Thursday, November 05, 2026
BREAKING NEWS
• ਭਾਜਪਾ ਆਗੂ ਮੱਖਣ ਜਿੰਦਲ ਨੇ ਰਾਮਪੁਰਾ ਫੂਲ ਤੋਂ ਭਾਜਪਾ ਦੀ ਟਿਕਟ ਲਈ ਠੋਕਿਆ ਦਾਅਵਾ • ਭਦੌੜ ਹਲਕੇ ’ਚ ਕਾਂਗਰਸ ਦੀ ਸਿਆਸਤ ’ਚ ਨਵੀਂ ਐਂਟਰੀ, ਐਡਵੋਕੇਟ ਨਰਿੰਦਰ ਸਿੰਘ ਭੱਟੀ ਹੋਣਗੇ ਪਾਰਟੀ ਉਮੀਦਵਾਰ ! • ਤਪਾ ਦੇ ਹੋਟਲ ਵਿੱਚ ਔਰਤ ਦਾ ਪ੍ਰੇਮੀ ਹੀ ਕਾਤਲ ਬਣਿਆ, ਸਰੀਰ ’ਤੇ ਤੇਜ਼ਧਾਰ ਹਥਿਆਰ ਨਾਲ ਕਈ ਹਮਲੇ ਦੇ ਨਿਸ਼ਾਨ • ਸਕੂਲਾਂ ’ਚ ਅਧਿਆਪਕਾਂ ਦੀ ਘਾਟ ਨੂੰ ਲੈ ਕੇ ਵਿਧਾਇਕ ਸੁਖਬੀਰ ਸਿੰਘ ਮਾਇਸਰਖਾਨਾ ਭਾਵੁਕ, ਲਾਈਵ ਹੋ ਕੇ ਆਪਣੀ ਹੀ ਸਰਕਾਰ ਖਿਲਾਫ ਕੱਢੀ ਭੜਾਸ • ਭ੍ਰਿਸ਼ਟਾਚਾਰ ਤੋਂ ਤੰਗ ਨੌਜਵਾਨ ਨੇ ਧਨੌਲਾ ਥਾਣੇ ਅੰਦਰ ਵੀਡੀਓ ਬਣਾ ਕੇ ਨਿਗਲਿਆ ਜ਼ਹਿਰ: ਪੁਲਿਸ ਤੇ ਮਾਲ ਵਿਭਾਗ ’ਤੇ ਲਾਏ ਰਿਸ਼ਵਤਖੋਰੀ ਦੇ ਗੰਭੀਰ ਦੋਸ਼, ਹਾਲਤ ਨਾਜ਼ੁਕ • ਤਪਾ ਵਿਚ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਵੱਡੇ ਭਾਜਪਾਈ ਲੀਡਰਾਂ ਦੇ ਨਾ ਆਉਣ ਕਾਰਨ ਫਿੱਕੀ ਜਾਪੀ, ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਅਤੇ ਤਪਾ ਮੰਡੀ ਰੈਲੀ • ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ • ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ • ‘ਮਿਸ਼ਨ ਕਲੀਨ ਪੰਜਾਬ’ ਸਾਫ਼ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵੱਲ ਅਹਿਮ ਕਦਮ: ਵਿਧਾਇਕ ਉੱਗੋਕੇ • ਪਾਣੀ ਦੇ ਛਿੱਟੇ ਮਿੰਟਾਂ ਸੈਕਿੰਡਾਂ ਬਾਅਦ ਹੀ ਲਹੂ ਵਿਚ ਤਬਦੀਲ, ਪਿਸਤੋਲ ਨਿਕਲਿਆ, ਗੱਡੀਆਂ ਭੰਨੀਆ, ਹਸਪਤਾਲ ਦਾਖਿਲ

Punjab

ਭਾਜਪਾ ਆਗੂ ਮੱਖਣ ਜਿੰਦਲ ਨੇ ਰਾਮਪੁਰਾ ਫੂਲ ਤੋਂ ਭਾਜਪਾ ਦੀ ਟਿਕਟ ਲਈ ਠੋਕਿਆ ਦਾਅਵਾ

November 05, 2026 02:20 PM

ਭਾਜਪਾ ਆਗੂ ਮੱਖਣ ਜਿੰਦਲ ਨੇ ਰਾਮਪੁਰਾ ਫੂਲ ਤੋਂ ਭਾਜਪਾ ਦੀ ਟਿਕਟ ਲਈ ਠੋਕਿਆ ਦਾਅਵਾ

ਪਾਰਟੀ ਹਾਈਕਮਾਂਡ ਨੂੰ ਲੰਬੀਆਂ ਸੇਵਾਵਾਂ ਦੇ ਆਧਾਰ ’ਤੇ ਟਿਕਟ ਦੇਣ ਦੀ ਕੀਤੀ ਅਪੀਲ, ਹਲਕਾ ਫੂਲ ਦੇ ਭਾਜਪਾਈ ਵੀ ਮੱਖਣ ਜਿੰਦਲ ਦੇ ਹੱਕ ਵਿਚ ਨਿੱਤਰੇ

ਰਾਮਪੁਰਾ ਫੂਲ (ਬਠਿੰਡਾ) 5 ਨਵੰਬਰ (ਲੁਭਾਸ਼ ਸਿੰਗਲਾ/ਗੁਰਪ੍ਰੀਤ ਸਿੰਘ) : - ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਸੂਬਾ ਕਾਰਜਕਾਰਨੀ ਦੇ ਮੈਂਬਰ ਮੱਖਣ ਜਿੰਦਲ ਨੇ ਰਾਮਪੁਰਾ ਫੂਲ ਤੋਂ ਭਾਜਪਾ ਦੀ ਟਿਕਟ ਲਈ ਆਪਣਾ ਦਾਅਵਾ ਮਜ਼ਬੂਤੀ ਨਾਲ ਪੇਸ਼ ਕੀਤਾ ਹੈ। ਪੱਤਰਕਾਰਾਂ ਦੀ ਭਰਵੀ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਨੇ ਪਾਰਟੀ ਅੰਦਰ ਲੰਬੇ ਸਮੇਂ ਤੋਂ ਨਿਭਾਈਆਂ ਸੇਵਾਵਾਂ ਦਾ ਜ਼ਿਕਰ ਕਰਦਿਆਂ ਹਾਈਕਮਾਂਡ ਨੂੰ ਅਪੀਲ ਕੀਤੀ ਕਿ ਇਸ ਵਾਰ ਉਨ੍ਹਾਂ ਨੂੰ ਹਲਕੇ ਤੋਂ ਚੋਣ ਲੜਨ ਦਾ ਮੌਕਾ ਦਿੱਤਾ ਜਾਵੇ।

ਇਸ ਮੌਕੇ ਬਜਰੰਗ ਦਲ ਦੇ ਆਗੂ ਗੁਰਪ੍ਰੀਤ ਸਿੰਘ ਗੋਰਾ ਨੇ ਵੀ ਮੱਖਣ ਜਿੰਦਲ ਦੀ ਹਮਾਇਤ ਕਰਦਿਆਂ ਪਾਰਟੀ ਹਾਈਕਮਾਂਡ ਅੱਗੇ ਉਨ੍ਹਾਂ ਨੂੰ ਟਿਕਟ ਦੇਣ ਦੀ ਮੰਗ ਰੱਖੀ। ਮੱਖਣ ਜਿੰਦਲ ਨੇ ਅੱਗੇ ਦੱਸਿਆ ਕਿ ਉਨ੍ਹਾਂ ਦਾ ਜਨਮ ਪਿੰਡ ਬਾਲਿਆਂਵਾਲੀ ਵਿਖੇ ਹੋਇਆ ਅਤੇ ਸਾਲ 1993 ਵਿੱਚ ਉਹ ਰਾਮਪੁਰਾ ਫੂਲ ਆ ਗਏ ਸਨ। ਉਨ੍ਹਾਂ ਦੱਸਿਆ ਕਿ ਅੱਤਵਾਦ ਦੇ ਦੌਰ ਦੌਰਾਨ 1987 ਵਿੱਚ ਹੀ ਉਨ੍ਹਾਂ ਦਾ ਰਾਸ਼ਟਰੀ ਸਵੈਮ ਸੇਵਕ ਸੰਘ (ਆਰਐੱਸਐੱਸ) ਨਾਲ ਜੁੜਾਅ ਹੋ ਗਿਆ ਸੀ ਅਤੇ ਉੱਥੋਂ ਹੀ ਉਨ੍ਹਾਂ ਨੇ ਸਮਾਜਿਕ ਤੇ ਜਥੇਬੰਦਕ ਜੀਵਨ ਦੀ ਸ਼ੁਰੂਆਤ ਕੀਤੀ। ਸਾਲ 1993 ਵਿੱਚ ਰਾਮਪੁਰਾ ਫੂਲ ਆਉਣ ਤੋਂ ਬਾਅਦ ਉਨ੍ਹਾਂ ਨੇ ਪਟਿਆਲਾ ਮੰਡੀ ਇਲਾਕੇ ਵਿੱਚ ਪਹਿਲੀ ਸ਼ਾਖਾ ਸ਼ੁਰੂ ਕਰਨ ਵਿੱਚ ਵੀ ਭੂਮਿਕਾ ਨਿਭਾਈ ਜਦਕਿ ਸਾਲ 1994 ਵਿੱਚ ਉਨ੍ਹਾਂ ਨੂੰ ਭਾਜਪਾ ਯੁਵਾ ਮੋਰਚਾ ਦੀ ਜ਼ਿੰਮੇਵਾਰੀ ਸੌਂਪੀ ਗਈ, ਜਿਸ ਨੂੰ ਉਨ੍ਹਾਂ ਨੇ ਪੂਰੀ ਮਿਹਨਤ ਅਤੇ ਲਗਨ ਨਾਲ ਨਿਭਾਇਆ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰ ’ਤੇ ਵੀ ਵੱਖ-ਵੱਖ ਜ਼ਿੰਮੇਵਾਰੀਆਂ ਮਿਲੀਆਂ। ਉਹ ਨਗਰ ਕੌਂਸਲ ਦੇ ਕੌਂਸਲਰ, ਮੀਤ ਪ੍ਰਧਾਨ ਅਤੇ ਕਾਰਜਕਾਰੀ ਪ੍ਰਧਾਨ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਉਹ ਲਗਾਤਾਰ ਤੀਜੀ ਵਾਰ ਭਾਜਪਾ ਦੀ ਪੰਜਾਬ ਸੂਬਾ ਕਾਰਜਕਾਰਨੀ ਦੇ ਮੈਂਬਰ ਵਜੋਂ ਕੰਮ ਕਰ ਰਹੇ ਹਨ। ਉਨ੍ਹਾਂ ਨੇ ਅੱਤਵਾਦ ਦੇ ਔਖੇ ਦੌਰ ਤੋਂ ਲੈ ਕੇ ਅੱਜ ਤੱਕ ਪਾਰਟੀ ਦਾ ਸਾਥ ਨਹੀਂ ਛੱਡਿਆ ਅਤੇ ਹਰ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਇਆ ਹੈ। ਜਿੰਦਲ ਨੇ ਕਿਹਾ ਕਿ ਉਨ੍ਹਾਂ ਦੀ ਇੱਛਾ ਹੈ ਕਿ ਭਾਜਪਾ ਰਾਮਪੁਰਾ ਫੂਲ ਵਿਧਾਨ ਸਭਾ ਹਲਕੇ ਤੋਂ ਆਪਣੇ ਚੋਣ ਨਿਸ਼ਾਨ ’ਤੇ ਚੋਣ ਲੜੇ ਅਤੇ ਪਾਰਟੀ ਦਾ ਇੱਕ ਪੁਰਾਣਾ ਤੇ ਵਫ਼ਾਦਾਰ ਵਰਕਰ ਹੋਣ ਦੇ ਨਾਤੇ ਉਨ੍ਹਾਂ ਨੂੰ ਉਮੀਦਵਾਰੀ ਦਾ ਮੌਕਾ ਦਿੱਤਾ ਜਾਵੇ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਸੂਬੇ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਚੋਣ ਲੜਨ ਦੀ ਤਿਆਰੀ ਕਰ ਰਹੀ ਹੈ। ਅਕਾਲੀ ਦਲ ਨਾਲ ਗੱਠਜੋੜ ਸਬੰਧੀ ਚੱਲ ਰਹੀਆਂ ਚਰਚਾਵਾਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਮੀਡੀਆ ਦੇ ਇੱਕ ਹਿੱਸੇ ਅਤੇ ਕੁਝ ਅਕਾਲੀ ਆਗੂਆਂ ਵੱਲੋਂ ਇਸ ਸਬੰਧੀ ਬਿਆਨ ਦਿੱਤੇ ਜਾ ਰਹੇ ਹਨ, ਪਰ ਸੂਬਾ ਕਾਰਜਕਾਰਨੀ ਦਾ ਮੈਂਬਰ ਹੋਣ ਦੇ ਬਾਵਜੂਦ ਉਨ੍ਹਾਂ ਦੇ ਧਿਆਨ ਵਿੱਚ ਅਜੇ ਤੱਕ ਅਜਿਹਾ ਕੋਈ ਅਧਿਕਾਰਤ ਫ਼ੈਸਲਾ ਨਹੀਂ ਆਇਆ। ਇਸ ਮੌਕੇ ਉਨ੍ਹਾਂ ਨੇ ਪਾਰਟੀ ਵੱਲੋਂ ਨਸ਼ਿਆਂ ਵਿਰੁੱਧ ਵਿੱਢੀਆਂ ਗਈਆ ਸਰਗਰਮੀਆਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਦੱਸਿਆ ਕਿ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ 117 ਵਿਧਾਨ ਸਭਾ ਹਲਕਿਆਂ ਵਿੱਚ ਜਾਗਰੂਕਤਾ ਅਤੇ ਸੰਪਰਕ ਮੁਹਿੰਮ ਪਾਰਟੀ ਵੱਲੋ ਚਲਾਈ ਗਈ ਸੀ। ਜਿਸ ਨੂੰ ਭਰਵਾਂ ਹੁੰਗਾਰਾਂ ਮਿਲਿਆ ਜਦਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਵੱਡੀ ਲੋੜ ਹੈ ਅਤੇ ਇਸ ਮਕਸਦ ਲਈ ਪਾਰਟੀ ਵੱਲੋਂ ਯਤਨ ਕੀਤੇ ਜਾ ਰਹੇ ਹਨ। ਬਜਰੰਗ ਦਲ ਦੇ ਆਗੂ ਗੁਰਪ੍ਰੀਤ ਸਿੰਘ ਗੋਰਾ ਨੇ ਵੀ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਮੱਖਣ ਜਿੰਦਲ ਨੇ ਲੰਬਾ ਸਮਾਂ ਪਾਰਟੀ ਅਤੇ ਸਮਾਜ ਲਈ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਅਜਿਹੇ ਮਿਹਨਤੀ ਅਤੇ ਤਜਰਬੇਕਾਰ ਆਗੂਆਂ ਦੀ ਕਦਰ ਕਰਨੀ ਚਾਹੀਦੀ ਹੈ। ਉਨ੍ਹਾਂ ਭਾਜਪਾ ਹਾਈਕਮਾਂਡ ਨੂੰ ਅਪੀਲ ਕੀਤੀ ਕਿ ਰਾਮਪੁਰਾ ਫੂਲ ਤੋਂ ਮੱਖਣ ਜਿੰਦਲ ਨੂੰ ਉਮੀਦਵਾਰ ਬਣਾਇਆ ਜਾਵੇ। ਭਾਜਪਾ ਆਗੂ ਮੱਖਣ ਜਿੰਦਲ ਨੇ ਪ੍ਰੈੱਸ ਕਾਨਫਰੰਸ ਵਿੱਚ ਪਹੁੰਚੇ ਪੱਤਰਕਾਰਾਂ ਅਤੇ ਪਾਰਟੀ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੀਡੀਆ ਲੋਕਾਂ ਦੀ ਆਵਾਜ਼ ਨੂੰ ਅੱਗੇ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਨੇ ਪਾਰਟੀ ਦੀ ਮਜ਼ਬੂਤੀ ਅਤੇ ਜਿੱਤ ਲਈ ਮਿਲ ਕੇ ਕੰਮ ਕਰਨ ਦਾ ਸੱਦਾ ਵੀ ਦਿੱਤਾ। ਇਸ ਮੋਕੇ ਅੰਕੁਸ਼ ਗਰਗ ਕੌਸਲਰ, ਰਮੇਸ਼ ਗੋਇਲ, ਅਤੁਲ ਗੋਇਲ, ਬਿੰਦਰ ਸਿੰਘ ਬੁਰਜ ਗਿੱਲ, ਸਾਵਨ ਗਰਗ, ਸੰਜੇ ਤਨਵਰ ਕੌਸਲਰ, ਲਛਮਣ ਦਾਸ, ਰਾਕੇਸ਼ ਕੁਮਾਰ, ਨਾਜਰ ਸਿੰਘ, ਮੋਹਿਤ ਕੋਹਲੀ, ਜਗਰੂਪ ਸਿੰਘ ਸਣੇ ਵੱਡੀ ਗਿਣਤੀ ਵਿਚ ਭਾਜਪਾ ਆਗੂ/ਵਰਕਰ ਹਾਜਰ ਸਨ।

Have something to say? Post your comment

More in Punjab

ਭਦੌੜ ਹਲਕੇ ’ਚ ਕਾਂਗਰਸ ਦੀ ਸਿਆਸਤ ’ਚ ਨਵੀਂ ਐਂਟਰੀ, ਐਡਵੋਕੇਟ ਨਰਿੰਦਰ ਸਿੰਘ ਭੱਟੀ ਹੋਣਗੇ ਪਾਰਟੀ ਉਮੀਦਵਾਰ !

ਤਪਾ ਦੇ ਹੋਟਲ ਵਿੱਚ ਔਰਤ ਦਾ ਪ੍ਰੇਮੀ ਹੀ ਕਾਤਲ ਬਣਿਆ, ਸਰੀਰ ’ਤੇ ਤੇਜ਼ਧਾਰ ਹਥਿਆਰ ਨਾਲ ਕਈ ਹਮਲੇ ਦੇ ਨਿਸ਼ਾਨ

ਸਕੂਲਾਂ ’ਚ ਅਧਿਆਪਕਾਂ ਦੀ ਘਾਟ ਨੂੰ ਲੈ ਕੇ ਵਿਧਾਇਕ ਸੁਖਬੀਰ ਸਿੰਘ ਮਾਇਸਰਖਾਨਾ ਭਾਵੁਕ, ਲਾਈਵ ਹੋ ਕੇ ਆਪਣੀ ਹੀ ਸਰਕਾਰ ਖਿਲਾਫ ਕੱਢੀ ਭੜਾਸ

ਭ੍ਰਿਸ਼ਟਾਚਾਰ ਤੋਂ ਤੰਗ ਨੌਜਵਾਨ ਨੇ ਧਨੌਲਾ ਥਾਣੇ ਅੰਦਰ ਵੀਡੀਓ ਬਣਾ ਕੇ ਨਿਗਲਿਆ ਜ਼ਹਿਰ: ਪੁਲਿਸ ਤੇ ਮਾਲ ਵਿਭਾਗ ’ਤੇ ਲਾਏ ਰਿਸ਼ਵਤਖੋਰੀ ਦੇ ਗੰਭੀਰ ਦੋਸ਼, ਹਾਲਤ ਨਾਜ਼ੁਕ

ਤਪਾ ਵਿਚ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਵੱਡੇ ਭਾਜਪਾਈ ਲੀਡਰਾਂ ਦੇ ਨਾ ਆਉਣ ਕਾਰਨ ਫਿੱਕੀ ਜਾਪੀ, ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਅਤੇ ਤਪਾ ਮੰਡੀ ਰੈਲੀ

ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ

ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ

‘ਮਿਸ਼ਨ ਕਲੀਨ ਪੰਜਾਬ’ ਸਾਫ਼ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵੱਲ ਅਹਿਮ ਕਦਮ: ਵਿਧਾਇਕ ਉੱਗੋਕੇ

ਪਾਣੀ ਦੇ ਛਿੱਟੇ ਮਿੰਟਾਂ ਸੈਕਿੰਡਾਂ ਬਾਅਦ ਹੀ ਲਹੂ ਵਿਚ ਤਬਦੀਲ, ਪਿਸਤੋਲ ਨਿਕਲਿਆ, ਗੱਡੀਆਂ ਭੰਨੀਆ, ਹਸਪਤਾਲ ਦਾਖਿਲ

ਰਾਈਸ ਮਿਲਰਜ਼ ਐਸੋਸੀਏਸ਼ਨ ’ਚ ਖਿੱਚੋਤਾਣ’ ਬਿੰਟਾ ਬਾਂਸਲ ਦਾ ਤਿੱਖਾ ਹਮਲਾ, ਕਿਹਾ—“ਪ੍ਰਧਾਨਗੀ ਕਿਸੇ ਦੀ ਨਿੱਜੀ ਜਾਇਦਾਦ ਨਹੀਂ”,