਰੀ ਤਕ ਫੈਲੇ ਭ੍ਰਿਸ਼ਟਾਚਾਰ ਦੇ ਤਾਰ; ਪਟਵਾਰੀ ’ਤੇ 5 ਲੱਖ ਹੜਪਣ ਦੇ ਦੋਸ਼
ਮਾਮਲਾ ਸਿਰਫ਼ ਗੱਡੀ ਦੇ ਬੀਮੇ ਤਕ ਸੀਮਤ ਨਹੀਂ ਰਿਹਾ। ਵੀਡੀਓ ’ਚ ਜੋਬਨਪ੍ਰੀਤ ਨੇ ਆਪਣੀ ਪੁਸ਼ਤੈਨੀ ਜ਼ਮੀਨ ਨਾਲ ਜੁੜੇ ਵੱਡੇ ਭ੍ਰਿਸ਼ਟਾਚਾਰ ਦਾ ਪਰਦਾਫ਼ਾਸ਼ ਵੀ ਕੀਤਾ। ਉਸ ਨੇ ਦੱਸਿਆ ਕਿ ਪਿੰਡ ਬਾਲੀਆਂ ਸਥਿਤ ਉਨ੍ਹਾਂ ਦੀ 14 ਬਿੱਘੇ ਜ਼ਮੀਨ ਦਾ ਕਾਨੂੰਨੀ ਕੇਸ ਜਿੱਤਣ ਤੋਂ ਬਾਅਦ ਵੀ ਗੁਰਵਿੰਦਰ ਨਾਂਅ ਦੇ ਪਟਵਾਰੀ ਨੇ ਮਿਲੀਭੁਗਤ ਕਰਕੇ ਗਿਰਦਾਵਰੀਆਂ ਬਦਲ ਦਿੱਤੀਆਂ। ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਧਾਨ ਸਭਾ ਹਲਕੇ ਧੂਰੀ ਦੇ ਇਕ ਪਟਵਾਰੀ ’ਤੇ 5 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਲਗਾਉਂਦਿਆਂ ਨੌਜਵਾਨ ਨੇ ਕਿਹਾ ਕਿ ਸਰਕਾਰ ਦੇ ਦਾਅਵਿਆਂ ਦੇ ਉਲਟ ਜ਼ਮੀਨੀ ਹਕੀਕਤ ’ਚ ਕੋਈ ਸੁਣਵਾਈ ਨਹੀਂ ਹੋ ਰਹੀ। ਉਸ ਨੇ ਆਪਣੀ ਮੌਤ ਲਈ ਮੁਨਸ਼ੀ ਪੰਮਾ, ਪਟਵਾਰੀ ਗੁਰਵਿੰਦਰ ਤੇ ਐੱਸਐੱਚਓ ਮਨਜੀਤ ਸਿੰਘ ਨੂੰ ਜ਼ਿੰਮੇਵਾਰ ਠਹਿਰਾਇਆ।
---ਪੁਲਿਸ ’ਤੇ ਸਬੂਤ ਮਿਟਾਉਣ ਦੇ ਦੋਸ਼, ਥਾਣੇ ਦਾ ਮੁੱਖ ਗੇਟ ਕੀਤਾ ਬੰਦ
ਘਟਨਾ ਤੋਂ ਬਾਅਦ ਜੋਬਨਪ੍ਰੀਤ ਦੇ ਭਰਾ ਨੇ ਵੀਡੀਓ ਜਾਰੀ ਕਰਕੇ ਪੁਲਿਸ ਪ੍ਰਸ਼ਾਸਨ ਦੀ ਕਾਰਜਪ੍ਰਣਾਲੀ ’ਤੇ ਗੰਭੀਰ ਸਵਾਲ ਚੁੱਕੇ ਹਨ। ਉਸ ਦਾ ਦੋਸ਼ ਹੈ ਕਿ ਜ਼ਹਿਰ ਨਿਗਲਣ ਦੀ ਘਟਨਾ ਵਾਪਰਦਿਆਂ ਹੀ ਐੱਸਐੱਚਓ ਮੌਕੇ ਤੋਂ ਫ਼ਰਾਰ ਹੋ ਗਿਆ ਤੇ ਪੁਲਿਸ ਕਰਮਚਾਰੀਆਂ ਨੇ ਸਬੂਤ ਮਿਟਾਉਣ ਦੀ ਨੀਅਤ ਨਾਲ ਉਸ ਦਾ ਮੋਬਾਈਲ ਫੋਨ ਖੋਹ ਲਿਆ। ਇੰਨਾ ਹੀ ਨਹੀਂ ਘਟਨਾ ਤੋਂ ਤੁਰੰਤ ਬਾਅਦ ਥਾਣੇ ਦਾ ਮੁੱਖ ਗੇਟ ਅੰਦਰੋਂ ਬੰਦ ਕਰ ਦਿੱਤਾ ਗਿਆ ਤਾਂ ਜੋ ਮਾਮਲੇ ਨੂੰ ਦਬਾਇਆ ਜਾ ਸਕੇ।
---ਜਾਂਚ ਤੋਂ ਬਾਅਦ ਹੋਵੇਗੀ ਸਖ਼ਤ ਕਾਰਵਾਈ: ਐੱਸਐੱਸਪੀ
ਮਾਮਲਾ ਤੂਲ ਫੜਦਾ ਦੇਖ ਬਰਨਾਲਾ ਦੇ ਐੱਸਐੱਸਪੀ ਮੁਹੰਮਦ ਸਰਫ਼ਰਾਜ਼ ਆਲਮ ਨੇ ਮੀਡੀਆ ਸਾਹਮਣੇ ਆ ਕੇ ਸਥਿਤੀ ਸਪੱਸ਼ਟ ਕੀਤੀ। ਉਨ੍ਹਾਂ ਦੱਸਿਆ ਕਿ ਜ਼ਹਿਰੀਲੀ ਵਸਤੂ ਖਾਣ ਵਾਲੇ ਨੌਜਵਾਨ ਦੀ ਹਾਲਤ ਫਿਲਹਾਲ ਸਥਿਰ ਹੈ ਤੇ ਉਸ ਦਾ ਇਲਾਜ ਚੱਲ ਰਿਹਾ ਹੈ। ਐੱਸਐੱਸਪੀ ਅਨੁਸਾਰ ਨੌਜਵਾਨ ਦੁਆਰਾ ਵੀਡੀਓ ’ਚ ਦੋ ਪੁਲਿਸ ਮੁਲਾਜ਼ਮਾਂ ਤੇ ਪਟਵਾਰੀ ਵਿਰੁੱਧ ਲਗਾਏ ਗਏ ਦੋਸ਼ਾਂ ਦੀ ਉੱਚ ਪੱਧਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਂਚ ਰਿਪੋਰਟ ਦੇ ਆਧਾਰ ’ਤੇ ਜੋ ਵੀ ਦੋਸ਼ੀ ਪਾਇਆ ਗਿਆ। ਉਸ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

Have something to say? Post your comment

More in Punjab

ਤਪਾ ਵਿਚ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਵੱਡੇ ਭਾਜਪਾਈ ਲੀਡਰਾਂ ਦੇ ਨਾ ਆਉਣ ਕਾਰਨ ਫਿੱਕੀ ਜਾਪੀ, ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਅਤੇ ਤਪਾ ਮੰਡੀ ਰੈਲੀ

ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ

ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ

‘ਮਿਸ਼ਨ ਕਲੀਨ ਪੰਜਾਬ’ ਸਾਫ਼ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵੱਲ ਅਹਿਮ ਕਦਮ: ਵਿਧਾਇਕ ਉੱਗੋਕੇ

ਪਾਣੀ ਦੇ ਛਿੱਟੇ ਮਿੰਟਾਂ ਸੈਕਿੰਡਾਂ ਬਾਅਦ ਹੀ ਲਹੂ ਵਿਚ ਤਬਦੀਲ, ਪਿਸਤੋਲ ਨਿਕਲਿਆ, ਗੱਡੀਆਂ ਭੰਨੀਆ, ਹਸਪਤਾਲ ਦਾਖਿਲ

ਰਾਈਸ ਮਿਲਰਜ਼ ਐਸੋਸੀਏਸ਼ਨ ’ਚ ਖਿੱਚੋਤਾਣ’ ਬਿੰਟਾ ਬਾਂਸਲ ਦਾ ਤਿੱਖਾ ਹਮਲਾ, ਕਿਹਾ—“ਪ੍ਰਧਾਨਗੀ ਕਿਸੇ ਦੀ ਨਿੱਜੀ ਜਾਇਦਾਦ ਨਹੀਂ”,

ਭਦੌੜ ਹਲਕੇ ’ਚ ‘ਆਪ’ ਦੀ ਬੂਥ ਇੰਚਾਰਜ ਮਿਲਣੀ, ਮਨੀਸ਼ ਸਿਸੋਦੀਆ ਨੇ ਵਰਕਰਾਂ ਨੂੰ ਦਿੱਤਾ ਜਿੱਤ ਦਾ ਮੰਤਰ, ਵਿਧਾਇਕ ਲਾਭ ਸਿੰਘ ਉਗੋਕੇ ਨੇ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ, ਭਦੌੜ ਨੂੰ ‘ਆਪ’ ਦਾ ਮਜ਼ਬੂਤ ਸਿਆਸੀ ਗੜ੍ਹ ਦੱਸਿਆ

ਤਪਾ ਡਾਕਟਰ ਐਸੋਸੀਏਸ਼ਨ ਨੇ ਵਿਧਾਇਕ ਲਾਭ ਸਿੰਘ ਉਗੋਕੇ ਨੂੰ ਕੀਤਾ ਸਨਮਾਨਿਤ, ਸੇਵਾ ਭਾਵਨਾ ਨੂੰ ਮਿਲੀ ਸਰਾਹਨਾ

ਪ੍ਰੈੱਸ ਕਲੱਬ (ਰਜਿ.) ਵੱਲੋਂ "ਧਰਤੀ, ਰੁੱਖ, ਹਵਾ ਤੇ ਪਾਣੀ ਨਾ ਸਾਂਭੇ ਤਾਂ ਖ਼ਤਮ ਕਹਾਣੀ" ਵਿਸ਼ੇ 'ਤੇ ਪ੍ਰਭਾਵਸ਼ਾਲੀ ਸੈਮੀਨਾਰ

ਕਾਲੇ ਦੌਰ ਦੀ ਇੱਕ ਯਾਦ: ਵੀਡੀਓ ਕੈਸਟਾਂ, ਵੰਗਾਰ ਅਤੇ ਇਨਸਾਨੀਅਤ ਦਾ ਦਰਦ