Saturday, November 21, 2026
BREAKING NEWS
• ਭਦੌੜ ਚੈਂਪੀਅਨ ਟਰਾਫੀ’ ਦਾ ਵਿਧਾਇਕ ਲਾਭ ਸਿੰਘ ਉਗੋਕੇ ਨੇ ਸ਼ਾਨੋ ਸ਼ੋਕਤ ਨਾਲ ਕੀਤਾ ਆਗਾਜ • ਤਪਾ ਸ਼ਹਿਰ ਦੀ ਸੁਰੱਖਿਆਂ ਵਾਲੇ ਬਹੁ ਲੱਖੀ ਸੀ.ਸੀ.ਟੀ.ਵੀ. ਕੈਮਰੇ ਕਈ ਮਹੀਨਿਆਂ ਤੋਂ ਬੰਦ, ਠੇਕੇਦਾਰ ਦੀ ਲਾਪਰਵਾਹੀ ਨੇ ਸ਼ਹਿਰ ਦੀ ਸੁਰੱਖਿਆ ਨੂੰ ਪਾਇਆ ਖਤਰੇ ’ਚ • ਚੰਨੀ ਹੁਣ ਮਹਿਲ ਕਲਾਂ ਅਤੇ ਜਨਾਬ ਸਦੀਕ ਜੈਤੋ ਤੋ ਅਜਮਾਉਣਗੇ ਕਿਸਮਤ! • ਭਾਜਪਾ ਆਗੂ ਮੱਖਣ ਜਿੰਦਲ ਨੇ ਰਾਮਪੁਰਾ ਫੂਲ ਤੋਂ ਭਾਜਪਾ ਦੀ ਟਿਕਟ ਲਈ ਠੋਕਿਆ ਦਾਅਵਾ • ਭਦੌੜ ਹਲਕੇ ’ਚ ਕਾਂਗਰਸ ਦੀ ਸਿਆਸਤ ’ਚ ਨਵੀਂ ਐਂਟਰੀ, ਐਡਵੋਕੇਟ ਨਰਿੰਦਰ ਸਿੰਘ ਭੱਟੀ ਹੋਣਗੇ ਪਾਰਟੀ ਉਮੀਦਵਾਰ ! • ਤਪਾ ਦੇ ਹੋਟਲ ਵਿੱਚ ਔਰਤ ਦਾ ਪ੍ਰੇਮੀ ਹੀ ਕਾਤਲ ਬਣਿਆ, ਸਰੀਰ ’ਤੇ ਤੇਜ਼ਧਾਰ ਹਥਿਆਰ ਨਾਲ ਕਈ ਹਮਲੇ ਦੇ ਨਿਸ਼ਾਨ • ਸਕੂਲਾਂ ’ਚ ਅਧਿਆਪਕਾਂ ਦੀ ਘਾਟ ਨੂੰ ਲੈ ਕੇ ਵਿਧਾਇਕ ਸੁਖਬੀਰ ਸਿੰਘ ਮਾਇਸਰਖਾਨਾ ਭਾਵੁਕ, ਲਾਈਵ ਹੋ ਕੇ ਆਪਣੀ ਹੀ ਸਰਕਾਰ ਖਿਲਾਫ ਕੱਢੀ ਭੜਾਸ • ਭ੍ਰਿਸ਼ਟਾਚਾਰ ਤੋਂ ਤੰਗ ਨੌਜਵਾਨ ਨੇ ਧਨੌਲਾ ਥਾਣੇ ਅੰਦਰ ਵੀਡੀਓ ਬਣਾ ਕੇ ਨਿਗਲਿਆ ਜ਼ਹਿਰ: ਪੁਲਿਸ ਤੇ ਮਾਲ ਵਿਭਾਗ ’ਤੇ ਲਾਏ ਰਿਸ਼ਵਤਖੋਰੀ ਦੇ ਗੰਭੀਰ ਦੋਸ਼, ਹਾਲਤ ਨਾਜ਼ੁਕ • ਤਪਾ ਵਿਚ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਵੱਡੇ ਭਾਜਪਾਈ ਲੀਡਰਾਂ ਦੇ ਨਾ ਆਉਣ ਕਾਰਨ ਫਿੱਕੀ ਜਾਪੀ, ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਅਤੇ ਤਪਾ ਮੰਡੀ ਰੈਲੀ • ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ

Punjab

ਭਦੌੜ ਚੈਂਪੀਅਨ ਟਰਾਫੀ’ ਦਾ ਵਿਧਾਇਕ ਲਾਭ ਸਿੰਘ ਉਗੋਕੇ ਨੇ ਸ਼ਾਨੋ ਸ਼ੋਕਤ ਨਾਲ ਕੀਤਾ ਆਗਾਜ

November 20, 2026 02:56 PM

ਭਦੌੜ ਚੈਂਪੀਅਨ ਟਰਾਫੀ’ ਦਾ ਵਿਧਾਇਕ ਲਾਭ ਸਿੰਘ ਉਗੋਕੇ ਨੇ ਸ਼ਾਨੋ ਸ਼ੋਕਤ ਨਾਲ ਕੀਤਾ ਆਗਾਜ

61 ਦੇ ਕਰੀਬ ਟੀਮਾਂ ਤਿੰਨ ਰੋਜ਼ਾ ਕ੍ਰਿਕਟ ਲੀਗ ਵਿੱਚ ਲੈਣਗੀਆਂ ਹਿੱਸਾ, ਜੇਤੂ ਟੀਮ ਨੂੰ ਸਵਾ ਲੱਖ ਰੁਪਏ ਦਾ ਇਨਾਮ

ਭਦੌੜ ਹਲਕੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸਾਲ ਕਰਵਾਈ ਜਾਵੇਗੀ ‘ਭਦੌੜ ਚੈਂਪੀਅਨ ਟਰਾਫੀ’: ਲਾਭ ਸਿੰਘ ਉਗੋਕੇ

ਭਦੋੜ/ਤਪਾ ਮੰਡੀ (ਲੁਭਾਸ਼ ਸਿੰਗਲਾ/ਵਿਸ਼ਵਜੀਤ ਸ਼ਰਮਾ/ਗੁਰਪ੍ਰੀਤ ਸਿੰਘ) :- ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ, ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਅਤੇ ਪਿੰਡਾਂ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਵਿਧਾਨ ਸਭਾ ਹਲਕਾ ਭਦੌੜ ਵਿਖੇ ਤਿੰਨ ਰੋਜ਼ਾ ‘ਭਦੌੜ ਚੈਂਪੀਅਨ ਟਰਾਫੀ’ ਕ੍ਰਿਕਟ ਲੀਗ ਦਾ ਆਗਾਜ਼ ਕੀਤਾ ਗਿਆ। ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਭਾਵਨਾ ਨੂੰ ਅੱਗੇ ਵਧਾਉਂਦਿਆਂ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਖੇਡ ਸਟੇਡੀਅਮ ਉਗੋਕੇ ਵਿਖੇ ਕਰਵਾਏ ਜਾ ਰਹੇ ਇਸ ਖੇਡ ਮਹਾਕੁੰਭ ਦਾ ਰਸਮੀ ਉਦਘਾਟਨ ਹਲਕਾ ਵਿਧਾਇਕ ਲਾਭ ਸਿੰਘ ਉਗੋਕੇ ਨੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਭੰਗੂ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਦੀ ਮੌਜੂਦਗੀ ਵਿੱਚ ਕੀਤਾ। ਇਸ ਮੌਕੇ ਖਿਡਾਰੀਆਂ, ਖੇਡ ਪ੍ਰੇਮੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਲਾਭ ਸਿੰਘ ਉਗੋਕੇ ਨੇ ਦੱਸਿਆ ਕਿ ਇਸ ਤਿੰਨ ਰੋਜ਼ਾ ਕ੍ਰਿਕਟ ਲੀਗ ਵਿੱਚ ਹਲਕੇ ਦੀਆਂ ਲਗਭਗ 61 ਟੀਮਾਂ ਹਿੱਸਾ ਲੈ ਰਹੀਆਂ ਹਨ ਜਦਕਿ ਇਸ ਖੇਡ ਮੁਕਾਬਲੇ ਨੂੰ ਕਰਵਾਉਣ ਲਈ ਕਰੀਬ ਡੇਢ ਮਹੀਨਾ ਪਹਿਲਾਂ ਵੱਖ-ਵੱਖ ਟੀਮਾਂ ਦੇ ਕਪਤਾਨਾਂ ਅਤੇ ਖੇਡ ਪ੍ਰੇਮੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਸੀ ਅਤੇ ਸਾਰਿਆਂ ਦੀ ਸਹਿਮਤੀ ਨਾਲ ਇਹ ਉਪਰਾਲਾ ਨੇਪਰੇ ਚੜ੍ਹਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਕਾਬਲੇ ਦੀ ਜੇਤੂ ਟੀਮ ਨੂੰ

 1 ਲੱਖ 25 ਹਜ਼ਾਰ ਰੁਪਏ, ਦੂਜੇ ਸਥਾਨ ’ਤੇ ਰਹਿਣ ਵਾਲੀ ਟੀਮ ਨੂੰ 75 ਹਜ਼ਾਰ ਰੁਪਏ ਅਤੇ ਤੀਜੇ ਤੇ ਚੌਥੇ ਸਥਾਨ ’ਤੇ ਰਹਿਣ ਵਾਲੀਆਂ ਟੀਮਾਂ ਨੂੰ 51-51 ਹਜ਼ਾਰ ਰੁਪਏ ਦੇ ਨਕਦ ਇਨਾਮ ਦਿੱਤੇ ਜਾਣਗੇ। ਇਸ ਤੋਂ ਇਲਾਵਾ ਚੋਟੀ ਦੀਆਂ 10 ਟੀਮਾਂ ਨੂੰ ਕ੍ਰਿਕਟ ਕਿੱਟਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਅੱਗੇ ਦੱਸਿਆਂ ਕਿ ਪੰਜਾਬ ਸਰਕਾਰ ਵੱਲੋਂ ਖੇਡ ਮੈਦਾਨ ਲਈ ਪਹਿਲਾਂ 34 ਲੱਖ ਰੁਪਏ ਅਤੇ ਬਾਅਦ ਵਿੱਚ ਮੁੜ 40 ਲੱਖ ਰੁਪਏ ਦੀ ਸਹਾਇਤਾ ਦਿੱਤੀ ਗਈ।
ਇਸ ਰਾਸ਼ੀ ਨਾਲ ਮੈਦਾਨ ਵਿੱਚ ਰੌਸ਼ਨੀ ਦੇ ਪ੍ਰਬੰਧ, ਰਸਤੇ ਵਿੱਚ ਬਿਜਲੀ ਦੀਆਂ ਬੱਤੀਆਂ ਅਤੇ ਹੋਰ ਬੁਨਿਆਦੀ ਸਹੂਲਤਾਂ ਵਿਕਸਤ ਕੀਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਖਿਡਾਰੀਆਂ ਦੀ ਸਰੀਰਕ ਤੰਦਰੁਸਤੀ ਲਈ ਜਿਮ ਵੀ ਤਿਆਰ ਕੀਤਾ ਗਿਆ ਹੈ। ਵਿਧਾਇਕ ਉਗੋਕੇ ਨੇ ਇੱਕ ਹੋਰ ਅਹਿਮ ਐਲਾਨ ਕਰਦਿਆਂ ਕਿਹਾ ਕਿ ਜਿਮ ਦੇ ਪਿਛਲੇ ਪਾਸੇ ਲਗਭਗ ਚਾਰ ਕਨਾਲ ਜਗ੍ਹਾ ਵਿੱਚ ਤੀਰਅੰਦਾਜ਼ੀ ਦਾ ਵਿਸ਼ੇਸ਼ ਖੇਡ ਮੈਦਾਨ ਤਿਆਰ ਕੀਤਾ ਜਾ ਰਿਹਾ ਹੈ। ਇਸ ਮਕਸਦ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 30 ਲੱਖ ਰੁਪਏ ਦੀ ਵੱਖਰੀ ਰਾਸ਼ੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਬਠਿੰਡਾ, ਬਰਨਾਲਾ, ਸੰਗਰੂਰ, ਪਟਿਆਲਾ, ਮੋਗਾ ਅਤੇ ਮਾਨਸਾ ਦੇ ਇਲਾਕੇ ਵਿੱਚ ਵੀ ਤੀਰਅੰਦਾਜ਼ੀ ਦਾ ਮੈਦਾਨ ਨ੍ਹੀ ਹੈ, ਪਰ ਸਾਨੂੰ ਮਾਣ ਹੈ, ਹਲਕਾ ਭਦੌੜ ਅੰਦਰ ਇਸ ਦਾ ਨਿਰਮਾਣ ਹੋਣ ਜਾ ਰਿਹਾ ਹੈ, ਆਉਣ ਵਾਲੇ ਸਮੇਂ ਵਿੱਚ ਸਿਖਲਾਈ ਲਈ ਮਾਹਿਰ ਕੋਚ ਦੀ ਨਿਯੁਕਤੀ ਕਰਵਾਉਣ ਦਾ ਵੀ ਟੀਚਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਅਗਲੇ ਦੋ ਸਾਲਾਂ ਵਿੱਚ ਬਰਨਾਲਾ ਜ਼ਿਲ੍ਹੇ ਦੇ ਬੱਚੇ ਤੀਰਅੰਦਾਜ਼ੀ ਵਿੱਚ ਰਾਜ ਅਤੇ ਕੌਮੀ ਪੱਧਰ ’ਤੇ ਸੋਨ ਤਗ਼ਮੇ ਜਿੱਤਣ ਦੇ ਯੋਗ ਬਣਨਗੇ। ਉਨ੍ਹਾਂ ਇਹ ਵੀ ਦੱਸਿਆ ਕਿ
ਭਦੌੜ ਚੈਪੀਅਨਜ ਟਰਾਫੀ ਦੇ ਤਿੰਨ ਦਿਨਾਂ ਮੈਚ ਸੁਖਪੁਰਾ ਸਕੂਲ ਅਤੇ ਭਗਤਪੁਰਾ ਪਿੰਡ ਦੇ ਖੇਡ ਮੈਦਾਨਾਂ ਵਿਚ ਹੋਣਗੇ। ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਪੰਜਾਬ ਨੂੰ ਤੰਦਰੁਸਤ ਅਤੇ ਖੁਸ਼ਹਾਲ ਬਣਾਉਣਾ ਹੈ। ਖੇਡਾਂ ਹੀ ਅਜਿਹਾ ਮਾਧਿਅਮ ਹਨ, ਜਿਨ੍ਹਾਂ ਰਾਹੀਂ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਪਾਸੇ ਲਾਇਆ ਜਾ ਸਕਦਾ ਹੈ। ਉਨ੍ਹਾਂ ਖਿਡਾਰੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ, ਲੜਾਈ-ਝਗੜਿਆਂ ਅਤੇ ਹੋਰ ਮਾੜੀਆਂ ਅਲਾਮਤਾਂ ਤੋਂ ਦੂਰ ਰਹਿ ਕੇ ਖੇਡ ਮੈਦਾਨਾਂ ਨਾਲ ਜੁੜਨ ਅਤੇ ਆਪਣੇ ਸਾਥੀਆਂ ਨੂੰ ਵੀ ਇਸ ਲਈ ਪ੍ਰੇਰਿਤ ਕਰਨ। ਉਨ੍ਹਾਂ ਐਲਾਨ ਕੀਤਾ ਕਿ ‘ਭਦੌੜ ਚੈਂਪੀਅਨ ਟਰਾਫੀ’ ਸਿਰਫ਼ ਇੱਕ ਵਾਰ ਦਾ ਸਮਾਗਮ ਨਹੀਂ ਹੋਵੇਗੀ, ਸਗੋਂ ਇਸ ਨੂੰ ਹਰ ਸਾਲ ਕਰਵਾਇਆ ਜਾਵੇਗਾ। ਉਨ੍ਹਾਂ ਸਮੂਹ ਖੇਡ ਕਲੱਬਾਂ, ਟੀਮਾਂ ਦੇ ਕਪਤਾਨਾਂ, ਖਿਡਾਰੀਆਂ, ਪਿੰਡ ਵਾਸੀਆਂ ਅਤੇ ਸਹਿਯੋਗੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਖੇਡ ਮੈਦਾਨਾਂ ਵਿੱਚ ਗੂੰਜਦੀਆਂ ਖਿਡਾਰੀਆਂ ਦੀਆਂ ਜਿੱਤਾਂ ਹੀ ਪੰਜਾਬ ਦੀ ਨਵੀਂ ਪਛਾਣ ਬਣਨਗੀਆਂ।
ਹਲਕੇ ਭਰ ਵਿਚੋ ਆਏ ਹਜਾਰ ਦੇ ਕਰੀਬ ਖਿਡਾਰੀਆਂ ਨੂੰ ਜਰਸੀਆਂ ਅਤੇ ਬੈਟ ਨਾਲ ਸਨਮਾਨਿਤ ਕੀਤਾ ਗਿਆ। ਉਧਰ ਜਿਲਾ ਪ੍ਰਧਾਨ ਪਰਮਿੰਦਰ ਸਿੰਘ ਭੰਗੂ ਨੇ ਵੀ ਵਿਧਾਇਕ ਲਾਭ ਸਿੰਘ ਉਗੋਕੇ ਦੇ ਇਸ ਉਪਰਾਲੇ ਦੀ ਪ੍ਰਸੰਸ਼ਾਂ ਕੀਤੀ। ਸਟੇਜ ਸਕੱਤਰ ਦੀ ਭੂਮਿਕਾ ਗੁਰਤੇਜ ਸਿੰਘ ਧਾਲੀਵਾਲ ਨੇ ਬਾਖੂਬੀ ਨਿਭਾਈ। ਇਸ ਮੋਕੇ
ਤਰਸੇਮ ਸਿੰਘ ਕਾਹਨੇਕੇ ਚੇਅਰਮੈਨ, ਹਰਚਰਨ ਸਿੰਘ ਸਰਪੰਚ ਜੰਡਸਰ, ਗੁਰਪ੍ਰੀਤ ਸਿੰਘ ਚੈਰੀ ਐਡਵੋਕੈਟ, ਹੈਰੀ ਧੁਰਕੋਟ ਨਿੱਜੀ ਸਹਾਇਕ, ਬਲਜੀਤ ਸਿੰਘ ਬਾਸੀ ਪ੍ਰਧਾਨ, ਜਗਦੀਪ ਸਿੰਘ ਜੱਗੀ ਪ੍ਰਧਾਨ, ਗੁਰਵਿੰਦਰ ਸਿੰਘ ਭੁੱਲਰ ਤਾਜੋਕੇ, ਮਹਿੰਦਰਪਾਲ ਸ਼ਰਮਾ ਪੰਚਾਇਤ ਸੰਮਤੀ ਮੈਬਰ ਪੱਖੋ ਕਲਾਂ, ਬਬਲੀ ਤਾਜੋਕੇ ਪੰਚਾਇਤ ਸੰਮਤੀ ਮੈਬਰ, ਮੁਨੀਸ਼ ਗਰਗ ਮੀਤ ਪ੍ਧਾਨ, ਅਮਨਦੀਪ ਸਿੰਘ ਅਮਨਾ, ਲਵਪ੍ਰੀਤ ਸਿੰਘ ਮੋੜ, ਬਿੰਦਰ ਸਿੰਘ ਖਾਲਸਾ ਸਰਪੰਚ ਸਣੇ ਹਲਕੇ ਭਰ ਦੀਆ ਗ੍ਰਾਮ ਪੰਚਾਇਤਾਂ ਦੇ ਨੁੰਮਾਇੰਦੇ, ਜਿਲਾ ਪ੍ਰੀਸ਼ਦ, ਪੰਚਾਇਤ ਸੰਮਤੀ ਸਦੇ ਵੱਖ ਵੱਖ ਵਿੰਗਾਂ ਦੇ ਅਹੁਦੇਦਾਰਾਂ ਨੁੰ ਵੀ ਸਨਮਾਨਿਤ ਕੀਤਾ ਗਿਆ।     

 ਭਦੌੜ ਕ੍ਰਿਕਟ ਕਲੱਬ ਬਣਾਉਣ ਦਾ ਐਲਾਨ - ਵਿਧਾਇਕ ਲਾਭ ਸਿੰਘ ਉਗੋਕੇ ਨੇ ਖਿਡਾਰੀਆਂ ਲਈ ਵੱਡਾ ਉਪਰਾਲਾ ਕਰਦਿਆਂ ਐਲਾਨ ਕੀਤਾ ਕਿ ਇਸ ਚੈਂਪੀਅਨ ਟਰਾਫੀ ਤੋਂ ਬਾਅਦ ਹਲਕੇ ਦੇ ਕ੍ਰਿਕਟ ਖਿਡਾਰੀਆਂ ਦੇ ਚੋਣ ਮੁਕਾਬਲੇ ਕਰਵਾਏ ਜਾਣਗੇ। ਵੱਖ-ਵੱਖ ਪਿੰਡਾਂ ਵਿੱਚੋਂ ਚੰਗਾ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਦੀ ਚੋਣ ਕਰਕੇ ‘ਭਦੌੜ ਕ੍ਰਿਕਟ ਕਲੱਬ’ ਬਣਾਇਆ ਜਾਵੇਗਾ। ਇਸ ਕਲੱਬ ਦੀ ਟੀਮ ਜਦੋਂ ਵੀ ਪੰਜਾਬ ਦੇ ਕਿਸੇ ਵੀ ਹਿੱਸੇ ਵਿੱਚ ਮੁਕਾਬਲਾ ਖੇਡਣ ਜਾਵੇਗੀ ਤਾਂ ਉਸ ਦੇ ਆਉਣ-ਜਾਣ, ਖੇਡ ਕਿੱਟਾਂ ਅਤੇ ਹੋਰ ਲੋੜੀਂਦੇ ਖਰਚਿਆਂ ਦੀ ਜ਼ਿੰਮੇਵਾਰੀ ਉਹ ਖੁਦ ਚੁੱਕਣਗੇ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਪੇਂਡੂ ਖੇਤਰ ਦੇ ਹੋਣਹਾਰ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਲਈ ਵੱਡਾ ਮੰਚ ਮਿਲੇਗਾ।

Have something to say? Post your comment

More in Punjab

ਤਪਾ ਸ਼ਹਿਰ ਦੀ ਸੁਰੱਖਿਆਂ ਵਾਲੇ ਬਹੁ ਲੱਖੀ ਸੀ.ਸੀ.ਟੀ.ਵੀ. ਕੈਮਰੇ ਕਈ ਮਹੀਨਿਆਂ ਤੋਂ ਬੰਦ, ਠੇਕੇਦਾਰ ਦੀ ਲਾਪਰਵਾਹੀ ਨੇ ਸ਼ਹਿਰ ਦੀ ਸੁਰੱਖਿਆ ਨੂੰ ਪਾਇਆ ਖਤਰੇ ’ਚ

ਚੰਨੀ ਹੁਣ ਮਹਿਲ ਕਲਾਂ ਅਤੇ ਜਨਾਬ ਸਦੀਕ ਜੈਤੋ ਤੋ ਅਜਮਾਉਣਗੇ ਕਿਸਮਤ!

ਭਾਜਪਾ ਆਗੂ ਮੱਖਣ ਜਿੰਦਲ ਨੇ ਰਾਮਪੁਰਾ ਫੂਲ ਤੋਂ ਭਾਜਪਾ ਦੀ ਟਿਕਟ ਲਈ ਠੋਕਿਆ ਦਾਅਵਾ

ਭਦੌੜ ਹਲਕੇ ’ਚ ਕਾਂਗਰਸ ਦੀ ਸਿਆਸਤ ’ਚ ਨਵੀਂ ਐਂਟਰੀ, ਐਡਵੋਕੇਟ ਨਰਿੰਦਰ ਸਿੰਘ ਭੱਟੀ ਹੋਣਗੇ ਪਾਰਟੀ ਉਮੀਦਵਾਰ !

ਤਪਾ ਦੇ ਹੋਟਲ ਵਿੱਚ ਔਰਤ ਦਾ ਪ੍ਰੇਮੀ ਹੀ ਕਾਤਲ ਬਣਿਆ, ਸਰੀਰ ’ਤੇ ਤੇਜ਼ਧਾਰ ਹਥਿਆਰ ਨਾਲ ਕਈ ਹਮਲੇ ਦੇ ਨਿਸ਼ਾਨ

ਸਕੂਲਾਂ ’ਚ ਅਧਿਆਪਕਾਂ ਦੀ ਘਾਟ ਨੂੰ ਲੈ ਕੇ ਵਿਧਾਇਕ ਸੁਖਬੀਰ ਸਿੰਘ ਮਾਇਸਰਖਾਨਾ ਭਾਵੁਕ, ਲਾਈਵ ਹੋ ਕੇ ਆਪਣੀ ਹੀ ਸਰਕਾਰ ਖਿਲਾਫ ਕੱਢੀ ਭੜਾਸ

ਭ੍ਰਿਸ਼ਟਾਚਾਰ ਤੋਂ ਤੰਗ ਨੌਜਵਾਨ ਨੇ ਧਨੌਲਾ ਥਾਣੇ ਅੰਦਰ ਵੀਡੀਓ ਬਣਾ ਕੇ ਨਿਗਲਿਆ ਜ਼ਹਿਰ: ਪੁਲਿਸ ਤੇ ਮਾਲ ਵਿਭਾਗ ’ਤੇ ਲਾਏ ਰਿਸ਼ਵਤਖੋਰੀ ਦੇ ਗੰਭੀਰ ਦੋਸ਼, ਹਾਲਤ ਨਾਜ਼ੁਕ

ਤਪਾ ਵਿਚ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਵੱਡੇ ਭਾਜਪਾਈ ਲੀਡਰਾਂ ਦੇ ਨਾ ਆਉਣ ਕਾਰਨ ਫਿੱਕੀ ਜਾਪੀ, ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਅਤੇ ਤਪਾ ਮੰਡੀ ਰੈਲੀ

ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ

ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ