Wednesday, October 21, 2026
BREAKING NEWS
• ਭਦੌੜ ਹਲਕੇ ’ਚ ਕਾਂਗਰਸ ਦੀ ਸਿਆਸਤ ’ਚ ਨਵੀਂ ਐਂਟਰੀ, ਐਡਵੋਕੇਟ ਨਰਿੰਦਰ ਸਿੰਘ ਭੱਟੀ ਹੋਣਗੇ ਪਾਰਟੀ ਉਮੀਦਵਾਰ ! • ਤਪਾ ਦੇ ਹੋਟਲ ਵਿੱਚ ਔਰਤ ਦਾ ਪ੍ਰੇਮੀ ਹੀ ਕਾਤਲ ਬਣਿਆ, ਸਰੀਰ ’ਤੇ ਤੇਜ਼ਧਾਰ ਹਥਿਆਰ ਨਾਲ ਕਈ ਹਮਲੇ ਦੇ ਨਿਸ਼ਾਨ • ਸਕੂਲਾਂ ’ਚ ਅਧਿਆਪਕਾਂ ਦੀ ਘਾਟ ਨੂੰ ਲੈ ਕੇ ਵਿਧਾਇਕ ਸੁਖਬੀਰ ਸਿੰਘ ਮਾਇਸਰਖਾਨਾ ਭਾਵੁਕ, ਲਾਈਵ ਹੋ ਕੇ ਆਪਣੀ ਹੀ ਸਰਕਾਰ ਖਿਲਾਫ ਕੱਢੀ ਭੜਾਸ • ਭ੍ਰਿਸ਼ਟਾਚਾਰ ਤੋਂ ਤੰਗ ਨੌਜਵਾਨ ਨੇ ਧਨੌਲਾ ਥਾਣੇ ਅੰਦਰ ਵੀਡੀਓ ਬਣਾ ਕੇ ਨਿਗਲਿਆ ਜ਼ਹਿਰ: ਪੁਲਿਸ ਤੇ ਮਾਲ ਵਿਭਾਗ ’ਤੇ ਲਾਏ ਰਿਸ਼ਵਤਖੋਰੀ ਦੇ ਗੰਭੀਰ ਦੋਸ਼, ਹਾਲਤ ਨਾਜ਼ੁਕ • ਤਪਾ ਵਿਚ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਵੱਡੇ ਭਾਜਪਾਈ ਲੀਡਰਾਂ ਦੇ ਨਾ ਆਉਣ ਕਾਰਨ ਫਿੱਕੀ ਜਾਪੀ, ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਅਤੇ ਤਪਾ ਮੰਡੀ ਰੈਲੀ • ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ • ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ • ‘ਮਿਸ਼ਨ ਕਲੀਨ ਪੰਜਾਬ’ ਸਾਫ਼ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵੱਲ ਅਹਿਮ ਕਦਮ: ਵਿਧਾਇਕ ਉੱਗੋਕੇ • ਪਾਣੀ ਦੇ ਛਿੱਟੇ ਮਿੰਟਾਂ ਸੈਕਿੰਡਾਂ ਬਾਅਦ ਹੀ ਲਹੂ ਵਿਚ ਤਬਦੀਲ, ਪਿਸਤੋਲ ਨਿਕਲਿਆ, ਗੱਡੀਆਂ ਭੰਨੀਆ, ਹਸਪਤਾਲ ਦਾਖਿਲ • ਰਾਈਸ ਮਿਲਰਜ਼ ਐਸੋਸੀਏਸ਼ਨ ’ਚ ਖਿੱਚੋਤਾਣ’ ਬਿੰਟਾ ਬਾਂਸਲ ਦਾ ਤਿੱਖਾ ਹਮਲਾ, ਕਿਹਾ—“ਪ੍ਰਧਾਨਗੀ ਕਿਸੇ ਦੀ ਨਿੱਜੀ ਜਾਇਦਾਦ ਨਹੀਂ”,

Punjab

ਭਦੌੜ ਹਲਕੇ ’ਚ ਕਾਂਗਰਸ ਦੀ ਸਿਆਸਤ ’ਚ ਨਵੀਂ ਐਂਟਰੀ, ਐਡਵੋਕੇਟ ਨਰਿੰਦਰ ਸਿੰਘ ਭੱਟੀ ਹੋਣਗੇ ਪਾਰਟੀ ਉਮੀਦਵਾਰ !

October 20, 2026 05:03 PM

ਭਦੌੜ ਹਲਕੇ ’ਚ ਕਾਂਗਰਸ ਦੀ ਸਿਆਸਤ ’ਚ ਨਵੀਂ ਐਂਟਰੀ, ਐਡਵੋਕੇਟ ਨਰਿੰਦਰ ਸਿੰਘ ਭੱਟੀ ਹੋਣਗੇ ਪਾਰਟੀ ਉਮੀਦਵਾਰ !

*ਤੀਜੀ ਪੀੜ੍ਹੀ ਤੋਂ ਕਾਂਗਰਸ ਨਾਲ ਜੁੜੇ ਹਨ ਐਡਵੋਕੇਟ ਭੱਟੀ, ਪੰਜਾਬ ਯੂਥ ਕਾਂਗਰਸ ਦੇ ਮੀਤ ਪ੍ਰਧਾਨ ਵਜੋਂ ਨਿਭਾ ਰਹੇ ਹਨ ਸੇਵਾਵਾਂ*

ਤਪਾ ਮੰਡੀ/ਭਦੌੜ, 20 ਅਕਤੂਬਰ (ਲੁਭਾਸ਼ ਸਿੰਗਲਾ)*–ਵਿਧਾਨ ਸਭਾ ਹਲਕਾ ਭਦੌੜ ਵਿੱਚ ਕਾਂਗਰਸ ਦੀ ਸਿਆਸਤ ਵਿੱਚ ਐਡਵੋਕੇਟ ਨਰਿੰਦਰ ਸਿੰਘ ਭੱਟੀ ਦੀ ਸਰਗਰਮੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਗੁਆਂਢੀ ਜ਼ਿਲ੍ਹਾ ਮੋਗਾ ਦੇ ਪਿੰਡ ਬਿਲਾਸਪੁਰ ਨਾਲ ਸਬੰਧਤ ਐਡਵੋਕੇਟ ਭੱਟੀ ਨੂੰ ਹਲਕਾ ਭਦੌੜ ਤੋਂ ਕਾਂਗਰਸ ਦੇ ਸੰਭਾਵੀ ਉਮੀਦਵਾਰ ਵਜੋਂ ਦੇਖਿਆ ਜਾ ਰਿਹਾ ਹੈ। ਐਡਵੋਕੇਟ ਨਰਿੰਦਰ ਸਿੰਘ ਭੱਟੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਤੀਜੀ ਪੀੜ੍ਹੀ ਤੋਂ ਕਾਂਗਰਸ ਨਾਲ ਜੁੜੇ ਹੋਏ ਹਨ। ਉਨ੍ਹਾਂ ਸਾਲ 2010 ਤੋਂ ਕਾਂਗਰਸ ਦੀ ਵਿਦਿਆਰਥੀ ਜਥੇਬੰਦੀ ਐਨਐਸਯੂਆਈ ਵਿੱਚ ਕੰਮ ਕਰਦਿਆਂ ਕੌਮੀ ਮੀਡੀਆ ਕੋਆਰਡੀਨੇਟਰ ਦੀ ਜ਼ਿੰਮੇਵਾਰੀ ਨਿਭਾਈ ਹੈ। ਮੌਜੂਦਾ ਸਮੇਂ ਉਹ ਪੰਜਾਬ ਯੂਥ ਕਾਂਗਰਸ ਦੇ ਮੀਤ ਪ੍ਰਧਾਨ ਵਜੋਂ ਆਪਣੀਆਂ ਸੇਵਾਵਾਂ ਦੇ ਰਹੇ ਹਨ। ਪੇਸ਼ੇ ਵਜੋਂ ਵਕੀਲ ਐਡਵੋਕੇਟ ਭੱਟੀ ਦਾ ਕਹਿਣਾ ਹੈ ਕਿ ਵਿਧਾਨ ਸਭਾ ਹਲਕਾ ਭਦੌੜ ਹੁਣ ਉਨ੍ਹਾਂ ਦੀ ਕਰਮਭੂਮੀ ਹੈ ਅਤੇ ਉਹ ਪਿਛਲੇ ਕਾਫ਼ੀ ਸਮੇਂ ਤੋਂ ਹਲਕੇ ਦੇ ਲੋਕਾਂ ਨਾਲ ਲਗਾਤਾਰ ਸੰਪਰਕ ਵਿੱਚ ਹਨ। ਉਨ੍ਹਾਂ ਕਿਹਾ ਕਿ ਭਦੌੜ ਹਮੇਸ਼ਾ ਸੰਘਰਸ਼ਸ਼ੀਲ ਹਲਕਾ ਰਿਹਾ ਹੈ ਅਤੇ ਇੱਥੋਂ ਦੇ ਲੋਕਾਂ ਦੀਆਂ ਸਮੱਸਿਆਵਾਂ ਤੇ ਪੰਜਾਬ ਦੇ ਹੱਕਾਂ ਨਾਲ ਜੁੜੇ ਮੁੱਦਿਆਂ ਨੂੰ ਮਜ਼ਬੂਤੀ ਨਾਲ ਉਠਾਉਣ ਦੀ ਲੋੜ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਅਣਦੇਖੀ ਕੀਤੀ ਜਾ ਰਹੀ ਹੈ, ਜਿਸ ਨੂੰ ਪੰਜਾਬ ਦੇ ਲੋਕ ਸਹਿਣ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਲੋਕਾਂ ਦੀ ਆਵਾਜ਼ ਬਣ ਕੇ ਉਨ੍ਹਾਂ ਦੇ ਮਸਲਿਆਂ ਨੂੰ ਉਠਾਉਣ ਲਈ ਵਚਨਬੱਧ ਹਨ। ਐਡਵੋਕੇਟ ਭੱਟੀ ਨੇ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਗਟ ਸਿੰਘ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਦੀ ਅਗਵਾਈ ਹੇਠ ਪਾਰਟੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕਾਂ ਦੇ ਮੁੱਦਿਆਂ ਨੂੰ ਲੈ ਕੇ ਮੈਦਾਨ ਵਿੱਚ ਉਤਰੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਉਦੇਸ਼ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨਾ ਅਤੇ ਸੂਬੇ ਵਿੱਚ ਲੋਕਾਂ ਦੀ ਆਪਣੀ ਸਰਕਾਰ ਬਣਾਉਣ ਲਈ ਯਤਨ ਕਰਨਾ ਹੈ। ਐਡਵੋਕੈਟ ਭੱਟੀ ਸਬੰਧੀ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਹਲਕੇ ਅੰਦਰ ਆਪਣੀਆ ਸਿਆਸੀ ਸਰਗਰਮੀਆਂ ਪੂਰੇ ਜੋਰ ਸ਼ੋਰ ਨਾਲ ਵਧਾ ਦਿੱਤੀਆ ਹਨ ਅਤੇ ਭਦੌੜ ਦੇ ਪੱਕੇ ਤੋਰ ਵਸਿੰਦੇ ਬਣਨ ਲਈ ਉਨ੍ਹਾਂ ਮਕਾਨ ਵੀ ਲੈ ਲਿਆ ਹੈ। ਜਿਸ ਤੋ ਬਾਅਦ ਸਿਆਸੀ ਗਲਿਆਰਿਆਂ ਅਤੇ ਸੱਥਾਂ ਵਿਚ ਐਡਵੋਕੈਟ ਭੱਟੀ ਦਾ ਨਾਂਅ ਕਾਫੀ ਸੁਣਾਈ ਦੇਣ ਲੱਗ ਪਿਆ ਹੈ। ਸੂਤਰਾਂ ਦੀ ਮੰਨੀਏ ਤਾਂ ਐਡਵੋਕੈਟ ਨਰਿੰਦਰ ਸਿੰਘ ਭੱਟੀ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਇਥੋ ਤੱਕ ਕਿ ਗਾਂਧੀ ਪਰਿਵਾਰ ਦੇ ਕਾਫੀ ਨਜਦੀਕੀ ਸਮਝੇ ਜਾਂਦੇ ਹਨ। ਜਿਸ ਕਾਰਨ ਹਲਕਾ ਭਦੌੜ ਤੋ ਇਨ੍ਹਾਂ ਦੀ ਟਿਕਟ ਲਗਭਗ ਕਲੀਅਰ ਹੋ ਚੁੱਕੀ ਹੈ। ਉਧਰ ਹੁਣ ਤੱਕ ਡਾ ਭੱਟੀ ਤੋ ਇਲਾਵਾ ਅੱਧੀ ਦਰਜਣ ਤੋ ਜਿਆਦਾ ਕਾਂਗਰਸ ਆਗੂ ਇਥੋ ਟਿਕਟ ਦੇ ਚਾਹਵਾਨ ਹਨ। ਜਿਨ੍ਹਾਂ ਵਿਚ ਸਾਬਕਾ ਵਿਧਾਇਕ ਪਿਰਮਲ ਸਿੰਘ ਧੋਲਾ, ਬੀਬੀ ਸੁਰਿੰਦਰ ਕੌਰ ਬਾਲੀਆ, ਜਗਤਾਰ ਸਿੰਘ ਧਨੋਲਾ, ਅਮਨਦੀਪ ਸਿੰਘ ਸਾਹੋਕੇ, ਰਾਜਵਿੰਦਰ ਸਿੰਘ ਸ਼ੀਤਲ, ਪਰਮਜੀਤ ਸਿੰਘ ਮੋੜ ਤੋ ਇਲਾਵਾ ਹੋਰ ਵੀ ਕਈ ਨਾਂਅ ਚਰਚਾ ਅਧੀਨ ਹਨ।

Have something to say? Post your comment

More in Punjab

ਤਪਾ ਦੇ ਹੋਟਲ ਵਿੱਚ ਔਰਤ ਦਾ ਪ੍ਰੇਮੀ ਹੀ ਕਾਤਲ ਬਣਿਆ, ਸਰੀਰ ’ਤੇ ਤੇਜ਼ਧਾਰ ਹਥਿਆਰ ਨਾਲ ਕਈ ਹਮਲੇ ਦੇ ਨਿਸ਼ਾਨ

ਸਕੂਲਾਂ ’ਚ ਅਧਿਆਪਕਾਂ ਦੀ ਘਾਟ ਨੂੰ ਲੈ ਕੇ ਵਿਧਾਇਕ ਸੁਖਬੀਰ ਸਿੰਘ ਮਾਇਸਰਖਾਨਾ ਭਾਵੁਕ, ਲਾਈਵ ਹੋ ਕੇ ਆਪਣੀ ਹੀ ਸਰਕਾਰ ਖਿਲਾਫ ਕੱਢੀ ਭੜਾਸ

ਭ੍ਰਿਸ਼ਟਾਚਾਰ ਤੋਂ ਤੰਗ ਨੌਜਵਾਨ ਨੇ ਧਨੌਲਾ ਥਾਣੇ ਅੰਦਰ ਵੀਡੀਓ ਬਣਾ ਕੇ ਨਿਗਲਿਆ ਜ਼ਹਿਰ: ਪੁਲਿਸ ਤੇ ਮਾਲ ਵਿਭਾਗ ’ਤੇ ਲਾਏ ਰਿਸ਼ਵਤਖੋਰੀ ਦੇ ਗੰਭੀਰ ਦੋਸ਼, ਹਾਲਤ ਨਾਜ਼ੁਕ

ਤਪਾ ਵਿਚ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਵੱਡੇ ਭਾਜਪਾਈ ਲੀਡਰਾਂ ਦੇ ਨਾ ਆਉਣ ਕਾਰਨ ਫਿੱਕੀ ਜਾਪੀ, ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਅਤੇ ਤਪਾ ਮੰਡੀ ਰੈਲੀ

ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ

ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ

‘ਮਿਸ਼ਨ ਕਲੀਨ ਪੰਜਾਬ’ ਸਾਫ਼ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵੱਲ ਅਹਿਮ ਕਦਮ: ਵਿਧਾਇਕ ਉੱਗੋਕੇ

ਪਾਣੀ ਦੇ ਛਿੱਟੇ ਮਿੰਟਾਂ ਸੈਕਿੰਡਾਂ ਬਾਅਦ ਹੀ ਲਹੂ ਵਿਚ ਤਬਦੀਲ, ਪਿਸਤੋਲ ਨਿਕਲਿਆ, ਗੱਡੀਆਂ ਭੰਨੀਆ, ਹਸਪਤਾਲ ਦਾਖਿਲ

ਰਾਈਸ ਮਿਲਰਜ਼ ਐਸੋਸੀਏਸ਼ਨ ’ਚ ਖਿੱਚੋਤਾਣ’ ਬਿੰਟਾ ਬਾਂਸਲ ਦਾ ਤਿੱਖਾ ਹਮਲਾ, ਕਿਹਾ—“ਪ੍ਰਧਾਨਗੀ ਕਿਸੇ ਦੀ ਨਿੱਜੀ ਜਾਇਦਾਦ ਨਹੀਂ”,

ਭਦੌੜ ਹਲਕੇ ’ਚ ‘ਆਪ’ ਦੀ ਬੂਥ ਇੰਚਾਰਜ ਮਿਲਣੀ, ਮਨੀਸ਼ ਸਿਸੋਦੀਆ ਨੇ ਵਰਕਰਾਂ ਨੂੰ ਦਿੱਤਾ ਜਿੱਤ ਦਾ ਮੰਤਰ, ਵਿਧਾਇਕ ਲਾਭ ਸਿੰਘ ਉਗੋਕੇ ਨੇ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ, ਭਦੌੜ ਨੂੰ ‘ਆਪ’ ਦਾ ਮਜ਼ਬੂਤ ਸਿਆਸੀ ਗੜ੍ਹ ਦੱਸਿਆ